Tuesday, June 24, 2014

ਚੋਰੀ ਕਰਨਾ


ਬਾਈਬਲ ਦੇ ਕੁਝ ਵਚਨ ਵਿਸ਼ਾ : ਚੋਰੀ ਕਰਨਾ
ਪੰਜਾਬੀ ਮਸੀਹੀ ਸੰਦੇਸ਼

ਕੂਚ 20:15

15 ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ

 

ਅਫ਼ਸੀਆਂ ਨੂੰ 4:28

28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ

 

ਯੂਹੰਨਾ 10:10

10 ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ

 

ਲੇਵੀਆਂ ਦੀ ਪੋਥੀ 19:11

11 ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ

 

ਜ਼ਬੂਰ 62:10

10 ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ
    ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ।
ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ,
    ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ

 

ਮਰਕੁਸ 10:19

19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” 

 

ਲੂਕਾ 18:20

20 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਤੂੰ ਹੁਕਮਨਾਮਿਆਂ ਨੂੰ ਜਾਣਦਾ ਹੈਂ? ‘ਤੈਨੂੰ ਬਦਕਾਰੀ ਦਾ ਪਾਪ ਨਹੀਂ ਕਰਨਾ ਚਾਹੀਦਾ, ਤੈਨੂੰ ਕਿਸੇ ਦਾ ਕਤਲ ਨਹੀਂ ਕਰਨਾ ਚਾਹੀਦਾ, ਤੈਨੂੰ ਚੋਰੀ ਨਹੀਂ ਕਰਨੀ ਚਾਹੀਦੀ, ਤੈਨੂੰ ਝੂਠੀ ਗਵਾਹੀ ਨਹੀਂ ਦੇਣੀ ਚਾਹੀਦੀ ਅਤੇ ਤੈਨੂੰ ਆਪਣੇ ਮਾਤਾ-ਪਿਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ।’” 

 

ਰੋਮੀਆਂ ਨੂੰ 2:21

21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?

 

ਰੋਮੀਆਂ ਨੂੰ 13:9

ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ। [a] ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ। 

 

1 ਕੁਰਿੰਥੀਆਂ ਨੂੰ 6:9-10

9-10 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ

 

ਕੂਚ 21:16

16 ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ

 

ਕੂਚ 22:1-4

 ਉਸ ਆਦਮੀ ਨੂੰ ਤੁਸੀਂ ਕੀ ਸਜ਼ਾ ਦਿਉਂਗੇ ਜਿਹੜਾ ਕਿਸੇ ਬਲਦ ਜਾਂ ਭੇਡ ਨੂੰ ਚੁਰਾ ਲੈਂਦਾ ਹੈ? ਜੇ ਉਹ ਆਦਮੀ ਉਸ ਜਾਨਵਰ ਨੂੰ ਮਾਰ ਦਿੰਦਾ ਹੈ ਜਾਂ ਵੇਚ ਦਿੰਦਾ ਹੈ, ਤਾਂ ਉਹ ਇਸ ਨੂੰ ਵਾਪਸ ਨਹੀਂ ਕਰ ਸੱਕਦਾ। ਇਸ ਲਈ ਉਸ ਨੂੰ ਚੁਰਾਏ ਹੋਏ ਬਲਦ ਬਦਲੇ ਪੰਜ ਬਲਦ ਦੇਣੇ ਪੈਣਗੇ। ਜਾਂ ਉਸ ਨੂੰ ਚੋਰੀ ਕੀਤੀ ਇੱਕ ਭੇਡ ਬਦਲੇ ਚਾਰ ਭੇਡਾਂ ਦੇਣੀਆਂ ਪੈਣਗੀਆਂ। ਉਸ ਨੂੰ ਚੋਰੀ ਕਰਨ ਦਾ ਇਵਜ਼ਾਨਾ ਦੇਣਾ ਪਵੇਗਾ 2-4 ਜੇ ਉਸ ਬੰਦੇ ਕੋਲ ਕੁਝ ਵੀ ਨਹੀਂ ਤਾਂ ਉਸ ਨੂੰ ਗੁਲਾਮ ਦੇ ਤੌਰ ਤੇ ਵੇਚ ਦਿੱਤਾ ਜਾਵੇਗਾ। ਪਰ ਜੇ ਉਸ ਆਦਮੀ ਕੋਲ ਉਹ ਜਾਨਵਰ ਹੈ ਅਤੇ ਤੁਸੀਂ ਉਸ ਨੂੰ ਲੱਭ ਲਿਆ ਤਾਂ ਉਸ ਆਦਮੀ ਨੂੰ ਮਾਲਕ ਨੂੰ ਹਰ ਇੱਕ ਚੁਰਾਏ ਹੋਏ ਜਾਨਵਰ ਬਦਲੇ ਦੋ ਜਾਨਵਰ ਦੇਣੇ ਪੈਣਗੇ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਜਾਨਵਰ ਬਲਦ ਸੀ ਜਾਂ ਖੋਤਾ ਜਾਂ ਭੇਡ

