Tuesday, June 24, 2014

ਸਵੈ ਅਨੁਸ਼ਾਸਨ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਸਵੈ ਅਨੁਸ਼ਾਸਨ
                                        ਪੰਜਾਬੀ ਮਸੀਹੀ ਸੰਦੇਸ਼

 

1 ਤਿਮੋਥਿਉਸ ਨੂੰ 4:7

ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ

 

ਰੋਮੀਆਂ ਨੂੰ 13:14

14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ

 

1 ਕੁਰਿੰਥੀਆਂ ਨੂੰ 9:24-27

24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ 25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ 26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ 27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ

 

ਅਫ਼ਸੀਆਂ ਨੂੰ 4:23-24

23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ 24 ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ

 

ਫ਼ਿਲਿੱਪੀਆਂ ਨੂੰ 3:12-14

12 ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ। 13 ਭਰਾਵੋ ਅਤੇ ਭੈਣੋ ਮੈਂ ਜਾਣਦਾ ਹਾਂ ਕਿ ਮੈਂ ਹਾਲੇ ਤੱਕ ਮੰਜਿਲ ਤੇ ਨਹੀਂ ਪਹੁੰਚਿਆ। ਪਰ ਇੱਕ ਗੱਲ ਹੈ ਜੋ ਮੈਂ ਹਮੇਸ਼ਾ ਕਰਦਾ ਹਾਂ; ਮੈਂ ਬੀਤੀਆਂ ਗੱਲਾਂ ਨੂੰ ਭੁੱਲ ਚੁੱਕਿਆ ਹਾਂ ਅਤੇ ਮੈਂ ਉਸ ਮੰਜਿਲ ਤੇ ਪਹੁੰਚਣ ਦੀ ਸਖਤ ਕੋਸ਼ਿਸ਼ ਕਰ ਰਿਹਾ ਹਾਂ ਜੋ ਮੇਰੇ ਸਾਹਮਣੇ ਹੈ 14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ

 

ਕੁਲੁੱਸੀਆਂ ਨੂੰ 3:12

12 ਕਿਉਂਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕੀ ਹੋ। ਉਸ ਨੇ ਤੁਹਾਨੂੰ ਪਵਿੱਤਰ ਬਣਾਇਆ ਅਤੇ ਉਹ ਤੁਹਾਨੂੰ ਪਿਆਰ ਕਰਦਾ ਹੈ। ਇਸ ਲਈ ਹਮੇਸ਼ਾ ਹਮਦਰਦੀ, ਕਿਰਪਾ, ਨਿਮ੍ਰਤਾ, ਸੱਜਨਤਾ ਅਤੇ ਸਬਰ ਨਾਲ ਭਰਪੂਰ ਰਹੋ

 

 

2 ਤਿਮੋਥਿਉਸ ਨੂੰ 1:7

ਪਰਮੇਸ਼ੁਰ ਨੇ ਸਾਨੂੰ ਅਜਿਹਾ ਆਤਮਾ ਨਹੀਂ ਦਿੱਤਾ ਜਿਹੜਾ ਸਾਨੂੰ ਡਰਪੋਕ ਬਣਾਉਂਦਾ ਹੋਵੇ। ਪਰਮੇਸ਼ੁਰ ਨੇ ਸਾਨੂੰ ਸ਼ਕਤੀ, ਪ੍ਰੇਮ ਅਤੇ ਸ੍ਵੈਂ-ਸੰਜ਼ਮ ਦਾ ਆਤਮਾ ਪ੍ਰਦਾਨ ਕੀਤਾ ਹੈ

 

ਇਬਰਾਨੀਆਂ ਨੂੰ 5:14

14 ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ

 

ਇਬਰਾਨੀਆਂ ਨੂੰ 12:1

 ਸਾਡੇ ਆਲੇ-ਦੁਆਲੇ ਬਹੁਤ ਸਾਰੇ ਨਿਹਚਾਵਾਨ ਲੋਕ ਹਨ। ਉਨ੍ਹਾਂ ਦੀਆਂ ਜ਼ਿੰਦਗੀਆਂ ਸਾਨੂੰ ਦਸੱਦੀਆਂ ਹਨ ਕਿ ਨਿਹਚਾ ਦਾ ਕੀ ਅਰਥ ਹੈ। ਇਸ ਲਈ ਸਾਨੂੰ ਉਨ੍ਹਾਂ ਵਰਗਾ ਹੋਣਾ ਚਾਹੀਦਾ ਹੈ। ਸਾਨੂੰ ਵੀ ਉਹ ਦੌੜ ਲਾਉਣੀ ਚਾਹੀਦੀ ਹੈ ਜਿਹੜੀ ਸਾਡੇ ਸਾਹਮਣੇ ਹੈ ਅਤੇ ਕਦੇ ਵੀ ਕੋਸ਼ਿਸ਼ ਕਰਨੀ ਨਹੀਂ ਛੱਡਣੀ ਚਾਹੀਦੀ। ਸਾਨੂੰ ਆਪਣੇ ਜੀਵਨ ਵਿੱਚੋਂ ਉਹ ਹਰ ਚੀਜ਼ ਜਿਹੜੀ ਸਾਨੂੰ ਰੋਕਦੀ ਹੋਵੇ ਦੂਰ ਕਰ ਦੇਣੀ ਚਾਹੀਦੀ ਹੈ। ਸਾਨੂੰ ਉਸ ਪਾਪ ਨੂੰ ਵੀ ਦੂਰ ਸੁੱਟ ਦੇਣਾ ਚਾਹੀਦਾ ਹੈ ਜਿਹੜਾ ਸਾਨੂੰ ਆਸਾਨੀ ਨਾਲ ਫ਼ੜ ਲੈਂਦਾ ਹੈ

