Tuesday, June 24, 2014

ਗੁਪਤ ਪ੍ਰਾਰਥਨਾ


                    ਬਾਈਬਲ ਦੇ ਕੁਝ ਵਚਨ ਵਿਸ਼ਾ : ਗੁਪਤ ਪ੍ਰਾਰਥਨਾ
                                        ਪੰਜਾਬੀ ਮਸੀਹੀ ਸੰਦੇਸ਼

 

ਮੱਤੀ 6:6

ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹੜਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ

 

ਉਤਪਤ 18:23-32

23 ਫ਼ੇਰ ਅਬਰਾਹਾਮ ਯਹੋਵਾਹ ਵੱਲ ਆਇਆ ਤੇ ਆਖਿਆ, “ਯਹੋਵਾਹ, ਕੀ ਤੂੰ ਬੁਰੇ ਲੋਕਾਂ ਦੇ ਨਾਲ ਨੇਕ ਬੰਦਿਆਂ ਨੂੰ ਵੀ ਤਬਾਹ ਕਰਨ ਦੀ ਸੋਚ ਰਿਹਾ ਹੈਂ? 24 ਜੇ ਉਸ ਸ਼ਹਿਰ ਵਿੱਚ 50 ਨੇਕ ਆਦਮੀ ਹੋਣ, ਤਾਂ ਕੀ ਹੋਵੇਗਾ? ਕੀ ਫ਼ੇਰ ਵੀ ਤੂੰ ਉਸ ਸ਼ਹਿਰ ਨੂੰ, ਉਨ੍ਹਾਂ 50 ਚੰਗੇ ਲੋਕਾਂ ਦੀ ਖਾਤਿਰ ਬਚਾਉਣ ਦੀ ਬਜਾਇ ਤਬਾਹ ਕਰ ਦੇਵੇਂਗਾ 25 ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।

26 ਫ਼ੇਰ ਯਹੋਵਾਹ ਨੇ ਆਖਿਆ, “ਜੇ ਮੈਨੂੰ ਸਦੂਮ ਦੇ ਸ਼ਹਿਰ ਵਿੱਚ 50 ਨੇਕ ਬੰਦੇ ਮਿਲ ਜਾਣਗੇ ਤਾਂ ਮੈਂ ਸਾਰੇ ਸ਼ਹਿਰ ਨੂੰ ਬਚਾ ਲਵਾਂਗਾ।
27 ਤਾਂ ਅਬਰਾਹਾਮ ਨੇ ਆਖਿਆ, “ਤੇਰੇ ਸਾਹਮਣੇ ਤਾਂ ਯਹੋਵਾਹ ਮੈਂ ਸਿਰਫ਼ ਖਾਕ ਅਤੇ ਰਾਖ ਹਾਂ। ਪਰ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇਣਾ ਚਾਹੁੰਦਾ ਹਾਂ ਅਤੇ ਤੇਰੇ ਕੋਲੋਂ ਇਹ ਸਵਾਲ ਪੁੱਛਦਾ ਹਾਂ: 28 ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
29 ਅਬਰਾਹਾਮ ਫ਼ੇਰ ਬੋਲਿਆ। ਉਸ ਨੇ ਆਖਿਆ, “ਅਤੇ ਜੇ ਤੁਹਾਨੂੰ ਓੱਥੇ ਸਿਰਫ਼ 40 ਨੇਕ ਬੰਦੇ ਮਿਲੇ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ 40 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
30 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ। ਮੈਨੂੰ ਇਹ ਗਲ ਪੁੱਛਣ ਦੀ ਇਜਾਜ਼ਤ ਦੇ: ਜੇ ਤੁਹਾਨੂੰ ਸ਼ਹਿਰ ਵਿੱਚ 30 ਨੇਕ ਬੰਦੇ ਮਿਲ ਗਏ ਤਾਂ ਕੀ ਤੂੰ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ 30 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
31 ਫ਼ੇਰ ਅਬਰਾਹਾਮ ਨੇ ਆਖਿਆ, “ਕੀ ਮੈਂ ਤੈਨੂੰ ਇੱਕ ਵਾਰੀ ਫ਼ੇਰ ਖੇਚਲ ਦੇ ਸੱਕਦਾ ਹਾਂ ਤੇ ਪੁੱਛ ਸੱਕਦਾ ਹਾਂ ਕਿ ਜੇ ਓੱਥੇ 20 ਨੇਕ ਬੰਦੇ ਹੋਣਗੇ ਫ਼ੇਰ ਕੀ ਹੋਵੇਗਾ?
ਯਹੋਵਾਹ ਨੇ ਜਵਾਬ ਦਿੱਤਾ, “ਜੇ ਮੈਨੂੰ 20 ਨੇਕ ਬੰਦੇ ਮਿਲਣਗੇ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।
32 ਫ਼ੇਰ ਅਬਰਾਹਾਮ ਨੇ ਆਖਿਆ, “ਯਹੋਵਾਹ, ਕਿਰਪਾ ਕਰਕੇ ਮੇਰੇ ਨਾਲ ਨਾਰਾਜ਼ ਨਾ ਹੋਣਾ ਪਰ ਮੈਂ ਤੈਨੂੰ ਇਹ ਆਖਰੀ ਵਾਰੀ ਖੇਚਲ ਦੇ ਰਿਹਾ ਹਾਂ। ਜੇ ਤੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਤੂੰ ਕੀ ਕਰੇਂਗਾ?
ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 10 ਨੇਕ ਬੰਦੇ ਮਿਲ ਗਏ ਤਾਂ ਮੈਂ ਇਸ ਨੂੰ ਤਬਾਹ ਨਹੀਂ ਕਰਾਂਗਾ।