ਜੇ ਕੋਈ ਚੋਰ ਰਾਤ ਵੇਲੇ ਕਿਸੇ ਘਰ ਵਿੱਚ ਸੰਨ੍ਹ ਲਾਉਂਦਾ ਮਾਰਿਆ ਜਾਵੇ, ਤਾਂ ਉਸ ਨੂੰ ਮਾਰਨ ਲਈ ਕੋਈ ਵੀ ਦੋਸ਼ੀ ਨਹੀਂ ਹੋਵੇਗਾ। ਪਰ ਜੇ ਅਜਿਹਾ ਦਿਨ ਵੇਲੇ ਵਾਪਰਦਾ ਹੈ, ਤਾਂ ਉਹ ਬੰਦਾ ਜਿਸਨੇ ਉਸ ਨੂੰ ਮਾਰਿਆ, ਕਤਲ ਦਾ ਦੋਸ਼ੀ ਹੋਵੇਗਾ

 

ਯਿਰਮਿਯਾਹ 2:26

26 ਚੋਰ ਸ਼ਰਮਸਾਰ ਹੁੰਦਾ ਹੈ
    ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ।
ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ
    ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ

 

ਕਹਾਉਤਾਂ 29:24

24 ਦੋ ਚਾਰ ਜਿਹੜੇ ਮਿਲਕੇ ਚੱਲਦੇ ਹਨ ਉਹ ਇੱਕ ਦੂਸਰੇ ਦੇ ਦੁਸ਼ਮਣ ਹੁੰਦੇ ਹਨ। ਇੱਕ ਚੋਰ ਦੂਜੇ ਚੋਰ ਨੂੰ ਧਮਕਾਏਗਾ, ਇਸ ਲਈ ਜੇ ਉਸ ਨੂੰ ਕਚਿਹਰੀ ਵਿੱਚ ਸੱਚ ਬੋਲਣ ਲਈ ਮਜ਼ਬੂਰ ਕੀਤਾ ਜਾਵੇਗਾ ਤਾਂ ਉਹ ਡਰ ਦਾ ਮਾਰਿਆ ਬੋਲ ਨਹੀਂ ਸੱਕੇਗਾ

 

ਯਸਾਯਾਹ 1:23

23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।

 

ਉਤਪਤ 44:8

ਅਸੀਂ ਉਹ ਪੈਸੇ ਵਾਪਸ ਲੈ ਕੇ ਆਏ ਸੀ ਜਿਹੜੇ ਸਾਨੂੰ ਪਹਿਲਾਂ ਆਪਣੇ ਬੋਰਿਆਂ ਵਿੱਚੋਂ ਮਿਲੇ ਸਨ। ਇਸ ਲਈ ਅਸੀਂ ਅਵੱਸ਼ ਹੀ ਤੁਹਾਡੇ ਸੁਆਮੀ ਦੇ ਘਰ ਤੋਂ ਚਾਂਦੀ ਜਾਂ ਸੋਨਾ ਚੋਰੀ ਨਹੀਂ ਕੀਤਾ

 

