Tuesday, June 24, 2014

ਮਸੀਹ ਦੇ ਵਾਪਸੀ ਦੇ ਚਿੰਨ੍ਹ


ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦੇ ਵਾਪਸੀ ਦੇ ਚਿੰਨ੍ਹ
ਪੰਜਾਬੀ ਮਸੀਹੀ ਸੰਦੇਸ਼

 

ਮੱਤੀ 24:3

ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾੜ ਤੇ ਬੈਠਾ ਹੋਇਆ ਸੀ, ਉਸ ਦੇ ਚੇਲੇ ਇੱਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?ֹ

 

ਮਰਕੁਸ 13:4

ਸਾਨੂੰ ਇਹ ਦੱਸ ਕਿ ਇਹ ਸਭ ਕਦੋਂ ਵਾਪਰੇਗਾ? ਅਤੇ ਇਸਦਾ ਕੀ ਸਬੂਤ ਹੈ ਕਿ ਇਹ ਸਭ ਵਾਪਰਣ ਵਾਲਾ ਹੈ?

 

ਲੂਕਾ 21:7

ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?

 

ਰਸੂਲਾਂ ਦੇ ਕਰਤੱਬ 2:19

19 ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ
    ਅਤੇ ਧਰਤੀ ਉੱਤੇ ਲਹੂ,
    ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ

ਲੂਕਾ 21:25

25 ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ

 

ਮੱਤੀ 24:30

30 ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ

 

ਮੱਤੀ 16:3

ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ




ਮੱਤੀ 24:3; ਮਰਕੁਸ 13:4; ਲੂਕਾ 21:7; ਰਸੂਲਾਂ ਦੇ ਕਰਤੱਬ 2:19; ਲੂਕਾ 21:25; ਮੱਤੀ 24:30; ਮੱਤੀ 16:3