Thursday, May 1, 2014

ਦੇਣਾ

                                        ਬਾਈਬਲ ਦੇ ਕੁਝ ਵਚਨ ਵਿਸ਼ਾ : ਦੇਣਾ                                     
                                               ਪੰਜਾਬੀ ਮਸੀਹੀ ਸੰਦੇਸ਼                                                         

 1 ਕੁਰਿੰਥੀਆਂ ਨੂੰ 4:7

ਕੌਣ ਕਹਿੰਦਾ ਹੈ ਕਿ ਤੁਸੀਂ ਹੋਰਾਂ ਲੋਕਾਂ ਨਾਲੋਂ ਬਿਹਤਰ ਹੋ। ਇਸ ਲਈ ਜੇਕਰ ਜੋ ਤੁਹਾਡੇ ਕੋਲ ਹੈ ਉਹ ਤੁਹਾਨੂੰ ਦਿੱਤਾ ਗਿਆ ਹੈ, ਤਾਂ ਫ਼ੇਰ ਤੁਸੀਂ ਇਵੇਂ ਸ਼ੇਖੀ ਕਿਉਂ ਮਾਰਦੇ ਹੋ ਜਿਵੇਂ ਕਿ ਇਹ ਤੁਸੀਂ ਆਪਣੀ ਸ਼ਕਤੀ ਨਾਲ ਪ੍ਰਾਪਤ ਕੀਤਾ ਹੋਵੇ

 

ਕੂਚ 28:3

ਤੁਹਾਡੇ ਦਰਮਿਆਨ ਮੈਂ ਮਾਹਰ ਲੋਕਾਂ ਨੂੰ ਸਿਆਣਪ ਦਿੱਤੀ ਹੈ। ਇਨ੍ਹਾਂ ਲੋਕਾਂ ਨੂੰ ਹਾਰੂਨ ਨੂੰ ਪਵਿੱਤਰ ਬਨਾਉਣ ਲਈ ਉਸ ਲਈ ਵਸਤਰ ਤਿਆਰ ਕਰਨ ਲਈ ਆਖ ਅਤੇ ਫ਼ੇਰ ਉਹ ਜਾਜਕ ਵਜੋਂ ਮੇਰੀ ਸੇਵਾ ਕਰ ਸੱਕਦਾ ਹੈ

ਕੂਚ 31:3-6

ਮੈਂ ਬਸਲਏਲ ਵਿੱਚ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ ਹੈ-ਮੈਂ ਉਸ ਨੂੰ ਹਰ ਤਰ੍ਹਾਂ ਦੀਆਂ ਗੱਲਾਂ ਕਰਨ ਦਾ ਗਿਆਨ ਅਤੇ ਯੋਗਤਾ ਦਿੱਤੀ ਹੈ ਬਸਲਏਲ ਬਹੁਤ ਚੰਗਾ ਕਾਰੀਗਰ ਹੈ। ਅਤੇ ਉਹ ਸੋਨੇ, ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਬਣਾ ਸੱਕਦਾ ਹੈ ਬਸਲਏਲ ਖੂਬਸੂਰਤ ਪੱਥਰਾਂ ਦਾ ਅਤੇ ਲੱਕੜ ਦਾ ਕੰਮ ਕਰ ਸੱਕਦਾ ਹੈ। ਉਹ ਹਰ ਤਰ੍ਹਾਂ ਦਾ ਕੰਮ ਕਰ ਸੱਕਦਾ ਹੈ ਮੈਂ ਆਹਾਲੀਆਬ ਨੂੰ ਵੀ ਉਸ ਦੇ ਨਾਲ ਕੰਮ ਕਰਨ ਵਾਸਤੇ ਚੁਣਿਆ ਹੈ। ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਹੈ। ਅਤੇ ਮੈਂ ਹੋਰ ਸਾਰੇ ਕਾਰੀਗਰਾਂ ਨੂੰ ਵੀ ਹੁਨਰ ਦਿੱਤੇ ਹਨ। ਇਸ ਲਈ ਉਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਬਣਾ ਸੱਕਦੇ ਹਨ ਜਿਨ੍ਹਾਂ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ:

