Tuesday, June 24, 2014

ਸਫ਼ਲਤਾ ਲਈ ਭੇਦ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਸਫ਼ਲਤਾ ਲਈ ਭੇਦ
                                        
ਪੰਜਾਬੀ ਮਸੀਹੀ ਸੰਦੇਸ਼

 

ਬਿਵਸਥਾ ਸਾਰ 29:9

ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ

 

ਯਹੋਸ਼ੁਆ 1:7-8

ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ

 

1 ਰਾਜਿਆਂ 2:3

ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਮੰਨ ਅਤੇ ਉਸ ਦੇ ਕਹੇ ਅਨੁਸਾਰ ਕਰ। ਉਸ ਦੀਆਂ ਸਭ ਬਿਧੀਆਂ, ਹੁਕਮਾਂ, ਨਿਆਵਾਂ ਅਤੇ ਸਾਖੀਆਂ ਨੂੰ ਮੰਨ ਜਿਵੇਂ ਕਿ ਉਹ ਮੂਸਾ ਦੀ ਬਿਵਸਥਾ ਵਿੱਚ ਲਿਖੇ ਹੋਏ ਹਨ। ਜੇਕਰ ਤੂੰ ਇਉਂ ਕਰੇਂਗਾ, ਜੋ ਕੁਝ ਵੀ ਤੂੰ ਕਰੇਂਗਾ ਜਾਂ ਜਿੱਥੇ ਵੀ ਤੂੰ ਜਾਵੇਂਗਾ, ਤੂੰ ਸਫ਼ਲ ਹੋਵੇਂਗਾ

 

2 ਇਤਹਾਸ 26:4-5

ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ

 

ਜ਼ਬੂਰ 1:1-3

ਉਹ ਵਿਅਕਤੀ ਵਡਭਾਗਾ ਹੈ
    ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ
ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ।
    ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।
ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ,
    ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।
ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ
    ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ।
    ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ
ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ

 

ਜ਼ਬੂਰ 122:6

ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ,
    ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ

 

ਕਹਾਉਤਾਂ 3:1-4

 ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ। ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ

ਨਮਕਹਲਾਲੀ ਅਤੇ ਸੱਚ ਤੈਨੂੰ ਕਦੇ ਨਾ ਛੱਡਣ। ਇਨ੍ਹਾਂ ਨੂੰ ਤੂੰ ਆਪਣੀ ਗਰਦਨ ਦੁਆਲੇ ਬੰਨ੍ਹ ਲੈ। ਅਤੇ ਉਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈ ਫ਼ੇਰ ਤੂੰ ਮਿਹਰ ਅਤੇ ਚੰਗੀ ਪਰਤਿਸ਼ਠਾ, ਪਰਮੇਸ਼ੁਰ ਅਤੇ ਲੋਕਾਂ ਦੋਵਾਂ ਦੇ ਸਾ੍ਹਮਣੇ ਕਮਾਵੇਂਗਾ

 

ਕਹਾਉਤਾਂ 16:3

ਆਪਣੇ ਹਰ ਕੰਮ ਵਿੱਚ ਯਹੋਵਾਹ ਵੱਲ ਪਰਤੋਂ, ਅਤੇ ਤੁਹਾਡੀਆਂ ਸਾਰੀਆਂ ਵਿਉਂਤਾ ਸਥਾਪਿਤ ਕੀਤੀਆਂ ਜਾਣਗੀਆਂ

 

ਕਹਾਉਤਾਂ 21:21

21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ

 

ਕਹਾਉਤਾਂ 22:4

ਇੱਕ ਨਿਮਾਣਾ ਜੋ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਦੌਲਤ ਇੱਜ਼ਤ, ਅਤੇ ਲੰਮਾ ਜੀਵਨ ਹੋਵੇਗਾ

 

ਕਹਾਉਤਾਂ 28:13

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ

 

ਯਸਾਯਾਹ 33:15-16

15 ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ 16 ਉਹ ਲੋਕ ਉੱਚੀਆਂ ਥਾਵਾਂ ਉੱਤੇ ਸੁਰੱਖਿਅਤ ਰਹਿਣਗੇ। ਉਨ੍ਹਾਂ ਦੀ ਉੱਚੀ ਕਿਲਿਆਂ ਵਿੱਚ ਰੱਖਿਆ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਕੋਲ ਹਮੇਸ਼ਾ ਅੰਨ ਪਾਣੀ ਹੋਵੇਗਾ

 

1 ਕੁਰਿੰਥੀਆਂ ਨੂੰ 3:6-7

ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ ਇਸ ਲਈ ਨਾ ਹੀ ਜਿਹੜਾ ਬੰਦਾ ਬੀਜਦਾ ਹੈ ਅਤੇ ਨਾ ਹੀ ਜਿਹੜਾ ਇਸ ਨੂੰ ਸਿੰਜਦਾ ਹੈ, ਮਹੱਤਵਪੂਰਣ ਹੈ। ਸਿਰਫ਼ ਪਰਮੇਸ਼ੁਰ ਹੀ ਮਹੱਤਵਪੂਰਣ ਹੈ ਕਿਉਂਕਿ ਉਹੀ ਬੀਜ ਨੂੰ ਉਗਾਉਂਦਾ ਹੈ




ਬਿਵਸਥਾ ਸਾਰ 29:9; ਯਹੋਸ਼ੁਆ 1:7-8; 1 ਰਾਜਿਆਂ 2:3; 2 ਇਤਹਾਸ 26:4-5; ਜ਼ਬੂਰ 1:1-3; ਜ਼ਬੂਰ 122:6; ਕਹਾਉਤਾਂ 3:1-4; ਕਹਾਉਤਾਂ 16:3; ਕਹਾਉਤਾਂ 21:21; ਕਹਾਉਤਾਂ 22:4; ਕਹਾਉਤਾਂ 28:13; ਯਸਾਯਾਹ 33:15-16; 1 ਕੁਰਿੰਥੀਆਂ ਨੂੰ 3:6-7