 

ਉਤਪਤ 32:24-30

24 ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ। 25 ਆਦਮੀ ਨੇ ਦੇਖਿਆ ਕਿ ਉਹ ਯਾਕੂਬ ਨੂੰ ਨਹੀਂ ਹਰਾ ਸੱਕਦਾ ਸੀ, ਉਸ ਨੇ ਯਾਕੂਬ ਦੀ ਲੱਤ ਛੋਹੀ। ਇਸ ਲਈ ਯਾਕੂਬ ਦੀ ਲੱਤ ਦਾ ਜੋੜ ਹਿੱਲ ਗਿਆ ਕਿਉਂ ਜੋ ਉਸ ਨੇ ਉਸ ਨਾਲ ਘੋਲ ਕੀਤਾ ਸੀ

26 ਫ਼ੇਰ ਆਦਮੀ ਨੇ ਯਾਕੂਬ ਨੂੰ ਆਖਿਆ, “ਮੈਨੂੰ ਜਾਣਦੇ। ਸੂਰਜ ਨਿਕਲ ਰਿਹਾ ਹੈ।
ਪਰ ਯਾਕੂਬ ਨੇ ਆਖਿਆ, “ਮੈਂ ਤੈਨੂੰ ਨਹੀਂ ਜਾਣ ਦਿਆਂਗਾ। ਤੂੰ ਮੈਨੂੰ ਅਸੀਸ ਦੇ।
27 ਅਤੇ ਉਸ ਆਦਮੀ ਨੇ ਉਸ ਨੂੰ ਆਖਿਆ, “ਤੇਰਾ ਨਾਮ ਕੀ ਹੈ?
ਅਤੇ ਯਾਕੂਬ ਨੇ ਆਖਿਆ, “ਮੇਰਾ ਨਾਮ ਯਾਕੂਬ ਹੈ।
28 ਫ਼ੇਰ ਉਸ ਆਦਮੀ ਨੇ ਆਖਿਆ, “ਤੇਰਾ ਨਾਮ ਯਾਕੂਬ ਨਹੀਂ ਰਹੇਗਾ। ਤੇਰਾ ਨਾਂ ਹੁਣ ਤੋਂ ਇਸਰਾਏਲ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦਿੰਦਾ ਹਾਂ ਕਿਉਂਕਿ ਤੂੰ ਪਰਮੇਸ਼ੁਰ ਨਾਲ ਵੀ ਲੜਿਆ ਹੈਂ ਅਤੇ ਬੰਦਿਆਂ ਨਾਲ ਵੀ ਪਰ ਤੈਨੂੰ ਹਰਾਇਆ ਨਹੀਂ ਜਾ ਸੱਕਿਆ।
29 ਫ਼ੇਰ ਯਾਕੂਬ ਨੇ ਉਸ ਨੂੰ ਪੁੱਛਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।
ਪਰ ਉਸ ਆਦਮੀ ਨੇ ਆਖਿਆ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ?” ਉਸ ਸਮੇਂ ਉਸ ਆਦਮੀ ਨੇ ਯਾਕੂਬ ਨੂੰ ਅਸੀਸ ਦਿੱਤੀ
30 ਇਸੇ ਲਈ ਯਾਕੂਬ ਨੇ ਉਸ ਥਾਂ ਦਾ ਨਾਮ ਪੇਨੀਏਲ ਰੱਖਿਆ। ਯਾਕੂਬ ਨੇ ਆਖਿਆ, “ਇਸ ਥਾਂ ਉੱਤੇ ਮੈਂ ਪਰਮੇਸ਼ੁਰ ਨੂੰ ਆਮ੍ਹੋ-ਸਾਹਮਣੇ ਵੇਖਿਆ ਅਤੇ ਮੇਰੀ ਜਾਨ ਬਖਸ਼ੀ ਗਈ।

 

2 ਸਮੂਏਲ 7:18-29

18 ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਹਮਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ,

ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ? 19 ਮੈਂ ਤਾਂ ਕੁਝ ਵੀ ਨਹੀਂ ਹਾਂ ਸਿਵਾਏ ਤੇਰੇ ਇੱਕ ਦਾਸ ਤੋਂ। ਪਰ ਤੂੰ ਮੇਰੇ ਤੇ ਇੰਨਾ ਦਯਾਲੂ ਹੈਂ। ਪਰ ਤੂੰ ਤਾਂ ਆਪਣੇ ਦਾਸ ਦੇ ਘਰ ਦੇ ਲਈ ਬਹੁਤ ਦੂਰ ਦੀ ਖਬਰ ਅਗੇਤਰੀ ਹੀ ਦੱਸ ਦਿੱਤੀ ਹੈ। ਯਹੋਵਾਹ ਮੇਰੇ ਪ੍ਰਭੂ, ਕੀ ਇਹ ਮਨੁੱਖ ਦਾ ਅਧਿਕਾਰ ਹੈ! ਤੂੰ ਮਨੁੱਖਾਂ ਨਾਲ ਇਵੇਂ ਤਾਂ ਗੱਲਾਂ ਨਹੀਂ ਕਰਦਾ ਜਿਵੇਂ ਤੂੰ ਮੇਰੇ ਨਾਲ ਕੀਤੀਆਂ ਹਨ 20 ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ 21 ਆਪਣੇ ਬਚਨ ਦੇ ਲਈ ਅਤੇ ਆਪਣੇ ਮਨ ਮੁਤਾਬਕ ਇਹ ਸਾਰੇ ਵੱਡੇ ਕੰਮ ਆਪਣੇ ਸੇਵਕ ਨੂੰ ਜਤਾਉਣ ਲਈ ਤੁਸੀਂ ਕੀਤੇ 22 ਹੇ ਯਹੋਵਾਹ, ਮੇਰੇ ਪ੍ਰਭੂ, ਇਸੇ ਕਾਰਣ ਤੂੰ ਇੰਨਾ ਮਹਾਨ ਹੈਂ। ਤੇਰੇ ਜਿਹਾ ਹੋਰ ਕੋਈ ਨਹੀਂ ਅਤੇ ਤੇਰੇ ਤੋਂ ਸਿਵਾ ਹੋਰ ਕੋਈ ਦੇਵਤੇ ਨਹੀਂ। ਅਸੀਂ ਇਹ ਜਾਣਦੇ ਹਾਂ ਕਿਉਂ ਕਿ ਅਸੀਂ ਸਭ ਕੁਝ ਕੰਨੀ ਸੁਣਿਆਂ, ਜੋ ਤੂੰ ਕੀਤਾ ਹੈ
23 ਇਸਰਾਏਲ ਵਰਗੇ ਲੋਕੀਂ ਸਾਰੀ ਕਾਇਨਾਤ ਵਿੱਚ ਨਹੀਂ ਹਨ। ਇਹ ਉਹ ਖਾਸ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਖੁਦ ਮਿਸਰ ਤੋਂ ਆਜ਼ਾਦ ਕਰਾਉਣ ਲਈ ਗਿਆ ਸੀ ਇਸਰਾਏਲ ਨੂੰ ਬਚਾਉਣ ਵਿੱਚ, ਯਹੋਵਾਹ ਨੇ ਮਹਾਨ ਅਤੇ ਭਿਆਨਕ ਗੱਲਾਂ ਕਰਕੇ ਆਪਣੇ ਆਪ ਨੂੰ ਇੱਕ ਨਾਂ ਦਿੱਤਾ। ਹੇ ਯਹੋਵਾਹ, ਤੂੰ ਆਪਣੀ ਧਰਤੀ ਅਤੇ ਆਪਣੇ ਲੋਕਾਂ ਖਾਤਰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਆਜ਼ਾਦ ਕਰਵਾਇਆ ਸੀ ਅਤੇ ਉਨ੍ਹਾਂ ਦੇ ਦੇਵਤਿਆਂ ਸਾਹਮਣੇ ਭੈ-ਦਾਇੱਕ ਗੱਲਾਂ ਕੀਤੀਆਂ 24 ਤੂੰ ਇਸਰਾਏਲ ਦੇ ਲੋਕਾਂ ਨੂੰ ਹਮੇਸ਼ਾ ਵਾਸਤੇ ਆਪਣਾ ਬਣਾ ਲਿਆ ਅਤੇ ਤੂੰ ਉਨ੍ਹਾਂ ਦਾ ਪਰਮੇਸ਼ੁਰ ਬਣ ਗਿਆ
25 ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ 26 ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
27 ਯਹੋਵਾਹ ਸਰਬਸ਼ਕਤੀਮਾਨ, ਇਸਰਾਏਲ ਦੇ ਪਰਮੇਸ਼ੁਰ, ਤੂੰ ਮੈਨੂੰ ਅਨੇਕਾਂ ਗੱਲਾਂ ਪ੍ਰਗਟ ਕੀਤੀਆਂ ਅਤੇ ਆਖਿਆ, ‘ਮੈਂ ਤੇਰੇ ਪਰਿਵਾਰ ਨੂੰ ਮਹਾਨ ਬਣਾਵਾਂਗਾ।ਇਸੇ ਕਾਰਣ, ਤੇਰੇ ਸੇਵਕ ਵਿੱਚ ਤੇਰੇ ਅੱਗੇ ਇਹ ਪ੍ਰਾਰਥਨਾ ਕਰਨ ਦਾ ਹੌਂਸਲਾ ਹੋਇਆ 28 ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਹੀ ਪਰਮੇਸ਼ੁਰ ਹੈ! ਅਤੇ ਜੋ ਤੂੰ ਆਖੇ ਮੈਂ ਉਸ ਤੇ ਭਰੋਸਾ ਰੱਖਦਾ ਹਾਂ ਅਤੇ ਤੂੰ ਆਖਿਆ ਕਿ ਇਹ ਬਰਕਤ ਤੇਰੇ ਦਾਸ ਤੇ ਹੋਵੇਗੀ 29 ਹੁਣ, ਕਿਰਪਾ ਕਰਕੇ, ਮੇਰੇ ਪਰਿਵਾਰ ਨੂੰ ਵਰਦਾਨ ਦੇ। ਹੁਣ ਤੂੰ ਆਪਣੇ ਦਾਸ ਦੇ ਘਰ ਨੂੰ ਬਰਕਤ ਦੇਣੀ ਮੰਨ ਲੈ ਤਾਂ ਜੋ ਉਹ ਹਮੇਸ਼ਾ ਤੇਰੇ ਅੱਗੇ ਸਦੀਵ ਅਟੱਲ ਰਹੇ, ਕਿਉਂ ਕਿ ਤੂੰ ਹੀ ਹੇ, ਯਹੋਵਾਹ ਮੇਰੇ ਪ੍ਰਭੂ ਇਹ ਆਖਿਆ ਹੈ। ਅਤੇ ਤੇਰੀ ਹੀ ਕਿਰਪਾ ਅਸੀਸ ਨਾਲ ਤੇਰੇ ਸੇਵਕ ਦਾ ਘਰਾਣਾ ਹਮੇਸ਼ਾ ਲਈ ਮੁਬਾਰਕ ਹੋਵੇ।