ਕੂਚ 35:31-35

31 ਯਹੋਵਾਹ ਨੇ ਬਸਲਏਲ ਦੇ ਅੰਦਰ ਪਰਮੇਸ਼ੁਰ ਦਾ ਆਤਮਾ ਭਰ ਦਿੱਤਾ। ਉਸ ਨੇ ਬਸਲਏਲ ਨੂੰ ਸਭ ਤਰ੍ਹਾਂ ਦੀਆਂ ਗੱਲਾਂ ਕਰਨ ਲਈ ਖਾਸ ਯੋਗਤਾ ਅਤੇ ਗਿਆਨ ਦਿੱਤਾ ਹੈ 32 ਉਹ ਸੋਨੇ ਚਾਂਦੀ ਅਤੇ ਪਿੱਤਲ ਦੀਆਂ ਚੀਜ਼ਾਂ ਤਰਾਸ਼ ਸੱਕਦਾ ਹੈ ਤੇ ਬਣਾ ਸੱਕਦਾ ਹੈ 33 ਉਹ ਕੀਮਤੀ-ਪੱਥਰ ਅਤੇ ਹੀਰੇ ਤਰਾਸ਼ ਸੱਕਦਾ ਹੈ ਅਤੇ ਉਨ੍ਹਾਂ ਨੂੰ ਜੜ ਸੱਕਦਾ ਹੈ। ਬਸਲਏਲ ਲੱਕੜ ਦਾ ਕੰਮ ਕਰ ਸੱਕਦਾ ਹੈ ਅਤੇ ਹਰ ਤਰ੍ਹਾਂ ਦੀਆਂ ਚੀਜ਼ਾਂ ਬਣਾ ਸੱਕਦਾ ਹੈ 34 ਯਹੋਵਾਹ ਨੇ ਬਸਲਏਲ ਅਤੇ ਆਹਾਲੀਆਬ ਨੂੰ ਹੋਰਨਾਂ ਲੋਕਾਂ ਨੂੰ ਸਿੱਖਿਆ ਦੇਣ ਦੀ ਯੋਗਤਾ ਦਿੱਤੀ ਹੈ। (ਆਹਾਲੀਆਬ ਦਾਨ ਦੇ ਪਰਿਵਾਰ-ਸਮੂਹ ਵਿੱਚੋਂ ਅਹੀਸਾਮਾਕ ਦਾ ਪੁੱਤਰ ਸੀ।) 35 ਯਹੋਵਾਹ ਨੇ ਇਨ੍ਹਾਂ ਦੋਹਾਂ ਬੰਦਿਆਂ ਨੂੰ ਹਰ ਤਰ੍ਹਾਂ ਦਾ ਕੰਮ ਕਰਨ ਦੀ ਖਾਸ ਯੋਗਤਾ ਦਿੱਤੀ ਹੈ। ਉਹ ਤਰੱਖਾਣਾਂ ਅਤੇ ਠਠੇਰਿਆਂ ਦਾ ਕੰਮ ਕਰਨ ਦੇ ਯੋਗ ਹਨ। ਉਹ ਕੱਪੜਾ ਬੁਣ ਸੱਕਦੇ ਹਨ ਅਤੇ ਇਸ ਉੱਪਰ ਨੀਲੇ ਬੈਂਗਣੀ ਅਤੇ ਲਾਲ ਸੂਤ ਦੇ ਨਮੂਨੇ ਬਣਾ ਸੱਕਦੇ ਹਨ ਅਤੇ ਮਹੀਨ ਲਿਨਨ ਬੁਣ ਸੱਕਦੇ ਹਨ। ਅਤੇ ਉਹ ਉੱਨ ਦੀਆਂ ਚੀਜ਼ਾਂ ਬੁਣ ਸੱਕਦੇ ਹਨ

