Tuesday, June 24, 2014

ਠੋਕਰ ਦਾ ਰੋੜਾ


ਬਾਈਬਲ ਦੇ ਕੁਝ ਵਚਨ ਵਿਸ਼ਾ : ਠੋਕਰ ਦਾ ਰੋੜਾ
ਪੰਜਾਬੀ ਮਸੀਹੀ ਸੰਦੇਸ਼

ਰੋਮੀਆਂ ਨੂੰ 14:13

13 ਇਸ ਲਈ ਸਾਨੂੰ ਇੱਕ ਦੂਜੇ ਦਾ ਨਿਆਂ ਨਹੀਂ ਕਰਨਾ ਚਾਹੀਦਾ। ਪਰ ਸਾਨੂੰ ਫ਼ੈਸਲਾ ਕਰਨਾ ਚਾਹੀਦਾ ਹੈ ਕਿ ਸਾਨੂੰ ਕਦੇ ਵੀ ਅਜਿਹਾ ਨਹੀਂ ਕਰਨਾ ਚਾਹੀਦਾ ਜੋ ਸਾਡੇ ਭੈਣਾਂ ਭਰਾਵਾਂ ਤੋਂ ਪਾਪ ਕਰਾਉਣ ਜਾਂ ਉਨ੍ਹਾਂ ਨੂੰ ਆਤਮਕ ਤੌਰ ਤੇ ਵੱਧਣ ਤੋਂ ਰੋਕੇ

 

ਯਸਾਯਾਹ 57:14

ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ

14 ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ!
    ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!

 

1 ਕੁਰਿੰਥੀਆਂ ਨੂੰ 1:23

23 ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬੜੀ ਸਮੱਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰੱਖਤਾ ਜਾਪਦੀ ਹੈ

 

ਪਰਕਾਸ਼ ਦੀ ਪੋਥੀ 2:14

14 ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹੜੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿੱਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ

 

ਲੇਵੀਆਂ ਦੀ ਪੋਥੀ 19:14

14 ਤੁਹਾਨੂੰ ਕਿਸੇ ਬੋਲੇ ਬੰਦੇ ਨੂੰ ਬੇਇੱਜ਼ਤ ਨਹੀਂ ਕਰਨਾ ਚਾਹੀਦਾ। ਤੁਹਾਨੂੰ ਕਿਸੇ ਅੰਨ੍ਹੇ ਬੰਦੇ ਨੂੰ ਡੇਗਣ ਲਈ ਉਸ ਦੇ ਸਾਹਮਣੇ ਕੋਈ ਰੁਕਾਵਟ ਨਹੀਂ ਪਾਉਣੀ ਚਾਹੀਦੀ। ਪਰ ਤੁਹਾਨੂੰ ਆਪਣੇ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ। ਮੈਂ ਯਹੋਵਾਹ ਹਾਂ

 

ਮਲਾਕੀ 2:7

ਇੱਕ ਜਾਜਕ ਨੂੰ ਪਰਮੇਸ਼ੁਰ ਦੀ ਬਿਵਸਬਾ ਦਾ ਗਿਆਨ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਕੋਲ ਜਾਣ ਅਤੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਦਾ ਗਿਆਨ ਹਾਸਿਲ ਕਰਨ। ਇੱਕ ਜਾਜਕ ਲੋਕਾਂ ਲਈ ਯਹੋਵਾਹ ਦੀ ਬਿਵਸਬਾ ਦੀ ਸਿੱਖਿਆ ਦਾ ਦੂਤ ਹੋਣਾ ਚਾਹੀਦਾ ਹੈ ਜੋ ਉਸ ਗਿਆਨ ਨੂੰ ਮਨੁੱਖਤਾ ਵਿੱਚ ਵੰਡੇ।

 

ਮਲਾਕੀ 2:8

ਯਹੋਵਾਹ ਨੇ ਆਖਿਆ, “ਪਰ ਤੁਸੀਂ ਜਾਜਕਾਂ ਨੇ ਮੇਰੀ ਬਿਵਸਬਾ ਨੂੰ ਨਹੀਂ ਮੰਨਿਆ ਸਗੋਂ ਤੁਸੀਂ ਬਿਵਸਬਾ ਨਾਲ ਲੋਕਾਂ ਨੂੰ ਗ਼ਲਤ ਸਮਝਾ ਕੇ ਉਨ੍ਹਾਂ ਨੂੰ ਕੁਰਾਹੇ ਪਾਇਆ। ਤੁਸੀਂ ਲੇਵੀ ਨਾਲ ਬਂਨੇ ਨੇਮ ਨੂੰ ਬਰਬਾਦ ਕਰਕੇ ਰੱਖ ਦਿੱਤਾ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਫਰਮਾਏ

 

ਮੱਤੀ 16:23

23 ਯਿਸੂ ਮੁੜਿਆ ਅਤੇ ਪਤਰਸ ਨੂੰ ਆਖਿਆ, “ਹੇ ਸ਼ੈਤਾਨ, ਮੈਥੋਂ ਦੂਰ ਚੱਲਿਆ ਜਾ। ਤੂੰ ਮੇਰੀ ਸਹਾਇਤਾ ਨਹੀਂ ਕਰ ਰਿਹਾ, ਤੂੰ ਪਰਮੇਸ਼ੁਰ ਦੇ ਬਚਨਾਂ ਦਾ ਧਿਆਨ ਨਹੀਂ ਕਰ ਰਿਹਾ ਸਗੋਂ ਤੂੰ ਉਨ੍ਹਾਂ ਗੱਲਾਂ ਲਈ ਫ਼ਿਕਰਮੰਦ ਹੈਂ ਜਿਨ੍ਹਾਂ ਨੂੰ ਲੋਕ ਜਰੂਰੀ ਸਮਝਦੇ ਹਨ।

 

ਮੱਤੀ 23:13

13 ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।

 

ਲੂਕਾ 11:52

52 ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।

 

1 ਕੁਰਿੰਥੀਆਂ ਨੂੰ 8:9

ਪਰ ਆਪਣੀ ਆਜ਼ਾਦੀ ਬਾਰੇ ਹੋਸ਼ਿਆਰ ਰਹੋ। ਤੁਹਾਡੀ ਆਪਣੀ ਵਿਸ਼ਵਾਸ ਪੱਖੋਂ ਕਮਜ਼ੋਰ ਲੋਕਾਂ ਨੂੰ ਗੁਨਾਹਗਾਰ ਬਣਾ ਸੱਕਦੀ ਹੈ

 

1 ਯੂਹੰਨਾ 2:10

10 ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ




ਰੋਮੀਆਂ ਨੂੰ 14:13; ਯਸਾਯਾਹ 57:14; 1 ਕੁਰਿੰਥੀਆਂ ਨੂੰ 1:23; ਪਰਕਾਸ਼ ਦੀ ਪੋਥੀ 2:14; ਲੇਵੀਆਂ ਦੀ ਪੋਥੀ 19:14; ਮਲਾਕੀ 2:7; ਮਲਾਕੀ 2:8; ਮੱਤੀ 16:23; ਮੱਤੀ 23:13; ਲੂਕਾ 11:52; 1 ਕੁਰਿੰਥੀਆਂ ਨੂੰ 8:9; 1 ਯੂਹੰਨਾ 2:10