Tuesday, June 24, 2014

ਸਮਝੌਤਾ ਮਨ੍ਹਾ


ਬਾਈਬਲ ਦੇ ਕੁਝ ਵਚਨ ਵਿਸ਼ਾ : ਸਮਝੌਤਾ ਮਨ੍ਹਾ
ਪੰਜਾਬੀ ਮਸੀਹੀ ਸੰਦੇਸ਼

ਗਲਾਤੀਆਂ ਨੂੰ 1:6-7

ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ। ਅਸਲ ਵਿੱਚ ਹੋਰ ਕੋਈ ਸੱਚੀ ਖੁਸ਼ਖਬਰੀ ਹੈ ਹੀ ਨਹੀਂ ਪਰ ਕੁਝ ਲੋਕ ਤੁਹਾਨੂੰ ਸ਼ਸ਼ੋਪੰਚ ਵਿੱਚ ਪਾ ਰਹੇ ਹਨ। ਉਹ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ

 

ਰੋਮੀਆਂ ਨੂੰ 13:14

14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ

 

 

2 ਕੁਰਿੰਥੀਆਂ ਨੂੰ 6:14-15

14 ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ। 15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ

 

ਮੱਤੀ 6:24

24 ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸੱਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰੱਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸੱਕਦੇ

 

ਯਾਕੂਬ 4:4

ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ



ਗਲਾਤੀਆਂ ਨੂੰ 1:6-7; ਰੋਮੀਆਂ ਨੂੰ 13:14; 2 ਕੁਰਿੰਥੀਆਂ ਨੂੰ 6:14-15; ਮੱਤੀ 6:24; ਯਾਕੂਬ 4:4