Thursday, May 1, 2014

ਪਰਮੇਸ਼ੁਰ ਦਾ ਤਬਾਹ ਕਰਨਾ

                      ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਤਬਾਹ ਕਰਨਾ                                     
                                           ਪੰਜਾਬੀ ਮਸੀਹੀ ਸੰਦੇਸ਼                                                         

 ਅੱਯੂਬ 12:14

14 ਜੇ ਪਰਮੇਸ਼ੁਰ ਕਿਸੇ ਚੀਜ਼ ਨੂੰ ਚੀਰ ਦਿੰਦਾ ਹੈ, ਲੋਕ ਉਸ ਨੂੰ ਫਿਰ ਨਹੀਂ ਉਸਾਰ ਸੱਕਦੇ
    
ਜੇ ਪਰਮੇਸ਼ੁਰ ਕਿਸੇ ਬੰਦੇ ਨੂੰ ਕੈਦ ਅੰਦਰ ਸੁੱਟ ਦਿੰਦਾ ਹੈ, ਲੋਕ ਉਸ ਬੰਦੇ ਨੂੰ ਅਜ਼ਾਦ ਨਹੀਂ ਕਰ ਸੱਕਦੇ

ਬਿਵਸਥਾ ਸਾਰ 9:3

ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ

2 ਰਾਜਿਆਂ 6:33

33 ਜਦੋਂ ਅਲੀਸ਼ਾ ਅਜੇ ਆਗੂ ਬਜ਼ੁਰਗਾਂ ਨਾਲ ਗੱਲ ਕਰ ਹੀ ਰਿਹਾ ਸੀ ਤਾਂ ਸੰਦੇਸ਼ਵਾਹਕ ਉਸ ਕੋਲ ਆਇਆ ਅਤੇ ਆਖਿਆ, “ਵੇਖੋ! ਇਹ ਮੁਸੀਬਤ ਯਹੋਵਾਹ ਵੱਲੋਂ ਹੈ ਤਾਂ ਫ਼ਿਰ ਹੁਣ ਮੈਂ ਭਲਾ ਯਹੋਵਾਹ ਦੇ ਹੁਕਮ ਦੀ ਹੋਰ ਉਡੀਕ ਕਿਉਂ ਕਰਾਂ?”

 

ਯਿਰਮਿਯਾਹ 4:6

ਸੀਯੋਨ ਵੱਲ ਸੰਕੇਤ ਦਾ ਝੰਡਾ ਉੱਚਾ ਕਰੋ
    
ਆਪਣੀਆਂ ਜਾਨਾਂ ਬਚਾਉਣ ਲਈ ਭੱਜੋ! ਇੰਤਜ਼ਾਰ ਨਾ ਕਰੋ!
ਇਹੀ ਕਰੋ ਕਿਉਂ ਕਿ ਮੈਂ ਉੱਤਰ ਵੱਲੋਂ ਤਬਾਹੀ ਲਿਆ ਰਿਹਾ ਹਾਂ।
    
ਮੈਂ ਭਿਆਨਕ ਤਬਾਹੀ ਲਿਆ ਰਿਹਾ ਹਾਂ।

 

ਯਿਰਮਿਯਾਹ 45:4

ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ


 

ਵਿਰਲਾਪ 2:8

ਯਹੋਵਾਹ ਨੇ ਸੀਯੋਨ ਦੀ ਧੀ ਦੀ
    
ਕੰਧ ਢਾਹੁਣ ਦੀ ਵਿਉਂਤ ਬਣਾਈ।
ਉਸ ਨੇ ਨਿਸ਼ਚਾ ਕਰ ਲਿਆ ਕਿ ਕੀ ਢਾਹੁਣ ਦੀ ਜ਼ਰੂਰਤ ਹੈ।
    
ਫ਼ੇਰ ਉਹ ਅਗਾਂਹ ਵੱਧਿਆ ਅਤੇ ਇਸ ਨੂੰ ਤਬਾਹ ਕਰ ਦਿੱਤਾ।
ਇਸ ਲਈ ਉਸ ਨੇ ਸਾਰੀਆਂ ਕੰਧਾ ਨੂੰ ਉਦਾਸੀ ਨਾਲ ਰੁਆ ਦਿੱਤਾ।
    
ਉਹ ਇਕੱਠੀਆਂ ਹੀ ਬਰਬਾਦ ਹੋਈਆ ਸਨ

 

