Monday, July 28, 2014

ਵਰਤ ਰੱਖਣਾ


                                    ਬਾਈਬਲ ਦੇ ਕੁਝ ਵਚਨ ਵਿਸ਼ਾ: ਵਰਤ ਰੱਖਣਾ
                                            ਪੰਜਾਬੀ ਮਸੀਹੀ ਸੰਦੇਸ਼


ਯਿਰਮਿਯਾਹ 14:11-12

11 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ 12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।

 

ਯਸਾਯਾਹ 58:1-7

ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ

1 ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ।
    ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ।
ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ।
    ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ
    ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ
    ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ।
ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ।
    ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ
ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?
ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ। ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।


ਜ਼ਕਰਯਾਹ 7:4-7

ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ: ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ! ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ ਕੀ ਇਹ ਉਹ ਗੱਲਾਂ ਨਹੀਂ ਹਨ ਜੋ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦੋਂ ਕਿ ਯਰੂਸ਼ਲਮ ਵੱਸਦਾ ਸੀ ਅਤੇ ਰਾਜੀ ਖੁਸ਼ੀ ਸੀ ਅਤੇ ਉਸ ਦੇ ਆਲੇ-ਦੁਆਲੇ ਦੇ ਨਗਰ ਅਤੇ ਦੱਖਣ (ਨੇਵ) ਅਤੇ ਪੱਛਮ ਦੀ ਤਰਾਈ ਲੋਕ ਵੱਸਦੇ ਸਨ।

 

ਮੱਤੀ 6:16-18

ਯਿਸੂ ਦਾ ਵਰਤ ਬਾਰੇ ਉਪਦੇਸ਼

16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। 17 ਪਰ ਜਦੋਂ ਤੁਸੀਂ ਵਰਤ ਰੱਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ 18 ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰੱਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹੜਾ ਕਿ ਗੁਪਤ ਵਿੱਚ ਹੈ। ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ

 

ਮੱਤੀ 9:14-15

ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ

14 ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”

15 ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ

 

ਮਰਕੁਸ 2:18-20

ਯਿਸੂ ਬਾਕੀ ਧਾਰਮਿਕ ਆਗੂਆਂ ਵਰਗਾ ਨਹੀਂ

18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸੱਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”

19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸੱਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸ ਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸੱਕਦੇ 20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ

 

ਲੂਕਾ 5:33-35

ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ

33 ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।

34 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕੀ ਤੁਸੀਂ ਲਾੜੇ ਦੇ ਦੋਸਤਾਂ ਤੋਂ ਵਰਤ ਰੱਖਵਾ ਸੱਕਦੇ ਹੋ ਜਦੋਂ ਤੱਕ ਕਿ ਲਾੜਾ ਉਨ੍ਹਾਂ ਦੇ ਨਾਲ ਹੁੰਦਾ ਹੈ? 35 ਪਰ ਵਕਤ ਆਵੇਗਾ ਜਦੋਂ ਲਾੜਾ ਉਨ੍ਹਾਂ ਤੋਂ ਲੈ ਲਿਆ ਜਾਵੇਗਾ। ਉਸ ਵਕਤ ਉਹ ਵਰਤ ਰੱਖਣਗੇ।

 

