Monday, July 28, 2014

ਵਰਤ ਰੱਖਣ ਦੇ ਕਾਰਣ

  

                                  ਬਾਈਬਲ ਦੇ ਕੁਝ ਵਚਨ ਵਿਸ਼ਾ: ਵਰਤ ਰੱਖਣ ਦੇ ਕਾਰਣ                                                                                                    ਪੰਜਾਬੀ ਮਸੀਹੀ ਸੰਦੇਸ਼

1 ਇਤਹਾਸ 10:11-12

11 ਸਾਰੇ ਯਾਬੋਸ਼-ਗਿਲਆਦ ਨਗਰ ਦੇ ਲੋਕਾਂ ਨੇ ਇਉਂ ਇਹ ਸਾਰੀ ਵਾਰਦਾਤ ਸੁਣੀ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਕੀਤੀ 12 ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਥਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ 7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ

 

1 ਸਮੂਏਲ 31:11-13

11 ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ 12 ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉੱਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉੱਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ 13 ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ

 

2 ਸਮੂਏਲ 1:11-12

11 ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ 12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ

 

2 ਸਮੂਏਲ 3:31-35

31-32 ਦਾਊਦ ਨੇ ਯੋਆਬ ਅਤੇ ਉਸ ਦੇ ਸਾਰੇ ਸਾਥੀਆਂ ਨੂੰ ਕਿਹਾ, “ਆਪਣੇ ਵਸਤਰ ਫ਼ਾੜ ਸੁੱਟੋ ਅਤੇ ਉਦਾਸੀ ਦੇ ਵਸਤਰ ਧਾਰਨ ਕਰੋ। ਅਬਨੇਰ ਲਈ ਸ਼ੋਕ ਪ੍ਰਗਟ ਕਰੋ।ਉਨ੍ਹਾਂ ਨੇ ਅਬਨੇਰ ਨੂੰ ਹਬਰੋਨ ਵਿੱਚ ਦਫ਼ਨਾਇਆ। ਪਾਤਸ਼ਾਹ ਉੱਚੀ ਆਵਾਜ਼ ਵਿੱਚ ਅਬਨੇਰ ਦੀ ਕਬਰ ਉੱਪਰ ਰੋਇਆ ਅਤੇ ਸਾਰੇ ਲੋਕ ਵੀ ਰੋਏ

33 ਪਾਤਸ਼ਾਹ ਨੇ ਅਬਨੇਰ ਦੀ ਮੌਤ ਤੇ ਸ਼ੋਕ ਗੀਤ ਨਾਲ ਉਸ ਲਈ ਅਲ੍ਹਾਹੁਣੀ ਗਾਈ ਅਤੇ ਆਖਿਆ:
ਹਾਏ ਅਬਨੇਰ! ਕੀ ਤੂੰ ਇੱਕ ਮੂਰਖ ਦੋਸ਼ੀ ਦੀ ਮੌਤ ਮਰਿਓਂ?
34     ਅਬਨੇਰ! ਤੇਰੇ ਹੱਥ ਬੰਨ੍ਹੇ ਹੋਏ ਨਹੀਂ ਸਨ ਨਾ ਹੀ
    ਤੇਰੇ ਪੈਰੀਂ ਬੇੜੀਆਂ ਸਨ ਸਗੋਂ ਤੂੰ ਤਾਂ
ਇਉਂ ਮਰਿਆ ਕਿ ਦੁਸ਼ਟਾਂ ਨੇ ਤੈਨੂੰ ਵੱਢ ਸੁੱਟਿਆ।
ਤਾਂ ਫ਼ਿਰ ਸਾਰੇ ਲੋਕ ਅਬਨੇਰ ਲਈ ਦੁੱਖ ਵਿੱਚ ਰੋਏ। 35 ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।

 

1 ਸਮੂਏਲ 1:7

ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ

 