 

ਜ਼ਬੂਰ 119:9-11

ਇੱਕ ਨੌਜਵਾਨ ਬੰਦਾ, ਤੁਹਾਡੀਆਂ ਸਿੱਖਿਆਵਾਂ ਉੱਤੇ ਚੱਲਦਿਆਂ,
    ਸ਼ੁੱਧ ਜੀਵਨ ਕਿਵੇਂ ਜਿਉਂ ਸੱਕਦਾ ਹੈ?
10 ਮੈਂ ਪਰਮੇਸ਼ੁਰ ਦੀ ਸੱਚੇ ਦਿਲੋ ਸੇਵਾ ਕਰਨ ਦੀ ਕੋਸ਼ਿਸ਼ ਕਰਦਾ ਹਾਂ
    ਹੇ ਪਰਮੇਸ਼ੁਰ, ਤੁਹਾਡੇ ਆਦੇਸ਼ਾ ਨੂੰ ਮੰਨਣ ਵਿੱਚ ਮੇਰੀ ਮਦਦ ਕਰੋ।
11 ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ
    ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ

 

2 ਤਿਮੋਥਿਉਸ ਨੂੰ 3:16-17

16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ

 

ਬਿਵਸਥਾ ਸਾਰ 29:29

29 ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ

 

ਤੀਤੁਸ ਨੂੰ 2:12

12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ

 

ਰੋਮੀਆਂ ਨੂੰ 5:3-5

ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ

 

2 ਕੁਰਿੰਥੀਆਂ ਨੂੰ 10:5

ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ

 

ਰੋਮੀਆਂ ਨੂੰ 12:3

ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ

 

ਰੋਮੀਆਂ ਨੂੰ 12:2

ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ

 

ਅਫ਼ਸੀਆਂ ਨੂੰ 4:23

23 ਪਰ ਤੁਹਾਨੂੰ ਆਪਣੇ ਦਿਲਾਂ ਵਿੱਚ ਅਤੇ ਮਨਾਂ ਵਿੱਚ ਨਵੇਂ ਬਣਨ ਲਈ ਸਿੱਖਾਇਆ ਗਿਆ ਹੈ

 

1 ਪਤਰਸ 4:7

ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ

 

ਜ਼ਬੂਰ 141:3

ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ
    ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ

 

