Tuesday, June 24, 2014

ਇੱਕ ਭਰਾ ਨੂੰ ਸਹੀ ਕਰਨਾ


ਬਾਈਬਲ ਦੇ ਕੁਝ ਵਚਨ ਵਿਸ਼ਾ : ਇੱਕ ਭਰਾ ਨੂੰ ਸਹੀ ਕਰਨਾ
ਪੰਜਾਬੀ ਮਸੀਹੀ ਸੰਦੇਸ਼

 

ਤੀਤੁਸ ਨੂੰ 3:10

10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ

 

1 ਕੁਰਿੰਥੀਆਂ ਨੂੰ 5:11

11 ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਦੀ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਨਸੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ

 

ਰੋਮੀਆਂ ਨੂੰ 13:4

ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ

 

1 ਤਿਮੋਥਿਉਸ ਨੂੰ 1:20

20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ

 

ਰੋਮੀਆਂ ਨੂੰ 16:17

17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ ਅਜਿਹੇ ਲੋਕਾਂ ਤੋਂ ਦੂਰ ਰਹੋ

 

1 ਕੁਰਿੰਥੀਆਂ ਨੂੰ 5:5

ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸੱਕੇ ਫ਼ੇਰ ਨਿਆਂ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ

 

ਮੱਤੀ 18:15-17

ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ

15 ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ 16 ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ 17 ਜੇਕਰ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਫ਼ਿਰ ਕਲੀਸਿਯਾ ਨੂੰ ਖਬਰ ਦਿਓ ਜੇਕਰ ਉਹ ਕਲੀਸਿਯਾ ਨੂੰ ਵੀ ਸੁਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਗੈਰ-ਯਹੂਦੀ ਅਤੇ ਇੱਕ ਮਸੂਲੀਆ ਮੰਨ ਲਵੋ

 

ਤੀਤੁਸ ਨੂੰ 3:10-11

10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ 11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ

 

ਗਲਾਤੀਆਂ ਨੂੰ 6:1

 ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ ਪਰ ਹੁਸ਼ਿਆਰ ਰਹਿਣਾ ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ

 

2 ਥੱਸਲੁਨੀਕੀਆਂ ਨੂੰ 3:15

15 ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ

 

1 ਤਿਮੋਥਿਉਸ ਨੂੰ 5:20

20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ

 

2 ਤਿਮੋਥਿਉਸ ਨੂੰ 3:16-17

16 ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ 17 ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ

 

ਰਸੂਲਾਂ ਦੇ ਕਰਤੱਬ 20:28

28 ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ

 

ਯਾਕੂਬ 1:19

19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ ਛੇਤੀ ਹੀ ਗੁੱਸੇ ਵਿੱਚ ਨਾ ਆਓ



ਤੀਤੁਸ ਨੂੰ 3:10; 1 ਕੁਰਿੰਥੀਆਂ ਨੂੰ 5:11; ਰੋਮੀਆਂ ਨੂੰ 13:4; 1 ਤਿਮੋਥਿਉਸ ਨੂੰ 1:20; ਰੋਮੀਆਂ ਨੂੰ 16:17; 1 ਕੁਰਿੰਥੀਆਂ ਨੂੰ 5:5; ਮੱਤੀ 18:15-17; ਤੀਤੁਸ ਨੂੰ 3:10-11; ਗਲਾਤੀਆਂ ਨੂੰ 6:1; 2 ਥੱਸਲੁਨੀਕੀਆਂ ਨੂੰ 3:15; 1 ਤਿਮੋਥਿਉਸ ਨੂੰ 5:20; 2 ਤਿਮੋਥਿਉਸ ਨੂੰ 3:16-17; ਰਸੂਲਾਂ ਦੇ ਕਰਤੱਬ 20:28; ਯਾਕੂਬ 1:19