ਅੱਯੂਬ 10:8

ਹੇ ਪਰਮੇਸ਼ੁਰ ਮੈਨੂੰ ਤੁਹਾਡੇ ਹੱਥਾਂ ਨੇ ਬਣਾਇਆ ਤੇ ਮੇਰੇ ਸ਼ਰੀਰ ਨੂੰ ਰੂਪ ਦਿੱਤਾ
    
ਪਰ ਹੁਣ ਇਹੀ ਮੈਨੂੰ ਵਲ ਰਹੇ ਨੇ ਤੇ ਮੈਨੂੰ ਤਬਾਹ ਕਰ ਰਹੇ ਨੇ!

 

ਯਿਰਮਿਯਾਹ 15:6

ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।
    
ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ!
    
ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ।
    
ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕੱ ਗਿਆ ਹਾਂ!

 

ਯਸਾਯਾਹ 13:6

ਯਹੋਵਾਹ ਦਾ ਖਾਸ ਦਿਹਾੜਾ ਨੇੜੇ ਹੈ। ਇਸ ਲਈ ਰੋਵੋ ਅਤੇ ਆਪਣੇ-ਆਪ ਲਈ ਸੋਗ ਮਨਾਓ। ਇਹ ਯਹੋਵਾਹ ਸਰਬ-ਸ਼ਕਤੀਮਾਨ ਵੱਲੋਂ ਤਬਾਹੀ ਵਾਂਗ ਆਵੇਗਾ

ਸਫ਼ਨਯਾਹ 1:15

15 ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ

 

ਉਪਦੇਸ਼ਕ 5:6

ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ

 

ਹਿਜ਼ਕੀਏਲ 5:14

14 ਪਰਮੇਸ਼ੁਰ ਨੇ ਆਖਿਆ, “ਯਰੂਸ਼ਲਮ, ਮੈਂ ਤੈਨੂੰ ਤਬਾਹ ਕਰ ਦਿਆਂਗਾ-ਤੂੰ ਪੱਥਰ ਦੇ ਢੇਰ ਤੋਂ ਸਿਵਾ ਕੁਝ ਵੀ ਨਹੀਂ ਹੋਵੇਂਗਾ। ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ। ਹਰ ਤੁਰਨ ਫ਼ਿਰਨ ਵਾਲਾ ਬੰਦਾ ਤੇਰਾ ਮਜ਼ਾਕ ਉਡਾਵੇਗਾ

 

ਯੋਏਲ 1:15

15 ਉਦਾਸ ਹੋਵੋ, ਕਿਉਂ ਕਿ ਯਹੋਵਾਹ ਦਾ ਖਾਸ ਦਿਨ ਨੇੜੇ ਹੈ। ਉਸ ਵੇਲੇ, ਸਜ਼ਾ ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਹਮਲੇ ਵਾਂਗ ਆਵੇਗੀ

 

ਆਮੋਸ 5:9

7-9 ਯਹੋਵਾਹ ਹੀ ਸਪਤਰਿਸ਼ੀ ਅਤੇ ਤਾਕਤ ਪੁੰਜ ਨੂੰ ਬਨਾਉਣ ਵਾਲਾ ਹੈ,
    ਉਹੀ ਹਨੇਰ ਨੂੰ ਦਿਨ ਅਤੇ ਦਿਨ ਨੂੰ ਰਾਤ ਉਲਬਾਉਣ ਵਾਲਾ ਹੈ
ਉਹ ਸਮੁੰਦਰ ਦੇ ਪਾਣੀਆਂ ਨੂੰ ਸੱਦਦਾ ਹੈ
    ਅਤੇ ਧਰਤੀ ਉੱਪਰ ਵਰ੍ਹਾਉਂਦਾ ਹੈ ਉਸਦਾ ਨਾਉਂ ਯਾਹਵੇਹ ਹੈ।
ਉਹ ਇੱਕ ਮਜ਼ਬੂਤ ਸ਼ਹਿਰ
    ਅਤੇ ਉਸ ਦੇ ਕਿਲਿਆਂ ਉੱਤੇ ਤਬਾਹੀ ਲਿਆਉਂਦਾ ਹੈ।