ਯਾਕੂਬ 3:2-12

ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ

ਅਸੀਂ ਘੋੜਿਆਂ ਦੇ ਮੂੰਹ ਵਿੱਚ ਲਗਾਮਾਂ ਪਾਉਂਦੇ ਹਾਂ ਤਾਂ ਕਿ ਘੋੜਾਂ ਸਾਡਾ ਕਹਿਣਾ ਸੁਣੇ ਅਤੇ ਮੰਨੇ ਉਨ੍ਹਾਂ ਦੇ ਮੂੰਹਾਂ ਵਿੱਚ ਇਨ੍ਹਾਂ ਲਗਾਮਾਂ ਰਾਹੀਂ ਅਸੀਂ ਉਨ੍ਹਾਂ ਦੇ ਪੂਰੇ ਸਰੀਰ ਨੂੰ ਕਾਬੂ ਕਰ ਸੱਕਦੇ ਹਾਂ ਜਹਾਜ਼, ਬਾਰੇ ਵੀ ਇਵੇਂ ਹੀ ਹੈ। ਇੱਕ ਜਹਾਜ਼ ਬਹੁਤ ਵੱਡਾ ਹੁੰਦਾ ਹੈ ਅਤੇ ਤੇਜ਼ ਹਵਾਵਾਂ ਦੀ ਸਹਾਇਤਾ ਨਾਲ ਚਲਾਇਆ ਜਾਂਦਾ ਹੈ। ਪਰ ਬਹੁਤ ਛੋਟਾ ਜਿਹਾ ਇੱਕ ਪਤਵਾਰ ਉਸ ਵੱਡੇ ਜਹਾਜ਼ ਨੂੰ ਕਾਬੂ ਵਿੱਚ ਰੱਖਦਾ ਹੈ। ਜਿਹੜਾ ਵਿਅਕਤੀ ਉਸ ਪਤਵਾਰ ਨੂੰ ਕਾਬੂ ਵਿੱਚ ਰੱਖਦਾ ਹੈ ਉਹੀ ਨਿਰਨਾ ਕਰਦਾ ਹੈ ਕਿ ਜਹਾਜ਼ ਕਿਧਰ ਜਾਵੇਗਾ। ਜਹਾਜ਼ ਉਧਰ ਹੀ ਜਾਂਦਾ ਜਿਧਰ ਉਹ ਵਿਅਕਤੀ ਚਾਹੁੰਦਾ ਹੈ ਬਿਲਕੁਲ ਇਵੇਂ ਹੀ ਸਾਡੀ ਜ਼ਬਾਨ ਬਾਰੇ ਹੈ। ਇਹ ਸਾਡੇ ਸਰੀਰ ਦਾ ਇੱਕ ਛੋਟਾ ਜਿਹਾ ਅੰਗ ਹੈ, ਪਰ ਇਹ ਸ਼ੇਖੀ ਮਾਰਦੀ ਹੈ ਕਿ ਇਹ ਮਹਾਨ ਗੱਲਾਂ ਕਰ ਸੱਕਦੀ ਹੈ
ਜੰਗਲ ਦੀ ਭਿਆਨਕ ਅੱਗ ਇੱਕ ਨਿੱਕੀ ਜਿਹੀ ਚੰਗਿਆਰੀ ਨਾਲ ਭੜਕ ਸੱਕਦੀ ਹੈ। ਜ਼ੁਬਾਨ ਅੱਗ ਦੀ ਤਰ੍ਹਾਂ ਹੈ। ਇਹ ਸਾਡੇ ਸਰੀਰ ਦੇ ਅੰਗਾਂ ਵਿੱਚਕਾਰ ਬਦੀ ਦੀ ਦੁਨੀਆਂ ਹੈ। ਕਿਵੇਂ? ਜ਼ੁਬਾਨ ਆਪਣੀ ਬਦੀ ਨੂੰ ਸਾਡੇ ਸਾਰੇ ਸਰੀਰ ਵਿੱਚ ਫ਼ੈਲਾ ਦਿੰਦੀ ਹੈ। ਇਹ ਅਜਿਹੀ ਅੱਗ ਲਾਉਂਦੀ ਹੈ ਜਿਹੜੀ ਸਾਡੇ ਸਾਰੇ ਜੀਵਨ ਉੱਤੇ ਅਸਰ ਪਾਉਂਦੀ ਹੈ। ਜ਼ੁਬਾਨ ਅੱਗ ਨਰਕ ਤੋਂ ਹਾਸਿਲ ਕਰਦੀ ਹੈ
ਲੋਕੀ ਹਰ ਤਰ੍ਹਾਂ ਦੇ ਜੰਗਲੀ ਜਾਨਵਰਾਂ ਪੰਛੀਆਂ, ਸੱਪਾਂ ਅਤੇ ਮੱਛੀਆਂ ਨੂੰ ਸਿੱਧਾ ਸੱਕਦੇ ਹਨ। ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਨੂੰ ਸਿੱਧਾਇਆ ਹੋਇਆ ਹੈ ਪਰ ਕੋਈ ਵੀ ਵਿਅਕਤੀ ਆਪਣੀ ਜੀਭ ਨੂੰ ਕਾਬੂ ਨਹੀਂ ਕਰ ਸੱਕਦਾ। ਇਹ ਜੰਗਲੀ ਅਤੇ ਬਦ ਹੈ। ਇਹ ਜਹਿਰ ਨਾਲ ਭਰੀ ਹੋਈ ਹੈ ਜਿਹੜੀ ਲੋਕਾਂ ਨੂੰ ਮਾਰ ਸੱਕਦੀ ਹੈ ਅਸੀਂ ਆਪਣੀ ਜ਼ੁਬਾਨ ਨੂੰ ਪ੍ਰਭੂ ਅਤੇ ਪਿਤਾ ਦੀ ਉਸਤਤਿ ਕਰਨ ਲਈ ਵਰਤਦੇ ਹਾਂ ਅਤੇ ਅਸੀਂ ਇਸ ਨੂੰ ਲੋਕਾਂ ਨੂੰ ਸ਼ਰਾਪ ਦੇਣ ਲਈ ਵੀ ਵਰਤਦੇ ਹਾਂ। ਪਰਮੇਸ਼ੁਰ ਨੇ ਇਨ੍ਹਾਂ ਲੋਕਾਂ ਨੂੰ ਆਪਣੇ ਵਰਗਾ ਬਣਾਇਆ ਹੈ 10 ਉਸਤਤਿ ਅਤੇ ਗਾਲਾਂ ਉਸੇ ਮੂੰਹ ਵਿੱਚੋਂ ਨਿਕਲਦੀਆਂ ਹਨ। ਮੇਰੇ ਭਰਾਵੋ ਅਤੇ ਭੈਣੋ ਅਜਿਹਾ ਨਹੀਂ ਹੋਣਾ ਚਾਹੀਦਾ ਹੈ 11 ਕੀ ਮਿੱਠਾ ਅਤੇ ਲੂਣਾ ਪਾਣੀ ਇੱਕੋ ਸਮੇਂ ਝਰਨੇ ਤੋਂ ਫ਼ੁੱਟਦਾ ਹੈ? ਨਹੀਂ12 ਮੇਰੇ ਭਰਾਵੋ ਅਤੇ ਭੈਣੋ ਕੀ ਅੰਜੀਰ ਦੇ ਪੇੜ ਉੱਤੇ ਜੈਤੂਨ ਦੇ ਫ਼ਲ ਉਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਜੈਤੂਨ ਦੇ ਫ਼ਲ ਉੱਗ ਸੱਕਦੇ ਹਨ? ਨਹੀਂ ਕੀ ਅੰਗੂਰ ਦੀ ਵੇਲ ਉੱਤੇ ਅੰਜੀਰ ਦੇ ਫ਼ਲ ਉੱਗ ਸੱਕਦਾ ਹੈ? ਨਹੀਂ। ਅਤੇ ਲੂਣੇ ਪਾਣੀ ਨਾਲ ਭਰਿਆ ਖੂਹ ਮਿੱਠਾ ਪਾਣੀ ਨਹੀਂ ਦੇ ਸੱਕਦਾ

