Thursday, May 1, 2014

ਪਰਮੇਸ਼ੁਰ ਦਾ ਭਰਮਾਉਣਾ



                               ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਭਰਮਾਉਣਾ
                                              ਪੰਜਾਬੀ ਮਸੀਹੀ ਸੰਦੇਸ਼                                                         

2 ਰਾਜਿਆਂ 19:10

10 ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੂੰ ਇਹ ਦੱਸੋ:

ਆਪਣੇ ਪਰਮੇਸ਼ੁਰ ਦੁਆਰਾ ਧੋਖਾ ਨਾ ਖਾ, ਜਿਸ ਵਿੱਚ ਤੂੰ ਭਰੋਸਾ ਕਰਦਾ ਹੈਂ। ਉਹ ਕਹਿੰਦਾ ਹੈ, ਅੱਸ਼ੂਰ ਦਾ ਪਾਤਸ਼ਾਹ ਯਰੂਸ਼ਲਮ ਨੂੰ ਨਹੀਂ ਹਰਾਵੇਗਾ

 

ਯਸਾਯਾਹ 37:10

10 ਤੁਸੀਂ ਯਹੂਦਾਹ ਦੇ ਰਾਜੇ ਹਿਜ਼ਕੀਯਾਹ ਨੂੰ ਇਹ ਗੱਲਾਂ ਜਾ ਕੇ ਦੱਸੋ:

ਆਪਣੇ ਉਸ ਦੇਵਤੇ ਤੋਂ ਮੂਰਖ ਨਾ ਬਣੋ ਜਿਸ ਉੱਤੇ ਤੁਸੀਂ ਭਰੋਸਾ ਕਰਦੇ ਹੋ। ਇਹ ਨਾ ਆਖੋ, “ਪਰਮੇਸ਼ੁਰ ਅੱਸ਼ੂਰ ਦੇ ਰਾਜੇ ਕੋਲੋਂ ਯਰੂਸ਼ਲਮ ਨੂੰ ਨਹੀਂ ਹਰਾਵੇਗਾ।

 

ਯਿਰਮਿਯਾਹ 20:7

ਯਿਰਮਿਯਾਹ ਦੀ ਪੰਜਵੀਂ ਸ਼ਿਕਾਇਤ

ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ।
    
ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ।
ਮੈਂ ਇੱਕ ਮਜ਼ਾਕ ਬਣ ਗਿਆ ਹਾਂ।
    
ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ

 

ਯਿਰਮਿਯਾਹ 4:10

10 ਫ਼ੇਰ ਮੈਂ, ਯਿਰਮਿਯਾਹ ਨੇ ਆਖਿਆ, “ਪ੍ਰਭੂ ਮੇਰੇ ਯਹੋਵਾਹ, ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਸੱਚਮੁੱਚ ਧੋਖਾ ਦਿੱਤਾ ਹੈ। ਤੁਸੀਂ ਉਨ੍ਹਾਂ ਨੂੰ ਆਖਿਆ ਸੀ, ‘ਤੁਹਾਨੂੰ ਸ਼ਾਂਤੀ ਮਿਲੇਗੀ।ਪਰ ਹੁਣ ਉਨ੍ਹਾਂ ਦੇ ਸਿਰਾਂ ਉੱਤੇ ਤਲਵਾਰ ਲਟਕ ਰਹੀ ਹੈ।

 

ਹਿਜ਼ਕੀਏਲ 14:9

ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ

2 ਥੱਸਲੁਨੀਕੀਆਂ ਨੂੰ 2:11

11 ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ

 

ਅੱਯੂਬ 13:7

ਕੀ ਤੁਸੀਂ ਪਰਮੇਸ਼ੁਰ ਲਈ ਝੂਠ ਬੋਲੋਁਗੇ?
    
ਕੀ ਤੁਸੀਂ ਸੱਚਮੁੱਚ ਵਿਸ਼ਵਾਸ ਕਰਦੇ ਹੋ ਕਿ ਤੁਹਾਡਾ ਝੂਠ ਹੀ ਹੈ ਜੋ ਪਰਮੇਸ਼ੁਰ ਤੁਹਾਨੂੰ ਆਖਣਾ ਚਾਹੁੰਦਾ ਹੈ


1 ਰਾਜਿਆਂ 22:22

22 ਯਹੋਵਾਹ ਨੇ ਫ਼ੁਰਮਾਇਆ, ‘ਭਲਾ, ਤੂੰ ਅਹਾਬ ਨੂੰ ਕਿਵੇਂ ਭਰਮਾਏਂਗਾ?’ ਦੂਤ ਨੇ ਆਖਿਆ, ‘ਮੈਂ ਜਾਵਾਂਗਾ ਅਤੇ ਉਸ ਦੇ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠ ਬੋਲਦਾ ਆਤਮਾ ਹੋਵਾਂਗਾ।ਤਾਂ ਯਹੋਵਾਹ ਨੇ ਫ਼ੁਰਮਾਇਆ, ‘ਚੰਗੀ ਗੱਲ ਹੈ, ਜਾ ਅਤੇ ਜਾਕੇ ਅਹਾਬ ਪਾਤਸ਼ਾਹ ਨੂੰ ਭਰਮਾ, ਤੂੰ ਉਸ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ।’”

1 ਰਾਜਿਆਂ 22:23

23 ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।




2 ਰਾਜਿਆਂ 19:10; ਯਸਾਯਾਹ 37:10; ਯਿਰਮਿਯਾਹ 20:7; ਯਿਰਮਿਯਾਹ 4:10; ਹਿਜ਼ਕੀਏਲ 14:9; 2 ਥੱਸਲੁਨੀਕੀਆਂ ਨੂੰ 2:11; ਅੱਯੂਬ 13:7; 1 ਰਾਜਿਆਂ 22:22; 1 ਰਾਜਿਆਂ 22:23