Thursday, May 1, 2014

ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਹੋਇਆ


                             ਬਾਈਬਲ ਦੇ ਕੁਝ ਵਚਨ ਵਿਸ਼ਾਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਹੋਇਆ
                                                 ਪੰਜਾਬੀ ਮਸੀਹ ਸੰਦੇਸ਼      

 1 ਰਾਜਿਆਂ 14:15

15 ਯਹੋਵਾਹ ਇਸਰਾਏਲ ਨੂੰ ਮਾਰੇਗਾ ਅਤੇ ਇਹ ਪਾਣੀ ਵਿੱਚ ਝੂਲਦੀ ਲੰਬੀ ਘਾਹ ਵਾਂਗ ਹੋਵੇਗਾ। ਉਹ ਇਸਰਾਏਲ ਨੂੰ ਚੰਗੀ ਜ਼ਮੀਨ ਵਿੱਚੋਂ ਉਖਾੜ ਦੇਵੇਗਾ ਜਿਹੜੀ ਉਸ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਅਤੇ ਉਨ੍ਹਾਂ ਨੂੰ ਫ਼ਰਾਤ ਦਰਿਆ ਦੇ ਪਾਰ ਬਿਖੇਰ ਦੇਵੇਗਾ ਕਿਉਂ ਕਿ ਉਨ੍ਹਾਂ ਨੇ ਅਸ਼ੇਰਾਹ ਲਈ ਥੰਮ੍ਹ ਬਣਾਕੇ ਯਹੋਵਾਹ ਨੂੰ ਨਾਰਾਜ਼ ਕਰ ਦਿੱਤਾ

 

ਯਸਾਯਾਹ 11:4

4-5 ਉਹ ਗਰੀਬ ਲੋਕਾਂ ਨਾਲ ਨਿਰਪੱਖਤਾ ਅਤੇ ਇਮਾਨਦਾਰੀ ਨਾਲ ਨਿਆਂ ਕਰੇਗਾ। ਜਦੋਂ ਉਹ ਧਰਤੀ ਦੇ ਗਰੀਬ ਲੋਕਾਂ ਲਈ ਕੁਝ ਕਰਨ ਦਾ ਨਿਆਂ ਕਰੇਗਾ ਤਾਂ ਬੇਲਾਗ ਹੋਵੇਗਾ। ਜੇ ਉਹ ਇਹ ਨਿਆਂ ਕਰਦਾ ਹੈ ਕਿ ਉਨ੍ਹਾਂ ਨੂੰ ਮਾਰ ਪੈਣੀ ਚਾਹੀਦੀ ਹੈ ਫ਼ੇਰ ਉਹ ਆਦੇਸ਼ ਦੇਵੇਗਾ ਤੇ ਉਨ੍ਹਾਂ ਲੋਕਾਂ ਨੂੰ ਮਾਰ ਪਵੇਗੀ। ਜੇ ਉਹ ਇਹ ਨਿਆਂ ਕਰਦਾ ਹੈ ਕਿ ਲੋਕਾਂ ਨੂੰ ਮਰਨਾ ਚਾਹੀਦਾ ਹੈ, ਤਾਂ ਉਹ ਆਦੇਸ਼ ਦੇਵੇਗਾ ਅਤੇ ਮੰਦੇ ਲੋਕ ਮਾਰੇ ਜਾਣਗੇ। ਨੇਕੀ ਅਤੇ ਨਿਰਪੱਖਤਾ ਇਸ ਬੱਚੇ ਨੂੰ ਸ਼ਕਤੀ ਦੇਵੇਗੀ। ਇਹ ਚੀਜ਼ਾਂ ਉਸ ਦੇ ਕਮਰ ਕਸੇ ਵਾਂਗ ਹੋਣਗੀਆਂ

ਯਸਾਯਾਹ 9:13

13 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ

 

ਯਸਾਯਾਹ 27:7

ਪਰਮੇਸ਼ੁਰ ਇਸਰਾਏਲ ਨੂੰ ਦੂਰ ਭੇਜੇਗਾ

ਯੋਹਵਾਹ ਆਪਣੇ ਲੋਕਾਂ ਨੂੰ ਸਜ਼ਾ ਕਿਵੇਂ ਦੇਵੇਗਾ? ਅਤੀਤ ਵਿੱਚ ਦੁਸ਼ਮਣਾਂ ਦੁੱਖ ਦਿੱਤਾ ਸੀ ਲੋਕਾਂ ਨੂੰ। ਕੀ ਯਹੋਵਾਹ ਵੀ ਉਸੇ ਤਰ੍ਹਾਂ ਉਨ੍ਹਾਂ ਨੂੰ ਦੁੱਖ ਦੇਵੇਗਾ? ਅਤੀਤ ਵਿੱਚ ਬਹੁਤ ਬੰਦੇ ਮਾਰੇ ਗਏ ਸਨ। ਕੀ ਯਹੋਵਾਹ ਵੀ ਇਸੇ ਤਰ੍ਹਾਂ ਕਰੇਗਾ ਅਤੇ ਬਹੁਤ ਬੰਦਿਆਂ ਨੂੰ ਮਾਰ ਦੇਵੇਗਾ?