 

ਰੋਮੀਆਂ ਨੂੰ 14:20-21

20 ਭੋਜਨ ਖਾਣ ਨੂੰ ਪਰਮੇਸ਼ੁਰ ਦਾ ਕੰਮ ਨਸ਼ਟ ਕਰਨ ਦੀ ਆਗਿਆ ਨਾ ਦਿਉ। ਸਭ ਭੋਜਨ ਖਾਣ ਲਈ ਚੰਗੇ ਹਨ। ਪਰ ਉਹ ਭੋਜਨ ਖਾਣ ਲਈ ਗਲਤ ਹੈ ਜਿਹੜਾ ਭੋਜਨ ਦੂਜੇ ਵਿਅਕਤੀ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ 21 ਇਸਤੋਂ ਚੰਗਾ ਹੈ ਕਿ ਮਾਸ ਨਾ ਖਾਧਾ ਜਾਵੇ ਜਾਂ ਮੈਅ ਨਾ ਪੀਤੀ ਜਾਵੇ ਜਾਂ ਕੁਝ ਅਜਿਹਾ ਨਾ ਕੀਤਾ ਜਾਵੇ, ਜੋ ਤੁਹਾਡੇ ਭੈਣ ਜਾਂ ਭਰਾ ਨੂੰ ਪਾਪ ਵਿੱਚ ਡੇਗਣ ਦਾ ਕਾਰਣ ਬਣੇ

 

1 ਕੁਰਿੰਥੀਆਂ ਨੂੰ 9:27

27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ

 

ਰੋਮੀਆਂ ਨੂੰ 6:12-13

12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ 13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ

 

ਰੋਮੀਆਂ ਨੂੰ 8:13

13 ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ

 

ਅਫ਼ਸੀਆਂ ਨੂੰ 4:22

22 ਤੁਹਾਨੂੰ ਆਪਣੇ ਪੁਰਾਣੇ ਆਪੇ ਦਾ ਤਿਆਗ ਕਰਨਾ ਸਿੱਖਾਇਆ ਗਿਆ ਸੀ। ਇਸਦਾ ਅਰਥ ਹੈ ਕਿ ਤੁਹਾਨੂੰ ਉਸ ਤਰ੍ਹਾਂ ਦੇ ਮੰਦੇ ਢੰਗ ਨਾਲ ਜਿਉਣਾ ਛੱਡ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਤੁਸੀਂ ਪਹਿਲਾਂ ਜਿਉਂ ਰਹੇ ਸੀ। ਉਹ ਪੁਰਾਣਾ ਆਪਾ ਬਦਤਰ ਬਣਦਾ ਜਾਂਦਾ ਹੈ, ਕਿਉਂ ਜੋ ਲੋਕ ਉਨ੍ਹਾਂ ਬਦਕਾਰੀਆਂ ਦੁਆਰਾ ਗੁਮਰਾਹ ਹੋ ਗਏ ਹਨ ਜਿਹੜੀਆਂ ਉਹ ਕਰਨੀਆਂ ਚਾਹੁੰਦੇ ਹਨ

 