 

ਕੂਚ 36:1-2

36 ਇਸ ਲਈ ਬਸਲਏਲ, ਆਹਾਲੀਆਬ ਅਤੇ ਹੋਰ ਸਾਰੇ ਕਾਰੀਗਰ ਆਦਮੀਆਂ ਨੂੰ ਉਹ ਕੰਮ ਜ਼ਰੂਰ ਕਰਨਾ ਚਾਹੀਦਾ ਹੈ ਜਿਸਦਾ ਯਹੋਵਾਹ ਨੇ ਹੁਕਮ ਦਿੱਤਾ ਹੈ। ਯਹੋਵਾਹ ਨੇ ਇਨ੍ਹਾਂ ਆਦਮੀਆਂ ਨੂੰ ਇਹ ਪਵਿੱਤਰ ਸਥਾਨ ਬਨਾਉਣ ਲਈ ਸਾਰਾ ਯੋਗਤਾ ਵਾਲਾ ਕੰਮ ਕਰਨ ਦੀ ਸੂਝ ਅਤੇ ਸਮਝ ਦਿੱਤੀ ਹੈ।

ਫ਼ੇਰ ਮੂਸਾ ਨੇ ਬਸਲਏਲ ਅਤੇ ਆਹਾਲੀਆਬ ਅਤੇ ਹੋਰ ਸਾਰੇ ਯੋਗ ਲੋਕਾਂ ਨੂੰ ਬੁਲਾਇਆ ਜਿਨ੍ਹਾਂ ਨੂੰ ਯਹੋਵਾਹ ਨੇ ਖਾਸ ਯੋਗਤਾਵਾਂ ਦਿੱਤੀਆਂ ਸਨ। ਅਤੇ ਇਹ ਲੋਕ ਇਸ ਲਈ ਆਏ ਕਿਉਂਕਿ ਇਹ ਕੰਮ ਰਾਹੀਂ ਸਹਾਇਤਾ ਕਰਨਾ ਚਾਹੁੰਦੇ ਸਨ

 

 

ਬਿਵਸਥਾ ਸਾਰ 8:18

18 ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!

 

2 ਸਮੂਏਲ 22:34-35

34 ਪਰਮੇਸ਼ੁਰ ਸਦਕਾ ਮੈਂ ਹਿਰਨੀਆਂ ਵਾਂਗ ਚੁੰਗੀਆਂ ਭਰਦਾਂ
    
ਤੇ ਮੈਨੂੰ ਮੇਰੇ ਉੱਚਿਆਂ ਥਾਵਾਂ ਤੇ ਉਹ ਖੜ੍ਹਾ ਕਰਦਾ ਹੈ।
35 
ਪਰਮੇਸ਼ੁਰ ਮੇਰੇ ਹੱਥਾਂ ਨੂੰ ਯੁੱਧ ਕਰਨਾ ਸਿੱਖਾਉਂਦਾ ਹੈ
    
ਜਿਸ ਸਦਕਾ ਮੇਰੀਆਂ ਬਾਹਾਂ ਪਿੱਤਲ ਦਾ ਧਨੁੱਖ ਵੀ ਝੁਕਾਅ ਸੱਕਦੀਆਂ ਹਨ

 

ਜ਼ਬੂਰ 18:33-34

33 ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ
    
ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।
34 
ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ
    
ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ

 

ਮੱਤੀ 25:15

15 ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ

 

ਲੂਕਾ 19:13

13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।

 

ਰਸੂਲਾਂ ਦੇ ਕਰਤੱਬ 7:10

10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ

ਰੋਮੀਆਂ ਨੂੰ 12:6

ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ

 

1 ਕੁਰਿੰਥੀਆਂ ਨੂੰ 12:7-8

ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ


2 ਕੁਰਿੰਥੀਆਂ ਨੂੰ 3:5

ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸੱਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸੱਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ

 