ਇਸਰਾਏਲੀਆਂ ਦੀਆਂ ਬਦ ਕਰਨੀਆਂ

ਤੂੰ ਚੰਗਿਆਈ ਨੂੰ ਜ਼ਹਿਰ ਬਦਲ ਦਿੱਤਾ
    ਅਤੇ ਨਿਆਂ ਨੂੰ ਖਤਮ ਕਰਕੇ ਜ਼ਮੀਨ ਤੇ ਪਟਕ ਦਿੱਤਾ ਹੈ

ਮੀਕਾਹ 6:16

16 ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ
    
ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ
ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ,
    
ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ।
ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ।
    
ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ,
ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ।
    
ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ

 

1 ਕੁਰਿੰਥੀਆਂ ਨੂੰ 1:19

19 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ,

ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ,
ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।

 

1 ਕੁਰਿੰਥੀਆਂ ਨੂੰ 6:13

13 ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸਰੀਰ ਵਾਸਤੇ ਹੈ

 

ਯਾਕੂਬ 4:12

12 ਪਰਮੇਸ਼ੁਰ ਹੀ ਹੈ ਜਿਹੜਾ ਨੇਮਾਂ ਨੂੰ ਬਣਾਉਂਦਾ ਹੈ। ਸਿਰਫ਼ ਉਹੀ ਇੱਕੋ ਇੱਕ ਮੁਨਸਫ਼ ਹੈ। ਇਹ ਸਿਰਫ਼ ਪਰਮੇਸ਼ੁਰ ਹੀ ਹੈ ਜਿਹੜਾ ਬਚਾ ਸੱਕਦਾ ਹੈ ਅਤੇ ਤਬਾਹ ਕਰ ਸੱਕਦਾ ਹੈ। ਇਸ ਲਈ ਤੁਹਾਡੇ ਵਾਸਤੇ ਇਹ ਠੀਕ ਨਹੀਂ ਕਿ ਤੁਸੀਂ ਕਿਸੇ ਦੂਸਰਿਆਂ ਬਾਰੇ ਨਿਆਂ ਕਰੋ

 

ਯਿਰਮਿਯਾਹ 4:27

27 ਯਹੋਵਾਹ ਇਹ ਗੱਲਾਂ ਆਖਦਾ ਹੈ:
ਸਾਰਾ ਦੇਸ਼ ਤਬਾਹ ਹੋ ਜਾਵੇਗਾ।
    
ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ

 

1 ਕੁਰਿੰਥੀਆਂ ਨੂੰ 3:17

17 ਜੇ ਕੋਈ ਵਿਅਕਤੀ ਪਰਮੇਸ਼ੁਰ ਦੇ ਮੰਦਰ ਨੂੰ ਤਬਾਹ ਕਰਦਾ ਹੈ ਤਾਂ ਪਰਮੇਸ਼ੁਰ ਉਸ ਵਿਅਕਤੀ ਨੂੰ ਤਬਾਹ ਕਰ ਦੇਵੇਗਾ। ਕਿਉਂਕਿ ਪਰਮੇਸ਼ੁਰ ਦਾ ਮੰਦਰ ਪਵਿੱਤਰ ਹੈ। ਤੁਸੀਂ ਖੁਦ ਉਸ ਪਰਮੇਸ਼ੁਰ ਦਾ ਮੰਦਰ ਹੋ



ਅੱਯੂਬ 12:14; ਬਿਵਸਥਾ ਸਾਰ 9:3; 2 ਰਾਜਿਆਂ 6:33; ਯਿਰਮਿਯਾਹ 4:6; ਯਿਰਮਿਯਾਹ 45:4; ਵਿਰਲਾਪ 2:8; ਅੱਯੂਬ 10:8; ਯਿਰਮਿਯਾਹ 15:6; ਯਸਾਯਾਹ 13:6; ਸਫ਼ਨਯਾਹ 1:15; ਉਪਦੇਸ਼ਕ 5:6; ਹਿਜ਼ਕੀਏਲ 5:14; ਯੋਏਲ 1:15; ਆਮੋਸ 5:9; ਮੀਕਾਹ 6:16; 1 ਕੁਰਿੰਥੀਆਂ ਨੂੰ 1:19; 1 ਕੁਰਿੰਥੀਆਂ ਨੂੰ 6:13; ਯਾਕੂਬ 4:12; ਯਿਰਮਿਯਾਹ 4:27; 1 ਕੁਰਿੰਥੀਆਂ ਨੂੰ 3:17