ਕੁਲੁੱਸੀਆਂ ਨੂੰ 3:5

ਇਸ ਲਈ ਸਾਰੀਆਂ ਮੰਦੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਓ। ਉਹ ਹਨ; ਜਿਨਸੀ ਪਾਪ, ਅਨੈਤਿਕਤਾ, ਲਾਲਸਾ, ਬੁਰੀਆਂ ਇੱਛਾਵਾਂ ਅਤੇ ਲਾਲਚ ਜੋ ਕਿ ਮੂਰਤੀ ਉਪਾਸੱਕ ਹਨ

 

ਯਾਕੂਬ 3:2

ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ

 

 

1 ਕੁਰਿੰਥੀਆਂ ਨੂੰ 11:31-32

31 ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ 32 ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ

 

1 ਤਿਮੋਥਿਉਸ ਨੂੰ 4:8

ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ

 

1 ਕੁਰਿੰਥੀਆਂ ਨੂੰ 9:25

25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ

 

ਤੀਤੁਸ ਨੂੰ 1:8

ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ

 

ਉਤਪਤ 22:9-14

ਉਹ ਉਸ ਥਾਂ ਗਏ ਜਿੱਥੇ ਉਨ੍ਹਾਂ ਨੂੰ ਪਰਮੇਸ਼ੁਰ ਨੇ ਜਾਣ ਵਾਸਤੇ ਆਖਿਆ ਸੀ। ਉੱਥੇ ਅਬਰਾਹਾਮ ਨੇ ਜਗਵੇਦੀ ਉਸਾਰੀ ਅਤੇ ਜਗਵੇਦੀ ਉੱਤੇ ਲੱਕੜਾਂ ਰੱਖ ਦਿੱਤੀਆਂ। ਫ਼ੇਰ ਅਬਰਾਹਾਮ ਨੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਦਿੱਤਾ। ਅਬਰਾਹਾਮ ਨੇ ਇਸਹਾਕ ਨੂੰ ਜਗਵੇਦੀ ਉੱਤੇ ਲੱਕੜਾਂ ਉੱਪਰ ਰੱਖ ਦਿੱਤਾ 10 ਫ਼ੇਰ ਅਬਰਾਹਾਮ ਨੇ ਆਪਣੀ ਛੁਰੀ ਕੱਢ ਲਈ ਅਤੇ ਆਪਣੇ ਪੁੱਤਰ ਨੂੰ ਮਾਰਨ ਲਈ ਤਿਆਰ ਹੋ ਗਿਆ

11 ਪਰ ਫ਼ੇਰ ਯਹੋਵਾਹ ਦੇ ਦੂਤ ਨੇ ਅਬਰਾਹਾਮ ਨੂੰ ਰੋਕ ਲਿਆ। ਦੂਤ ਨੇ ਆਕਾਸ਼ ਵਿੱਚੋਂ ਆਵਾਜ਼ ਦਿੱਤੀ ਅਤੇ ਆਖਿਆ, “ਅਬਰਾਹਾਮ, ਅਬਰਾਹਾਮ!
ਅਬਰਾਹਾਮ ਨੇ ਜਵਾਬ ਦਿੱਤਾ, “ਹਾਂ ਜੀ।
12 ਦੂਤ ਨੇ ਆਖਿਆ, “ਆਪਣੇ ਪੁੱਤਰ ਨੂੰ ਨਾ ਮਾਰ ਅਤੇ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ। ਹੁਣ ਮੈਂ ਦੇਖ ਸੱਕਦਾ ਹਾਂ ਕਿ ਤੂੰ ਸੱਚਮੁੱਚ ਪਰਮੇਸ਼ੁਰ ਦਾ ਆਦਰ ਕਰਦਾ ਹੈਂ ਅਤੇ ਉਸਦਾ ਹੁਕਮ ਮੰਨਦਾ ਹੈਂ। ਮੈਂ ਦੇਖ ਰਿਹਾ ਹਾਂ ਕਿ ਤੂੰ ਮੇਰੇ ਲਈ ਆਪਣੇ ਪੁੱਤਰ, ਆਪਣੇ ਇੱਕੋ-ਇੱਕ ਪੁੱਤਰ ਦੀ ਬਲੀ ਦੇਣ ਲਈ ਤਿਆਰ ਹੈਂ।
13 ਫ਼ੇਰ ਅਬਰਾਹਾਮ ਨੇ ਇੱਕ ਭੇਡੂ ਦੇਖਿਆ। ਭੇਡੂ ਦੇ ਸਿੰਗ ਝਾੜੀ ਵਿੱਚ ਫ਼ਸੇ ਹੋਏ ਸਨ। ਇਸ ਲਈ ਅਬਰਾਹਾਮ ਗਿਆ ਅਤੇ ਭੇਡੂ ਨੂੰ ਲੈ ਕੇ ਇਸ ਨੂੰ ਆਪਣੇ ਪੁੱਤਰ ਦੀ ਬਜਾਇ ਪਰਮੇਸ਼ੁਰ ਨੂੰ ਬਲੀ ਵਜੋਂ ਚੜ੍ਹਾ ਦਿੱਤਾ 14 ਇਸ ਲਈ ਅਬਰਾਹਾਮ ਨੇ ਉਸ ਥਾਂ ਨੂੰ ਨਾਮ ਦਿੱਤਾ, “ਯਾਹਵੇਹ ਯਿਰਹ। ਅੱਜ ਵੀ ਲੋਕ ਆਖਦੇ ਹਨ, “ਇਸ ਪਰਬਤ ਉੱਤੇ ਯਹੋਵਾਹ ਦਾ ਦੀਦਾਰ ਕੀਤਾ ਜਾ ਸੱਕਦਾ ਹੈ।

