Thursday, May 1, 2014

ਪਰਮੇਸ਼ੁਰ ਦਾ ਮਨ ਬਦਲਣਾ


                           ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਮਨ ਬਦਲਣਾ
                                           ਪੰਜਾਬੀ ਮਸੀਹੀ ਸੰਦੇਸ਼                                                          

ਕੂਚ 32:14

14 ਫ਼ੇਰ ਯਹੋਵਾਹ ਨੇ ਆਪਣਾ ਮਨ ਬਦਲ ਲਿਆ ਅਤੇ ਆਪਣੇ ਲੋਕਾਂ ਨੂੰ ਕਸ਼ਟ ਨਾ ਦੇਣ ਦਾ ਫ਼ੈਸਲਾ ਕਰ ਲਿਆ

ਯਿਰਮਿਯਾਹ 26:19

19 ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।


ਗਿਣਤੀ 23:19

19 ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ
    
ਅਤੇ ਉਹ ਝੂਠ ਨਹੀਂ ਬੋਲਦਾ।
ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ।
    
ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ।
ਜਦੋਂ ਯਹੋਵਾਹ ਕੁਝ ਆਖਦਾ,
    
ਉਹ ਇਸ ਨੂੰ ਕਰੇਗਾ।
ਜੇਕਰ ਯਹੋਵਾਹ ਕੋਈ ਇਕਰਾਰ ਕਰਦਾ,
    
ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ


1 ਸਮੂਏਲ 15:29

29 ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।

ਯਸਾਯਾਹ 31:2

ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ

 

2 ਕੁਰਿੰਥੀਆਂ ਨੂੰ 1:19

19 ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇਹਾਂਅਤੇਨਾਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀਹਾਂਰਿਹਾ ਹੈ

 

 

ਯੂਨਾਹ 4:2

ਯੂਨਾਹ ਨੇ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਆਖਿਆ, “ਮੈਂ ਜਾਣਦਾ ਸੀ ਕਿ ਅਜਿਹਾ ਹੀ ਵਾਪਰੇਗਾ। ਜਦੋਂ ਮੈਂ ਆਪਣੇ ਦੇਸ ਵਿੱਚ ਸੀ ਤੂੰ ਮੈਨੂੰ ਇੱਥੇ ਆਉਣ ਲਈ ਕਿਹਾ। ਉਸ ਵਕਤ, ਮੈਂ ਜਾਣਦਾ ਸੀ ਕਿ ਤੂੰ ਇਸ ਪਾਪੀ ਸ਼ਹਿਰ ਦੇ ਲੋਕਾਂ ਨੂੰ ਮੁਆਫ ਕਰ ਦੇਵੇਂਗਾ ਇਸ ਲਈ ਮੈਂ ਤਰਸ਼ੀਸ਼ ਨੂੰ ਭੱਜਣਾ ਚਾਹੁੰਦਾ ਸਾਂ। ਮੈਂ ਜਾਣਦਾ ਸੀ ਕਿ ਤੂੰ ਮਿਹਰਬਾਨ ਪਰਮੇਸ਼ੁਰ ਹੈਂ। ਅਤੇ ਤੂੰ ਆਪਣਾ ਰਹਿਮ ਦਰਸਾਅ ਕੇ ਉਨ੍ਹਾਂ ਲੋਕਾਂ ਨੂੰ ਮੁਆਫ਼ ਕਰ ਦੇਵੇਂਗਾ। ਮੈਨੂੰ ਪਤਾ ਸੀ ਕਿ ਤੂੰ ਮਿਹਰਬਾਨ ਅਤੇ ਕਿਰਪਾਲੂ ਹੈਂ ਤੇ ਜੇਕਰ ਇਹ ਲੋਕ ਪਾਪ ਕਰਨੇ ਬੰਦ ਕਰ ਦੇਣਗੇ, ਤੂੰ ਆਪਣੀਆਂ ਵਿਉਂਤਾਂ ਬਦਲ ਦੇਵੇਂਗਾ ਤੇ ਉਨ੍ਹਾਂ ਨੂੰ ਬਰਬਾਦ ਨਹੀਂ ਕਰੇਂਗਾ

 

ਕੂਚ 32:12

12 ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ

 