1 ਸਮੂਏਲ 20:34

34 ਯੋਨਾਥਾਨ ਗੁੱਸੇ ਵਿੱਚ ਆਕੇ ਖਾਣੇ ਤੋਂ ਉੱਠ ਖਲੋਤਾ। ਯੋਨਾਥਾਨ ਆਪਣੇ ਪਿਉ ਦੇ ਵਤੀਰੇ ਤੋਂ ਇੰਨਾ ਬੇਚੈਨ ਸੀ ਕਿ ਉਸ ਨੂੰ ਇੰਨਾ ਗੁੱਸਾ ਚੜ੍ਹਿਆ ਹੋਇਆ ਸੀ ਕਿ ਉਸ ਨੇ ਦੂਜੇ ਦਿਨ ਦਾਵਤ ਉੱਤੇ ਖਾਣਾ-ਖਾਣ ਤੋਂ ਇਨਕਾਰ ਕਰ ਦਿੱਤਾ। ਯੋਨਾਥਾਨ ਇਸ ਲਈ ਵੀ ਗੁੱਸੇ ਸੀ ਇੱਕ ਤਾਂ ਉਸ ਦੇ ਪਿਉ ਨੇ ਉਸਦੀ ਬੇਇੱਜ਼ਤੀ ਕੀਤੀ ਸੀ ਅਤੇ ਦੂਜਾ ਉਹ ਦਾਊਦ ਨੂੰ ਮਾਰਨਾ ਚਾਹੁੰਦਾ ਸੀ

 

1 ਰਾਜਿਆਂ 21:4-6

ਤਾਂ ਅਹਾਬ ਘਰ ਨੂੰ ਪਰਤ ਆਇਆ ਪਰ ਉਹ ਨਾਬੋਥ ਉੱਤੇ ਕ੍ਰੋਧਿਤ ਵੀ ਸੀ ਅਤੇ ਪਰੇਸ਼ਾਨ ਵੀ। ਕਿਉਂ ਕਿ ਯਿਜ਼ਰੇਲੀ ਨਾਬੋਥ ਨੇ ਉਸ ਨੂੰ ਇਹ ਜੋ ਕਿਹਾ ਸੀ ਕਿ, “ਮੈਂ ਤੈਨੂੰ ਆਪਣੇ ਪੁਰਖਿਆਂ ਦੀ ਮੀਰਾਸ ਨਹੀਂ ਦੇਵਾਂਗਾ।ਅਹਾਬ ਆਪਣੇ ਬਿਸਤਰ ਤੇ ਮੂਧੜੇ ਮੂੰਹ ਲੰਮਾ ਪੈ ਗਿਆ ਅਤੇ ਰੋਟੀ ਖਾਣ ਤੋਂ ਇਨਕਾਰ ਕੀਤਾ

ਤਾਂ ਅਹਾਬ ਦੀ ਰਾਣੀ ਈਜ਼ਬਲ ਉਸ ਦੇ ਕੋਲ ਆਈ ਅਤੇ ਕਹਿਣ ਲਗੀ, “ਤੂੰ ਕਿਉਂ ਪਰੇਸ਼ਾਨ ਹੈਂ? ਤੂੰ ਰੋਟੀ ਖਾਣ ਤੋਂ ਇਨਕਾਰ ਕਿਉਂ ਕੀਤਾ ਹੈ?
ਅਹਾਬ ਨੇ ਆਖਿਆ, “ਮੈਂ ਯਿਜ਼ਰੇਲੀ ਦੇ ਨਾਬੋਥ ਨੂੰ ਚਾਂਦੀ ਲੈ ਕੇ ਆਪਣਾ ਅੰਗੂਰੀ ਬਾਗ਼ ਮੈਨੂੰ ਦੇਣ ਲਈ ਕਿਹਾ ਅਤੇ ਜੇਕਰ ਇਹ ਵੀ ਉਸ ਦੇ ਕਬੂਲਣ ਯੋਗ ਨਹੀਂ, ਮੈਂ ਉਸ ਨੂੰ ਇੱਕ ਹੋਰ ਅੰਗੂਰਾਂ ਦਾ ਬਾਗ਼ ਕਿਸੇ ਹੋਰ ਥਾਵੇਂ ਦੇ ਦੇਵਾਂਗਾ। ਪਰ ਉਸ ਨੇ ਆਖਿਆ, ਉਹ ਮੈਨੂੰ ਆਪਣਾ ਅੰਗੂਰੀ ਬਾਗ਼ ਨਹੀਂ ਦੇਵੇਗਾ।

 

