Thursday, May 1, 2014

ਪਰਮੇਸ਼ੁਰ ਸਾਡਾ ਬਚਾਉਣ ਵਾਲਾ

                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡਾ ਬਚਾਉਣ ਵਾਲਾ                                                                              ਪੰਜਾਬੀ ਮਸੀਹੀ ਸੰਦੇਸ਼                                                          
ਜ਼ਬੂਰ 5:11

11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ
ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ।
    
ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!

ਜ਼ਬੂਰ 31:2

    ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ
    
ਛੇਤੀ ਆਉ ਅਤੇ ਮੈਨੂੰ ਬਚਾਉ।
ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ।
    
ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ

ਯਸਾਯਾਹ 31:5

ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ


ਯਸਾਯਾਹ 37:35

35 ਮੈਂ ਇਸ ਸ਼ਹਿਰ ਨੂੰ ਬਚਾਵਾਂਗਾ ਤੇ ਇਸ ਦੀ ਰਾਖੀ ਕਰਾਂਗਾ
    
ਇਹ ਗੱਲ ਮੈਂ ਆਪਣੇ ਲਈ ਅਤੇ ਆਪਣੇ ਸੇਵਕ ਦਾਊਦ ਲਈ ਕਰਾਂਗਾ।


ਜ਼ਕਰਯਾਹ 9:15

15 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ
    
ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ।
ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ
    
ਜਗਵੇਦੀ ਦੀਆਂ ਨੁਕਰਾਂ ਸੁੱਟੇ ਲਹੂ ਵਾਂਗ ਹੋਵੇਗਾ


ਜ਼ਕਰਯਾਹ 12:8

ਪਰ ਯਹੋਵਾਹ ਯਰੂਸ਼ਲਮ ਵਿੱਚ ਲੋਕਾਂ ਨੂੰ ਬਚਾਵੇਗਾ। ਉਨ੍ਹਾਂ ਦਾ ਸਭ ਤੋਂ ਕਮਜ਼ੋਰ ਆਦਮੀ ਵੀ ਦਾਊਦ ਵਾਂਗ ਮਜ਼ਬੂਤ ਹੋਵੇਗਾ ਅਤੇ ਦਾਊਦ ਦੇ ਘਰਾਣੇ ਦੇ ਲੋਕ ਪਰਮੇਸ਼ੁਰ ਵਾਂਗ ਹੋਣਗੇ ਉਹ ਯਹੋਵਾਹ ਦੇ ਦੂਤ ਵਰਗੇ ਹੋਣਗੇ ਜਿਹੜਾ ਲੋਕਾਂ ਦੀ ਅਗਵਾਹੀ ਕਰਦਾ ਹੈ


ਜ਼ਬੂਰ 18:2

ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ
    
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
    
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
    
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ

ਜ਼ਬੂਰ 89:18

18 ਯਹੋਵਾਹ, ਤੁਸੀਂ ਸਾਡੇ ਰੱਖਿਅਕ ਹੋ,
    
ਇਸਰਾਏਲ ਦੀ ਪਵਿੱਤਰ ਧਰਤੀ ਸਾਡਾ ਰਾਜਾ ਹੈ


ਜ਼ਬੂਰ 94:22

22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ
    
ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ

 

ਜ਼ਬੂਰ 7:10

10 ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ
    
ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ

ਜ਼ਬੂਰ 118:14-18

14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ
    
ਯਹੋਵਾਹ ਮੈਨੂੰ ਬਚਾਉਂਦਾ ਹੈ।
15 
ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ
    
ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।
16 
ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ,
    
ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ

17 ਮੈਂ ਜੀਵਾਂਗਾ, ਮਰਾਂਗਾ ਨਹੀਂ
    ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।
18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ
    ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ



ਜ਼ਬੂਰ 5:11; ਜ਼ਬੂਰ 31:2; ਯਸਾਯਾਹ 31:5; ਯਸਾਯਾਹ 37:35; ਜ਼ਕਰਯਾਹ 9:15; ਜ਼ਕਰਯਾਹ 12:8; ਜ਼ਬੂਰ 18:2; ਜ਼ਬੂਰ 89:18; ਜ਼ਬੂਰ 94:22; ਜ਼ਬੂਰ 7:10; ਜ਼ਬੂਰ 118:14-18