Tuesday, July 22, 2014

ਮੂਰਖਾਂ ਦਾ ਬੁੱਧੀਮਾਨ ਬਣਨਾ


                            ਬਾਈਬਲ ਦੇ ਕੁਝ ਵਚਨ ਵਿਸ਼ਾ: ਮੂਰਖਾਂ ਦਾ ਬੁੱਧੀਮਾਨ ਬਣਨਾ
                                                   ਪੰਜਾਬੀ ਮਸੀਹੀ ਸੰਦੇਸ਼

ਕਹਾਉਤਾਂ 13:20
20 ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ

 

ਕਹਾਉਤਾਂ 1:4

ਇਹ ਸ਼ਬਦ ਮੂਰਖ ਲੋਕਾਂ ਨੂੰ ਸਮਝਦਾਰੀ ਅਤੇ ਜਵਾਨ ਲੋਕਾਂ ਨੂੰ ਗਿਆਨ ਅਤੇ ਅਕਲਮੰਦੀ ਸਿੱਖਾਉਣ ਲਈ ਹਨ

 

ਕਹਾਉਤਾਂ 8:5

ਤੁਸੀਂ ਭੌਲੇ, ਲੋਕੋ, ਸਮਝ ਸਿੱਖੋ
    ਅਤੇ ਤੁਸੀਂ ਮੂਰੱਖੋ, ਅਕਲਮੰਦੀ ਸਿੱਖੋ

 

ਕਹਾਉਤਾਂ 9:6

ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।

 

ਉਪਦੇਸ਼ਕ 7:17

16-17 ਅਤਿਆਧਿਕੱ ਧਰਮੀ ਨਾ ਹੋਵੋ? ਅਸੀਂਮ ਸਿਆਣੇ ਬਣਨ ਦੀ ਘਾਲਣਾ ਨਾ ਕਰੋ, ਤੁਸੀਂ ਆਪਣੇ-ਆਪ ਨੂੰ ਤਬਾਹ ਕਿਉਂ ਕਰਦੇ ਹੋ? ਬੇਹਦ੍ਦ ਦੁਸ਼ਟ ਨਾ ਹੋਵੋ, ਅਤੇ ਮੂਰਖ ਨਾ ਬਣੋ। ਤੁਸੀਂ ਆਪਣੇ ਸਮੇਂ ਤੋਂ ਪਹਿਲਾਂ ਕਿਉਂ ਮਰੋ?

 

ਕਹਾਉਤਾਂ 1:22

22 ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?

 

ਰੋਮੀਆਂ ਨੂੰ 2:20

20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ

 

ਅਫ਼ਸੀਆਂ ਨੂੰ 5:15

15 ਇਸ ਲਈ ਇਸ ਗੱਲੋਂ ਬਹੁਤ ਸਾਵੱਧਾਨ ਰਹੋ ਕਿ ਤੁਸੀਂ ਕਿਵੇਂ ਜਿਉਂਦੇ ਹੋ। ਗਿਆਨਹੀਣ ਬੰਦਿਆਂ ਦੇ ਢੰਗ ਵਾਂਗ ਨਾ ਜੀਓ। ਸਗੋਂ ਗਿਆਨਵਾਨ ਬਣਕੇ ਜੀਓ



ਕਹਾਉਤਾਂ 13:20; ਕਹਾਉਤਾਂ 1:4; ਕਹਾਉਤਾਂ 8:5; ਕਹਾਉਤਾਂ 9:6; ਉਪਦੇਸ਼ਕ 7:17; ਕਹਾਉਤਾਂ 1:22; ਰੋਮੀਆਂ ਨੂੰ 2:20; ਅਫ਼ਸੀਆਂ ਨੂੰ 5:15