 

ਹਿਜ਼ਕੀਏਲ 7:9

ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ

 

ਜ਼ਬੂਰ 69:26

26 ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ
    
ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ

 

ਜ਼ਬੂਰ 89:32

32 ਤਾਂ ਮੈਂ ਉਨ੍ਹਾਂ ਨੂੰ ਬਹੁਤ ਸਖਤ ਸਜ਼ਾ ਦੇਵਾਂਗਾ

 

ਜ਼ਬੂਰ 3:7

ਯਹੋਵਾਹ, ਉੱਠੋ
    
ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ!
ਤੁਸੀਂ ਬਹੁਤ ਬਲਵਾਨ ਹੋ!
    
ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ

 

ਯਸਾਯਾਹ 19:22

22 ਯਹੋਵਾਹ ਮਿਸਰ ਦੇ ਲੋਕਾਂ ਨੂੰ ਸਜ਼ਾ ਦੇਵੇਗਾ। ਅਤੇ ਫ਼ੇਰ ਯਹੋਵਾਹ ਉਨ੍ਹਾਂ ਨੂੰ ਮਾਫ਼ ਕਰ ਦੇਵੇਗਾ ਅਤੇ ਉਹ ਯਹੋਵਾਹ ਵੱਲ ਵਾਪਸ ਪਰਤ ਆਉਣਗੇ। ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੇਗਾ ਅਤੇ ਉਨ੍ਹਾਂ ਨੂੰ ਮਾਫ਼ੀ ਦੇ ਦੇਵੇਗਾ

ਯਿਰਮਿਯਾਹ 13:14

14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।ਇਹ ਸੰਦੇਸ਼ ਯਹੋਵਾਹ ਵੱਲੋਂ ਹੈਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”

 

ਮੱਤੀ 26:31

ਯਿਸੂ ਅਗੰਮ ਵਾਕ ਕਰਦਾ ਹੈ ਕਿ ਉਸ ਦੇ ਚੇਲੇ ਉਸ ਨੂੰ ਛੱਡ ਜਾਣਗੇ

31 ਯਿਸੂ ਨੇ ਚੇਲਿਆਂ ਨੂੰ ਕਿਹਾ, “ਅੱਜ ਰਾਤ ਮੇਰੇ ਕਾਰਣ ਤੁਸੀਂ ਸਾਰੇ ਆਪਣਾ ਭਰੋਸਾ ਗੁਆ ਲਵੋਂਗੇ। ਕਿਉਂ ਜੋ ਇਹ ਲਿਖਿਆ ਹੋਇਆ ਹੈ:
ਮੈਂ ਆਜੜੀ ਨੂੰ ਮਾਰ ਦੇਵਾਂਗਾ,
    ਅਤੇ ਉਸ ਦੇ ਇੱਜੜ ਦੀਆਂ ਭੇਡਾਂ ਖਿੱਲਰ ਜਾਣਗੀਆਂ।

 

ਰਸੂਲਾਂ ਦੇ ਕਰਤੱਬ 12:7

ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ

 

ਰਸੂਲਾਂ ਦੇ ਕਰਤੱਬ 23:3

ਪੌਲੁਸ ਨੇ ਹਨਾਨਿਯਾਹ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਵੀ ਕੁੱਟੇਗਾ। ਤੂੰ ਅਜਿਹੀ ਮੈਲੀ ਕੰਧ ਹੈਂ ਜਿਸ ਉੱਪਰ ਸਫ਼ੇਦ ਰੋਗਨ ਕੀਤਾ ਹੋਇਆ ਹੈ। ਜਦੋਂ ਤੂੰ ਉੱਥੇ ਬੈਠਾ ਮੂਸਾ ਦੀ ਸ਼ਰ੍ਹਾ ਮੁਤਾਬਕ ਮੇਰਾ ਨਿਆਂ ਕਰਦਾ ਹੈ ਤੂੰ ਉਨ੍ਹਾਂ ਨੂੰ ਆਖਿਆ ਕਿ ਉਹ ਮੈਨੂੰ ਕੁੱਟਣ। ਇਹ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼ ਹੈ।

ਇਬਰਾਨੀਆਂ ਨੂੰ 12:6

ਪ੍ਰਭੂ ਉਸ ਨੂੰ ਸਹੀ ਕਰਦਾ ਜਿਸ ਨੂੰ ਉਹ ਪਿਆਰ ਕਰਦਾ ਹੈ,
    
ਅਤੇ ਉਹ ਹਰ ਉਸ ਵਿਅਕਤੀ ਨੂੰ ਸਜ਼ਾ ਦਿੰਦਾ ਹੈ ਜਿਸ ਨੂੰ ਉਹ ਆਪਣੇ ਪੁੱਤਰ ਦੀ ਤਰ੍ਹਾਂ ਕਬੂਲਦਾ ਹੈ।




1 ਰਾਜਿਆਂ 14:15; ਯਸਾਯਾਹ 11:4; ਯਸਾਯਾਹ 9:13; ਯਸਾਯਾਹ 27:7; ਹਿਜ਼ਕੀਏਲ 7:9; ਜ਼ਬੂਰ 69:26; ਜ਼ਬੂਰ 89:32; ਜ਼ਬੂਰ 3:7; ਯਸਾਯਾਹ 19:22; ਯਿਰਮਿਯਾਹ 13:14; ਮੱਤੀ 26:31; ਰਸੂਲਾਂ ਦੇ ਕਰਤੱਬ 12:7; ਰਸੂਲਾਂ ਦੇ ਕਰਤੱਬ 23:3; ਇਬਰਾਨੀਆਂ ਨੂੰ 12:6