Tuesday, June 24, 2014

ਮਾਸ ਦੇ ਪਾਪ


ਬਾਈਬਲ ਦੇ ਕੁਝ ਵਚਨ ਵਿਸ਼ਾ : ਮਾਸ ਦੇ ਪਾਪ
ਪੰਜਾਬੀ ਮਸੀਹੀ ਸੰਦੇਸ਼

ਗਲਾਤੀਆਂ ਨੂੰ 5:19-21

19 ਮੰਦੇ ਕੰਮ, ਜਿਹੜੇ ਸਾਡਾ ਪਾਪੀ ਆਪਾ ਕਰਦਾ ਹੈ ਬੜੇ ਸਪੱਸ਼ਟ ਹਨ। ਜਿਨਸੀ ਗੁਨਾਹ, ਅਪਵਿੱਤਰਤਾ ਅਤੇ ਜਿਨਸੀ ਬਦੀ, 20 ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ, 21 ਦੋਖੀ ਹੋਣਾ, ਸ਼ਰਾਬੀ ਹੋਣਾ, ਅਨੈਤਿਕ ਦਾਅਵਤਾਂ, ਅਤੇ ਇਸੇ ਤਰ੍ਹਾਂ ਦੇ ਹੋਰ ਕੰਮ। ਮੈਂ ਇੱਕ ਵਾਰ ਫ਼ੇਰ ਤੁਹਾਨੂੰ ਉਸੇ ਤਰ੍ਹਾਂ ਚੇਤਾਵਨੀ ਦਿੰਦਾ ਹਾਂ ਜਿਵੇਂ ਮੈਂ ਤੁਹਾਨੂੰ ਪਹਿਲਾਂ ਦਿੱਤੀ ਸੀ; ਜਿਹੜੇ ਲੋਕ ਅਜਿਹੀਆਂ ਗੱਲਾਂ ਕਰਦੇ ਹਨ ਪਰਮੇਸ਼ੁਰ ਦੇ ਰਾਜ ਵਿੱਚ ਜਗ਼੍ਹਾ ਪ੍ਰਾਪਤ ਨਹੀਂ ਕਰਨਗੇ

 

1 ਕੁਰਿੰਥੀਆਂ ਨੂੰ 3:3

ਤੁਸੀਂ ਹਾਲੇ ਵੀ ਆਤਮਕ ਲੋਕ ਨਹੀਂ ਹੋ। ਤੁਹਾਡੇ ਅੰਦਰ ਈਰਖਾ ਅਤੇ ਝਗੜ੍ਹੇ ਹਨ। ਇਹ ਦਰਸ਼ਾਉਂਦਾ ਹੈ ਕਿ ਤੁਸੀਂ ਆਤਮਕ ਲੋਕ ਨਹੀਂ ਹੋ। ਤੁਸੀਂ ਦੁਨਿਆਵੀ ਲੋਕਾਂ ਵਰਗਾ ਹੀ ਵਿਹਾਰ ਕਰਦੇ ਹੋ

 

ਰੋਮੀਆਂ ਨੂੰ 7:5

ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ

 

ਅਫ਼ਸੀਆਂ ਨੂੰ 2:3

ਪਿੱਛਲੇ ਸਮਿਆਂ ਵਿੱਚ, ਅਸੀਂ ਸਾਰੇ ਉਸੇ ਤਰ੍ਹਾਂ ਰਹੇ ਜਿਵੇਂ ਉਹ ਲੋਕ ਰਹੇ। ਅਸੀਂ ਆਪਣੇ ਪਾਪੀ ਆਪਿਆਂ ਨੂੰ ਸੰਤੁਸ਼ਟ ਕਰ ਰਹੇ ਸਾਂ। ਅਸੀਂ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦੀ ਸਾਡੇ ਤਨਾਂ ਅਤੇ ਮਨਾਂ ਨੇ ਕਰਨ ਦੀ ਇੱਛਾ ਕੀਤੀ। ਜਦੋਂ ਅਸੀਂ ਅਜਿਹੀ ਜ਼ਿੰਦਗੀ ਜਿਉਂ ਰਹੇ ਸਾਂ, ਅਸੀਂ ਪਰਮੇਸ਼ੁਰ ਦੇ ਕ੍ਰੋਧ ਦਾ ਸਾਹਮਣਾ ਕਰਨ ਵਾਲੇ ਸਾਂ ਕਿਉਂਕਿ ਅਸੀਂ ਦੁਸ਼ਟ ਲੋਕ ਸੀ। ਅਸੀਂ ਹੋਰਨਾਂ ਸਾਰੇ ਲੋਕਾਂ ਵਰਗੇ ਸਾਂ

 

ਯਾਕੂਬ 3:15

15 ਇਹੋ ਜਿਹੀਸਿਆਣਪਪਰਮੇਸ਼ੁਰ ਵੱਲੋਂ ਨਹੀਂ ਆਉਂਦੀ। ਇਹਸਿਆਣਪਦੁਨੀਆਂ ਵੱਲੋਂ ਆਉਂਦੀ ਹੈ। ਇਹ ਆਤਮਕ ਨਹੀਂ ਹੈ। ਇਹ ਸ਼ੈਤਾਨੀ ਹੈ

 

1 ਯੂਹੰਨਾ 2:16

16 ਇਹ ਦੁਨਿਆਵੀ ਗੱਲਾਂ ਮੰਦੀਆਂ ਹਨ। ਸਾਡੇ ਪਾਪੀ-ਆਪੇ ਦੀਆਂ ਇੱਛਾਵਾਂ, ਉਨ੍ਹਾਂ ਪਾਪੀ ਗੱਲਾਂ ਦੀ ਇੱਛਾ ਜਿਨ੍ਹਾਂ ਨੂੰ ਅਸੀ ਦੇਖਦੇ ਹਾਂ, ਉਨ੍ਹਾਂ ਚੀਜ਼ਾਂ ਦਾ ਬਹੁਤ ਘਮੰਡ ਕਰਨਾ ਜੋ ਸਾਡੇ ਕੋਲ ਹਨ। ਪਰ ਇਨ੍ਹਾਂ ਚੋਂ ਕੋਈ ਵੀ ਚੀਜ਼ ਪਰਮੇਸ਼ੁਰ ਪਾਸੋਂ ਨਹੀਂ ਆਈ। ਉਹ ਦੁਨੀਆਂ ਵੱਲੋਂ ਹਨ



ਗਲਾਤੀਆਂ ਨੂੰ 5:19-21; 1 ਕੁਰਿੰਥੀਆਂ ਨੂੰ 3:3; ਰੋਮੀਆਂ ਨੂੰ 7:5; ਅਫ਼ਸੀਆਂ ਨੂੰ 2:3; ਯਾਕੂਬ 3:15; 1 ਯੂਹੰਨਾ 2:16