Tuesday, June 24, 2014

ਮੁਕਾਬਲੇ


ਬਾਈਬਲ ਦੇ ਕੁਝ ਵਚਨ ਵਿਸ਼ਾ : ਮੁਕਾਬਲੇ
ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 24:17-18

17 ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ। 18 ਕਿਉਂ ਜੋ ਹੋ ਸੱਕਦਾ ਯਹੋਵਾਹ ਇਸ ਨੂੰ ਵੇਖ ਲਵੇ ਅਤੇ ਉਹ ਇਸ ਨੂੰ ਪਸੰਦ ਨਾ ਕਰੇ ਅਤੇ ਹੋ ਸੱਕਦਾ ਉਹ ਆਪਣਾ ਗੁੱਸਾ ਤੁਹਾਡੇ ਦੁਸ਼ਮਣ ਤੋਂ ਹਟਾ ਲਵੇ

 

ਉਪਦੇਸ਼ਕ 9:11

ਚੰਗੀ ਕਿਸਮਤ? ਮੰਦੀ ਕਿਸਮਤ? ਅਸੀਂ ਕੀ ਕਰ ਸੱਕਦੇ ਹਾਂ?

11 ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ

 

1 ਕੁਰਿੰਥੀਆਂ ਨੂੰ 9:24-27

24 ਤੁਸੀਂ ਜਾਣਦੇ ਹੋ ਕਿ ਦੌੜ ਵਿੱਚ ਸਾਰੇ ਦੌੜਾਕ ਦੌੜਦੇ ਹਨ। ਪਰ ਕੋਈ ਇੱਕ ਦੌੜਾਕ ਇਨਾਮ ਹਾਸਿਲ ਕਰਦਾ ਹੈ। ਇਸ ਲਈ ਇਹੀ ਤਰੀਕਾ ਹੈ ਜਿਵੇਂ ਤੁਹਾਨੂੰ ਦੌੜਨਾ ਚਾਹੀਦਾ ਹੈ: ਤੁਹਾਨੂੰ ਜਿੱਤਣ ਲਈ ਦੌੜਨਾ ਚਾਹੀਦਾ ਹੈ 25 ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ 26 ਇਸ ਲਈ ਮੈਂ ਉਦੇਸ਼ ਰੱਖਣ ਵਾਲੇ ਇੱਕ ਆਦਮੀ ਵਾਂਗ ਦੌੜਦਾ ਹਾਂ। ਮੈਂ ਉਸ ਲੜਾਕੂ ਦੀ ਤਰ੍ਹਾਂ ਲੜਦਾ ਹਾਂ ਜਿਹੜਾ ਹਵਾ ਨੂੰ ਕਿਸੇ ਚੀਜ਼ ਦੀ ਤਰ੍ਹਾਂ ਨਹੀਂ ਸਗੋਂ ਕਿਸੇ ਚੀਜ਼ ਨੂੰ ਨਿਸ਼ਾਨਾ ਬਨਾਉਂਦਾ ਹੈ 27 ਇਸ ਲਈ ਮੈਂ ਆਪਣੇ ਖੁਦ ਦੇ ਸਰੀਰ ਨੂੰ ਸੰਜ਼ਮ ਵਿੱਚ ਰੱਖਦਾ ਹਾਂ ਅਤੇ ਇਸ ਨੂੰ ਆਪਣਾ ਗੁਲਾਮ ਬਨਾਉਂਦਾ ਹਾਂ। ਮੈਂ ਇਸ ਤਰ੍ਹਾਂ ਇਸ ਲਈ ਕਰਦਾ ਹਾਂ ਤਾਂ ਜੋ ਲੋਕਾਂ ਵਿੱਚ ਪ੍ਰਚਾਰ ਕਰਨ ਤੋਂ ਬਾਦ ਮੈਂ ਖੁਦ ਪਰਮੇਸ਼ੁਰ ਵੱਲੋਂ ਨਾਮੰਜ਼ੂਰ ਨਾ ਕੀਤਾ ਜਾਵਾਂ

 

ਜ਼ਬੂਰ 19:5

ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ
    ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ

 

ਕਹਾਉਤਾਂ 16:7

ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ



ਕਹਾਉਤਾਂ 24:17-18; ਉਪਦੇਸ਼ਕ 9:11; 1 ਕੁਰਿੰਥੀਆਂ ਨੂੰ 9:24-27; ਜ਼ਬੂਰ 19:5; ਕਹਾਉਤਾਂ 16:7