Thursday, May 1, 2014

ਪਰਮੇਸ਼ੁਰ ਦਾ ਆਪਣੇ ਲੋਕਾਂ ਨੂੰ ਚੇਤੇ/ਯਾਦ ਕਰਨਾ

                       
                ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦਾ ਆਪਣੇ ਲੋਕਾਂ ਨੂੰ ਚੇਤੇ/ਯਾਦ ਕਰਨਾ
                                             ਪੰਜਾਬੀ ਮਸੀਹੀ ਸੰਦੇਸ਼                                                         

 ਉਤਪਤ 8:1

ਹੜਾਂ ਦੀ ਸਮਾਪਤੀ

ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ

 

ਉਤਪਤ 19:29

29 ਪਰਮੇਸ਼ੁਰ ਨੇ ਵਾਦੀ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਪਰ ਜਦੋਂ ਪਰਮੇਸ਼ੁਰ ਨੇ ਅਜਿਹਾ ਕੀਤਾ, ਉਸ ਨੇ ਅਬਰਾਹਾਮ ਨੂੰ ਯਾਦ ਕੀਤਾ ਅਤੇ ਉਸ ਨੇ ਅਬਰਾਹਾਮ ਦੇ ਭਤੀਜੇ ਨੂੰ ਤਬਾਹ ਨਹੀਂ ਕੀਤਾ ਲੂਤ ਵਾਦੀ ਦੇ ਸ਼ਹਿਰਾਂ ਵਿੱਚ ਰਹਿ ਰਿਹਾ ਸੀ। ਪਰ ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਤਬਾਹ ਕਰਨ ਤੋਂ ਪਹਿਲਾਂ ਹੀ ਲੂਤ ਨੂੰ ਦੂਰ ਭੇਜ ਦਿੱਤਾ ਸੀ

 

ਉਤਪਤ 30:22

22 ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ

 

1 ਸਮੂਏਲ 1:19

19 ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ

ਸਮੂਏਲ ਦਾ ਜਨਮ

ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ

ਯਿਰਮਿਯਾਹ 31:20

20 ਪਰਮੇਸ਼ੁਰ ਆਖਦਾ ਹੈ,
ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ।
    
ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ,
ਮੈਂ ਉਸ ਨੂੰ ਬੜੀ ਵਾਰੀ ਨਿੰਦਿਆ
    
ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ।
ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ।
    
ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।
ਇਹ ਸੰਦੇਸ਼ ਯਹੋਵਾਹ ਵੱਲੋਂ ਸੀ

ਜ਼ਬੂਰ 105:42

42 ਪਰਮੇਸ਼ੁਰ ਨੂੰ ਆਪਣਾ ਪਵਿੱਤਰ ਵਾਅਦਾ ਯਾਦ ਸੀ
    
ਪਰਮੇਸ਼ੁਰ ਨੂੰ ਆਪਣਾ ਉਹ ਵਾਅਦਾ ਯਾਦ ਸੀ ਜੋ ਉਸ ਨੇ ਸੇਵਕ ਅਬਰਾਹਾਮ ਨਾਲ ਕੀਤਾ ਸੀ



ਉਤਪਤ 8:1; ਉਤਪਤ 19:29; ਉਤਪਤ 30:22; 1 ਸਮੂਏਲ 1:19; ਯਿਰਮਿਯਾਹ 31:20; ਜ਼ਬੂਰ 105:42