 

1 ਰਾਜਿਆਂ 8:22-61

22 ਫ਼ਿਰ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਖੜ੍ਹਾ ਹੋ ਗਿਆ, ਅਤੇ ਸਾਰੇ ਲੋਕ ਉਸ ਦੇ ਸਾਹਮਣੇ ਖੜ੍ਹੇ ਹੋ ਗਏ। ਉਸ ਨੇ ਆਪਣੇ ਹੱਥ ਅਕਾਸ਼ ਵੱਲ 23 ਫ਼ੈਲਾਕੇ ਆਖਿਆ,

ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਉੱਪਰ ਅਕਾਸ਼ਾਂ ਵਿੱਚ ਜਾਂ ਹੇਠਾਂ ਧਰਤੀ ਤੇ ਤੇਰੇ ਵਰਗਾ ਕੋਈ ਪਰਮੇਸ਼ੁਰ ਨਹੀਂ ਹੈ। ਤੂੰ ਆਪਣਾ ਇਕਰਾਰਨਾਮਾ ਰੱਖਦਾ ਅਤੇ ਤੂੰ ਆਪਣੇ ਲੋਕਾਂ ਨਾਲ ਵਫ਼ਾਦਾਰ ਰਹਿੰਦਾ ਹੈ, ਜੋ ਆਪਣੇ ਤਹਿ ਦਿਲੋਂ ਤੇਰਾ ਅਨੁਸਰਣ ਕਰਦੇ ਹਨ। 24 ਤੂੰ ਮੇਰੇ ਪਿਤਾ ਦਾਊਦ, ਆਪਣੇ ਸੇਵਕ, ਨਾਲ ਇੱਕ ਇਕਰਾਰ ਕੀਤਾ ਅਤੇ ਤੂੰ ਇਸ ਇਕਰਾਰ ਨੂੰ ਪੂਰਾ ਕੀਤਾ। ਤੂੰ ਆਪਣੇ ਮੂੰਹੋਂ ਇਕਰਾਰ ਕੀਤਾ ਸੀ ਅਤੇ ਅੱਜ ਆਪਣੀ ਮਹਾਨ ਸ਼ਕਤੀ ਨਾਲ ਉਸ ਇਕਰਾਰ ਨੂੰ ਪੂਰਾ ਕੀਤਾ 25 ਸੋ ਹੁਣ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਦਾਊਦ, ਆਪਣੇ ਸੇਵਕ ਨਾਲ ਕੀਤੇ ਬਾਕੀ ਇਕਰਾਰਾਂ ਨੂੰ ਪੂਰਿਆਂ ਕਰ। ਤੂੰ ਆਖਿਆ ਸੀ, ‘ਦਾਊਦ, ਤੇਰੇ ਪੁੱਤਰਾਂ ਨੂੰ ਵੀ ਮੇਰੇ ਹੁਕਮਾਂ ਨੂੰ ਧਿਆਨ ਨਾਲ ਮੰਨਣਾ ਚਾਹੀਦਾ ਹੈ ਜਿਵੇਂ ਤੂੰ ਕੀਤਾ ਹੈ। ਜੇਕਰ ਉਹ ਇਵੇਂ ਕਰਨਗੇ, ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਕੋਈ ਹਮੇਸ਼ਾ ਇਸਰਾਏਲ ਦੇ ਲੋਕਾਂ ਉੱਤੇ ਸ਼ਾਸਨ ਕਰੇਗਾ। 26 ਅਤੇ ਫ਼ਿਰ ਦੁਬਾਰਾ, ਯਹੋਵਾਹ ਹੇ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਕਿਰਪਾ ਕਰਕੇ ਉਹ ਇਕਰਾਰ ਨਿਭਾਂਦਾ ਰਹੀਂ ਜਿਹੜਾ ਤੂੰ ਮੇਰੇ ਪਿਤਾ ਨਾਲ ਕੀਤਾ ਸੀ
27 ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ 28 ਪਰ ਕਿਰਪਾ ਕਰਕੇ ਮੇਰੀ ਅਰਜੋਈ ਸੁਣ! ਮੈਂ ਤੇਰਾ ਸੇਵਕ ਹਾਂ ਅਤੇ ਤੂੰ ਮੇਰੇ ਯਹੋਵਾਹ, ਮੇਰਾ ਪਰਮੇਸ਼ੁਰ ਹੈਂ। ਸੋ ਮੈਂ ਅੱਜ ਅਰਜੋਈ ਕਰ ਰਿਹਾ ਹਾਂ ਮੇਰੀ ਇਸ ਪ੍ਰਾਰਥਨਾ ਨੂੰ ਸੁਣ ਅਤੇ ਕਬੂਲ ਕਰ 29 ਪਹਿਲਾਂ ਤੂੰ ਆਖਿਆ ਸੀ, ‘ਮੈਂ ਇੱਥੇ ਸਤਿਕਾਰਿਆ ਜਾਵਾਂਗਾ’, ਇਸ ਮੰਦਰ ਵੱਲ ਤੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ। ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ ਜੋ ਮੈਂ ਇਸ ਮੰਦਰ ਵਿੱਚੋਂ ਕਰ ਰਿਹਾ ਹਾਂ 30 ਹੇ ਯਹੋਵਾਹ, ਮੈਂ ਸੁਲੇਮਾਨ, ਤੇਰਾ ਸੇਵਕ ਅਤੇ ਤੇਰੇ ਲੋਕ, ਇਸਰਾਏਲੀ ਮੰਦਰ ਨੂੰ ਆਕੇ ਅਤੇ ਇੱਥੇ ਪ੍ਰਾਰਥਨਾ ਕਰਾਂਗੇ। ਕਿਰਪਾ ਕਰਕੇ ਸਾਡੀਆਂ ਪ੍ਰਾਰਥਨਾਵਾਂ ਨੂੰ ਸੁਣੀ। ਅਸੀਂ ਜਾਣਦੇ ਹਾਂ ਕਿ ਤੂੰ ਅਕਾਸ਼ਾਂ ਵਿੱਚ ਰਹਿੰਦਾ ਹੈਂ। ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਤੂੰ ਓਥੋਂ ਸਾਡੀਆਂ ਪ੍ਰਾਰਥਾਨਾਵਾਂ ਸੁਣੇ, ਅਤੇ ਸਾਨੂੰ ਖਿਮਾ ਕਰ ਦੇਵੇਂ