ਜ਼ਬੂਰ 109:24

24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ
    ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ

 

ਦਾਨੀਏਲ 6:18

18 ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ

 

ਰਸੂਲਾਂ ਦੇ ਕਰਤੱਬ 27:33

33 ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ

 

1 ਸਮੂਏਲ 7:5-6

ਸਮੂਏਲ ਨੇ ਕਿਹਾ, “ਮਿਸਫ਼ਾਹ ਵਿੱਚ ਤੁਸੀਂ ਸਾਰੇ ਇਸਰਾਏਲੀਆਂ ਨੂੰ ਇਕੱਠੇ ਕਰੋ ਤਾਂ ਤੁਹਾਡੇ ਲਈ ਯਹੋਵਾਹ ਅੱਗੇ ਮੈਂ ਬੇਨਤੀ ਕਰਾਂਗਾ।

ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ

 

ਨਹਮਯਾਹ 9:1-3

ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ

  1 ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ। ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ

ਦਾਨੀਏਲ 9:3-6

ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਮੈਂ ਉਸ ਨੂੰ ਆਪਣੇ ਸਾਰੇ ਪਾਪਾਂ ਬਾਰੇ ਦੱਸਿਆ। ਮੈਂ ਆਖਿਆ,

ਯਹੋਵਾਹ ਤੂੰ ਬਹੁਤ ਮਹਾਨ ਅਤੇ ਭੈਦਾਇੱਕ ਹੈਂ। ਤੂੰ ਉਨ੍ਹਾਂ ਲੋਕਾਂ ਨਾਲ ਆਪਣੇ ਪਿਆਰ ਅਤੇ ਮਿਹਰ ਦਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੈਨੂੰ ਪਿਆਰ ਕਰਦੇ ਹਨ। ਤੂੰ ਉਨ੍ਹਾਂ ਲੋਕਾਂ ਨਾਲ ਆਪਣਾ ਇਕਰਾਰਨਾਮਾ ਰੱਖਦਾ ਹੈਂ ਜਿਹੜੇ ਤੇਰਾ ਆਦੇਸ਼ ਮੰਨਦੇ ਹਨ
ਪਰ ਯਹੋਵਾਹ, ਅਸੀਂ ਪਾਪ ਕੀਤਾ ਹੈ! ਅਸੀਂ ਗਲਤ ਕੰਮ ਕੀਤੇ ਹਨ। ਅਤੇ ਮੰਦੀਆਂ ਗੱਲਾਂ ਕੀਤੀਆਂ ਹਨ। ਅਸੀਂ ਤੇਰੇ ਵਿਰੁੱਧ ਹੋ ਗਏ ਹਾਂ। ਅਸੀਂ ਤੇਰੇ ਆਦੇਸ਼ਾਂ ਅਤੇ ਨਿਆਵਾਂ ਤੋਂ ਦੂਰ ਭਟਕ ਗਏ ਹਾਂ ਅਸੀਂ ਨਬੀਆਂ ਦੀ ਗੱਲ ਨਹੀਂ ਸੁਣੀ। ਉਹ ਤੇਰੇੇ ਸੇਵਕ ਸਨ। ਨਬੀਆਂ ਨੇ ਤੇਰੇੇ ਲਈ ਗੱਲ ਕੀਤੀ। ਉਨ੍ਹਾਂ ਨੇ ਸਾਡੇ ਰਾਜਿਆਂ, ਆਗੂਆਂ ਅਤੇ ਸਾਡੇ ਪੁਰਖਿਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਪਰ ਅਸੀਂ ਉਨ੍ਹਾਂ ਨਬੀਆਂ ਦੀ ਗੱਲ ਨਹੀਂ ਸੁਣੀ!