1 ਸਮੂਏਲ 12:3-5

ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।

ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।
ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।

 

ਕਹਾਉਤਾਂ 6:30-31

30-31 ਹੋ ਸੱਕਦਾ ਹੈ ਕਿ ਕੋਈ ਬੰਦਾ ਭੁੱਖਾ ਹੋਵੇ ਅਤੇ ਢਿੱਡ ਭਰਨ ਲਈ ਚੋਰੀ ਕਰੇ, ਲੋਕੀਂ ਉਸ ਨੂੰ ਨਫ਼ਰਤ ਨਹੀਂ ਕਰਨਗੇ। ਪਰ ਜੇ ਉਹ ਬੰਦਾ ਫ਼ੜਿਆ ਜਾਵੇ ਤਾਂ ਉਸ ਨੂੰ ਚੋਰੀ ਦੇ ਮਾਲ ਨਾਲੋਂ ਸੱਤ ਗੁਣਾ ਵੱਧ ਜ਼ੁਰਮਾਨਾ ਭਰਨਾ ਪਵੇਗਾ। ਭਾਵੇਂ ਉਸ ਨੂੰ ਆਪਣੇ ਘਰ ਵਿੱਚਲਾ ਸਭ ਕੁਝ ਗਵਾਉਣਾ ਪਵੇ!

 

ਕਹਾਉਤਾਂ 30:7-9

ਯਹੋਵਾਹ, ਮੈਂ ਤੈਥੋਂ ਦੋ ਉਪਕਾਰਾਂ ਦੀ ਮੰਗ ਕਰਦਾ ਹਾਂ। ਕਿਰਪਾ ਕਰਕੇ ਮੇਰੇ ਮਰਨ ਤੋਂ ਪਹਿਲਾਂ, ਮੇਰੀ ਖਾਤਰ ਉਨ੍ਹਾਂ ਤੋਂ ਇਨਕਾਰ ਨਾ ਕਰੀਂ ਝੂਠ ਨਾ ਬੋਲਣ ਵਿੱਚ ਮੇਰੀ ਸਹਾਇਤਾ ਕਰ ਅਤੇ ਮੈਨੂੰ ਨਾ ਬਹੁਤਾ ਅਮੀਰ ਬਣਾ ਅਤੇ ਨਾ ਬਹੁਤਾ ਗਰੀਬ ਸਿਰਫ਼ ਮੈਨੂੰ ਉਹ ਚੀਜ਼ਾਂ ਦੇ ਜਿਨ੍ਹਾਂ ਦੀ ਮੈਨੂੰ ਰੋਜ਼ਾਨਾ ਲੋੜ ਹੈ ਮੈਂ ਬਹੁਤ ਜ਼ਿਆਦਾ ਅਮੀਰ ਹੋਕੇ ਤੈਨੂੰ ਭੁੱਲਣਾ ਨਹੀਂ ਚਾਹੁੰਦਾ ਅਤੇ ਇਹ ਪੁੱਛਣਾ ਨਹੀਂ ਚਾਹੁੰਦਾ, ਪਰਮੇਸ਼ੁਰ ਕੌਣ ਹੈ? ਨਾਹੀ ਇੰਨਾ ਗਰੀਬ ਹੋਣਾ ਚਾਹੁੰਦਾ ਕਿ ਮੈਨੂੰ ਚੋਰੀ ਕਰਨੀ ਪਵੇ ਅਤੇ ਮੇਰੇ ਪਰਮੇਸ਼ੁਰ ਦੇ ਨਾਮ ਲਈ ਸ਼ਰਮਸਾਰੀ ਲਿਆਵਾਂ

 

ਹੋਸ਼ੇਆ 4:2

ਉਹ ਦੂਸਰਿਆਂ ਨੂੰ ਸਰਾਪਦੇ ਹਨ, ਖੂਨ ਕਰਦੇ ਹਨ, ਝੂਠ ਬੋਲਦੇ ਹਨ ਅਤੇ ਚੋਰੀ ਕਰਦੇ ਹਨ। ਉਹ ਬਦਕਾਰੀ ਕਰਦੇ ਹਨ ਅਤੇ ਨਾਜਾਇਜ਼ ਬੱਚੇ ਪੈਦਾ ਕਰਦੇ ਹਨ। ਉਹ ਬਾਰ-ਬਾਰ ਖੂਨ ਕਰਦੇ ਹਨ

