Thursday, May 1, 2014

ਪਰਮੇਸ਼ੁਰ ਵੈਦ ਦੇ ਤੌਰ ਤੇ



                                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਵੈਦ ਦੇ ਤੌਰ ਤੇ                                 
                                                  ਪੰਜਾਬੀ ਮਸੀਹੀ ਸੰਦੇਸ਼                                                                             
 ਕੂਚ 15:26

26 ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।

 

ਜ਼ਬੂਰ 147:3

ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ
    
ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ

 

ਮੱਤੀ 9:12

12 ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ

 

ਮਰਕੁਸ 2:17

17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।


ਲੂਕਾ 5:31

31 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਇਹ ਬਿਮਾਰ ਮਨੁੱਖ ਹਨ, ਜਿਨ੍ਹਾਂ ਨੂੰ ਵੈਦ ਦੀ ਜ਼ਰੂਰਤ ਹੈ ਨਾ ਕਿ ਤੰਦਰੁਸਤਾਂ ਨੂੰ

ਲੂਕਾ 4:23

23 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇੱਥੇ ਆਪਣੇ ਨਗਰ ਵਿੱਚ ਵੀ ਕਰ!’”

 

ਹੋਸ਼ੇਆ 6:1

ਯਹੋਵਾਹ ਵੱਲ ਪਰਤਣ ਦੇ ਇਨਾਮ

ਆਓ, ਆਪਾਂ ਯਹੋਵਾਹ ਵੱਲ ਮੁੜੀਏ।
    
ਉਸ ਨੇ ਸਾਨੂੰ ਦੁੱਖ ਦਿੱਤਾ ਪਰ ਉਹ ਸਾਨੂੰ ਤੰਦਰੁਸਤ ਵੀ ਕਰੇਗਾ।
    
ਉਸ ਨੇ ਸਾਨੂੰ ਜ਼ਖਮ ਦਿੱਤਾ ਪਰ ਪੱਟੀ ਵੀ ਉਹੀ ਬੰਨ੍ਹੇਗਾ



ਕੂਚ 15:26; ਜ਼ਬੂਰ 147:3; ਮੱਤੀ 9:12; ਮਰਕੁਸ 2:17; ਲੂਕਾ 5:31; ਲੂਕਾ 4:23; ਹੋਸ਼ੇਆ 6:1