ਅਫ਼ਸੀਆਂ ਨੂੰ 3:7

ਪਰਮੇਸ਼ੁਰ ਦੀ ਕਿਰਪਾ ਦੀ ਦਾਤ ਕਾਰਣ ਮੈਂ ਖੁਸ਼ਖਬਰੀ ਬਾਰੇ ਦੱਸਣ ਵਾਲਾ ਸੇਵਕ ਬਣ ਗਿਆ ਹਾਂ। ਪਰਮੇਸ਼ੁਰ ਨੇ ਆਪਣੀ ਸ਼ਕਤੀ ਰਾਹੀਂ ਕਿਰਪਾ ਦਿੱਤੀ

 

ਅਫ਼ਸੀਆਂ ਨੂੰ 4:7

ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ

2 ਇਤਹਾਸ 2:13-14

13 ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ 14 ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸ ਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ

 

1 ਕੁਰਿੰਥੀਆਂ ਨੂੰ 7:7

ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ

 

1 ਕੁਰਿੰਥੀਆਂ ਨੂੰ 12:4-6

ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ ਸੇਵਾ ਕਰਨ ਦੇ ਕਈ ਤਰੀਕੇ ਹਨ; ਪਰ ਇਹ ਸਾਰੇ ਤਰੀਕੇ ਉਸੇ ਪ੍ਰਭੂ ਵੱਲੋਂ ਹਨ ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ

ਅਫ਼ਸੀਆਂ ਨੂੰ 4:11

11 ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ

 

2 ਤਿਮੋਥਿਉਸ ਨੂੰ 1:6

ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ

 

ਮੱਤੀ 25:16-30

16 ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ 17 ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ 18 ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ

19 ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ 20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।
21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
22 ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।
23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।
24 ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ। 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ
26 ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ
28 ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ। 30 ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।

 

ਲੂਕਾ 19:12-26

12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ 13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ। 14 ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।

15 ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ। 16 ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ। 17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
18 ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ। 19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
20 ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ 21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।
22 ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ 23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ। 24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।
25 ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।
26 ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ

1 ਤਿਮੋਥਿਉਸ ਨੂੰ 4:14

14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ

 

1 ਪਤਰਸ 4:11

11 ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ

 

ਕੂਚ 35:10

10 ਤੁਹਾਡੇ ਵਿੱਚੋਂ ਜਿਹੜੇ ਕਾਰੀਗਰ ਹੋਣ ਉਨ੍ਹਾਂ ਨੂੰ ਉਹ ਸਾਰੀਆਂ ਚੀਜ਼ਾਂ ਬਨਾਉਣੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਹੈ:

 

1 ਰਾਜਿਆਂ 7:40

40-45 ਇਸ ਦੇ ਇਲਾਵਾ ਹੀਰਾਮ ਨੇ ਹੌਦੀਆਂ, ਬਾਟੀਆਂ ਅਤੇ ਕੜਛੇ ਬਣਾਏ ਅਤੇ ਹੀਰਾਮ ਨੇ ਉਹ ਸਾਰਾ ਕੰਮ ਕੀਤਾ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ

ਥੰਮਾਂ ਦੇ ਉੱਪਰ ਰੱਖਣ ਲਈ
ਕੌਲਿਆਂ ਦੇ ਅਕਾਰ ਦੇ ਦੋ ਗੁੰਬਦ ਅਤੇ ਦੋ ਥੰਮ,
ਗੁੰਬਦਾਂ ਦੇ ਦੁਆਲੇ ਪਾਉਣ ਲਈ ਦੋ ਜਾਲੀਆਂ
ਦੋ ਜਾਲੀਆਂ ਲਈ 400 ਅਨਾਰ
ਥੰਮਾਂ ਦੇ ਉੱਪਰ ਗੁੰਬਦਾਂ ਲਈ ਦੋ ਕੌਲਿਆਂ ਨੂੰ ਢੱਕਣ ਲਈ ਉੱਥੇ ਅਨਾਰਾਂ ਦੀਆਂ ਦੋ ਕਤਾਰਾਂ ਸਨ
ਦਸ ਗੱਡੇ ਅਤੇ ਹਰ ਗੱਡੇ ਦੇ ਉੱਪਰ ਪਾਸੇ ਇੱਕ ਹੌਦ
ਇੱਕ ਵੱਡਾ ਤਲਾਅ ਅਤੇ ਉਸ ਦੇ ਥੱਲੇ 12 ਬਲਦ
ਭਾਂਡੇ, ਛੋਟੇ ਕੜਛੇ, ਛੋਟੇ ਕੌਲੇ ਅਤੇ ਯਹੋਵਾਹ ਦੇ ਮੰਦਰ ਲਈ ਬਾਕੀ ਸਾਰੇ ਭਾਂਡੇ
ਇਹ ਸਾਰੇ ਮਾਂਜੇ ਹੋਏ ਕਾਂਸੇ ਤੋਂ ਬਣੇ ਸਨ

