Tuesday, June 24, 2014

ਆਪਣੇ ਆਪ ਦਾ ਮੁਆਇਨਾ ਕਰਨਾ

       
             ਬਾਈਬਲ ਦੇ ਕੁਝ ਵਚਨ ਵਿਸ਼ਾ : ਆਪਣੇ ਆਪ ਦਾ ਮੁਆਇਨਾ ਕਰਨਾ
                                       ਪੰਜਾਬੀ ਮਸੀਹੀ ਸੰਦੇਸ਼

 

1 ਕੁਰਿੰਥੀਆਂ ਨੂੰ 11:28

28 ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ

 

ਜ਼ਬੂਰ 139:24

24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ
    ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ

ਜ਼ਬੂਰ 139:23

23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ

ਅੱਯੂਬ 13:23

23 ਮੈਂ ਕਿੰਨੇ ਕੁ ਪਾਪ ਕੀਤੇ ਨੇ,
    ਮੈਂ ਕੀ ਗ਼ਲਤ ਕੀਤਾ ਹੈ,
    ਮੈਨੂੰ ਮੇਰੇ ਪਾਪ ਤੇ ਮੇਰੀਆਂ ਗਲਤੀਆਂ ਦਿਖਾ

 

ਜ਼ਬੂਰ 26:2

ਹੇ ਪਰਮੇਸ਼ੁਰ, ਮੈਨੂੰ ਪਰੱਖੋ ਤੇ ਪਰਤਾਵੋ
    ਮੇਰੇ ਦਿਲ ਅਤੇ ਮੇਰੇ ਮਨ ਨੂੰ ਪਰਤਿਆਵੋ

2 ਕੁਰਿੰਥੀਆਂ ਨੂੰ 13:5

ਆਪਣੇ ਆਪ ਦੀ ਪਰੀਖਿਆ ਕਰੋ ਅਤੇ ਵੇਖੋ ਕਿ ਕੀ ਤੁਸੀਂ ਵਿਸ਼ਵਾਸ ਵਿੱਚ ਜਿਉਂ ਰਹੇ ਹੋ? ਤੁਹਾਨੂੰ ਮਹਿਸੂਸ ਕਰਨਾ ਚਾਹੀਦਾ ਹੈ ਕਿ ਮਸੀਹ ਯਿਸੂ ਤੁਹਾਡੇ ਵਿੱਚ ਹੈ। ਪਰ ਜੇ ਤੁਸੀਂ ਪਰੀਖਿਆ ਵਿੱਚੋਂ ਫ਼ੇਲ ਹੋ ਗਏ ਤਾਂ ਮਸੀਹ ਤੁਹਾਡੇ ਅੰਦਰ ਨਹੀਂ ਰਹਿ ਰਿਹਾ

 

ਯਿਰਮਿਯਾਹ 17:9

ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ!
    ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ

ਜ਼ਬੂਰ 4:4

ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ
ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ।
    ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ

ਜ਼ਬੂਰ 77:6

ਰਾਤ ਵੇਲੇ ਮੈਂ ਆਪਣੇ ਗੀਤਾਂ ਬਾਰੇ ਸੋਚਣ ਦੀ ਕੋਸ਼ਿਸ਼ ਕਰਦਾ ਹਾਂ
    ਮੈਂ ਆਪਣੇ-ਆਪ ਨਾਲ ਗੱਲਾਂ ਕਰਦਾ ਹਾਂ ਅਤੇ ਸਮਝਣ ਦੀ ਕੋਸ਼ਿਸ਼ ਕਰਦਾ ਹਾਂ

ਵਿਰਲਾਪ 3:40

40 ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ
    ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ

 

ਜ਼ਬੂਰ 139:23-24

23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ
    ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।
24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ
    ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ

ਜ਼ਬੂਰ 119:59

59 ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ
    ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ

1 ਕੁਰਿੰਥੀਆਂ ਨੂੰ 11:31

31 ਪਰ ਜੇਕਰ ਅਸੀਂ ਸਹੀ ਢੰਗ ਨਾਲ ਆਪਣੇ ਆਪ ਨੂੰ ਪਰੱਖਿਆ ਹੁੰਦਾ, ਤਾਂ ਪਰਮੇਸ਼ੁਰ ਸਾਨੂੰ ਨਹੀਂ ਪਰੱਖੇਗਾ

 

ਗਲਾਤੀਆਂ ਨੂੰ 6:4

ਕਿਸੇ ਵਿਅਕਤੀ ਨੂੰ ਹੋਰਨਾਂ ਲੋਕਾਂ ਨਾਲ ਆਪਣੀ ਤੁਲਨਾ ਨਹੀਂ ਕਰਨੀ ਚਾਹੀਦੀ। ਹਰ ਵਿਅਕਤੀ ਨੂੰ ਖੁਦ ਆਪਣੇ ਕਰਮਾਂ ਨੂੰ ਪਰੱਖਣਾ ਚਾਹੀਦਾ ਹੈ। ਉਦੋਂ ਉਹ ਖੁਦ ਆਪਣੇ ਕੀਤੇ ਹੋਏ ਉੱਪਰ ਮਾਣ ਕਰ ਸੱਕਦਾ ਹੈ



1 ਕੁਰਿੰਥੀਆਂ ਨੂੰ 11:28; ਜ਼ਬੂਰ 139:24; ਜ਼ਬੂਰ 139:23; ਅੱਯੂਬ 13:23; ਜ਼ਬੂਰ 26:2; 2 ਕੁਰਿੰਥੀਆਂ ਨੂੰ 13:5; ਯਿਰਮਿਯਾਹ 17:9; ਜ਼ਬੂਰ 4:4; ਜ਼ਬੂਰ 77:6; ਵਿਰਲਾਪ 3:40; ਜ਼ਬੂਰ 139:23-24; ਜ਼ਬੂਰ 119:59; 1 ਕੁਰਿੰਥੀਆਂ ਨੂੰ 11:31; ਗਲਾਤੀਆਂ ਨੂੰ 6:4