 

ਉਤਪਤ 39:8-12

ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।

10 ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ 11 ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ 12 ਉਸ ਦੇ ਸੁਆਮੀ ਦੀ ਪਨਤੀ ਨੇ ਉਸਦਾ ਕੋਟ ਫ਼ੜ ਲਿਆ ਅਤੇ ਉਸ ਨੂੰ ਆਖਿਆ, “ ਮੇਰੇ ਨਾਲ ਬਿਸਤਰੇ ਉੱਤੇ ਚੱਲ।ਪਰ ਯੂਸੁਫ਼ ਘਰ ਤੋਂ ਇੰਨੀ ਤੇਜ਼ੀ ਨਾਲ ਬਾਹਰ ਭਜਿਆ ਕਿ ਉਸਦਾ ਕੋਟ ਉਸ ਦੇ ਮਾਲਕ ਦੀ ਪਤਨੀ ਦੇ ਹੱਥ ਵਿੱਚ ਹੀ ਰਹਿ ਗਿਆ

 

2 ਸਮੂਏਲ 11:11-13

11 ਊਰਿੱਯਾਹ ਨੇ ਦਾਊਦ ਨੂੰ ਕਿਹਾ, “ਪਵਿੱਤਰ ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਦੇ ਸੈਨਿਕ ਤੰਬੂਆਂ ਵਿੱਚ ਰਹਿੰਦੇ ਹਨ ਅਤੇ ਮੇਰਾ ਮਹਾਰਾਜ ਯੋਆਬ ਅਤੇ ਮੇਰੇ ਮਹਾਰਾਜ (ਪਾਤਸ਼ਾਹ ਦਾਊਦ) ਦੇ ਸੇਵਕ ਖੁੱਲੇ ਮੈਦਾਨ ਵਿੱਚ ਪਏ ਹੋਏ ਹਨ ਤਾਂ ਫ਼ਿਰ ਮੈਂ ਆਪਣੇ ਘਰ ਜਾਕੇ ਕਿਵੇਂ ਖਾ ਪੀ ਸੱਕਦਾ ਹਾਂ ਅਤੇ ਆਪਣੀ ਬੀਵੀ ਨਾਲ ਕਿਵੇਂ ਸੌਂ ਸੱਕਦਾ ਹਾਂ?

12 ਤਾਂ ਦਾਊਦ ਨੇ ਊਰਿੱਯਾਹ ਨੂੰ ਕਿਹਾ, “ਅੱਜ ਫ਼ਿਰ ਤੂੰ ਇੱਥੇ ਹੀ ਰਹਿ ਅਤੇ ਕੱਲ ਫ਼ਿਰ ਮੈਂ ਤੈਨੂੰ ਲੜਾਈ ਲਈ ਵਿਦਿਆ ਕਰਾਂਗਾ।
ਊਰਿੱਯਾਹ ਉਸ ਦਿਨ ਯਰੂਸ਼ਲਮ ਵਿੱਚ ਹੀ ਰਿਹਾ। ਉਹ ਅਗਲੀ ਸਵੇਰ ਤੀਕ ਉੱਥੇ ਹੀ ਰਿਹਾ ਤਦ 13 ਦਾਊਦ ਨੇ ਉਸ ਨੂੰ ਆਕੇ ਮਿਲਣ ਲਈ ਆਖਿਆ। ਤਦ ਊਰਿੱਯਾਹ ਨੇ ਦਾਊਦ ਨਾਲ ਉਸ ਦਿਨ ਖਾਧਾ-ਪੀਤਾ। ਦਾਊਦ ਨੇ ਊਰਿੱਯਾਹ ਨੂੰ ਸ਼ਰਾਬ ਨਾਲ ਬੇਹੋਸ਼ ਕਰ ਦਿੱਤਾ ਪਰ ਉਹ ਤਦ ਵੀ ਘਰ ਨੂੰ ਨਾ ਗਿਆ ਉਸ ਰਾਤ ਵੀ ਊਰਿੱਯਾਹ ਪਾਤਸ਼ਾਹ ਦੇ ਸੇਵਕਾਂ ਨਾਲ ਹੀ ਸੁੱਤਾ ਪਾਤਸ਼ਾਹ ਦੇ ਦਰਵਾਜ਼ੇ ਦੇ ਬਾਹਰ

