Tuesday, June 24, 2014

ਗੁਪਤ ਪਾਪ


                       ਬਾਈਬਲ ਦੇ ਕੁਝ ਵਚਨ ਵਿਸ਼ਾ : ਗੁਪਤ ਪਾਪ
                                        
ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 28:13

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ

 

ਜ਼ਬੂਰ 90:8

ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ
    ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ

ਜ਼ਬੂਰ 19:12

12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ
    ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ

 

2 ਰਾਜਿਆਂ 17:9

ਅਤੇ ਇਸਰਾਏਲੀਆਂ ਨੇ ਛੁੱਪੇ-ਲੁਕੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਉਹ ਕੰਮ ਕੀਤੇ ਜੋ ਚੰਗੇ ਨਹੀਂ ਸਨ

ਅਤੇ ਉਨ੍ਹਾਂ ਨੇ ਪਹਿਰੇਦਾਰਾਂ ਦੇ ਗੁੰਮਟ ਤੋਂ ਲੈ ਕੇ ਗੜ੍ਹ ਵਾਲੇ ਸ਼ਹਿਰ ਤੀਕ ਆਪਣੇ ਸਾਰੇ ਸ਼ਹਿਰਾਂ ਵਿੱਚ ਉੱਚੀਆਂ ਥਾਵਾਂ ਬਣਾਈਆਂ

 

ਅੱਯੂਬ 24:16

16 ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ
    ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ

 

ਯਸਾਯਾਹ 29:15

15 ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।

 

ਹਿਜ਼ਕੀਏਲ 8:12

12 ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਦੇਖ ਰਿਹਾ ਹੈਂ ਜੋ ਇਸਰਾਏਲ ਦੇ ਬਜ਼ੁਰਗਾਂ ਹਨੇਰੇ ਵਿੱਚ ਕਰ ਰਹੇ ਹਨ? ਹਰ ਬੰਦੇ ਦਾ ਆਪਣੇ ਝੂਠੇ ਦੇਵਤੇ ਲਈ ਖਾਸ ਕਮਰਾ ਹੈ! ਉਹ ਬੰਦੇ ਆਪਣੇ ਆਪ ਨੂੰ ਆਖਦੇ ਨੇ, ‘ਯਹੋਵਾਹ ਸਾਨੂੰ ਦੇਖ ਨਹੀਂ ਸੱਕਦਾ। ਯਹੋਵਾਹ ਨੇ ਇਸ ਦੇਸ ਨੂੰ ਤਿਆਗ ਦਿੱਤਾ ਹੈ।

 

ਅਫ਼ਸੀਆਂ ਨੂੰ 5:12

12 ਉਨ੍ਹਾਂ ਗੱਲਾਂ ਬਾਰੇ ਬੋਲਣਾ ਵੀ ਸ਼ਰਮਨਾਕ ਹੈ ਜਿਹੜੀਆਂ ਹਨੇਰੇ ਵਿੱਚ ਕੀਤੀਆਂ ਜਾਂਦੀਆਂ ਹਨ

 

ਅੱਯੂਬ 24:14

14 ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ
    ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ

 

ਕਹਾਉਤਾਂ 7:8

ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ

 

ਯੂਹੰਨਾ 3:20

20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਨੂੰ ਨਫ਼ਰਤ ਕਰਦਾ ਹੈ। ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂ ਕਿ ਚਾਨਣ ਉਸ ਦੀਆਂ ਬਦ ਕਰਨੀਆਂ ਨੂੰ ਵਿਖਾ ਦੇਵੇਗਾ

 

ਰੋਮੀਆਂ ਨੂੰ 13:12

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ

 

ਅਫ਼ਸੀਆਂ ਨੂੰ 5:11

11 ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ

 

1 ਥੱਸਲੁਨੀਕੀਆਂ ਨੂੰ 5:7

ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ




ਕਹਾਉਤਾਂ 28:13; ਜ਼ਬੂਰ 90:8; ਜ਼ਬੂਰ 19:12; 2 ਰਾਜਿਆਂ 17:9; ਅੱਯੂਬ 24:16; ਯਸਾਯਾਹ 29:15; ਹਿਜ਼ਕੀਏਲ 8:12; ਅਫ਼ਸੀਆਂ ਨੂੰ 5:12; ਅੱਯੂਬ 24:14; ਕਹਾਉਤਾਂ 7:8; ਯੂਹੰਨਾ 3:20; ਰੋਮੀਆਂ ਨੂੰ 13:12; ਅਫ਼ਸੀਆਂ ਨੂੰ 5:11; 1 ਥੱਸਲੁਨੀਕੀਆਂ ਨੂੰ 5:7