1 ਸਮੂਏਲ 14:24-30

ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ

24 ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ

25-26 ਲੜਾਈ ਦੇ ਕਾਰਣ ਲੋਕ ਕਿਸੇ ਜੰਗਲ ਵਿੱਚ ਲੁਕ ਗਏ ਤਾਂ ਉੱਥੇ ਉਨ੍ਹਾਂ ਨੇ ਸ਼ਹਿਦ ਚਿਉਂਦਾ ਹੋਇਆ ਵੇਖਿਆ। ਇਸਰਾਏਲੀ ਸ਼ਹਿਦ ਤੀਕ ਪਹੁੰਚੇ ਪਰ ਉਨ੍ਹਾਂ ਨੇ ਮੂੰਹ ਤੱਕ ਨਾ ਲਾਇਆ ਕਿਉਂਕਿ ਉਹ ਸੌਂਹ ਟੁੱਟਣ ਤੋਂ ਡਰਦੇ ਸਨ 27 ਪਰ ਯੋਨਾਥਾਨ ਨੂੰ ਇਸ ਸੌਂਹ ਬਾਰੇ ਕੁਝ ਨਹੀਂ ਸੀ ਪਤਾ, ਜਿਸ ਵੇਲੇ ਉਸ ਦੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਈ ਸੀ ਉਸ ਵੇਲੇ ਯੋਨਾਥਾਨ ਨੇ ਨਹੀਂ ਸੀ ਸੁਣਿਆ ਇਸ ਲਈ ਉਸ ਨੇ ਜਿਹੜੀ ਸੋਟੀ ਆਪਣੇ ਹੱਥ ਵਿੱਚ ਫ਼ੜੀ ਹੋਈ ਸੀ, ਉਸਦਾ ਹੇਠਾਂ ਦਾ ਸਿਰਾ ਸ਼ਹਿਦ ਨੂੰ ਛੁਹਾਇਆ ਅਤੇ ਕੁਝ ਸ਼ਹਿਦ ਜੋ ਉਸ ਦੇ ਸਿਰੇ ਨਾਲ ਲੱਗਾ ਉਸ ਨੂੰ ਮੂੰਹ ਪਾ ਲਿਆ ਤਾਂ ਉਸ ਨੇ ਚੰਗਾ ਮਹਿਸੂਸ ਕੀਤਾ, ਉਸ ਨੂੰ ਹੋਸ਼ ਗਈ
28 ਉਨ੍ਹਾਂ ਸਿਪਾਹੀਆਂ ਵਿੱਚੋਂ ਇੱਕ ਨੇ ਕਿਹਾ, “ਤੁਹਾਡੇ ਪਿਤਾ ਨੇ ਲੋਕਾਂ ਕੋਲੋਂ ਸੌਂਹ ਚੁਕਾਕੇ ਆਖਿਆ ਸੀ ਕਿ ਜਿਹੜਾ ਮਨੁੱਖ ਅੱਜ ਦੇ ਦਿਨ ਭੋਜਨ ਕਰੇ ਉਸ ਨੂੰ ਸਰਾਪ ਲੱਗੇਗਾ। ਇਸੇ ਲਈ ਅਜੇ ਤੀਕ ਆਦਮੀਆਂ ਨੇ ਕੁਝ ਨਹੀਂ ਖਾਧਾ, ਇਸੇ ਲਈ ਉਹ ਇੰਨੀ ਕਮਜ਼ੋਰੀ ਮਹਿਸੂਸ ਕਰ ਰਹੇ ਹਨ।
29 ਯੋਨਾਥਾਨ ਨੇ ਕਿਹਾ, “ਮੇਰੇ ਪਿਉ ਨੇ ਦੇਸ਼ ਨੂੰ ਬਹੁਤ ਦੁੱਖ ਦਿੱਤਾ ਹੈ। ਵੇਖੋ, ਮੈਂ ਥੋੜਾ ਕੁ ਸ਼ਹਿਦ ਚੱਖ ਕੇ ਕਿੰਨਾ ਚੰਗਾ ਮਹਿਸੂਸ ਕਰਨ ਲੱਗ ਪਿਆ ਹਾਂ 30 ਇਹ ਬਹੁਤ ਵੱਧੀਆ ਹੋਣਾ ਸੀ ਜੇਕਰ ਲੋਕਾਂ ਨੇ ਉਹ ਭੋਜਨ ਖਾ ਲਿਆ ਹੁੰਦਾ ਜਿਹੜਾ ਉਨ੍ਹਾਂ ਨੇ ਦੁਸ਼ਮਣਾ ਤੋਂ ਲੁੱਟਿਆ ਸੀ। ਅਸੀਂ ਹੋਰ ਬਹੁਤ ਸਾਰੇ ਫ਼ਲਿਸਤੀਆਂ ਨੂੰ ਮਾਰ ਦਿੱਤਾ ਹੋਣਾ ਸੀ।

 

ਜ਼ਬੂਰ 35:13

13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ
    ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ।
    ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?

 

1 ਰਾਜਿਆਂ 21:27-29

27 ਜਦੋਂ ਏਲੀਯਾਹ ਬੋਲ ਹਟਿਆ ਤਾਂ ਅਹਾਬ ਬੜਾ ਉਦਾਸ ਹੋਇਆ। ਉਸ ਨੇ ