Thursday, July 10, 2014

ਪਾਪ ਨਾਲ ਪਿਆਰ


                                  ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪ ਨਾਲ ਪਿਆਰ

                                              ਪੰਜਾਬੀ ਮਸੀਹੀ ਸੰਦੇਸ਼                                    

ਕਹਾਉਤਾਂ 26:11

11 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ

 

ਕਹਾਉਤਾਂ 2:14

1ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ

 

ਅੱਯੂਬ 20:12

12 ਬਦੀ ਬੁਰੇ ਬੰਦੇ ਦੇ ਮੂੰਹ ਅੰਦਰ ਮਿੱਠੀ ਲੱਗਦੀ ਹੈ
    ਉਹ ਇਸ ਦਾ ਪੂਰਾ ਸੁੱਖ ਮਾਨਣ ਲਈ ਇਸ ਨੂੰ ਆਪਣੀ ਜੀਭ ਹੇਠਾਂ ਰੱਖਦਾ ਹੈ


2 ਤਿਮੋਥਿਉਸ ਨੂੰ 3:7

ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ

 

ਯੂਹੰਨਾ 3:19

19 ਲੋਕਾਂ ਦਾ ਇਸ ਤੱਥ ਉੱਤੇ ਨਿਰਨਾ ਕੀਤਾ ਜਾਵੇਗਾ, ਚਾਨਣ ਸੰਸਾਰ ਵਿੱਚ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਉਹ ਸਿਰਫ਼ ਹਨੇਰਾ ਹੀ ਚਾਹੁੰਦੇ ਸਨ। ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ

 

1 ਯੂਹੰਨਾ 2:9-11

ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ 10 ਜਿਹੜਾ ਵਿਅਕਤੀ ਆਪਣੇ ਭਰਾ ਨੂੰ ਪਿਆਰ ਕਰਦਾ ਹੈ ਉਹ ਰੌਸ਼ਨੀ ਵਿੱਚ ਰਹਿ ਰਿਹਾ ਹੈ ਅਤੇ ਕੋਈ ਵੀ ਅਜਿਹੀ ਚੀਜ਼ ਨਹੀਂ ਜਿਹੜੀ ਉਸ ਪਾਸੋਂ ਗਲਤ ਕੰਮ ਕਰਾ ਸੱਕੇਗੀ 11 ਪਰ ਜਿਹੜਾ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਉਹ ਹਾਲੇ ਵੀ ਅੰਧਕਾਰ ਵਿੱਚ ਹੈ ਅਤੇ ਅੰਧਕਾਰ ਵਿੱਚ ਚੱਲਦਾ ਹੈ? ਉਹ ਨਹੀਂ ਜਾਣਦਾ ਕਿ ਉਹ ਕਿੱਥੇ ਜਾ ਰਿਹਾ ਹੈ ਕਿਉਂ ਕਿ ਅੰਧਕਾਰ ਨੇ ਉਸ ਨੂੰ ਅੰਨ੍ਹਾ ਬਣਾ ਦਿੱਤਾ ਹੈ

 

1 ਤਿਮੋਥਿਉਸ ਨੂੰ 6:10

10 ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ

 

ਯੂਹੰਨਾ 8:34

34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ

 

ਰੋਮੀਆਂ ਨੂੰ 1:22-25

22 ਭਾਵੇਂ ਉਨ੍ਹਾਂ ਨੇ ਦਾਵ੍ਹਾ ਕੀਤਾ ਸੀ ਕਿ ਉਹ ਸਿਆਣੇ ਹਨ, ਪਰ ਉਹ ਮੂਰਖ ਬਣ ਗਏ 23 ਉਨ੍ਹਾਂ ਨੇ ਅਬਨਾਸ਼ੀ ਪਰਮੇਸ਼ੁਰ ਨੂੰ ਸਤਿਕਾਰਨਾ ਬੰਦ ਕਰ ਦਿੱਤਾ, ਤੇ ਇਸਦੀ ਜਗ਼੍ਹਾ ਉਨ੍ਹਾਂ ਨੇ ਮੂਰਤੀਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਜੋ ਧਰਤੀ ਦੇ ਲੋਕਾਂ ਵਾਂਗ ਦਿਖਦੀਆਂ ਹਨ। ਉਨ੍ਹਾਂ ਨੇ ਪੰਛੀਆਂ, ਜਾਨਵਰਾਂ ਤੇ ਸੱਪਾਂ ਵਰਗੀਆਂ ਨਾਸ਼ਵਾਨ ਚੀਜ਼ਾਂ ਵਾਸਤੇ ਪਰਮੇਸ਼ੁਰ ਦੀ ਮਹਿਮਾ ਦਾ ਵਪਾਰ ਕੀਤਾ

24 ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ 25 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ

 

ਰੋਮੀਆਂ ਨੂੰ 1:26-32

26 ਪਰਮੇਸ਼ੁਰ ਨੇ ਉਨ੍ਹਾਂ ਨੂੰ ਸ਼ਰਮਸਾਰੀ ਵਾਲੀਆਂ ਗੱਲਾਂ ਕਰਨ ਲਈ ਛੱਡ ਦਿੱਤਾ, ਜਿਨ੍ਹਾਂ ਦੀ ਉਨ੍ਹਾਂ ਨੇ ਇੱਛਾ ਕੀਤੀ ਸੀ। ਉਨ੍ਹਾਂ ਦੀਆਂ ਔਰਤਾਂ ਨੇ ਮਰਦਾਂ ਨਾਲੋਂ ਜਿਨਸੀ ਸੰਬੰਧ ਤੋੜ ਲਏ ਅਤੇ ਦੂਸਰੀਆਂ ਔਰਤਾਂ ਨਾਲ ਜਿਨਸੀ ਸੰਬੰਧ ਜੋੜ ਲਏ 27 ਇਸੇ ਤਰ੍ਹਾਂ ਮਰਦਾਂ ਨੇ ਵੀ ਔਰਤਾਂ ਨਾਲ ਜਿਨਸੀ ਸੰਬੰਧ ਤੋੜ ਲਏ ਅਤੇ ਆਪਸ ਵਿੱਚ ਕਾਮਾਤੁਰ ਹੋਕੇ ਕਾਮਅਗਨੀ ਵਿੱਚ ਮੱਚਣ ਲੱਗੇ। ਇੰਝ ਮਰਦਾਂ ਨੇ ਇੱਕ ਦੂਜੇ ਨਾਲ ਸ਼ਰਮਸਾਰ ਕੰਮ ਕਰਨੇ ਸ਼ੁਰੂ ਕਰ ਦਿੱਤੇ ਅਤੇ ਇਸ ਕਰਕੇ ਉਨ੍ਹਾਂ ਨੂੰ ਆਪਣੇ ਸਰੀਰਾਂ ਵਿੱਚ, ਕੀਤੇ ਬੁਰੇ ਕੰਮਾਂ ਦੀ ਸਜ਼ਾਂ ਭੁਗਤਨੀ ਪਈ

28 ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ 29 ਉਹ ਲੋਕ ਹਰ ਤਰ੍ਹਾਂ ਦੇ ਪਾਪਾਂ, ਬਦੀ, ਸੁਆਰਥ, ਨਫ਼ਰਤ, ਦੁਸ਼ਮਣੀ, ਕਤਲ, ਲੜਾਈ, ਬੇਈਮਾਨੀ ਨਾਲ ਭਰੇ ਹੋਏ ਹਨ ਅਤੇ ਉਹ ਦੂਜਿਆਂ ਬਾਰੇ ਭੈੜੀਆਂ ਗੱਲਾਂ ਸੋਚਦੇ ਹਨ 30 ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ 31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ 32 ਉਹ ਲੋਕ ਪਰਮੇਸ਼ੁਰ ਦੇ ਨੇਮ ਤੋਂ ਵਾਕਿਫ਼ ਹਨ। ਉਹ ਜਾਣਦੇ ਹਨ ਕਿ ਪਰਮੇਸ਼ੁਰ ਦਾ ਨੇਮ ਇਹ ਆਖਦਾ ਹੈ ਕਿ ਜਿਹੜੇ ਲੋਕ ਅਜਿਹਾ ਜੀਵਨ ਬਤੀਤ ਕਰਦੇ ਹਨ ਉਹ ਮਰ ਜਾਣੇ ਚਾਹੀਦੇ ਹਨ। ਫ਼ਿਰ ਵੀ ਉਹ ਉਹੀ ਬਦਕਰਨੀਆਂ ਕਰਨੀਆਂ ਜਾਰੀ ਰੱਖਦੇ ਹਨ, ਅਤੇ ਉਹ ਉਨ੍ਹਾਂ ਲੋਕਾਂ ਨੂੰ ਵੀ ਮਨਜ਼ੂਰੀ ਦਿੰਦੇ ਹਨ ਜਿਹੜੇ ਇਸ ਤਰ੍ਹਾਂ ਦੀਆਂ ਬਦਕਾਰੀਆਂ ਕਰਦੇ ਹਨ

 

2 ਥੱਸਲੁਨੀਕੀਆਂ ਨੂੰ 2:12

12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ

 

ਯਾਕੂਬ 1:14

14 ਉਹ ਮੰਦੀਆਂ ਗੱਲਾਂ ਜਿਨ੍ਹਾਂ ਦੀ ਕੋਈ ਵਿਅਕਤੀ ਕਾਮਨਾ ਕਰਦਾ ਹੈ, ਉਹੀ ਹਨ ਜੋ ਉਸ ਨੂੰ ਪਰਤਾਉਂਦੀਆਂ ਹਨ। ਉਸ ਦੀਆਂ ਆਪਣੀਆਂ ਦੁਸ਼ਟ ਇੱਛਾਵਾਂ ਉਸ ਨੂੰ ਦੂਰ ਲੈ ਜਾਂਦੀਆਂ ਹਨ ਅਤੇ ਉਸ ਨੂੰ ਵਰਗਲਾਉਣਗੀਆਂ

 

2 ਤਿਮੋਥਿਉਸ ਨੂੰ 3:1-2

ਅਖੀਰਲੇ ਦਿਨ

 ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ। ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ


ਕਹਾਉਤਾਂ 26:11; ਕਹਾਉਤਾਂ 2:14; ਅੱਯੂਬ 20:12; 2 ਤਿਮੋਥਿਉਸ ਨੂੰ 3:7; ਯੂਹੰਨਾ 3:19; 1 ਯੂਹੰਨਾ 2:9-11; 1 ਤਿਮੋਥਿਉਸ ਨੂੰ 6:10; ਯੂਹੰਨਾ 8:34; ਰੋਮੀਆਂ ਨੂੰ 1:22-25; ਰੋਮੀਆਂ ਨੂੰ 1:26-32; 2 ਥੱਸਲੁਨੀਕੀਆਂ ਨੂੰ 2:12; ਯਾਕੂਬ 1:14; 2 ਤਿਮੋਥਿਉਸ ਨੂੰ 3:1-2