Monday, July 21, 2014

ਧੋਖਾਧੜੀ

                                
                                             ਬਾਈਬਲ ਦੇ ਕੁਝ ਵਚਨ ਵਿਸ਼ਾ: ਧੋਖਾਧੜੀ 
                                                       ਪੰਜਾਬੀ ਮਸੀਹੀ ਸੰਦੇਸ਼

ਆਮੋਸ 8:5

ਤੁਸੀਂ ਵਪਾਰੀ ਆਖਦੇ ਹੋ,
    ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ।
ਸਬਤ ਕਦੋਂ ਖਤਮ ਹੋਵੇਗਾ,
    ਤਾਂ ਜੋ ਅਸੀਂ ਕਣਕ ਵੇਚ ਸੱਕੀਏ।
ਇੰਝ ਅਸੀਂ ਗ਼ਲਤ ਤੋਂਲਾਂ
    ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ

 

ਲੇਵੀਆਂ ਦੀ ਪੋਥੀ 19:11

11 ਤੁਹਾਨੂੰ ਚੋਰੀ ਨਹੀਂ ਕਰਨੀ ਚਾਹੀਦੀ। ਤੁਹਾਨੂੰ ਲੋਕਾਂ ਨੂੰ ਧੋਖਾ ਨਹੀਂ ਦੇਣਾ ਚਾਹੀਦਾ। ਤੁਹਾਨੂੰ ਇੱਕ ਦੂਸਰੇ ਨਾਲ ਝੂਠ ਨਹੀਂ ਬੋਲਣਾ ਚਾਹੀਦਾ

 

ਲੇਵੀਆਂ ਦੀ ਪੋਥੀ 19:13

13 ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ

 

ਮਰਕੁਸ 10:19

19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’” 


1 ਕੁਰਿੰਥੀਆਂ ਨੂੰ 6:8

ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ

 

2 ਰਾਜਿਆਂ 12:15

15 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕਾਮਿਆਂ ਨੂੰ ਦੇਣ ਲਈ ਪੈਸੇ ਦਿੰਦੇ ਸਨ ਉਨ੍ਹਾਂ ਕੋਲੋਂ ਹਿਸਾਬ ਨਹੀਂ ਸੀ ਲਿਆ ਜਾਂਦਾ ਕਿਉਂ ਕਿ ਉਹ ਆਦਮੀ ਇਮਾਨਦਾਰੀ ਨਾਲ ਕੰਮ ਕਰਦੇ ਸਨ ਤੇ ਉਨ੍ਹਾਂ ਉੱਪਰ ਭਰੋਸਾ ਕੀਤਾ ਜਾਂਦਾ ਸੀ

 

ਗਿਣਤੀ 16:15

15 ਇਸ ਲਈ ਮੂਸਾ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਯਹੋਵਾਹ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨਾਲ ਕੋਈ ਬੁਰਾ ਨਹੀਂ ਕੀਤਾ। ਮੈਂ ਕਦੇ ਵੀ ਇਨ੍ਹਾਂ ਪਾਸੋਂ ਕੁਝ ਨਹੀਂ ਲਿਆ-ਇੱਕ ਖੋਤਾ ਵੀ ਨਹੀਂ! ਯਹੋਵਾਹ, ਇਨ੍ਹਾਂ ਦੀਆਂ ਸੁਗਾਤਾਂ ਪ੍ਰਵਾਨ ਨਾ ਕਰ।

 

1 ਸਮੂਏਲ 12:4

ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।

 

