Thursday, May 1, 2014

ਸਿੱਖਿਆ ਦੇ ਉਦਾਹਰਨ



                                 ਬਾਈਬਲ ਦੇ ਕੁਝ ਵਚਨ ਵਿਸ਼ਾ : ਸਿੱਖਿਆ ਦੇ ਉਦਾਹਰਨ                            
                                                     ਪੰਜਾਬੀ ਮਸੀਹੀ ਸੰਦੇਸ਼                                                     

ਰਸੂਲਾਂ ਦੇ ਕਰਤੱਬ 7:22

22 ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ

 

ਦਾਨੀਏਲ 1:17

17 ਪਰਮੇਸ਼ੁਰ ਨੇ ਦਾਨੀਏਲ, ਹਨਨਯਾਹ, ਮੀਸ਼ਾਏਲ ਅਤੇ ਅਜ਼ਰਯਾਹ ਨੂੰ ਬਹੁਤ ਤਰ੍ਹਾਂ ਦੀਆਂ ਲਿਖਤਾਂ ਅਤੇ ਵਿਗਿਆਨ ਨੂੰ ਸਿੱਖ ਸੱਕਣ ਦੀ ਯੋਗਤਾ ਦਿੱਤੀ। ਦਾਨੀਏਲ ਹਰ ਤਰ੍ਹਾਂ ਦੇ ਦਰਸ਼ਨਾਂ ਅਤੇ ਸੁਪਨਿਆਂ ਨੂੰ ਵੀ ਸਮਝ ਸੱਕਦਾ ਸੀ

 

ਰਸੂਲਾਂ ਦੇ ਕਰਤੱਬ 22:3

ਪੌਲੁਸ ਨੇ ਆਖਿਆ, “ਮੈਂ ਇੱਕ ਯਹੂਦੀ ਹਾਂ। ਮੈਂ ਕਿਲਿਕਿਯਾ ਤੇ ਤਰਸੁੱਸ ਵਿੱਚ ਪੈਦਾ ਹੋਇਆ ਸੀ। ਮੈਂ ਇੱਥੇ ਯਰੂਸ਼ਲਮ ਵਿੱਚ ਵੱਡਾ ਹੋਇਆ। ਮੈਂ ਗਮਲੀਏਲ ਦਾ ਇੱਕ ਵਿਦਿਆਰਥੀ ਸੀ। ਉਸ ਨੇ ਧਿਆਨ ਨਾਲ ਮੈਨੂੰ ਆਪਣੇ ਵਡੇਰਿਆਂ ਦੀ ਸ਼ਰ੍ਹਾ ਬਾਰੇ ਸਿੱਖਾਇਆ। ਮੈਨੂੰ ਪਰਮੇਸ਼ੁਰ ਦੀ ਸੇਵਾ ਕਰਨ ਦਾ ਬੜਾ ਸ਼ੌਕ ਸੀ ਜਿਵੇਂ ਇੱਥੇ ਅੱਜ ਤੁਹਾਡੇ ਸਾਰਿਆਂ ਵਿੱਚ ਹੈ

 

2 ਤਿਮੋਥਿਉਸ ਨੂੰ 3:15-16

15 ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ 16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ

 

1 ਇਤਹਾਸ 12:32

32 ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ

 

ਰਸੂਲਾਂ ਦੇ ਕਰਤੱਬ 17:11

11 ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ

 

ਰਸੂਲਾਂ ਦੇ ਕਰਤੱਬ 20:7-12

ਪੌਲੁਸ ਦੀ ਤ੍ਰੋਆਸ ਵਿੱਚ ਅਖੀਰਲੀ ਫ਼ੇਰੀ

ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਭੋਜ ਖਾਣ ਲਈ ਇਕੱਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉੱਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸ ਨੇ ਅੱਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ। ਅਸੀਂ ਸਾਰੇ ਪੌੜੀਆਂ ਚੜ੍ਹ੍ਹਕੇ ਉੱਪਰਲੇ ਕਮਰੇ ਵਿੱਚ ਇੱਕਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ ਯੂਤਖੁਸ ਨਾਂ ਦਾ ਇੱਕ ਜੁਆਨ ਖਿੜਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿੜਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸ ਨੂੰ ਚੁੱਕਿਆ ਤਾਂ ਉਹ ਮਰਿਆ ਪਿਆ ਸੀ
10 ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸ ਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ। 11 ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸ ਨੇ ਰੋਟੀ ਤੋੜੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉੱਥੋਂ ਚੱਲਾ ਗਿਆ 12 ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬੜੇ ਖੁਸ਼ ਸਨ


ਰਸੂਲਾਂ ਦੇ ਕਰਤੱਬ 7:22; ਦਾਨੀਏਲ 1:17; ਰਸੂਲਾਂ ਦੇ ਕਰਤੱਬ 22:3; 2 ਤਿਮੋਥਿਉਸ ਨੂੰ 3:15-16; 1 ਇਤਹਾਸ 12:32; ਰਸੂਲਾਂ ਦੇ ਕਰਤੱਬ 17:11; ਰਸੂਲਾਂ ਦੇ ਕਰਤੱਬ 20:7-12