 

ਮੱਤੀ 6:19

19 ਧਰਤੀ ਉੱਤੇ ਖਜ਼ਾਨੇ ਦਾ ਭੰਡਾਰ ਨਾ ਜੋੜੋ। ਇੱਥੇ ਕੀੜੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ

 

ਮੱਤੀ 15:19

19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ

 

ਲੂਕਾ 10:30

30 ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ

 

ਕਹਾਉਤਾਂ 1:10-15

10 ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ! 11 ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ 12 ਆਓ, ਆਪਾਂ ਉਨ੍ਹਾਂ ਨੂੰ ਕਬਰ ਵਾਂਗ ਜਿਉਦਿਆਂ ਹੀ ਅਤੇ ਪੂਰੀ ਤਰ੍ਹਾਂ ਨਿਗਲ ਜਾਵਾਂਗੇ ਜਿਵੇਂ ਕੋਈ ਟੋਏ ਵਿੱਚ ਚੱਲਿਆ ਜਾਂਦਾ ਹੈ 13 ਅਸੀਂ ਸਾਰੀਆਂ ਕੀਮਤੀ ਚੀਜ਼ਾਂ ਲੈ ਲਵਾਂਗੇ। ਅਤੇ ਉਸ ਲੁੱਟ ਨਾਲ ਆਪਣੇ ਘਰ ਭਰ ਲਵਾਂਗੇ 14 ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।

15 ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ

2 ਕੁਰਿੰਥੀਆਂ ਨੂੰ 11:26

26 ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ

 

ਅੱਯੂਬ 24:2

ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜੱਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸੱਕਾ ਦਿੰਦੇ ਨੇ
    ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ

 

ਹੋਸ਼ੇਆ 12:7

ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ

 

ਆਮੋਸ 8:5

ਤੁਸੀਂ ਵਪਾਰੀ ਆਖਦੇ ਹੋ,
    ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ।
ਸਬਤ ਕਦੋਂ ਖਤਮ ਹੋਵੇਗਾ,
    ਤਾਂ ਜੋ ਅਸੀਂ ਕਣਕ ਵੇਚ ਸੱਕੀਏ।
ਇੰਝ ਅਸੀਂ ਗ਼ਲਤ ਤੋਂਲਾਂ
    ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ

 

ਲੂਕਾ 19:8

ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।

 

ਮੱਤੀ 21:12-13

12 ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ। 13 ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ [a]ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”

 

ਮਰਕੁਸ 11:15-17

15 ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ। ਉਸ ਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿੱਥੇ ਲੋਕ ਘੁੱਗੀਆਂ ਵੇਚ ਰਹੇ ਸਨ। 16 ਯਿਸੂ ਨੇ ਕਿਸੇ ਨੂੰ ਵੀ ਮੰਦਰ ਰਾਹੀਂ ਕੁਝ ਲੈ ਜਾਣ ਦੀ ਆਗਿਆ ਨਾ ਦਿੱਤੀ 17 ਫ਼ੇਰ ਉਸ ਨੇ ਲੋਕਾਂ ਨੂੰ ਸਮਝਾਇਆ ਅਤੇ ਆਖਿਆ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਸਾਰੀਆਂ ਕੌਮਾਂ ਵਾਸਤੇ ਪ੍ਰਾਰਥਨਾ ਦਾ ਅਸਥਾਨ ਕਹਾਵੇਗਾ, ਪਰ ਤੁਸੀਂ ਇਸ ਨੂੰਡਾਕੂਆਂ ਦੇ ਲੁਕਣ ਦੀ ਜਗ੍ਹਾ ਬਣਾ ਦਿੱਤਾ ਹੈ।

 

