Thursday, May 1, 2014

ਘਰ ਦੇ ਵਿੱਚ ਸਿੱਖਿਆ


                                   ਬਾਈਬਲ ਦੇ ਕੁਝ ਵਚਨ ਵਿਸ਼ਾ : ਘਰ ਦੇ ਵਿੱਚ ਸਿੱਖਿਆ                                 
                                                    ਪੰਜਾਬੀ ਮਸੀਹੀ ਸੰਦੇਸ਼                                                          
ਕਹਾਉਤਾਂ 22:6
ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ


ਯਸਾਯਾਹ 38:19

19 ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ
    
ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ
    
ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ

 

ਅਫ਼ਸੀਆਂ ਨੂੰ 6:4

ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ

 

ਉਤਪਤ 18:19

19 ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।

 

2 ਤਿਮੋਥਿਉਸ ਨੂੰ 3:14-15

14 ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ 15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ

 

2 ਤਿਮੋਥਿਉਸ ਨੂੰ 1:5

ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ

ਕਹਾਉਤਾਂ 29:15

15 ਬੈਤ ਅਤੇ ਝਿੜਕ ਸਿਆਣਪ ਪ੍ਰਦਾਨ ਕਰਦੇ ਹਨ, ਪਰ ਆਪ ਮੁਹਾਰਾ ਛੱਡਿਆ ਬੱਚਾ ਆਪਣੀ ਮਾਂ ਲਈ ਸ਼ਰਮਸਾਰੀ ਲਿਆਉਂਦਾ ਹੈ



ਕਹਾਉਤਾਂ 22:6; ਯਸਾਯਾਹ 38:19; ਅਫ਼ਸੀਆਂ ਨੂੰ 6:4; ਉਤਪਤ 18:19; 2 ਤਿਮੋਥਿਉਸ ਨੂੰ 3:14-15; 2 ਤਿਮੋਥਿਉਸ ਨੂੰ 1:5; ਕਹਾਉਤਾਂ 29:15