31 ਜੇਕਰ ਕੋਈ ਮਨੁੱਖ ਕਿਸੇ ਦੂਜੇ ਮਨੁੱਖ ਨਾਲ ਗ਼ਲਤ ਕੰਮ ਕਰੇ ਤਾਂ ਉਸ ਨੂੰ ਇਸ ਜਗਵੇਦੀ ਉੱਪਰ ਲਿਆਇਆ ਜਾਵੇ। ਜੇਕਰ ਉਹ ਮਨੁੱਖ ਬੇਕਸੂਰ ਹੋਵੇ ਤਾਂ ਉਹ ਇੱਥੇ ਇਕਰਾਰ ਕਰੇ ਕਿ ਉਹ ਬੇਕਸੂਰ ਹੈ 32 ਉਸ ਵਕਤ, ਤੈਨੂੰ ਉਸ ਨੂੰ ਅਕਾਸ਼ਾਂ ਵਿੱਚ ਸੁਣਨਾ ਚਾਹੀਦਾ ਅਤੇ ਆਪਣਾ ਨਿਆਂ ਦੇਣਾ ਚਾਹੀਦਾ। ਜੇਕਰ ਆਦਮੀ ਨੇ ਕੁਝ ਗ਼ਲਤ ਕੀਤਾ ਹੋਵੇ, ਉਸ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਸਜ਼ਾ ਦੇਵੀਂ ਅਤੇ ਜੇਕਰ ਉਹ ਬੇਕਸੂਰ ਹੈ, ਤਾਂ ਉਸ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਅਨੁਸਾਰ ਇਨਾਮ ਦੇਵੀਂ
33 ਕਈ ਵਾਰੀ ਤੇਰੇ ਲੋਕ, ਇਸਰਾਏਲ, ਤੇਰੇ ਵਿਰੁੱਧ ਪਾਪ ਕਰ ਸੱਕਦੇ ਹਨ ਅਤੇ ਹੋ ਸੱਕਦਾ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣ। ਫ਼ੇਰ ਲੋਕ ਤੇਰੇ ਕੋਲ ਵਾਪਸ ਕੇ ਅਤੇ ਤੇਰੀ ਉਸਤਤ ਕਰਨ। ਉਹ ਇਸ ਮੰਦਰ ਵਿੱਚ ਆਉਣ ਅਤੇ ਤੇਰੇ ਅੱਗੇ ਪ੍ਰਾਰਥਨਾ ਕਰਨ 34 ਤੂੰ ਅਕਾਸ਼ ਵਿੱਚ ਸੁਣਕੇ ਆਪਣੇ ਲੋਕਾਂ, ਇਸਰਾਏਲ ਦੇ ਪਾਪਾਂ ਨੂੰ ਬਖਸ਼ ਦੇਵੀਂ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਸੀ ਮੋੜ ਲਿਆਵੀਁ
35 ਕਈ ਵਾਰੀ ਹੋ ਸੱਕਦਾ ਉਹ ਤੇਰੇ ਵਿਰੁੱਧ ਪਾਪ ਕਰਨ ਅਤੇ ਤੂੰ ਉਨ੍ਹਾਂ ਦੀ ਧਰਤੀ ਤੇ ਮੀਂਹ ਨਾ ਪੈਣ ਦੇਵੇਂ। ਫ਼ੇਰ ਉਹ ਇਸ ਜਗ੍ਹਾ ਵੱਲ ਪਰਤਨ ਅਤੇ ਤੇਰੇ ਨਾਮ ਦੀ ਉਸਤਤ ਕਰਨ। ਉਹ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨਗੇ ਕਿਉਂ ਕਿ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਤਸੀਹੇ ਦਿੱਤੇ 36 ਇਸ ਲਈ ਕਿਰਪਾ ਕਰਕੇ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦੇ ਪਾਪਾਂ ਨੂੰ ਖਿਮਾ ਕਰ ਦੇਵੀਂ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਸਿੱਖਾ। ਹੇ ਯਹੋਵਾਹ, ਕਿਰਪਾ ਕਰਕੇ ਇਸ ਧਰਤੀ ਤੇ ਮੀਂਹ ਪਾਵੀ, ਜਿਹੜੀ ਧਰਤੀ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰਸੇ ਵਜੋਂ ਦਿੱਤੀ ਸੀ