ਲੂਕਾ 19:45-46

45 ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ। 46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ [b] ਵਿੱਚ ਬਦਲ ਦਿੱਤਾ ਹੈ।

 

ਯਿਰਮਿਯਾਹ 7:11

11 ਇਹ ਮੰਦਰ ਮੇਰੇ ਨਾਮ ਨਾਲ ਜਾਣਿਆ ਜਾਂਦਾ ਹੈ! ਕੀ ਤੁਹਾਡੇ ਲਈ ਇਹ ਮੰਦਰ ਡਾਕੂਆਂ ਦੀ ਛੁਪਣਗਾਹ ਤੋਂ ਵੱਧੇਰੇ ਕੁਝ ਨਹੀਂ? ਮੈਂ ਤੁਹਾਡੀ ਨਿਗਰਾਨੀ ਕਰਦਾ ਰਿਹਾ ਹਾਂ!’” ਇਹ ਸੰਦੇਸ਼ ਯਹੋਵਾਹ ਵੱਲੋਂ ਸੀ

 

ਉਤਪਤ 31:19

19 ਇਸ ਸਮੇਂ, ਲਾਬਾਨ ਆਪਣੀਆਂ ਭੇਡਾਂ ਤੋਂ ਉੱਨ ਲਾਹੁਣ ਗਿਆ ਹੋਇਆ ਸੀ। ਜਦੋਂ ਉਹ ਚੱਲਿਆ ਗਿਆ, ਰਾਖੇਲ ਉਸ ਦੇ ਘਰ ਅੰਦਰ ਗਈ ਅਤੇ ਉਨ੍ਹਾਂ ਦੇਵਤਿਆਂ ਦੀਆਂ ਮੂਰਤਾਂ ਨੂੰ ਚੁਰਾ ਲਿਆ ਜਿਹੜੀਆਂ ਉਸ ਦੇ ਪਿਤਾ ਦੀਆਂ ਸਨ

 

ਨਿਆਂਈਆਂ ਦੀ ਪੋਥੀ 17:1-2

ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ। ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ 28 ਪੌਂਡ ਚਾਂਦੀ ਚੁਰਾ ਲਈ ਸੀ। ਮੈਂ ਉਸ ਬਾਰੇ ਤੈਨੂੰ ਇੱਕ ਸਰਾਪ ਦਿੰਦਿਆਂ ਸੁਣਿਆ ਸੀ। ਅੱਛਾ, ਮੇਰੇ ਕੋਲ ਉਹ ਚਾਂਦੀ ਹੈ। ਇਹ ਮੈਂ ਚੁਰਾਈ ਸੀ।

ਉਸਦੀ ਮਾਂ ਨੇ ਆਖਿਆ, “ਯਹੋਵਾਹ ਤੇਰਾ ਭਲਾ ਕਰੇ, ਮੇਰੇ ਪੁੱਤਰ।

 

2 ਰਾਜਿਆਂ 11:2

ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸ ਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਸ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿਆ। ਉਸ ਨੇ ਯੋਆਸ਼ ਦੀ ਦਾਈ ਸਮੇਤ ਉਸ ਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ

 

ਰਸੂਲਾਂ ਦੇ ਕਰਤੱਬ 19:37

37 ਤੁਸੀਂ ਇਨ੍ਹਾਂ ਆਦਮੀਆਂ ਨੂੰ ਲਿਆਏ ਹੋ, ਪਰ ਇਨ੍ਹਾਂ ਨੇ ਸਾਡੀ ਦੇਵੀ ਦੇ ਖਿਲਾਫ਼ ਬੇਇੱਜ਼ਤੀ ਦੇ ਸ਼ਬਦ ਨਹੀਂ ਬੋਲੇ, ਨਾ ਹੀ ਇਨ੍ਹਾਂ ਨੇ ਉਸ ਦੇ ਮੰਦਰ ਵਿੱਚੋਂ ਕੁਝ ਚੋਰੀ ਕੀਤਾ ਹੈ

 

ਯਹੋਸ਼ੁਆ 7:11

11 ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ

 