ਆਮੋਸ 7:3

ਤਦ ਯਹੋਵਾਹ ਨੇ ਇਸ ਬਾਬਤ ਆਪਣਾ ਮਨ ਬਦਲ ਲਿਆ ਅਤੇ ਉਸ ਨੇ ਆਖਿਆ, “ਅਜਿਹਾ ਨਹੀਂ ਹੋਵੇਗਾ।

 

ਆਮੋਸ 7:6

ਤਦ ਯਹੋਵਾਹ ਪਰਮੇਸ਼ੁਰ ਨੇ ਆਪਣਾ ਇਰਾਦਾ ਬਦਲਿਆ ਅਤੇ ਯਹੋਵਾਹ ਨੇ ਆਖਿਆ, “ਇਉਂ ਵੀ ਨਹੀਂ ਹੋਵੇਗਾ।

 

ਯੂਨਾਹ 3:9

ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ

 

ਯੂਨਾਹ 3:10

10 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਨੀਆਂ ਵੇਖੀਆਂ ਅਤੇ ਇਹ ਵੀ ਵੇਖਿਆ ਕਿ ਉਨ੍ਹਾਂ ਨੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦਿੱਤੀਆਂ ਸਨ, ਫ਼ੇਰ ਪਰਮੇਸ਼ੁਰ ਨੇ ਆਪਣਾ ਨਿਆਂ ਬਦਲ ਲਿਆ ਅਤੇ ਉਹ ਨਹੀਂ ਕੀਤਾ ਜੋ ਉਸ ਨੇ ਵਿਉਂਤਿਆ ਸੀ ਅਤੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ

 

ਯਿਰਮਿਯਾਹ 18:8

ਪਰ ਉਸ ਕੌਮ ਦੇ ਲੋਕ ਸ਼ਾਇਦ ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲ ਲੈਣ। ਉਸ ਕੌਮ ਦੇ ਲੋਕ ਸ਼ਾਇਦ ਬਦੀ ਕਰਨ ਤੋਂ ਹਟ ਜਾਣ। ਫ਼ੇਰ ਮੈਂ ਵੀ ਆਪਣਾ ਮਨ ਬਦਲ ਲਵਾਂਗਾ। ਫ਼ੇਰ ਮੈਂ ਉਸ ਕੌਮ ਦੀ ਤਬਾਹੀ ਦੀਆਂ ਯੋਜਨਾਵਾਂ ਉੱਤੇ ਅਮਲ ਨਹੀਂ ਕਰਾਂਗਾ

 

ਯਿਰਮਿਯਾਹ 26:3

ਸ਼ਾਇਦ ਉਹ ਲੋਕ ਮੇਰਾ ਸੰਦੇਸ਼ ਸੁਣਨ ਅਤੇ ਇਸ ਨੂੰ ਮੰਨ ਲੈਣ। ਸ਼ਾਇਦ ਉਹ ਇਹੋ ਜਿਹਾ ਮੰਦਾ ਜੀਵਨ ਜਿਉਣਾ ਛੱਡ ਦੇਣ। ਜੇ ਉਹ ਬਦਲ ਜਾਂਦੇ ਹਨ ਤਾਂ ਸ਼ਾਇਦ ਮੈਂ ਵੀ ਉਨ੍ਹਾਂ ਨੂੰ ਸਜ਼ਾ ਦੇਣ ਦੀਆਂ ਵਿਉਂਤਾ ਬਾਰੇ ਆਪਣਾ ਮਨ ਬਦਲ ਲਵਾਂ। ਮੈਂ ਇਸ ਸਜ਼ਾ ਦੀ ਯੋਜਨਾ ਇਸ ਲਈ ਬਣਾ ਰਿਹਾ ਹਾਂ ਕਿਉਂ ਕਿ ਉਨ੍ਹਾਂ ਲੋਕਾਂ ਨੇ ਬਹੁਤ ਮੰਦੇ ਕੰਮ ਕੀਤੇ ਹਨ


ਯਿਰਮਿਯਾਹ 26:13

13 ਤੁਹਾਨੂੰ ਲੋਕਾਂ ਨੂੰ ਅਵੱਸ਼ ਹੀ ਆਪਣੇ ਜੀਵਨ ਬਦਲਣੇ ਚਾਹੀਦੇ ਹਨ! ਤੁਹਾਨੂੰ ਨੇਕੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ ਆਪਣੇ ਪਰਮੇਸ਼ੁਰ ਦਾ ਹੁਕਮ ਮੰਨੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਯਹੋਵਾਹ ਆਪਣਾ ਮਨ ਬਦਲ ਲਵੇਗਾ। ਯਹੋਵਾਹ ਉਹ ਮੰਦੀਆਂ ਗੱਲਾਂ ਨਹੀਂ ਕਰੇਗਾ ਜਿਨ੍ਹਾਂ ਬਾਰੇ ਉਸ ਨੇ ਤੁਹਾਨੂੰ ਆਖਿਆ ਹੈ