2 ਸਮੂਏਲ 18:12

12 ਉਸ ਆਦਮੀ ਨੇ ਯੋਆਬ ਨੂੰ ਕਿਹਾ, “ਭਾਵੇਂ ਤੂੰ ਹਜ਼ਾਰ ਟੁਕੜੇ ਚਾਂਦੀ ਦੇ ਮੈਨੂੰ ਦਿੰਦਾ ਤਦ ਵੀ ਮੈਂ ਪਾਤਸ਼ਾਹ ਦੇ ਪੁੱਤਰ ਨੂੰ ਨਾ ਮਾਰਦਾ ਕਿਉਂ ਕਿ ਪਾਤਸ਼ਾਹ ਨੇ ਸਾਡੇ ਲੋਕਾਂ ਸਾਹਮਣੇ ਤੈਨੂੰ ਅਬੀਸ਼ਈ ਅਤੇ ਇੱਤਈ ਨੂੰ ਤਕੀਦ ਨਾਲ ਆਖਿਆ ਸੀ ਕਿ, ਧਿਆਨ ਰੱਖਣਾ ਕਿਜੁਆਨ ਅਬਸ਼ਾਲੋਮ ਨੂੰ ਕੋਈ ਨਾ ਛੂਹੇ।

 

1 ਰਾਜਿਆਂ 13:8

ਪਰ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਕਿਹਾ, “ਮੈਂ ਤੇਰੇ ਨਾਲ ਘਰ ਨਹੀਂ ਜਾਵਾਂਗਾ ਭਾਵੇਂ ਤੂੰ ਮੈਨੂੰ ਆਪਣਾ ਅੱਧਾ ਰਾਜ ਵੀ ਦੇ ਦੇਵੇਂ ਤਦ ਵੀ ਨਹੀਂ ਜਾਵਾਂਗਾ। ਮੈਂ ਇਸ ਥਾਂ ਦਾ ਅਨਜਲ ਨਹੀਂ ਛਕਾਂਗਾ

 

2 ਰਾਜਿਆਂ 5:16

16 ਪਰ ਅਲੀਸ਼ਾ ਨੇ ਕਿਹਾ, “ਮੈਂ ਯਹੋਵਾਹ ਦਾ ਸੇਵਕ ਹਾਂ ਤੇ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਜਿਸਦੇ ਮੈਂ ਅੱਗੇ ਖਲੋਤਾ ਹਾਂ ਕਿ ਮੈਂ ਕੁਝ ਵੀ ਕਬੂਲ ਨਹੀਂ ਕਰਾਂਗਾ।

ਨਅਮਾਨ ਨੇ ਅਲੀਸ਼ਾ ਨੂੰ ਉਹ ਸੁਗਾਤ ਕਬੂਲ ਕਰਨ ਲਈ ਬਹੁਤ ਜ਼ਿਦ ਕੀਤੀ ਪਰ ਅਲੀਸ਼ਾ ਨੇ ਇਨਕਾਰ ਕੀਤਾ

 

ਕੂਚ 20:15

15 ਤੁਹਾਨੂੰ ਕੋਈ ਚੀਜ਼ ਚੁਰਾਉਣੀ ਨਹੀਂ ਚਾਹੀਦੀ

 

ਬਿਵਸਥਾ ਸਾਰ 5:19

19 ਤੁਸੀਂ ਕੋਈ ਚੋਰੀ ਨਹੀਂ ਕਰੋਂਗੇ

 

ਬਿਵਸਥਾ ਸਾਰ 23:24

24 ਜਦੋਂ ਤੁਸੀਂ ਕਿਸੇ ਹੋਰ ਬੰਦੇ ਦੇ ਅੰਗੂਰਾਂ ਦੇ ਖੇਤ ਵਿੱਚੋਂ ਲੰਘੋ ਤਾਂ ਤੁਸੀਂ ਜਿੰਨੇ ਚਾਹੋ ਅੰਗੂਰ ਖਾ ਸੱਕਦੇ ਹੋ। ਪਰ ਤੁਸੀਂ ਕੋਈ ਵੀ ਅੰਗੂਰ ਆਪਣੀ ਟੋਕਰੀ ਵਿੱਚ ਪਾਕੇ ਨਹੀਂ ਲਿਜਾ ਸੱਕਦੇ

 