ਮੱਤੀ 27:38

38 ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ

 

ਮਰਕੁਸ 15:27

27 ਉਨ੍ਹਾਂ ਨੇ ਉਸ ਦੇ ਨਾਲ ਦੋ ਹੋਰ ਚੋਰਾਂ ਨੂੰ ਵੀ ਸਲੀਬ ਤੇ ਚੜ੍ਹਾਇਆ। ਇੱਕ ਨੂੰ ਉਸ ਦੇ ਸੱਜੇ ਅਤੇ ਦੂਜੇ ਨੂੰ ਉਸ ਦੇ ਖੱਬੇ ਪਾਸੇ ਚੜ੍ਹਾਇਆ

 

ਮੱਤੀ 27:44

44 ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ

 

ਲੂਕਾ 23:32

32 ਉਹ ਯਿਸੂ ਦੇ ਨਾਲ ਸਲੀਬ ਦੇਣ ਲਈ ਦੋ ਹੋਰ ਅਪਰਾਧੀਆਂ ਨੂੰ ਲਿਆਏ

 

ਯੂਹੰਨਾ 12:6

ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ

 

ਕਹਾਉਤਾਂ 9:17

17 ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।

 

1 ਥੱਸਲੁਨੀਕੀਆਂ ਨੂੰ 5:2

ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ

 

ਯਿਰਮਿਯਾਹ 49:9-10

ਕਾਮੇ ਵੇਲਾਂ ਤੋਂ ਅੰਗੂਰ ਤੋਂੜਦੇ ਨੇ
    ਪਰ ਉਹ ਕੁਝ ਅੰਗੂਰ ਪੌਦਿਆਂ ਉੱਤੇ ਰਹਿਣ ਦਿੰਦੇ ਨੇ।
ਜੇ ਰਾਤ ਵੇਲੇ ਚੋਰ ਪੈ ਜਾਣ,
    ਤਾਂ ਉਹ ਸਭ ਕੁਝ ਨਹੀਂ ਲਿਜਾ ਸੱਕਦੇ।
10 ਪਰ ਮੈਂ ਏਸਾਓ ਕੋਲੋਂ ਸਭ ਕੁਝ ਲੈ ਜਾਵਾਂਗਾ
    ਮੈਂ ਉਸ ਦੇ ਛੁਪਣ ਦੀਆਂ ਸਾਰੀਆਂ ਥਾਵਾਂ ਲੱਭ ਲਵਾਂਗਾ।
ਉਹ ਮੇਰੇ ਪਾਸੋਂ ਛੁਪ ਨਹੀਂ ਸੱਕੇਗਾ।
    ਉਸ ਦੇ ਬੱਚੇ, ਰਿਸ਼ਤੇਦਾਰ ਅਤੇ ਗੁਆਂਢੀ ਸਾਰੇ ਹੀ ਮਾਰੇ ਜਾਣਗੇ

 

2 ਪਤਰਸ 3:10

10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ

 

ਮਲਾਕੀ 3:8-9

ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ

ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’
ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ। ਇਸ ਤਰ੍ਹਾਂ ਤੁਹਾਡੀ ਪੂਰੀ ਕੌਮ ਨੇ ਮੇਰੇ ਨਾਲ ਠੱਗੀ ਕੀਤੀ। ਇਸੇ ਲਈ ਤੁਹਾਡੇ ਤੇ ਸੰਕਟ ਹਾਵੀ ਹੋ ਰਿਹਾ ਹੈ।ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ

 

ਯੂਹੰਨਾ 10:1

ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ

 

ਯੂਹੰਨਾ 10:8

ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ

 

1 ਕੁਰਿੰਥੀਆਂ ਨੂੰ 6:9-11

9-10 ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ 11 ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮਾ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ

 