 

ਦਾਨੀਏਲ 1:8

ਦਾਨੀਏਲ ਰਾਜੇ ਦਾ ਸ਼ਾਹੀ ਭੋਜਨ ਖਾਣਾ ਅਤੇ ਮੈਅ ਪੀਣੀ ਨਹੀਂ ਚਾਹੁੰਦਾ ਸੀ। ਦਾਨੀਏਲ ਉਸ ਭੋਜਨ ਅਤੇ ਮੈਅ ਨਾਲ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਾ ਚਾਹੁੰਦਾ ਸੀ। ਇਸ ਲਈ ਉਸ ਨੇ ਅਸ਼ਪਨਜ਼ ਕੋਲੋਂ ਅਪਣੇ-ਆਪ ਇਸਤਰ੍ਹਾਂ ਨੂੰ ਨਾਪਾਕ ਨਾ ਬਨਣ੍ਹ ਦੀ ਇਜਾਜ਼ਤ ਮੰਗੀ

 

 

1 ਕੁਰਿੰਥੀਆਂ ਨੂੰ 8:13

13 ਇਸ ਲਈ ਜਿਹੜਾ ਭੋਜਨ ਖਾਕੇ ਮੈਂ ਆਪਣੇ ਭਰਾ ਨੂੰ ਗੁਨਾਹ ਵਿੱਚ ਡੇਗਦਾ ਹਾਂ, ਮੈਂ ਫ਼ੇਰ ਕਦੇ ਵੀ ਮਾਸ ਨਹੀਂ ਖਾਵਾਂਗਾ। ਮੈਂ ਮਾਸ ਖਾਣਾ ਬੰਦ ਕਰ ਦਿਆਂਗਾ ਤਾਂ ਕਿ ਮੈਂ ਆਪਣੇ ਭਰਾ ਅਤੇ ਭੈਣ ਨੂੰ ਪਾਪ ਵਿੱਚ ਨਹੀਂ ਡਿੱਗਣ ਦੇਵਾਂਗਾ

 

ਮੱਤੀ 5:29

29 ਜੋ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਆਪਣੇ ਸ਼ਰੀਰ ਵਿੱਚੋਂ ਕੱਢ ਕੇ ਸੁੱਟ ਦੇ। ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸ਼ਰੀਰ ਨਰਕ ਵਿੱਚ ਨਾ ਜਾਵੇ

 

ਮਰਕੁਸ 9:47

Punjabi Bible: Easy-to-Read Version (ERV-PA)
47 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸ ਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁੱਟਿਆ ਜਾਵੇ

ਗਲਾਤੀਆਂ ਨੂੰ 5:24

24 ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ

 

1 ਕੁਰਿੰਥੀਆਂ ਨੂੰ 9:24

24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ

 

ਫ਼ਿਲਿੱਪੀਆਂ ਨੂੰ 3:14

14 ਮੈਂ ਮੰਜਿਲ ਤੇ ਪਹੁੰਚਣ ਲਈ ਅਤੇ ਉਹ ਇਨਾਮ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਿਹਾ ਹਾਂ, ਜਿਸ ਵਾਸਤੇ ਪਰਮੇਸ਼ੁਰ ਸਾਨੂੰ ਮਸੀਹ ਯਿਸੂ ਰਾਹੀਂ ਸਵਰਗ ਨੂੰ ਬੁਲਾ ਰਿਹਾ ਹੈ

 

ਕੁਲੁੱਸੀਆਂ ਨੂੰ 2:18

18 ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ

 

1 ਥੱਸਲੁਨੀਕੀਆਂ ਨੂੰ 2:19

19 ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ

 

2 ਤਿਮੋਥਿਉਸ ਨੂੰ 4:8

ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ

 

ਯਾਕੂਬ 1:12

12 ਜਦੋਂ ਕਿਸ ਵਿਅਕਤੀ ਦੀ ਨਿਹਚਾ ਪਰੱਖੀ ਜਾਂਦੀ ਹੈ, ਤੇ ਫ਼ੇਰ ਉਹ ਮਜਬੂਤ ਬਣਿਆ ਰਹਿੰਦਾ ਹੈ, ਤਾਂ ਉਸ ਨੂੰ ਖੁਸ਼ ਹੋਣਾ ਚਾਹੀਦਾ ਹੈ। ਕਿਉਂ? ਕਿਉਂਕਿ ਜਦੋਂ ਉਸ ਨੇ ਆਪਣਾ ਵਿਸ਼ਵਾਸ ਸਾਬਤ ਕਰ ਦਿੱਤਾ ਹੈ, ਉਹ ਪਰਮੇਸ਼ੁਰ ਪਾਸੋਂ ਸਦੀਪਕ ਜੀਵਨ ਦਾ ਤਾਜ ਪ੍ਰਾਪਤ ਕਰੇਗਾ। ਪਰਮੇਸ਼ੁਰ ਨੇ ਇਸ ਗੱਲ ਦਾ ਵਾਅਦਾ ਉਨ੍ਹਾਂ ਸਮੂਹ ਲੋਕਾਂ ਨੂੰ ਦਿੱਤਾ ਹੈ ਜਿਹੜੇ ਉਸ ਨੂੰ ਪ੍ਰੇਮ ਕਰਦੇ ਹਨ

