Tuesday, June 24, 2014

ਮਸੀਹੀ ਜਿੰਦਗੀ ਵਿੱਚ ਇਮਾਨਦਾਰੀ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹੀ ਜਿੰਦਗੀ ਵਿੱਚ ਇਮਾਨਦਾਰੀ
                                        ਪੰਜਾਬੀ ਮਸੀਹੀ ਸੰਦੇਸ਼

 

2 ਕੁਰਿੰਥੀਆਂ ਨੂੰ 8:8

ਮੈਂ ਤੁਹਾਨੂੰ ਦਾਨ ਦੇਣ ਦਾ ਹੁਕਮ ਨਹੀਂ ਦੇ ਰਿਹਾ। ਪਰ ਮੈਂ ਇਹ ਦੇਖਣਾ ਚਾਹੁੰਦਾ ਹਾਂ ਕਿ ਤੁਹਾਡਾ ਪ੍ਰੇਮ ਸੱਚਾ ਹੈ ਕਿ ਨਹੀਂ। ਅਜਿਹਾ ਮੈਂ ਤੁਹਾਨੂੰ ਇਹ ਦਰਸ਼ਾਉਣ ਲਈ ਕਰਦਾ ਹਾਂ ਕਿ ਹੋਰ ਲੋਕ ਵੀ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਨ

 

ਅਫ਼ਸੀਆਂ ਨੂੰ 6:24

24 ਪਰਮੇਸ਼ੁਰ ਦੀ ਕਿਰਪਾ ਉਨ੍ਹਾਂ ਸਾਰਿਆਂ ਨਾਲ ਹੋਵੇ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਨੂੰ ਪਿਆਰ ਕਰਦੇ ਹਨ, ਉਹ ਪਿਆਰ ਜੋ ਕਦੀ ਨਹੀਂ ਮੁੱਕਦਾ

 

ਯਹੋਸ਼ੁਆ 24:14

14 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਈ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ

 

1 ਤਿਮੋਥਿਉਸ ਨੂੰ 1:5

ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ

 

ਰੋਮੀਆਂ ਨੂੰ 12:9

ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ

 

 

1 ਪਤਰਸ 1:22

22 ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁੱਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁੱਧ ਦਿਲ ਨਾਲ ਪਿਆਰ ਕਰੋ

 

1 ਯੂਹੰਨਾ 3:18

18 ਮੇਰੇ ਬੱਚਿਓ, ਸਾਡਾ ਪਿਆਰ ਗੱਲਾਂ ਅਤੇ ਸ਼ਬਦਾਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ। ਸਾਨੂੰ ਸੱਚਾ ਪਿਆਰ ਹੋਣਾ ਚਾਹੀਦਾ ਅਤੇ ਸਾਨੂੰ ਇਹ ਅਮਲਾਂ ਰਾਹੀਂ ਦਰਸ਼ਾਉਣਾ ਚਾਹੀਦਾ ਹੈ

 

2 ਕੁਰਿੰਥੀਆਂ ਨੂੰ 1:12

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ

 

2 ਕੁਰਿੰਥੀਆਂ ਨੂੰ 2:17

17 ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁਰ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ

 

1 ਥੱਸਲੁਨੀਕੀਆਂ ਨੂੰ 2:3-5

ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ

ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ


2 ਕੁਰਿੰਥੀਆਂ ਨੂੰ 8:8; ਅਫ਼ਸੀਆਂ ਨੂੰ 6:24; ਯਹੋਸ਼ੁਆ 24:14; 1 ਤਿਮੋਥਿਉਸ ਨੂੰ 1:5; ਰੋਮੀਆਂ ਨੂੰ 12:9; 1 ਪਤਰਸ 1:22; 1 ਯੂਹੰਨਾ 3:18; 2 ਕੁਰਿੰਥੀਆਂ ਨੂੰ 1:12; 2 ਕੁਰਿੰਥੀਆਂ ਨੂੰ 2:17; 1 ਥੱਸਲੁਨੀਕੀਆਂ ਨੂੰ 2:3-5