Thursday, May 1, 2014

ਖੁੱਲ੍ਹੇ ਦਿਲ ਨਾਲ ਦੇਣ ਦੇ ਉਦਾਹਰਨ



                           ਬਾਈਬਲ ਦੇ ਕੁਝ ਵਚਨ ਵਿਸ਼ਾ : ਖੁੱਲ੍ਹੇ ਦਿਲ ਨਾਲ ਦੇਣ ਦੇ ਉਦਾਹਰਨ                                                                             ਪੰਜਾਬੀ ਮਸੀਹੀ ਸੰਦੇਸ਼                                                       ਕੂਚ 36:5

ਲੋਕਾਂ ਨੇ ਬਹੁਤ ਜ਼ਿਆਦਾ ਲਿਆਂਦਾ ਹੈ। ਸਾਡੇ ਕੋਲ ਇਸ ਤੰਬੂ ਦਾ ਕੰਮ ਖਤਮ ਕਰਨ ਲਈ ਲੋੜ ਤੋਂ ਵੱਧ ਹੈ।


ਮਰਕੁਸ 12:42

42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸ ਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ


2 ਕੁਰਿੰਥੀਆਂ ਨੂੰ 8:1-5

ਨਿਹਚਾਵਾਨਾਂ ਵੱਲੋਂ ਦਾਨ

ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ। ਉਨ੍ਹਾਂ ਵਿਸ਼ਵਾਸੀਆਂ ਨੂੰ ਵੱਡੀਆਂ ਔਕੜਾਂ ਰਾਹੀਂ ਪਰੱਖਿਆ ਗਿਆ ਸੀ। ਅਤੇ ਉਹ ਬਹੁਤ ਗਰੀਬ ਸਨ। ਪਰ ਉਨ੍ਹਾਂ ਨੇ ਆਪਣੀ ਅਥਾਹ ਖੁਸ਼ੀ ਤੋਂ ਬਹੁਤ ਕੁਝ ਦਿੱਤਾ ਮੈਂ ਤੁਹਾਨੂੰ ਕਹਿ ਸੱਕਦਾ ਹਾਂ ਕਿ ਉਹ ਜਿੰਨਾ ਕਰਨ ਦੇ ਯੋਗ ਸਨ ਉਨ੍ਹਾਂ ਨੇ ਬਹੁਤ ਕੁਝ ਕੀਤਾ। ਉਨ੍ਹਾਂ ਵਿਸ਼ਵਾਸੀਆਂ ਨੇ ਆਪਣੇ ਵਿਤ ਨਾਲੋਂ ਵੀ ਵੱਧ ਦਿੱਤਾ ਇਹ ਗੱਲ ਉਨ੍ਹਾਂ ਖੁਲ੍ਹ ਦਿਲੀ ਨਾਲ ਕੀਤੀ। ਕਿਸੇ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਨਹੀਂ ਆਖਿਆ ਉਹ ਸਾਨੂੰ ਬੇਨਤੀ ਕਰ ਰਹੇ ਸਨ ਅਤੇ ਬਾਰ ਬਾਰ ਪੁੱਛ ਰਹੇ ਸਨ ਕਿ ਉਹ ਵੀ ਪਰਮੇਸ਼ੁਰ ਦੇ ਲੋਕਾਂ ਦੀ ਇਸ ਉਦਾਰ ਸੇਵਾ ਵਿੱਚ ਸ਼ਰੀਕ ਹੋ ਸੱਕਣ ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

ਫ਼ਿਲਿੱਪੀਆਂ ਨੂੰ 4:15-16

15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ 16 ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ



ਕੂਚ 36:5; ਮਰਕੁਸ 12:42; 2 ਕੁਰਿੰਥੀਆਂ ਨੂੰ 8:1-5; ਫ਼ਿਲਿੱਪੀਆਂ ਨੂੰ 4:15-16