 

1 ਇਤਹਾਸ 9:13

13 ਉੱਥੇ 1,760 ਜਾਜਕ ਸਨ ਅਤੇ ਉਹ ਆਪੋ-ਆਪਣੇ ਘਰਾਣਿਆਂ ਦੇ ਆਗੂ ਸਨ ਅਤੇ ਉਹ ਪਰਮੇਸ਼ੁਰ ਦੇ ਮੰਦਰ ਦੀ ਸੇਵਾ-ਸੰਭਾਲ ਲਈ ਜਿੰਮੇਵਾਰ ਸਨ

 

ਜ਼ਬੂਰ 33:2-3

ਸਾਰੰਗੀ ਵਜਾਉ ਅਤੇ ਉਸਦੀ ਉਸਤਤਿ ਕਰੋ
    
ਯਹੋਵਾਹ ਲਈ ਦਸ ਤਾਰਾਂ ਵਾਲਾ ਸਾਜ਼ ਵਜਾਉ।
ਉਸ ਨੂੰ ਇੱਕ ਨਵਾਂ ਗੀਤ
    
ਸੋਹਣੇ ਢੰਗ ਨਾਲ ਖੁਸ਼ੀ ਦੀ ਧੁਨ ਵਜਾਉ

 

ਜ਼ਬੂਰ 137:4-5

ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ
    
ਦੇ ਗੀਤ ਨਹੀਂ ਗਾ ਸੱਕਦੇ।
ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ
    
ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ

 

1 ਕੁਰਿੰਥੀਆਂ ਨੂੰ 10:31

31 ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ

 

1 ਪਤਰਸ 4:10

10 ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ

 

1 ਕੁਰਿੰਥੀਆਂ ਨੂੰ 12:7

ਆਤਮਾ ਦਾ ਕਾਰਜ ਹਰ ਮਨੁੱਖ ਵਿੱਚ ਵੇਖਿਆ ਜਾ ਸੱਕਦਾ ਹੈ। ਆਤਮਾ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਸਾਨੂੰ ਇਹ ਤੋਹਫ਼ਾ ਦਿੰਦਾ ਹੈ

 

1 ਕੁਰਿੰਥੀਆਂ ਨੂੰ 14:12

12 ਤੁਹਾਡੇ ਨਾਲ ਵੀ ਇਹੋ ਗੱਲ ਹੈ। ਤੁਸੀਂ ਵੱਧੇਰੇ ਆਤਮਕ ਦਾਤਾਂ ਚਾਹੁੰਦੇ ਹੋ। ਇਸ ਲਈ ਉਨ੍ਹਾਂ ਦਾਤਾਂ ਨੂੰ ਪ੍ਰਾਪਤ ਕਰਨ ਲਈ ਹੋਰ ਸਖਤ ਮਿਹਨਤ ਕਰੋ ਜਿਹੜੀਆਂ ਕਲੀਸਿਯਾ ਨੂੰ ਵੱਧਣ ਵਿੱਚ ਸਹਾਇਤਾ ਕਰਦੀਆਂ ਹਨ