ਹਿਜ਼ਕੀਏਲ 33:15

15 ਸ਼ਾਇਦ ਉਹ ਉਨ੍ਹਾਂ ਚੀਜ਼ਾਂ ਨੂੰ ਵਾਪਸ ਕਰ ਦੇਵੇ ਜਿਹੜੀਆਂ ਉਸ ਨੂੰ ਪੈਸਾ ਉਧਾਰ ਦੇਣ ਵੇਲੇ ਲਈਆਂ ਸਨ। ਸ਼ਾਇਦ ਉਹ ਆਪਣੀਆਂ ਚੋਰੀ ਕੀਤੀਆਂ ਚੀਜ਼ਾਂ ਦਾ ਮੁੱਲ ਤਾਰ ਦੇਵੇ। ਸ਼ਾਇਦ ਉਹ ਉਨ੍ਹਾਂ ਨੇਮਾਂ ਉੱਤੇ ਚੱਲਣਾ ਸੁਰੂ ਕਰ ਦੇਵੇ ਜਿਹੜੇ ਜੀਵਨ ਦਿੰਦੇ ਹਨ। ਉਹ ਮੰਦੇ ਕੰਮ ਕਰਨ ਤੋਂ ਹਟ ਜਾਂਦਾ ਹੈ। ਤਾਂ ਉਹ ਬੰਦਾ ਅਵੱਸ਼ ਜੀਵੇਗਾ। ਉਹ ਮਰੇਗਾ ਨਹੀਂ







ਰੋਮੀਆਂ ਨੂੰ 14:13; ਅਫ਼ਸੀਆਂ ਨੂੰ 4:28; ਯੂਹੰਨਾ 10:10; ਲੇਵੀਆਂ ਦੀ ਪੋਥੀ 19:11; ਜ਼ਬੂਰ 62:10; ਮਰਕੁਸ 10:19; ਲੂਕਾ 18:20; ਰੋਮੀਆਂ ਨੂੰ 2:21; ਰੋਮੀਆਂ ਨੂੰ 13:9; 1 ਕੁਰਿੰਥੀਆਂ ਨੂੰ 6:9-10; ਕੂਚ 21:16; ਕੂਚ 22:1-4; ਯਿਰਮਿਯਾਹ 2:26; ਕਹਾਉਤਾਂ 29:24; ਯਸਾਯਾਹ 1:23; ਉਤਪਤ 44:8; 1 ਸਮੂਏਲ 12:3-5; ਕਹਾਉਤਾਂ 6:30-31; ਕਹਾਉਤਾਂ 30:7-9; ਹੋਸ਼ੇਆ 4:2; ਮੱਤੀ 6:19; ਮੱਤੀ 15:19; ਲੂਕਾ 10:30; ਕਹਾਉਤਾਂ 1:10-15; 2 ਕੁਰਿੰਥੀਆਂ ਨੂੰ 11:26; ਅੱਯੂਬ 24:2; ਹੋਸ਼ੇਆ 12:7; ਆਮੋਸ 8:5; ਲੂਕਾ 19:8; ਮੱਤੀ 21:12-13; ਮਰਕੁਸ 11:15-17; ਲੂਕਾ 19:45-46; ਯਿਰਮਿਯਾਹ 7:11; ਉਤਪਤ 31:19; ਨਿਆਂਈਆਂ ਦੀ ਪੋਥੀ 17:1-2; 2 ਰਾਜਿਆਂ 11:2; ਰਸੂਲਾਂ ਦੇ ਕਰਤੱਬ 19:37; ਯਹੋਸ਼ੁਆ 7:11; ਮੱਤੀ 27:38; ਮਰਕੁਸ 15:27; ਮੱਤੀ 27:44; ਲੂਕਾ 23:32; ਯੂਹੰਨਾ 12:6; ਕਹਾਉਤਾਂ 9:17; 1 ਥੱਸਲੁਨੀਕੀਆਂ ਨੂੰ 5:2; ਯਿਰਮਿਯਾਹ 49:9-10; 2 ਪਤਰਸ 3:10; ਮਲਾਕੀ 3:8-9; ਯੂਹੰਨਾ 10:1ਯੂਹੰਨਾ 10:8; 1 ਕੁਰਿੰਥੀਆਂ ਨੂੰ 6:9-11; ਹਿਜ਼ਕੀਏਲ 33:15