Thursday, May 1, 2014

ਪਰਮੇਸ਼ੁਰ ਸਾਡੀ ਪਨਾਹ

                              ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਸਾਡੀ ਪਨਾਹ
                                               ਪੰਜਾਬੀ ਮਸੀਹੀ ਸੰਦੇਸ਼                                                         

 ਜ਼ਬੂਰ 46:1-3

46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
    
ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ,
    
ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ,
    
ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ

 ਜ਼ਬੂਰ 91:2

ਮੈਂ ਆਪਣੇ ਪਰਮੇਸ਼ੁਰ ਨੂੰ ਦੱਸਦਾ ਹਾਂ, “ਤੁਸੀਂ ਮੇਰੀ ਸੁਰੱਖਿਆ ਦਾ ਸਥਾਨ, ਮੇਰਾ ਕਿਲ੍ਹਾ ਹੋ
    
ਮੇਰੇ ਪਰਮੇਸ਼ੁਰ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।

 ਬਿਵਸਥਾ ਸਾਰ 33:27

27 ਸਦੀਵ ਪਰਮੇਸ਼ੁਰ
    
ਤੇਰੀ ਸੁਰੱਖਿਆ ਦਾ ਸਥਾਨ ਹੈ।
ਉਸ ਦੀ ਸਦੀਵ ਸ਼ਕਤੀ
    
ਤੇਰਾ ਬਚਾਉ ਕਰਦੀ ਹੈ,
ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ
    
ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’

 ਕੂਚ 33:22

22 ਮੇਰਾ ਪਰਤਾਪ ਉਸ ਸਥਾਨ ਤੋਂ ਗੁਜ਼ਰੇਗਾ। ਮੈਂ ਤੈਨੂੰ ਉਸ ਪੱਥਰ ਦੀ ਇੱਕ ਵੱਡੀ ਤ੍ਰੇੜ ਵਿੱਚ ਰੱਖ ਦਿਆਂਗਾ, ਅਤੇ ਜਦੋਂ ਮੈਂ ਗੁਜ਼ਰਾਂਗਾ ਤਾਂ ਮੈਂ ਤੈਨੂੰ ਆਪਣੇ ਹੱਥ ਨਾਲ ਢੱਕ ਲਵਾਂਗਾ

 ਜ਼ਬੂਰ 27:5

ਜਦੋਂ ਵੀ ਮੈਂ ਸੰਕਟ ਵਿੱਚ ਹੋਵਾਂਗਾ ਯਹੋਵਾਹ ਮੇਰੀ ਰੱਖਿਆ ਕਰੇਗਾ
    
ਉਹ ਮੈਨੂੰ ਆਪਣੇ ਤੰਬੂ ਵਿੱਚ ਛੁਪਾ ਲਵੇਗਾ,
    
ਉਹ ਮੈਨੂੰ ਆਪਣੀ ਸੁਰੱਖਿਅਤ ਥਾਂ ਉੱਤੇ ਲੈ ਜਾਵੇਗਾ

 ਜ਼ਬੂਰ 31:20

20 ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ
    
ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ।
ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ।
    
ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ

 ਜ਼ਬੂਰ 46:1

46 ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ।
    
ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ

 ਜ਼ਬੂਰ 71:3

ਮੇਰਾ ਕਿਲ੍ਹਾ ਬਣਾਉ, ਅਤੇ ਉਹ ਘਰ ਜਿਸ ਵਿੱਚ ਮੈਂ ਸੁਰੱਖਿਆ ਲਈ ਨੱਸ ਕੇ ਵੜਾਂ
    
ਤੁਸੀਂ ਮੇਰੀ ਓਟ ਹੋ ਮੇਰਾ ਸੁਰੱਖਿਅਤ ਟਿਕਾਣਾ।
ਇਸ ਲਈ ਮੇਰੀ ਸੁਰੱਖਿਆ ਦਾ ਨਿਰਦੇਸ਼ ਦੇ ਦੇਵੋ

 ਕਹਾਉਤਾਂ 14:26

26 ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ

 ਕਹਾਉਤਾਂ 18:10

10 ਯਹੋਵਾਹ ਦਾ ਨਾਮ ਇੱਕ ਮਜ਼ਬੂਤ ਕਿਲ੍ਹੇ ਵਾਂਗ ਹੈ। ਇੱਕ ਚੰਗਾ ਵਿਅਕਤੀ ਭੱਜ ਕੇ ਇਸ ਵਿੱਚ ਵੜ ਜਾਂਦਾ ਅਤੇ ਸੁੱਰੱਖਿਅਤ ਹੋ ਜਾਂਦਾ

ਯਸਾਯਾਹ 25:4

ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ
    
ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ।
    
ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ।
ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ।
    
ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ

 ਜ਼ਕਰਯਾਹ 9:12

12 ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ,
    
ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ

 ਯਿਰਮਿਯਾਹ 16:19

19 ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰੱਖਿਆ ਵੀ ਹੋ
    
ਮੁਸੀਬਤ ਦੇ ਸਮੇਂ ਤੁਸੀਂ ਸੁਰੱਖਿਅਤ ਸਥਾਨ ਹੋ।
ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ।
    
ਉਹ ਆਖਣਗੀਆਂ, “ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ।
ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ,
    
ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।

 ਜ਼ਬੂਰ 18:2

ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ
    
ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ।
    
ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ।
ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ।
    
ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ



ਜ਼ਬੂਰ 46:1-3; ਜ਼ਬੂਰ 91:2; ਬਿਵਸਥਾ ਸਾਰ 33:27; ਕੂਚ 33:22; ਜ਼ਬੂਰ 27:5; ਜ਼ਬੂਰ 31:20; ਜ਼ਬੂਰ 46:1; ਜ਼ਬੂਰ 71:3; ਕਹਾਉਤਾਂ 14:26; ਕਹਾਉਤਾਂ 18:10; ਯਸਾਯਾਹ 25:4; ਜ਼ਕਰਯਾਹ 9:12; ਯਿਰਮਿਯਾਹ 16:19; ਜ਼ਬੂਰ 18:2