Thursday, May 1, 2014

ਹਮੇਸ਼ਾ ਵਡਿਆਈ ਕਰਨਾ

                                ਬਾਈਬਲ ਦੇ ਕੁਝ ਵਚਨ ਵਿਸ਼ਾ : ਹਮੇਸ਼ਾ ਵਡਿਆਈ ਕਰਨਾ                             
                                                   ਪੰਜਾਬੀ ਮਸੀਹੀ ਸੰਦੇਸ਼                                                    

ਜ਼ਬੂਰ 113:3

ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ
    
ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ

ਜ਼ਬੂਰ 72:15

15 ਰਾਜਾ ਅਮਰ ਰਹੇ
    
ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ,
ਰਾਜੇ ਲਈ ਪ੍ਰਾਰਥਨਾ ਕਰੋ,
    
ਉਸ ਨੂੰ ਹਰ ਰੋਜ਼ ਅਸੀਸ ਦਿਉ

ਜ਼ਬੂਰ 34:1

34 ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ।
    ਉਸਦੀ ਉਸਤਤਿ ਹਰ ਵੇਲੇ ਮੇਰੇ ਬੁੱਲ੍ਹਾਂ ਉੱਤੇ ਹੈ

ਜ਼ਬੂਰ 104:33

33 ਮੈਂ ਉਮਰ ਭਰ ਯਹੋਵਾਹ ਦੇ ਗੀਤ ਗਾਵਾਂਗਾ
    ਮੈਂ ਯਹੋਵਾਹ ਦੀ ਉਸਤਤਿ ਉਦੋਂ ਤੱਕ ਗਾਵਾਂਗਾ ਜਦੋਂ ਤੱਕ ਮੈਂ ਜਿਉਂਦਾ ਹਾਂ

ਜ਼ਬੂਰ 146:2

ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ
    ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ

ਜ਼ਬੂਰ 71:8

ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ

ਜ਼ਬੂਰ 71:15

15 ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਕਿੰਨੇ ਚੰਗੇ ਹੋ
    
ਮੈਂ ਲੋਕਾਂ ਨੂੰ ਦੱਸਾਂਗਾ ਕਿ ਤੁਸੀਂ ਮੈਨੂੰ ਕਿੰਨੀ ਵਾਰੀ ਬਚਾਇਆ।
    
ਇਹ ਅਣਗਿਣਤ ਵਾਰੀ ਵਾਪਰਿਆ

ਰਸੂਲਾਂ ਦੇ ਕਰਤੱਬ 2:46

46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ

ਅਫ਼ਸੀਆਂ ਨੂੰ 1:16

ਪੌਲੁਸ ਦੀ ਪ੍ਰਾਰਥਨਾ

15-16 ਇਹੀ ਕਾਰਣ ਹੈ ਕਿ ਮੈਂ ਆਪਣੀਆਂ ਪ੍ਰਾਰਥਨਾ ਵਿੱਚ ਹਮੇਸ਼ਾ ਤੁਹਾਨੂੰ ਚੇਤੇ ਕਰਦਾ ਹਾਂ ਅਤੇ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। ਮੈਂ ਇਹ ਹਮੇਸ਼ਾ ਤੋਂ ਕੀਤਾ ਹੈ, ਜਦੋਂ ਤੋਂ ਮੈਂ ਪ੍ਰਭੂ ਯਿਸੂ ਵਿੱਚ ਤੁਹਾਡੇ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਲੋਕਾਂ ਲਈ ਤੁਹਾਡੇ ਪਿਆਰ ਬਾਰੇ ਸੁਣਿਆ

ਇਬਰਾਨੀਆਂ ਨੂੰ 13:15

15 ਇਸ ਲਈ ਸਾਨੂੰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਨੂੰ ਆਪਣੀਆਂ ਬਲੀਆਂ ਦੇਣੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ। ਉਹ ਬਲੀਆਂ ਉਹੀ ਉਸਤਤਿ ਹਨ ਜੋ ਉਨ੍ਹਾਂ ਲੋਕਾਂ ਦੇ ਬੁੱਲ੍ਹਾਂ ਤੋਂ ਆਉਂਦੀ ਹੈ ਜੋ ਉਸ ਦੇ ਨਾਂ ਨੂੰ ਮਹਿਮਾਮਈ ਕਰਦੇ ਹਨ

ਪਰਕਾਸ਼ ਦੀ ਪੋਥੀ 4:8

ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਹਰ ਇੱਕ ਦੇ ਛੇ ਖੰਭ ਸਨ। ਇਹ ਸਜੀਵ ਚੀਜ਼ਾਂ ਅੰਦਰੋਂ ਬਾਹਰੋਂ ਸਾਰੇ ਪਾਸੇ ਅੱਖਾਂ ਨਾਲ ਢੱਕੀਆਂ ਹੋਈਆਂ ਸਨ। ਦਿਨ ਅਤੇ ਰਾਤ ਇਨ੍ਹਾਂ ਚੌਹਾਂ ਸਜੀਵ ਚੀਜ਼ਾਂ ਨੇ ਕਦੇ ਵੀ ਆਖਣਾ ਬੰਦ ਨਹੀਂ ਕੀਤਾ:
ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ।
ਉਹ ਹਮੇਸ਼ਾ ਸੀ, ਉਹ ਹੈ ਅਤੇ ਆਉਣ ਵਾਲਾ ਹੈ।



ਜ਼ਬੂਰ 113:3; ਜ਼ਬੂਰ 72:15; ਜ਼ਬੂਰ 34:1; ਜ਼ਬੂਰ 104:33; ਜ਼ਬੂਰ 146:2; ਜ਼ਬੂਰ 71:8; ਜ਼ਬੂਰ 71:15; ਰਸੂਲਾਂ ਦੇ ਕਰਤੱਬ 2:46; ਅਫ਼ਸੀਆਂ ਨੂੰ 1:16; ਇਬਰਾਨੀਆਂ ਨੂੰ 13:15; ਪਰਕਾਸ਼ ਦੀ ਪੋਥੀ 4:8