37 ਜੇ ਦੇਸ਼ ਵਿੱਚ ਕਾਲ ਜਾਂ ਸੋਕਾ ਪੈ ਜਾਵੇ ਜਾਂ ਲੋਕਾਂ ਵਿੱਚ ਮਹਾਂ ਬਵਾ ਪੈ ਜਾਵੇ ਜਾਂ ਔੜ-ਸੁੰਡੀ ਪੈ ਜਾਵੇ ਤੇ ਸਾਰਾ ਅੰਨ ਨਸ਼ਟ ਹੋ ਜਾਵੇ ਜਾਂ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦੇਸ਼ ਜਾਂ ਫ਼ਾਟਕਾਂ ਨੂੰ ਘੇਰ ਲੈਣ ਜਾਂ ਕੋਈ ਕਸ਼ਟ, ਰੋਗ ਜਾਂ ਮੁਸੀਬਤ ਪਵੇ 38 ਤਾਂ ਜੋ ਬੇਨਤੀ, ਪ੍ਰਾਰਥਨਾ ਤੇਰੀ ਸਾਰੀ ਪਰਜਾ, ਇਸਰਾਏਲ ਦੇ ਕਿਸੇ ਮਨੁੱਖ ਤੋਂ ਵੀ ਕੀਤੀ ਜਾਵੇ ਜੋ ਆਪਣੇ ਹੀ ਮਨ ਦੀ ਵਿਥਿਆ ਜਾਣੇ ਅਤੇ ਆਪਣੇ ਹੱਥ ਇਸ ਮੰਦਰ ਵੱਲ ਫ਼ੈਲਾਵੇ 39 ਤਾਂ ਕਿਰਪਾ ਕਰਕੇ ਅਕਾਸ਼ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ 40 ਏਹ ਕਰੀਂ ਤਾਂ ਜੋ ਉਹ ਜਿੰਨੇ ਦਿਨ ਉਸ ਧਰਤੀ ਤੇ ਰਹਿਣ ਜੋ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਤੈਥੋਂ ਡਰਨ
41-42 ਦੂਰ-ਦੁਰਾਡੀਆਂ ਜਗ੍ਹਾ ਤੋਂ ਲੋਕ ਤੇਰਾ ਜੱਸ ਸੁਣਕੇ ਆਉਣ ਤੇਰੀ ਸ਼ਕਤੀ ਤੇ ਮਹਿਮਾ ਵੇਖਕੇ ਇਸ ਮੰਦਰ ਤੇ ਆਕੇ ਤੇਰਾ ਜੱਸ ਗਾਣ 43 ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ
44 ਕਿਸੇ ਵਕਤ ਤੂੰ ਆਪਣੇ ਲੋਕਾਂ ਨੂੰ ਇਹ ਹੁਕਮ ਦੇਵੀਂ ਕਿ ਉਹ ਆਪਣੇ ਵੈਰੀਆਂ ਵਿਰੁੱਧ ਲੜਨ ਤਦ ਤੇਰੇ ਲੋਕ ਇਸ ਸ਼ਹਿਰ ਵੱਲ ਮੁੜਨ ਜਿਹੜਾ ਕਿ ਤੂੰ ਚੁਣਿਆ ਅਤੇ ਜਿੱਥੇ ਮੈਂ ਤੇਰੀ ਉਸਤਤ ਵਿੱਚ ਇਹ ਮੰਦਰ ਬਣਵਾਇਆ। ਅਤੇ ਜਦ ਉਹ ਤੇਰੇ ਅੱਗੇ ਪ੍ਰਾਰਥਨਾ ਕਰਨ 45 ਫ਼ੇਰ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਸੁਣੀ ਅਤੇ ਉਨ੍ਹਾਂ ਦਾ ਨਿਆਂ ਕਰੀਂ
46 ਜੇਕਰ ਉਹ ਪਾਪ ਕਰਨ ਕਿਉਂ ਕਿ ਕੋਈ ਅਜਿਹਾ ਮਨੁੱਖ ਨਹੀਂ ਜੋ ਪਾਪ ਨਾ ਕਰੇ, ਤਾਂ ਤੂੰ ਆਪਣੇ ਲੋਕਾਂ ਨਾਲ ਕਰੋਧ ਕਰੇਂ ਤਾਂ ਉਹ ਆਪਣੇ ਦੁਸ਼ਮਣ ਹੱਥੋਂ ਹਾਰਨ, ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾਕੇ ਕਿਸੀ ਦੂਰ-ਦੁਰਾਡੇ ਉਜਾੜ ਲੈ ਜਾਣ 47 ਉਸ ਦੂਰ-ਦੁਰਾਡੀ ਥਾਵੇਂ ਜਾਕੇ ਤੇਰੇ ਲੋਕ ਹੋਸ਼ ਵਿੱਚ ਆਉਣ ਕਿ ਉਨ੍ਹਾਂ ਕੀ ਪਾਪ ਕੀਤਾ ਤੇ ਆਪਣੇ ਕੀਤੇ ਤੇ ਪਛਤਾਉਣ ਤੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਆਖਣ, ‘ਅਸੀਂ ਪਾਪ ਕੀਤਾ ਅਤੇ ਬਹੁਤ ਗ਼ਲਤ ਕੰਮ ਕੀਤਾ ਹੈ, 48 ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ, 49 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਅਰਜੋਈ ਸੁਣ ਲਈਁ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ 50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ 51 ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿੱਚਕਾਰੋ ਬਾਹਰ ਕੱਢ ਲਿਆਇਆ ਸੀ