 

ਦਾਨੀਏਲ 9:20

70 ਹਫ਼ਤਿਆਂ ਬਾਰੇ ਦਰਸ਼ਨ

20 ਮੈਂ ਇਹ ਗੱਲਾਂ ਪਰਮੇਸ਼ੁਰ ਅੱਗੇ ਆਪਣੀ ਪ੍ਰਾਰਥਨਾ ਵਿੱਚ ਆਖ ਰਿਹਾ ਸਾਂ। ਮੈਂ ਆਪਣੇ ਪਾਪਾਂ ਅਤੇ ਇਸਰਾਏਲ ਦੇ ਲੋਕਾਂ ਦੇ ਪਾਪਾਂ ਬਾਰੇ ਆਖ ਰਿਹਾ ਸਾਂ। ਮੈਂ ਪਰਮੇਸ਼ੁਰ ਦੇ ਪਵਿੱਤਰ ਪਰਬਤ ਬਾਰੇ ਪ੍ਰਾਰਥਨਾ ਕਰ ਰਿਹਾ ਸਾਂ

ਯੋਏਲ 1:13-14

13 ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ
    ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ,
ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ
    ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ

ਟਿੱਡੀਦਲ ਦਾ ਭਿਆਨਕ ਨਾਸ

14 ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ

 

ਯੋਏਲ 2:12-15

ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ

12 ਯਹੋਵਾਹ ਦਾ ਇਹ ਸੰਦੇਸ਼ ਹੈ:
    ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ।
ਤੁਸੀਂ ਪਾਪ ਕੀਤੇ ਇਸ ਲਈ ਰੋਵੋ,
    ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
13 ਆਪਣੇ ਵਸਤਰਾਂ ਦੀ ਬਜਾਇ
    ਆਪਣੇ ਦਿਲਾਂ ਨੂੰ ਪਾੜੋ।
ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ
    ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ਨਹੀਂ ਆਉਂਦਾ।
ਉਹ ਪਿਆਰ ਨਾਲ ਭਰਪੂਰ ਹੈ
    ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।
14 ਕੌਣ ਜਾਣਦਾ ਉਹ ਕੀ ਫ਼ੈਸਲਾ ਕਰੇਗਾ?
    ਹੋ ਸੱਕਦਾ ਮਗਰੋਂ ਉਹ ਆਪਣਾ ਇਰਾਦਾ ਬਦਲ ਲਵੇ
ਤੇ ਪਿੱਛੇ ਤੁਹਾਡੇ ਲਈ ਬਖਸ਼ੀਸ਼ਾਂ ਦੇ ਢੇਰ ਛੱਡ ਜਾਵੇ।
ਫ਼ੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਨਾਜ
    ਅਤੇ ਪੀਣ ਦੀਆਂ ਭੇਟਾਂ ਚੜ੍ਹਾ ਸੱਕਦੇ ਹੋ

ਯਹੋਵਾਹ ਅੱਗੇ ਪ੍ਰਾਰਥਨਾ ਕਰੋ

15 ਸੀਯੋਨ ਵਿੱਚ ਤੁਰ੍ਹੀ ਵਜਾਓ।
    ਵਿਸ਼ੇਸ਼ ਸਭਾ ਬੁਲਾਓ ਵਰਤ ਲਈ ਖਾਸ ਸਮਾਂ ਰੱਖ ਕੇ ਬੁਲਾਓ

 

ਯੂਨਾਹ 3:5-9

ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਆਪਣੇ ਪਾਪਾਂ ਲਈ ਅਫ਼ਸੋਸ ਦਰਸਾਉਣ ਲਈ ਵਰਤ ਰੱਖਣ ਦਾ ਨਿਆਂ ਕੀਤਾ। ਉਨ੍ਹਾਂ ਨੇ ਪਸ਼ਚਾਤਾਪ ਦਰਸਾਉਣ ਲਈ ਸੋਗ ਦੇ ਬਸਤਰ ਪਹਿਨ ਲੇ। ਸ਼ਹਿਰ ਦੇ ਸਾਰੇ ਲੋਕਾਂ ਦਰਮਿਆਨ ਅੱਤ ਮਹੱਤਵਪੂਰਣ ਤੋਂ ਲੈਕੇ ਘੱਟ ਤੋਂ ਘੱਟ ਮਹੱਤਵਪੂਰਣ ਤਾਈਂ ਅਜਿਹਾ ਕੀਤਾ

