Tuesday, June 24, 2014

ਸ਼ੋਕ


                             ਬਾਈਬਲ ਦੇ ਕੁਝ ਵਚਨ ਵਿਸ਼ਾ : ਸ਼ੋਕ
                                        ਪੰਜਾਬੀ ਮਸੀਹੀ ਸੰਦੇਸ਼


 

2 ਸਮੂਏਲ 10:2

ਦਾਊਦ ਨੇ ਕਿਹਾ, “ਨਾਹਾਸ਼ ਨੇ ਮੇਰੇ ਨਾਲ ਭਲਾਈ ਕੀਤੀ ਸੀ ਸੋ ਮੈਂ ਉਸ ਦੇ ਪੁੱਤਰ ਹਾਨੂਨ ਦੇ ਨਾਲ ਭਲਾਈ ਕਰਾਂਗਾ।ਇਸੇ ਲਈ ਦਾਊਦ ਨੇ ਆਪਣੇ ਆਦਮੀਆਂ ਨੂੰ ਹਾਨੂਨ ਨੂੰ ਉਸ ਦੇ ਪਿਤਾ ਦੀ ਮੌਤ ਤੇ ਦਿਲਾਸਾ ਦੇਣ ਲਈ ਭੇਜਿਆ

ਇਉਂ ਦਾਊਦ ਦੇ ਆਦਮੀ ਅੰਮੋਨੀਆਂ ਦੀ ਧਰਤੀ ਤੇ ਗਏ

 

ਅੱਯੂਬ 2:11

11 ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ

 

ਯੂਹੰਨਾ 11:23-35

23 ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।

24 ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉੱਠੇਗਾ।
25 ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ 26 ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?
27 ਮਾਰਥਾ ਨੇ ਕਿਹਾ,ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।

ਯਿਸੂ ਰੋਇਆ

28 ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।29 ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ 30 ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ 31 ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ 32 ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।
33 ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ 34 ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।
ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।
35 ਯਿਸੂ ਰੋਇਆ

 

1 ਇਤਹਾਸ 19:1-4

 ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ। ਤਦ ਦਾਊਦ ਨੇ ਆਖਿਆ, “ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।ਇਸ ਲਈ ਦਾਊਦ ਨੇ ਹਾਨੂਨ ਕੋਲ ਉਸ ਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸ ਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ

ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, “ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸ ਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ! ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਂ ਨੰਗਾ ਕਰ ਸੁੱਟਿਆ। ਇਉਂ ਉੱਨ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ

ਜ਼ਬੂਰ 23:1-6

 ਯਹੋਵਾਹ ਮੇਰਾ ਆਜੜੀ ਹੈ,
    ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।
ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ
    ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।
ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ
    ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।
ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ
    ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ।
    ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ
    ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ
    ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
    ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ
    ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ

 

ਯੂਹੰਨਾ 14:14

14 ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ

 

1 ਥੱਸਲੁਨੀਕੀਆਂ ਨੂੰ 4:13-18

13 ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ। 14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ

15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ 16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ 17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ 18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ

ਯਸਾਯਾਹ 40:10-11

10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਰਿਹਾ ਹੈ
    ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ।
ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ
    ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ
    ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ।
ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ।
    ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ



2 ਸਮੂਏਲ 10:2; ਅੱਯੂਬ 2:11; ਯੂਹੰਨਾ 11:23-35; 1 ਇਤਹਾਸ 19:1-4; ਜ਼ਬੂਰ 23:1-6; ਯੂਹੰਨਾ 14:14; 1 ਥੱਸਲੁਨੀਕੀਆਂ ਨੂੰ 4:13-18; ਯਸਾਯਾਹ 40:10-11