Tuesday, June 24, 2014

ਈਮਾਨਦਾਰੀ



                    ਬਾਈਬਲ ਦੇ ਕੁਝ ਵਚਨ ਵਿਸ਼ਾ : ਈਮਾਨਦਾਰੀ
                                   ਪੰਜਾਬੀ ਮਸੀਹੀ ਸੰਦੇਸ਼

 

ਜ਼ਬੂਰ 32:2

ਉਹ ਵਿਅਕਤੀ ਵੜਭਾਗਾ ਹੈ
    ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ।
    ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ

 

2 ਕੁਰਿੰਥੀਆਂ ਨੂੰ 1:12

12 ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ

 

1 ਪਤਰਸ 2:1

 ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ

 

ਰੋਮੀਆਂ ਨੂੰ 12:9

ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ

 

1 ਪਤਰਸ 2:22

22 ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,
    ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।

 

ਤੀਤੁਸ ਨੂੰ 2:7

ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ



ਜ਼ਬੂਰ 32:2; 2 ਕੁਰਿੰਥੀਆਂ ਨੂੰ 1:12; 1 ਪਤਰਸ 2:1; ਰੋਮੀਆਂ ਨੂੰ 12:9; 1 ਪਤਰਸ 2:22; ਤੀਤੁਸ ਨੂੰ 2:7