 

1 ਪਤਰਸ 5:4

ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਪਰਕਾਸ਼ ਦੀ ਪੋਥੀ 3:11

11 ਮੈਂ ਜਲਦੀ ਹੀ ਰਿਹਾ ਹਾਂ। ਉਸੇ ਨੂੰ ਫ਼ੜੀ ਰੱਖੋ ਜੋ ਹੁਣ ਤੁਹਾਡੇ ਕੋਲ ਹੈ। ਫ਼ੇਰ ਕੋਈ ਵੀ ਵਿਅਕਤੀ ਤੁਹਾਡਾ ਤਾਜ ਨਹੀਂ ਖੋਹ ਸੱਕੇਗਾ





1 ਤਿਮੋਥਿਉਸ ਨੂੰ 4:7; ਰੋਮੀਆਂ ਨੂੰ 13:14; 1 ਕੁਰਿੰਥੀਆਂ ਨੂੰ 9:24-27; ਅਫ਼ਸੀਆਂ ਨੂੰ 4:23-24; ਫ਼ਿਲਿੱਪੀਆਂ ਨੂੰ 3:12-14; ਕੁਲੁੱਸੀਆਂ ਨੂੰ 3:12; 2 ਤਿਮੋਥਿਉਸ ਨੂੰ 1:7; ਇਬਰਾਨੀਆਂ ਨੂੰ 5:14; ਇਬਰਾਨੀਆਂ ਨੂੰ 12:1; ਜ਼ਬੂਰ 119:9-11; 2 ਤਿਮੋਥਿਉਸ ਨੂੰ 3:16-17; ਬਿਵਸਥਾ ਸਾਰ 29:29; ਤੀਤੁਸ ਨੂੰ 2:12; ਰੋਮੀਆਂ ਨੂੰ 5:3-5; 2 ਕੁਰਿੰਥੀਆਂ ਨੂੰ 10:5; ਰੋਮੀਆਂ ਨੂੰ 12:3; ਰੋਮੀਆਂ ਨੂੰ 12:2; ਅਫ਼ਸੀਆਂ ਨੂੰ 4:23; 1 ਪਤਰਸ 4:7; ਜ਼ਬੂਰ 141:3; ਯਾਕੂਬ 3:2-12; ਰੋਮੀਆਂ ਨੂੰ 14:20-21; 1 ਕੁਰਿੰਥੀਆਂ ਨੂੰ 9:27; ਰੋਮੀਆਂ ਨੂੰ 6:12-13; ਰੋਮੀਆਂ ਨੂੰ 8:13; ਅਫ਼ਸੀਆਂ ਨੂੰ 4:22; ਕੁਲੁੱਸੀਆਂ ਨੂੰ 3:5; ਯਾਕੂਬ 3:2; 1 ਕੁਰਿੰਥੀਆਂ ਨੂੰ 11:31-32; 1 ਤਿਮੋਥਿਉਸ ਨੂੰ 4:8; 1 ਕੁਰਿੰਥੀਆਂ ਨੂੰ 9:25; ਤੀਤੁਸ ਨੂੰ 1:8; ਉਤਪਤ 22:9-14; ਉਤਪਤ 39:8-12; 2 ਸਮੂਏਲ 11:11-13; ਦਾਨੀਏਲ 1:8; 1 ਕੁਰਿੰਥੀਆਂ ਨੂੰ 8:13; ਮੱਤੀ 5:29; ਮਰਕੁਸ 9:47; ਗਲਾਤੀਆਂ ਨੂੰ 5:24; 1 ਕੁਰਿੰਥੀਆਂ ਨੂੰ 9:24; ਫ਼ਿਲਿੱਪੀਆਂ ਨੂੰ 3:14; ਕੁਲੁੱਸੀਆਂ ਨੂੰ 2:18; 1 ਥੱਸਲੁਨੀਕੀਆਂ ਨੂੰ 2:19; 2 ਤਿਮੋਥਿਉਸ ਨੂੰ 4:8; ਯਾਕੂਬ 1:12; 1 ਪਤਰਸ 5:4; ਪਰਕਾਸ਼ ਦੀ ਪੋਥੀ 2:10; ਪਰਕਾਸ਼ ਦੀ ਪੋਥੀ 3:11