ਅਫ਼ਸੀਆਂ ਨੂੰ 4:28

28 ਜੇ ਕੋਈ ਚੋਰੀ ਕਰ ਰਿਹਾ ਹੈ ਤਾਂ ਉਸ ਨੂੰ ਚੋਰੀ ਕਰਨੀ ਛੱਡ ਦੇਣੀ ਚਾਹੀਦੀ ਹੈ। ਇਸਦੀ ਜਗ਼੍ਹਾ ਉਸ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਉਸ ਨੂੰ ਆਪਣੇ ਹੱਥਾਂ ਦੀ ਵਰਤੋਂ ਚੰਗੇ ਕੰਮ ਕਰਨ ਲਈ ਕਰਨੀ ਚਾਹੀਦੀ ਹੈ। ਫ਼ੇਰ ਉਸ ਦੇ ਕੋਲ ਗਰੀਬ ਲੋਕਾਂ ਨਾਲ ਸਾਂਝਾ ਕਰਨ ਲਈ ਕੁਝ ਨਾ ਕੁਝ ਹੋਵੇਗਾ

 

ਤੀਤੁਸ ਨੂੰ 2:12

12 ਇਹ ਕਿਰਪਾ ਸਾਨੂੰ ਸਿੱਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿੱਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ

 

1 ਪਤਰਸ 4:15

15 ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ

 

ਲੇਵੀਆਂ ਦੀ ਪੋਥੀ 6:2

ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ


ਹਿਜ਼ਕੀਏਲ 16:17

17 ਫ਼ੇਰ ਤੂੰ ਆਪਣੇ ਉਹ ਸੁੰਦਰ ਗਹਿਣੇ ਲਾਹ ਦਿੱਤੇ ਜਿਹੜੇ ਮੈਂ ਤੈਨੂੰ ਦਿੱਤੇ ਸਨ। ਅਤੇ ਤੂੰ ਉਸ ਸੋਨੇ ਚਾਂਦੀ ਨੂੰ ਆਦਮੀਆਂ ਦੀਆਂ ਮੂਰਤੀਆਂ ਬਨਾਉਣ ਲਈ ਵਰਤਿਆ। ਅਤੇ ਤੂੰ ਉਨ੍ਹਾਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ

 

ਲੂਕਾ 16:12

12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?

 

ਜ਼ਬੂਰ 37:21

21 ਇੱਕ ਮੰਦਾ ਆਦਮੀ ਛੇਤੀ ਉਧਾਰ ਲੈਂਦਾ ਹੈ ਅਤੇ ਕਦੇ ਵਾਪਸ ਕਰਨ ਦਾ ਨਾਂ ਨਹੀਂ ਲੈਂਦਾ
    ਪਰ ਨੇਕ ਆਦਮੀ ਖੁਲ੍ਹ ਦਿਲੀ ਨਾਲ ਦਾਨ ਕਰਦਾ ਹੈ

 

ਉਤਪਤ 31:6-9

ਤੁਸੀਂ ਦੋਵੇਂ ਜਾਣਦੀਆਂ ਹੋ ਕਿ ਮੈਂ ਜਿੰਨਾ ਹੋ ਸੱਕਿਆ ਹੈ ਤੁਹਾਡੇ ਪਿਤਾ ਲਈ ਸਖ਼ਤ ਮਿਹਨਤ ਕੀਤੀ ਹੈ ਪਰ ਤੁਹਾਡੇ ਪਿਤਾ ਨੇ ਮੈਨੂੰ ਧੋਖਾ ਦਿੱਤਾ। ਤੁਹਾਡੇ ਪਿਤਾ ਨੇ ਦਸ ਵਾਰੀ ਮੇਰੀ ਤਨਖਾਹ ਬਦਲੀ ਹੈ। ਪਰ ਇਸ ਸਾਰੇ ਸਮੇਂ ਦੌਰਾਨ ਪਰਮੇਸ਼ੁਰ ਨੇ ਮੈਨੂੰ ਲਾਬਾਨ ਦੀਆਂ ਸਾਰੀਆਂ ਚਾਲਾਕੀਆਂ ਤੋਂ ਬਚਾਈ ਰੱਖਿਆ ਹੈ

ਜੇਕਰ ਲਾਬਾਨ ਨੇ ਆਖਿਆ, ‘ਤੂੰ ਆਪਣੀ ਤਨਖਾਹ ਵਜੋਂ ਧਾਰੀਆਂ ਵਾਲੀਆਂ ਸਾਰੀਆਂ ਬੱਕਰੀਆਂ ਰੱਖ ਸੱਕਦੈਂ,’ ਤਾਂ ਸਾਰੇ ਜਾਨਵਰਾਂ ਦੇ ਬੱਚੇ ਧਾਰੀਆਂ ਵਾਲੇ ਸਨ ਇਸ ਲਈ ਪਰਮੇਸ਼ੁਰ ਨੇ ਤੁਹਾਡੇ ਪਿਤਾ ਕੋਲੋਂ ਜਾਨਵਰ ਖੋਹ ਕੇ ਮੈਨੂੰ ਦੇ ਦਿੱਤੇ ਹਨ

ਯਾਕੂਬ 5:4

ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ

 

ਲੇਵੀਆਂ ਦੀ ਪੋਥੀ 19:35-36

35 ਤੁਹਾਨੂੰ ਲੋਕਾਂ ਦਾ ਨਿਆਂ ਕਰਦੇ ਵੇਲੇ ਬੇਲਾਗ ਹੋਣਾ ਚਾਹੀਦਾ ਹੈ। ਅਤੇ ਤੁਹਾਨੂੰ ਉਦੋਂ ਵੀ ਨਿਰਪੱਖ ਹੋਣਾ ਚਾਹੀਦਾ ਹੈ ਜਦੋਂ ਤੁਸੀਂ ਚੀਜ਼ਾਂ ਨੂੰ ਨਾਪਦੇ ਜਾਂ ਤੋਂਲਦੇ ਹੋ 36 ਤੁਹਾਡੀਆਂ ਟੋਕਰੀਆਂ ਸਹੀ ਅਕਾਰ ਦੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਤੁਹਾਡੇ ਮਰਤਬਾਨਾਂ ਵਿੱਚ ਤਰਲ ਪਦਾਰੱਥਾਂ ਦੀ ਸਹੀ ਮਾਤਰਾ ਹੋਣੀ ਚਾਹੀਦੀ ਹੈ। ਤੁਹਾਡੇ ਪੈਮਾਨੇ ਅਤੇ ਵੱਟੇ ਸਹੀ ਤੋਂਲ ਦੇ ਹੋਣੇ ਚਾਹੀਦੇ ਹਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਇਆ

 

ਕਹਾਉਤਾਂ 20:23

23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ


ਬਿਵਸਥਾ ਸਾਰ 25:13-16

13 ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ 14 ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤ ਵੱਡੇ ਹੋਣ ਜਾਂ ਬਹੁਤ ਛੋਟੇ ਹੋਣ 15 ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ 16 ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ

 

ਹੋਸ਼ੇਆ 12:7-8

ਯਾਕੂਬ ਅਸਲੀ ਵਪਾਰੀ ਹੈ। ਉਹ ਆਪਣੇ ਮਿੱਤਰ ਨੂੰ ਵੀ ਧੋਖਾ ਦੇ ਦਿੰਦਾ। ਉਹ ਗ਼ਲਤ ਤੋਂਲ ਇਸਤੇਮਾਲ ਕਰਦਾ ਹੈ ਅਫ਼ਰਾਈਮ ਨੇ ਕਿਹਾ, ‘ਮੈਂ ਅਮੀਰ ਹਾਂ। ਮੈਂ ਅਸਲੀ ਅਮੀਰੀ ਪਾਈ ਹੈ। ਕੋਈ ਵੀ ਵਿਅਕਤੀ ਮੇਰੀਆਂ ਕੀਤੀਆਂ ਸਾਰੀਆਂ ਗੱਲਾਂ ਵਿੱਚ ਕੁਝ ਵੀ ਅਜਿਹਾ ਨਹੀਂ ਲੱਭ ਸੱਕੇਗਾ ਜਿਸ ਨੂੰ ਪਾਪ ਕਿਹਾ ਜਾ ਸੱਕੇ।

 

ਆਮੋਸ 8:5

ਤੁਸੀਂ ਵਪਾਰੀ ਆਖਦੇ ਹੋ,
    ਅਮਸਿਆ ਕੱਦੋਂ ਲੰਘੇਗੀ ਤਾਂ ਜੋ ਅਸੀਂ ਅਨਾਜ ਖਰੀਦ ਸੱਕੀਏ।
ਸਬਤ ਕਦੋਂ ਖਤਮ ਹੋਵੇਗਾ,
    ਤਾਂ ਜੋ ਅਸੀਂ ਕਣਕ ਵੇਚ ਸੱਕੀਏ।
ਇੰਝ ਅਸੀਂ ਗ਼ਲਤ ਤੋਂਲਾਂ
    ਅਤੇ ਮਾਪਾਂ ਦਾ ਇਸਤੇਮਾਲ ਕਰਕੇ ਲੋਕਾਂ ਨੂੰ ਧੋਖਾ ਦੇ ਸੱਕਦੇ ਹਾਂ

 

ਲੂਕਾ 19:8

ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।

 

ਕਹਾਉਤਾਂ 23:10

10 ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ

 

ਬਿਵਸਥਾ ਸਾਰ 19:14

14 ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ

 

ਬਿਵਸਥਾ ਸਾਰ 27:17

17 ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੇ ਵਲਗਣ ਦੇ ਪੱਥਰ ਹਟਾਉਂਦਾ ਹੈ!

ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’

 

ਹਬਕੱੂਕ 2:6

ਪਰ ਜਲਦੀ ਹੀ ਉਹ ਸਾਰੇ ਮਨੁੱਖ ਉਸ ਉੱਪਰ ਹਸੀਂ ਕਰਦੇ ਉਸ ਦਾ ਮਖੌਲ ਉਡਾਉਣਗੇ ਤੇ ਉਸ ਨੂੰ ਉਸ ਦੀ ਹਾਰ ਦੇ ਕਿੱਸੇ ਸੁਨਾਉਣਗੇ। ਉਹ ਹੱਸਣਗੇ ਅਤੇ ਆਖਣਗੇ, ‘ਹਾਏ! ਕਿੰਨੀ ਬੁਰੀ ਗੱਲ ਹੈ ਕਿ ਜੋ ਸਭ ਕੁਝ ਲੈਂਦਾ ਹੈ, ਉਸ ਨੂੰ ਸੰਭਾਲਦਾ ਨਹੀਂ! ਉਹ ਆਪਣੇ ਲਈ ਸਾਰੀਆਂ ਉੱਮਤਾਂ ਦਾ ਢੇਰ ਕਰਜ਼ਾ ਇਕੱਠਾ ਕਰਕੇ ਧਨਾਢ ਬਣਦਾ ਹੈ।

 

ਯਸਾਯਾਹ 10:2

ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ

 