 

ਯਿਰਮਿਯਾਹ 42:10

10 ਜੇ ਤੁਸੀਂ ਲੋਕ ਯਹੂਦਾਹ ਵਿੱਚ ਠਹਿਰੋਗੇ ਤਾਂ ਮੈਂ ਤੁਹਾਨੂੰ ਤਾਕਤਵਰ ਬਣਾਵਾਂਗਾ-ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਮੈਂ ਤੁਹਾਨੂੰ ਬੀਜਾਂਗਾ, ਪੁਟ੍ਟਾਂਗਾ ਨਹੀਂ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਮੈਂ ਉਨ੍ਹਾਂ ਭਿਆਨਕ ਗੱਲਾਂ ਕਰਕੇ ਬਹੁਤ ਉਦਾਸ ਹਾਂ ਜਿਹੜੀਆਂ ਮੈਂ ਤੁਹਾਡੇ ਉੱਤੇ ਵਾਪਰਨ ਦਿੱਤੀਆਂ

 

2 ਸਮੂਏਲ 24:16

16 ਜਦੋਂ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਪਸਾਰਿਆ ਤਾਂ ਯਹੋਵਾਹ ਬੁਰਿਆਈ ਕਰਨ ਤੋਂ ਹਟ ਗਿਆ। ਜਿਸ ਦੂਤ ਨੇ ਲੋਕਾਂ ਨੂੰ ਨਸ਼ਠ ਕੀਤਾ ਉਸ ਨੂੰ ਯਹੋਵਾਹ ਨੇ ਆਖਿਆ, “ਬਸ ਕਰ, ਬਹੁਤ ਹੋ ਗਿਆ, ਆਪਣਾ ਹੱਥ ਨੀਵੇਂ ਕਰ ਲੈ।ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਖਲਵਾੜੇ ਕੋਲ ਖੜੋਤਾ ਸੀ


 

ਹਿਜ਼ਕੀਏਲ 7:22

22 ਮੈਂ ਉਨ੍ਹਾਂ ਕੋਲੋਂ ਮੂੰਹ ਮੋੜ ਲਵਾਂਗਾ-ਮੈਂ ਉਨ੍ਹਾਂ ਵੱਲ ਨਹੀਂ ਦੇਖਾਂਗਾ। ਉਹ ਅਜਨਬੀ ਮੇਰੇ ਮੰਦਰ ਨੂੰ ਬਰਬਾਦ ਕਰ ਦੇਣਗੇ ਉਹ ਉਸ ਪਵਿੱਤਰ ਇਮਾਰਤ ਦੇ ਖੁਫ਼ੀਆ ਹਿਸਿਆ ਵਿੱਚ ਜਾਣਗੇ ਅਤੇ ਉਸ ਨੂੰ ਅਪਵਿੱਤਰ ਕਰ ਦੇਣਗੇ

 

ਯਿਰਮਿਯਾਹ 18:10

10 ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ



ਕੂਚ 32:14; ਯਿਰਮਿਯਾਹ 26:19; ਗਿਣਤੀ 23:19; 1 ਸਮੂਏਲ 15:29; ਯਸਾਯਾਹ 31:2; 2 ਕੁਰਿੰਥੀਆਂ ਨੂੰ 1:19; ਯੂਨਾਹ 4:2; ਕੂਚ 32:12; ਆਮੋਸ 7:3; ਆਮੋਸ 7:6; ਯੂਨਾਹ 3:9; ਯੂਨਾਹ 3:10; ਯਿਰਮਿਯਾਹ 18:8; ਯਿਰਮਿਯਾਹ 26:3; ਯਿਰਮਿਯਾਹ 26:13; ਯਿਰਮਿਯਾਹ 42:10; 2 ਸਮੂਏਲ 24:16; ਹਿਜ਼ਕੀਏਲ 7:22; ਯਿਰਮਿਯਾਹ 18:10