52 ਹੇ ਯਹੋਵਾਹ ਪਰਮੇਸ਼ੁਰ, ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾਵਾਂ ਅਤੇ ਆਪਣੇ ਲੋਕਾਂ, ਇਸਰਾਏਲੀਆਂ ਦੀਆਂ ਪ੍ਰਾਰਥਨਾਵਾਂ ਸੁਣ। ਜਦੋਂ ਵੀ ਉਹ ਤੈਨੂੰ ਬੁਲਾਉਣ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣੀਁ 53 ਤੂੰ ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੇ ਖਾਸ ਲੋਕਾਂ ਵਜੋਂ ਵੱਖ ਕਰ ਦਿੱਤਾ ਹੈ। ਹੇ ਯਹੋਵਾਹ, ਤੂੰ ਇਹ ਆਪਣੇ ਸੇਵਕ ਮੂਸਾ ਦੇ ਰਾਹੀਂ ਸਾਡੇ ਲਈ ਇਹ ਸਭ ਕਰਨ ਦਾ ਇਕਰਾਰ ਕੀਤਾ ਸੀ ਜਦੋਂ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢਿਆ ਸੀ।
54 ਸੁਲੇਮਾਨ ਨੇ ਇਹ ਪ੍ਰਾਰਥਨਾ ਪਰਮੇਸ਼ੁਰ ਦੇ ਅੱਗੇ ਕੀਤੀ ਤਾਂ ਉਹ ਜਗਵੇਦੀ ਦੇ ਅੱਗੇ ਗੋਡਿਆਂ ਭਰਨੇ ਸੀ ਅਤੇ ਆਪਣੇ ਹੱਥ ਆਕਾਸ਼ ਵੱਲ ਉਤਾਂਹ ਫ਼ੈਲਾਅ ਕੇ ਪ੍ਰਾਰਥਨਾ ਕਰ ਰਿਹਾ ਸੀ। ਜਦ ਉਸ ਨੇ ਆਪਣੀ ਪ੍ਰਾਰਥਨਾ ਪੂਰੀ ਕੀਤੀ ਤਾਂ ਉਹ ਖੜੋ ਗਿਆ 55 ਫ਼ੇਰ, ਉਹ ਖੜ੍ਹਾ ਹੋਇਆ ਅਤੇ ਉੱਚੀ ਆਵਾਜ਼ ਵਿੱਚ ਇਸਰਾਏਲੀਆਂ ਦੇ ਸਾਰੇ ਇਕੱਠ ਨੂੰ ਅਸੀਸ ਦਿੱਤੀ
56 ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ। ਉਸ ਸਾਰੇ ਚੰਗੇ ਵਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ, ਉਸਦੀ ਇੱਕ ਵੀ ਗੱਲ ਖਾਲੀ ਨਾ ਗਈ 57 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਤੇ ਨਾ ਹੀ ਉਹ ਸਾਨੂੰ ਛੱਡੇ 58 ਉਹ ਸਾਡੇ ਮਨਾਂ ਨੂੰ ਆਪਣੇ ਵੱਲ ਮੋੜੇ ਤਾਂ ਜੋ ਅਸੀਂ ਸਾਰੇ ਉਸ ਦੇ ਦੱਸੇ ਮਾਰਗ ਤੇ ਚੱਲੀਏ ਅਤੇ ਉਸ ਦੇ ਹੁਕਮ, ਵਿਧੀਆਂ ਅਤੇ ਨਿਆਵਾਂ ਨੂੰ ਮੰਨੀਏ, ਜਿਨ੍ਹਾਂ ਦਾ ਉਸ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ 59 ਯਹੋਵਾਹ ਸਾਡਾ ਪਰਮੇਸੁਰ ਮੇਰੀ ਇਹ ਪ੍ਰਾਰਥਨਾ ਹਮੇਸ਼ਾ ਯਾਦ ਰੱਖੇ ਅਤੇ ਉਹ ਮੇਰੀਆਂ ਮੰਗੀਆਂ ਗੱਲਾਂ ਪੂਰੀਆਂ ਕਰੇ। ਪ੍ਰਾਰਥਨਾ ਦੇ ਇਹ ਸ਼ਬਦ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਅਤੇ ਰਾਤ ਰਹਿਣ, ਤਾਂ ਜੋ ਉਹ ਹਰ ਰੋਜ਼ ਆਪਣਾ ਨਿਆਂ ਆਪਣੇ ਸੇਵਕ, ਪਾਤਸ਼ਾਹ ਦੇ ਪੱਖ ਵਿੱਚ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੇ ਪੱਖ ਵਿੱਚ ਦੇ ਸੱਕੇ 60 ਜੇਕਰ ਯਹੋਵਾਹ ਅਜਿਹਾ ਕਰੇ, ਤਾਂ ਦੁਨੀਆਂ ਦੀਆਂ ਸਾਰੀਆਂ ਕੌਮਾਂ ਜਾਣ ਲੈਣਗੀਆਂ ਕਿ ਯਹੋਵਾਹ ਹੀ ਇੱਕੋ ਸੱਚਾ ਪਰਮੇਸ਼ੁਰ ਹੈ61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਸ ਦੀਆਂ ਵਿਧੀਆਂ ਉੱਪਰ ਚੱਲੋਂ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ਇੰਝ ਹੀ ਭਵਿੱਖ ਵਿੱਚ ਵੀ ਕਰੋ।