ਅਫ਼ਸੀਆਂ ਨੂੰ 4:12

12 ਮਸੀਹ ਨੇ ਇਹ ਦਾਤਾਂ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸੇਵਾ ਦਾ ਕੰਮ ਕਰਨ ਦੀ ਤਿਆਰੀ ਲਈ ਦਿੱਤੀਆਂ, ਤਾਂ ਕਿ ਮਸੀਹ ਦੇ ਸਰੀਰ ਨੂੰ ਮਜ਼ਬੂਤ ਬਣਾਇਆ ਜਾ ਸੱਕੇ

 

ਮੱਤੀ 25:19

19 ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ

 

ਲੂਕਾ 19:15

15 ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।

 

ਮੱਤੀ 21:34

34 ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ

ਮਰਕੁਸ 12:2

ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ

 

ਲੂਕਾ 20:10

10 ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ

 

ਲੂਕਾ 12:48

48 ਪਰ ਜਿਹੜਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸ ਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸ ਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸ ਨੂੰ ਵੱਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵੱਧੇਰੇ ਮੰਗਿਆ ਜਾਵੇਗਾ।

 

ਮੱਤੀ 25:21

21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

 

ਮੱਤੀ 25:23-30

23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।

24 ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ। 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ
26 ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ
28 ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ। 30 ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।

 

ਲੂਕਾ 19:17-26

17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।

18 ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ। 19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
20 ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ 21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।
22 ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ 23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ। 24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।
25 ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।
26 ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ



1 ਕੁਰਿੰਥੀਆਂ ਨੂੰ 4:7; ਕੂਚ 28:3; ਕੂਚ 31:3-6; ਕੂਚ 35:31-35; ਕੂਚ 36:1-2; ਬਿਵਸਥਾ ਸਾਰ 8:18; 2 ਸਮੂਏਲ 22:34-35; ਜ਼ਬੂਰ 18:33-34; ਮੱਤੀ 25:15; ਲੂਕਾ 19:13; ਰਸੂਲਾਂ ਦੇ ਕਰਤੱਬ 7:10; ਰੋਮੀਆਂ ਨੂੰ 12:6; 1 ਕੁਰਿੰਥੀਆਂ ਨੂੰ 12:7-8; 2 ਕੁਰਿੰਥੀਆਂ ਨੂੰ 3:5; ਅਫ਼ਸੀਆਂ ਨੂੰ 3:7; ਅਫ਼ਸੀਆਂ ਨੂੰ 4:7; 2 ਇਤਹਾਸ 2:13-14; 1 ਕੁਰਿੰਥੀਆਂ ਨੂੰ 7:7; 1 ਕੁਰਿੰਥੀਆਂ ਨੂੰ 12:4-6; ਅਫ਼ਸੀਆਂ ਨੂੰ 4:11; 2 ਤਿਮੋਥਿਉਸ ਨੂੰ 1:6; ਮੱਤੀ 25:16-30; ਲੂਕਾ 19:12-26; 1 ਤਿਮੋਥਿਉਸ ਨੂੰ 4:14; 1 ਪਤਰਸ 4:11; ਕੂਚ 35:10; 1 ਰਾਜਿਆਂ 7:40; 1 ਇਤਹਾਸ 9:13; ਜ਼ਬੂਰ 33:2-3; ਜ਼ਬੂਰ 137:4-5; 1 ਕੁਰਿੰਥੀਆਂ ਨੂੰ 10:31; 1 ਪਤਰਸ 4:10; 1 ਕੁਰਿੰਥੀਆਂ ਨੂੰ 12:7; 1 ਕੁਰਿੰਥੀਆਂ ਨੂੰ 14:12; ਅਫ਼ਸੀਆਂ ਨੂੰ 4:12; ਮੱਤੀ 25:19; ਲੂਕਾ 19:15; ਮੱਤੀ 21:34; ਮਰਕੁਸ 12:2; ਲੂਕਾ 20:10; ਲੂਕਾ 12:48; ਮੱਤੀ 25:21; ਮੱਤੀ 25:23-30; ਲੂਕਾ 19:17-26