ਜਦੋਂ ਨੀਨਵਾਹ ਦੇ ਪਾਤਸ਼ਾਹ ਨੇ ਇਹ ਸੁਣਿਆ, ਉਹ ਵੀ ਆਪਣੇ ਕੀਤੇ ਪਾਪਾਂ ਬਾਰੇ ਮਹਿਸੂਸ ਕਰਨ ਲੱਗਾ ਅਤੇ ਆਪਣੇ ਤਖਤ ਤੋਂ ਉਤਰ ਆਇਆ। ਉਸ ਨੇ ਆਪਣਾ ਸ਼ਾਹੀ ਚੋਗਾ ਉਤਾਰ ਕੇ ਸੋਗ ਦੇ ਬਸਤਰ ਪਹਿਨ ਲੇ ਜੋ ਪਛਚਾਤਾਪ ਪ੍ਰਗਟਾਉਂਦੇ ਸਨ। ਫੇਰ ਉਹ ਸੁਆਹ ਵਿੱਚ ਬੈਠ ਗਿਆ ਪਾਤਸ਼ਾਹ ਨੇ ਇੱਕ ਖਾਸ ਪੈਗਾਮ ਲਿਖਿਆ ਅਤੇ ਇਸਦਾ ਨੀਨੇਵਾਹ ਦੇ ਸਾਰੇ ਸ਼ਹਿਰ ਵਿੱਚ ਐਲਾਨ ਕਰਵਾਇਆ
ਪਾਤਸ਼ਾਹ ਅਤੇ ਉਸ ਦੇ ਸ਼ਾਸਕਾਂ ਵੱਲੋਂ ਹੁਕਮ:
ਕੁਝ ਸਮੇਂ ਲਈ, ਕੋਈ ਮਨੁੱਖ ਜਾਂ ਜਾਨਵਰ ਕੁਝ ਨਾ ਖਾਣ, ਨਾ ਹੀ ਖੇਤਾਂ ਵਿੱਚ ਕੋਈ ਇੱਜੜ ਜਾਂ ਵੱਗ ਹੀ ਕੁਝ ਚਰੇ। ਨੀਨਵਾਹ ਵਿੱਚ ਰਹਿੰਦਾ ਕੋਈ ਵੀ ਜੀਵ ਨਾ ਕੁਝ ਖਾਵੇਗਾ ਨਾ ਪੀਵੇਗਾ। ਪਰ ਹਰ ਮਨੁੱਖ ਅਤੇ ਜਾਨਵਰ ਆਪਣਾ ਸੋਗ ਜਾਹਿਰ ਕਰਨ ਲਈ ਆਪਣੇ-ਆਪ ਨੂੰ ਸੋਗੀ ਵਸਤਰਾਂ ਨਾਲ ਕੱਜਣ। ਉਹ ਪਰਮੇਸੁਰ ਅੱਗੇ ਉੱਚੀ-ਉੱਚੀ ਰੋਣ। ਹਰ ਮਨੁੱਖ ਆਪਣੇ ਰਹਿਣ ਦਾ ਦੁਸ਼ਟ ਢੰਗ ਛੱਡ ਦੇਵੇ ਅਤੇ ਮੰਦੀਆਂ ਗੱਲਾਂ ਕਰਨੀਆਂ ਬੰਦ ਕਰ ਦੇਵੇ ਹੋ ਸੱਕਦਾ ਪਰਮੇਸ਼ੁਰ ਆਪਣਾ ਫੈਸਲਾ ਬਦਲ ਦੇਵੇ ਅਤੇ ਉਹ ਗੱਲਾਂ ਸਾਡੇ ਉੱਤੇ ਨਾ ਲਿਆਵੇ ਜਿਨ੍ਹਾਂ ਨੂੰ ਉਸ ਨੇ ਵਿਉਂਤਿਆ ਸੀ। ਹੋ ਸੱਕਦਾ ਉਹ ਆਪਣਾ ਮਨ ਬਦਲ ਲਵੇ ਅਤੇ ਉਸਦਾ ਗੁੱਸਾ ਠੰਡਾ ਹੋ ਜਾਵੇ ਅਤੇ ਫ਼ੇਰ ਹੋ ਸੱਕਦਾ ਅਸੀਂ ਫ਼ੂਨਾਹ ਹੋਈੇ

 