 

ਲੂਕਾ 11:1-13

 ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸ ਦੇ ਇੱਕ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿੱਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿੱਖਾਈ ਸੀ।

ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ:
ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ,
    ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।

ਲਗਾਤਾਰ ਮੰਗਦੇ ਰਹੋ

5-6 ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਕਿਸੇ ਹਾਲਾਤ ਵਿੱਚ, ਤੁਹਾਡੇ ਵਿੱਚੋਂ ਕੋਈ ਇੱਕ ਅੱਧੀ ਰਾਤ ਆਪਣੇ ਮਿੱਤਰ ਦੇ ਘਰ ਜਾਕੇ ਆਖੇ ਕਿ, ਕਿਰਪਾ ਕਰਕੇ ਮੈਨੂੰ ਤਿੰਨ ਰੋਟੀਆਂ ਦੇ, ‘ਕਿਉਂਕਿ ਮੇਰਾ ਇੱਕ ਮਿੱਤਰ ਸਫ਼ਰ ਤੋਂ ਮੇਰੇ ਘਰ ਆਇਆ ਹੈ, ਪਰ ਮੇਰੇ ਕੋਲ ਉਸ ਨੂੰ ਖੁਆਉਣ ਲਈ ਕੁਝ ਨਹੀਂ ਹੈ। ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ 10 ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ 11 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ 12 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ! 13 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।

 

ਲੂਕਾ 18:1-8

 ਯਿਸੂ ਨੇ ਉਨ੍ਹਾਂ ਨੂੰ ਇਹ ਸਮਝਾਉਣ ਲਈ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਕਿਵੇਂ ਉਨ੍ਹਾਂ ਨੂੰ ਹਮੇਸ਼ਾ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਆਸ ਨਹੀਂ ਛੱਡਣੀ ਚਾਹੀਦੀਇੱਕ ਵਾਰ, ਇੱਕ ਸ਼ਹਿਰ ਵਿੱਚ, ਇੱਕ ਨਿਆਂਕਾਰ ਸੀ ਜੋ ਪਰਮੇਸ਼ੁਰ ਤੋਂ ਨਹੀਂ ਡਰਦਾ ਸੀ ਅਤੇ ਨਾ ਹੀ ਲੋਕਾਂ ਵੱਲ ਧਿਆਨ ਦਿੰਦਾ ਸੀ ਕਿ ਉਹ ਉਸ ਬਾਰੇ ਕੀ ਸੋਚਦੇ ਹਨ ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ! ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।

ਫਿਰ ਪ੍ਰਭੂ ਨੇ ਆਖਿਆ, “ਸੁਣੋ! ਇਸ ਵਿੱਚ ਡੂੰਘਾ ਭਾਵ ਹੈ, ਜੋ ਕਿ ਹਾਕਮ ਨੇ ਕਿਹਾ ਜਦੋਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਦਿਨ-ਰਾਤ ਉਸ ਅੱਗੇ ਦੁਹਾਈ ਦਿੰਦੇ ਰਹਿੰਦੇ ਹਨ ਤਾਂ ਨਿਸ਼ਚਿਤ ਹੀ ਉਹ ਆਪਣੇ ਲੋਕਾਂ ਨੂੰ ਨਿਆਂ ਦੇਵੇਗਾ। ਉਹ ਬਿਨਾ ਦੇਰੀ ਕੀਤਿਆਂ ਆਪਣੇ ਚੁਣੇ ਹੋਏ ਲੋਕਾਂ ਨੂੰ ਜਵਾਬ ਦੇਵੇਗਾ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਛੇਤੀ ਹੀ ਆਪਣੇ ਲੋਕਾਂ ਦੀ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਨਿਆਂ ਦੇਵੇਗਾ। ਪਰ ਜਦੋਂ ਮਨੁੱਖ ਦਾ ਪੁੱਤਰ ਆਵੇਗਾ, ਕੀ ਉਹ ਧਰਤੀ ਤੇ ਉਨ੍ਹਾਂ ਲੋਕਾਂ ਨੂੰ ਲੱਭੇਗਾ ਜਿਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਹੈ?

 

ਯੂਹੰਨਾ 17:1-26

 ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ। ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ

ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਬਖਸ਼ਿਆ ਹੈ ਤੈਥੋਂ ਹੀ ਆਇਆ ਹੈ ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ10 ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ
11 ਹੁਣ ਮੈਂ ਤੇਰੇ ਕੋਲ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ 12 ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ
13 ਹੁਣ ਮੈਂ ਤੇਰੇ ਕੋਲ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰੱਖ ਸੱਕਣ 14 ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ
15 ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ 16 ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ 17 ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ 18 ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ 19 ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ
20 ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ 21 ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ 22 ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ
24 ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ 25 ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ 26 ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।



ਮੱਤੀ 6:6; ਉਤਪਤ 18:23-32; ਉਤਪਤ 32:24-30; 2 ਸਮੂਏਲ 7:18-29; 1 ਰਾਜਿਆਂ 8:22-61; ਲੂਕਾ 11:1-13; ਲੂਕਾ 18:1-8; ਯੂਹੰਨਾ 17:1-26