ਹਿਜ਼ਕੀਏਲ 22:12

12 ਯਰੂਸ਼ਲਮ ਵਿੱਚ, ਤੁਸੀਂ ਲੋਕ ਲੋਕਾਂ ਨੂੰ ਮਾਰਨ ਲਈ ਪੈਸਾ ਲੈਂਦੇ ਹੋ। ਤੁਸੀਂ ਲੋਕ ਪੈਸਾ ਉਧਾਰ ਦਿੰਦੇ ਹੋ ਅਤੇ ਉਨ੍ਹਾਂ ਕਰਜ਼ਿਆਂ ਉੱਤੇ ਸੂਦ ਵਸੂਲ ਕਰਦੇ ਹੋ। ਤੁਸੀਂ ਲੋਕ ਬੋੜੇ ਜਿੰਨੇ ਪੈਸੇ ਲਈ ਆਪਣੇ ਗੁਵਾਂਢੀਆਂ ਨੂੰ ਧੋਖਾ ਦਿੰਦੇ ਹੋ। ਅਤੇ ਤੁਸੀਂ ਲੋਕਾਂ ਨੇ ਮੈਨੂੰ ਭੁਲਾ ਦਿੱਤਾ ਹੈ।’” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ

 

ਆਮੋਸ 5:11

11 ਤੁਸੀਂ ਗਰੀਬਾਂ ਤੋਂ ਨਾਜਾਇਜ਼ ਕਰ ਲੈਂਦੇ
    ਅਤੇ ਉਨ੍ਹਾਂ ਤੋਂ ਵਾਧੂ ਕਣਕ ਲੈਂਦੇ
ਅਤੇ ਆਪਣੇ ਘਰਾਂ ਨੂੰ ਕੀਮਤੀ ਪੱਥਰ ਨਾਲ ਸਜਾਉਂਦੇ ਤੇ ਘੜਦੇ
    ਪਰ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਨਾ ਪਾਵੋਂਗੇ
ਤੁਸੀਂ ਅੱਤ ਸੁੰਦਰ ਅੰਗੂਰਾਂ ਦੇ ਬਾਗ਼ ਲਗਵਾਏ
    ਪਰ ਤੁਸੀਂ ਉਨ੍ਹਾਂ ਦੀ ਮੈਅ ਨਾ ਪੀ ਸੱਕੇਂਗੇ

 

ਮੱਤੀ 18:28

28 ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ



ਲੇਵੀਆਂ ਦੀ ਪੋਥੀ 19:11; ਲੇਵੀਆਂ ਦੀ ਪੋਥੀ 19:13; ਮਰਕੁਸ 10:19; 1 ਕੁਰਿੰਥੀਆਂ ਨੂੰ 6:8; 2 ਰਾਜਿਆਂ 12:15; ਗਿਣਤੀ 16:15; 1 ਸਮੂਏਲ 12:4; 2 ਸਮੂਏਲ 18:12; 1 ਰਾਜਿਆਂ 13:8; 2 ਰਾਜਿਆਂ 5:16; ਕੂਚ 20:15; ਬਿਵਸਥਾ ਸਾਰ 5:19; ਬਿਵਸਥਾ ਸਾਰ 23:24; ਅਫ਼ਸੀਆਂ ਨੂੰ 4:28; ਤੀਤੁਸ ਨੂੰ 2:12; 1 ਪਤਰਸ 4:15; ਲੇਵੀਆਂ ਦੀ ਪੋਥੀ 6:2; ਹਿਜ਼ਕੀਏਲ 16:17; ਲੂਕਾ 16:12; ਜ਼ਬੂਰ 37:21; ਉਤਪਤ 31:6-9; ਯਾਕੂਬ 5:4; ਲੇਵੀਆਂ ਦੀ ਪੋਥੀ 19:35-36; ਕਹਾਉਤਾਂ 20:23; ਬਿਵਸਥਾ ਸਾਰ 25:13-16; ਹੋਸ਼ੇਆ 12:7-8; ਆਮੋਸ 8:5; ਲੂਕਾ 19:8; ਕਹਾਉਤਾਂ 23:10; ਬਿਵਸਥਾ ਸਾਰ 19:14; ਬਿਵਸਥਾ ਸਾਰ 27:17; ਹਬਕੱੂਕ 2:6; ਯਸਾਯਾਹ 10:2; ਹਿਜ਼ਕੀਏਲ 22:12; ਆਮੋਸ 5:11; ਮੱਤੀ 18:28