Tuesday, June 24, 2014

ਮਸੀਹ ਦੀ ਪਵਿੱਤਰਤਾਈ


ਬਾਈਬਲ ਦੇ ਕੁਝ ਵਚਨ ਵਿਸ਼ਾ : ਮਸੀਹ ਦੀ ਪਵਿੱਤਰਤਾਈ
ਪੰਜਾਬੀ ਮਸੀਹੀ ਸੰਦੇਸ਼

ਇਬਰਾਨੀਆਂ ਨੂੰ 7:26

26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ

 

2 ਕੁਰਿੰਥੀਆਂ ਨੂੰ 5:21

21 ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ

 

ਇਬਰਾਨੀਆਂ ਨੂੰ 4:15

15 ਯਿਸੂ, ਜਿਹੜਾ ਸਰਦਾਰ ਜਾਜਕ ਸਾਡੇ ਕੋਲ ਹੈ, ਸਾਡੀਆਂ ਕਮਜ਼ੋਰੀਆਂ ਨੂੰ ਸਮਝਣ ਦੇ ਸਮਰੱਥ ਹੈ। ਜਦੋਂ ਯਿਸੂ ਧਰਤੀ ਤੇ ਜਿਉਂਇਆ ਉਹ ਸਾਡੀ ਤਰ੍ਹਾਂ ਹਰੇਕ ਢੰਗ ਨਾਲ ਪਰਤਾਇਆ ਗਿਆ ਸੀ। ਪਰ ਉਸ ਨੇ ਕਦੇ ਪਾਪ ਨਹੀਂ ਕੀਤਾ ਸੀ

 

1 ਪਤਰਸ 1:19

19 ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ

 

1 ਪਤਰਸ 2:22

22 ਉਸ ਨੇ ਕੋਈ ਵੀ ਪਾਪ ਨਹੀਂ ਕੀਤਾ,
    ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।

1 ਯੂਹੰਨਾ 3:3-5

ਮਸੀਹ ਪਵਿੱਤਰ ਹੈ। ਹਰ ਵਿਅਕਤੀ ਜਿਸ ਨੂੰ ਮਸੀਹ ਵਿੱਚ ਇਹ ਆਸ ਹੈ ਉਹ ਆਪਣੇ ਆਪ ਨੂੰ ਮਸੀਹ ਵਾਂਗ ਸ਼ੁੱਧ ਬਣਾ ਲੈਂਦਾ ਹੈ

ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ ਤੁਸੀਂ ਜਾਣਦੇ ਹੋ ਕਿ ਮਸੀਹ ਲੋਕਾਂ ਦੇ ਪਾਪਾਂ ਨੂੰ ਦੂਰ ਕਰਨ ਲਈ ਆਇਆ ਸੀ। ਮਸੀਹ ਵਿੱਚ ਕੋਈ ਪਾਪ ਨਹੀਂ ਸੀ


ਇਬਰਾਨੀਆਂ ਨੂੰ 7:26; 2 ਕੁਰਿੰਥੀਆਂ ਨੂੰ 5:21; ਇਬਰਾਨੀਆਂ ਨੂੰ 4:15; 1 ਪਤਰਸ 1:19; 1 ਪਤਰਸ 2:22; 1 ਯੂਹੰਨਾ 3:3-5