2 ਸਮੂਏਲ 12:15-17

ਦਾਊਦ ਅਤੇ ਬਥ-ਸ਼ਬਾ ਦੇ ਬੱਚੇ ਦੀ ਮੌਤ

15 ਤਦ ਨਾਥਾਨ ਵਾਪਸ ਘਰ ਗਿਆ। ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਕਿ ਉਹ ਬਹੁਤ ਬਿਮਾਰ ਹੋ ਗਿਆ16 ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ
17 ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁੰਜਿਓਁ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ

 

2 ਇਤਹਾਸ 20:2-4

ਕੁਝ ਮਨੁੱਖਾਂ ਨੇ ਯਹੋਸ਼ਾਫ਼ਾਟ ਨੂੰ ਕੇ ਕਿਹਾ, “ਇੱਕ ਵੱਡੀ ਭਾਰੀ ਸੈਨਾ ਸਮੁੰਦਰ ਦੇ ਪਾਰ ਅਦੋਮ ਵੱਲੋਂ ਤੇਰੇ ਵਿਰੁੱਧ ਟਾਕਰੇ ਲਈ ਰਹੀ ਹੈ, ਅਤੇ ਵੇਖ ਉਹ ਹਸਸੋਨ-ਤਾਮਾਰ ਵਿੱਚ ਹਨ।” (ਹਸਸੋਨ-ਤਾਮਾਰ ਏਨ-ਗਦੀ ਵੀ ਅਖਵਾਉਂਦਾ ਹੈ।) ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ ਯਹੂਦਾਹ ਦੇ ਲੋਕ ਇੱਕਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ

 

ਅਜ਼ਰਾ 8:21

21 ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ

 

ਜ਼ਬੂਰ 35:13-14

13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ
    ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ।
    ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ
    ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ।
ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ।
    ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ।
    ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ

 

ਨਿਆਂਈਆਂ ਦੀ ਪੋਥੀ 20:26-28

26 ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਹਮਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ 27 ਇਸਰਾਏਲ ਦੇ ਬੰਦਿਆਂ ਨੇ ਯਹੋਵਾਹ ਨੂੰ ਇੱਕ ਸਵਾਲ ਪੁੱਛਿਆ, (ਉਨ੍ਹਾਂ ਦਿਨਾਂ ਵਿੱਚ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਬੈਤੇਲ ਵਿਖੇ ਸੀ 28 ਫ਼ੀਨਹਾਸ ਉੱਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?

ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕੱਲ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।

 

ਬਿਵਸਥਾ ਸਾਰ 9:9

ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ

 

ਦਾਨੀਏਲ 9:1-3

ਦਾਨੀਏਲ ਦੀ ਪ੍ਰਾਰਥਨਾ

ਇਹ ਗੱਲਾਂ ਰਾਜੇ ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇਁ ਦੌਰਾਨ ਵਾਪਰੀਆਂ।ਦਾਰਾ ਮਾਦੀ ਅਹਸ਼ਵੇਰੋਸ਼ ਨਾਮ ਦੇ ਆਦਮੀ ਦਾ ਪੁੱਤਰ ਸੀ। ਕਸਦੀਆਂ ਮੀਡੀਅਨ ਲੋਕਾਂ ਵਿੱਚੋਂ ਸੀ। ਉਹ ਬਾਬਲ ਦਾ ਰਾਜਾ ਬਣ ਗਿਆ। ਦਾਰਾ ਮਾਦੀ ਦੇ ਰਾਜ ਦੇ ਪਹਿਲੇ ਵਰ੍ਹੇ ਦੌਰਾਨ, ਮੈਂ, ਦਾਨੀਏਲ, ਕੁਝ ਕਿਤਾਬਾਂ ਪੜ੍ਹ ਰਿਹਾ ਸਾਂ। ਉਨ੍ਹਾਂ ਕਿਤਾਬਾਂ ਅੰਦਰ ਮੈਂ ਦੇਖਿਆ ਕਿ ਯਹੋਵਾਹ ਨੇ ਯਿਰਮਿਯਾਹ ਨੂੰ ਇਹ ਦੱਸਿਆ ਸੀ ਕਿ ਕਿੰਨੇ ਵਰ੍ਹੇ ਬੀਤਣ ਤੋਂ ਬਾਦ ਯਰੂਸ਼ਲਮ ਦੁਬਾਰਾ ਉਸਾਰਿਆ ਜਾਵੇਗਾ। ਯਹੋਵਾਹ ਨੇ ਆਖਿਆ ਸੀ ਕਿ 70 ਵਰ੍ਹੇ ਬੀਤ ਜਾਣਗੇ
ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ

 

ਦਾਨੀਏਲ 10:1-2

ਤਿਗ੍ਰਿਸ ਦਰਿਆ ਕੰਢੇ ਦਾਨੀਏਲ ਦਾ ਦਰਸ਼ਨ

1 ਖੋਰਸ ਫ਼ਾਰਸ ਦਾ ਰਾਜਾ ਸੀ। ਖੋਰਸ ਦੇ ਰਾਜ ਦੇ ਤੀਸਰੇ ਵਰ੍ਹੇ ਦੌਰਾਨ, ਦਾਨੀਏਲ ਨੂੰ ਇਨ੍ਹਾਂ ਗੱਲਾਂ ਦਾ ਗਿਆਨ ਹੋਇਆ। (ਦਾਨੀਏਲ ਦਾ ਦੂਸਰਾ ਨਾਮ ਬੇਲਸ਼ੱਸ਼ਰ ਹੈ।) ਇਹ ਗੱਲਾਂ ਸਹੀ ਹਨ ਪਰ ਸਮਝਣੀਆਂ ਬਹੁਤ ਕਠਿਨ ਹਨ। ਪਰ ਦਾਨੀਏਲ ਨੇ ਇਨ੍ਹਾਂ ਗੱਲਾਂ ਨੂੰ ਸਮਝਿਆ। ਇਨਾਂ ਬਾਰੇ ਉਸ ਨੂੰ ਇੱਕ ਦਰਸ਼ਨ ਵਿੱਚ ਸਮਝਾਇਆ ਗਿਆ
ਦਾਨੀਏਲ ਆਖਦਾ ਹੈ, “ਉਸ ਸਮੇਂ ਦੌਰਾਨ, ਮੈਂ, ਦਾਨੀਏਲ ਨੇ ਤਿੰਨਾਂ ਹਫ਼ਤਿਆਂ ਤੱਕ ਵਿਰਲਾਪ ਕੀਤਾ


ਰਸੂਲਾਂ ਦੇ ਕਰਤੱਬ 13:1-3

ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ

1 ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ। ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ


ਰਸੂਲਾਂ ਦੇ ਕਰਤੱਬ 23:12-13

ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ

12 ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ। 13 ਚਾਲ੍ਹੀਆਂ ਤੋਂ ਵੱਧ ਯਹੂਦੀਆਂ ਨੇ ਇਹ ਸਾਜਿਸ਼ ਰਚੀ




1 ਇਤਹਾਸ 10:11-12; 1 ਸਮੂਏਲ 31:11-13; 2 ਸਮੂਏਲ 1:11-12; 2 ਸਮੂਏਲ 3:31-35; 1 ਸਮੂਏਲ 1:7; 1 ਸਮੂਏਲ 20:34; 1 ਰਾਜਿਆਂ 21:4-6; ਜ਼ਬੂਰ 109:24; ਦਾਨੀਏਲ 6:18; ਰਸੂਲਾਂ ਦੇ ਕਰਤੱਬ 27:33; 1 ਸਮੂਏਲ 7:5-6; ਨਹਮਯਾਹ 9:1-3; ਦਾਨੀਏਲ 9:3-6; ਦਾਨੀਏਲ 9:20; ਯੋਏਲ 1:13-14; ਯੋਏਲ 2:12-15; ਯੂਨਾਹ 3:5-9; 2 ਸਮੂਏਲ 12:15-17; 2 ਇਤਹਾਸ 20:2-4; ਅਜ਼ਰਾ 8:21; ਜ਼ਬੂਰ 35:13-14; ਨਿਆਂਈਆਂ ਦੀ ਪੋਥੀ 20:26-28; ਬਿਵਸਥਾ ਸਾਰ 9:9; ਦਾਨੀਏਲ 9:1-3; ਦਾਨੀਏਲ 10:1-2; ਰਸੂਲਾਂ ਦੇ ਕਰਤੱਬ 13:1-3; ਰਸੂਲਾਂ ਦੇ ਕਰਤੱਬ 23:12-13