Tuesday, June 24, 2014

ਪਰਮੇਸ਼ੁਰ ਦੀ ਮੌਜੂਦਗੀ ਦੇ ਸਬੂਤ


ਬਾਈਬਲ ਦੇ ਕੁਝ ਵਚਨ ਵਿਸ਼ਾ : ਪਰਮੇਸ਼ੁਰ ਦੀ ਮੌਜੂਦਗੀ ਦੇ ਸਬੂਤ
ਪੰਜਾਬੀ ਮਸੀਹੀ ਸੰਦੇਸ਼

 

ਜ਼ਬੂਰ 19:1-4

 ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ।
    ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।
ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ
    ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।
ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ
    ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।
ਪਰ ਉਨ੍ਹਾਂ ਦੀਅਵਾਜ਼ਪੂਰੇ ਸੰਸਾਰ ਵਿੱਚ ਫ਼ੈਲਦੀ ਹੈ

ਉਨ੍ਹਾਂ ਦੇਸ਼ਬਦਧਰਤੀ ਦੇ ਅੰਤ ਤੀਕਰ ਜਾਂਦੇ ਹਨ।
    ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ

 

ਇਬਰਾਨੀਆਂ ਨੂੰ 3:4

ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ

 

ਰੋਮੀਆਂ ਨੂੰ 1:18-20

18 ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ। 19 ਪਰਮੇਸ਼ੁਰ ਆਪਣਾ ਗੁੱਸਾ ਵਿਖਾਉਂਦਾ ਹੈ ਕਿਉਂਕਿ ਜੋ ਕੁਝ ਕੋਈ ਪਰਮੇਸ਼ੁਰ ਬਾਰੇ ਜਾਣ ਸੱਕਦਾ ਹੈ ਉਹ ਸਭ ਜਾਣਦੇ ਹਨ। ਹਾਂ, ਉਸ ਨੇ ਸਪੱਸ਼ਟ ਤੌਰ ਤੇ ਆਪਣੇ ਆਪ ਨੂੰ ਲੋਕਾਂ ਨੂੰ ਵਿਖਾਇਆ ਹੈ

20 ਪਰਮੇਸ਼ੁਰ ਬਾਰੇ ਕੁਝ ਅਜਿਹੀਆਂ ਗੱਲਾਂ ਹਨ ਜੋ ਲੋਕ ਨਹੀਂ ਵੇਖ ਸੱਕਦੇ। ਉਹ ਉਸਦੀ ਸਦੀਵੀ ਸ਼ਕਤੀ ਅਤੇ ਉਹ ਸਭ ਚੀਜ਼ਾਂ ਹਨ ਜੋ ਉਸ ਨੂੰ ਪਰਮੇਸ਼ੁਰ ਬਣਾਉਂਦੀਆਂ ਹਨ। ਸੰਸਾਰ ਦੇ ਅਰੰਭ ਵੇਲੇ ਤੋਂ ਉਨ੍ਹਾਂ ਗੱਲਾਂ ਨੂੰ ਸਮਝਣਾ ਸੌਖਾ ਹੈ। ਕਿਉਂਕਿ ਉਸਦੀ ਸਿਰਜਣਾ ਵਿੱਚ ਉਹ ਗੱਲਾਂ ਸਪੱਸ਼ਟ ਹਨ। ਇਸ ਲਈ ਲੋਕਾਂ ਕੋਲ ਉਨ੍ਹਾਂ ਮੰਦੇ ਕੰਮਾਂ ਲਈ ਕੋਈ ਬਹਾਨਾ ਨਹੀਂ ਹੋਵੇਗਾ ਜਿਹੜੇ ਉਹ ਕਰਦੇ ਹਨ

ਰਸੂਲਾਂ ਦੇ ਕਰਤੱਬ 17:29

29 ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ




ਜ਼ਬੂਰ 19:1-4; ਇਬਰਾਨੀਆਂ ਨੂੰ 3:4; ਰੋਮੀਆਂ ਨੂੰ 1:18-20; ਰਸੂਲਾਂ ਦੇ ਕਰਤੱਬ 17:29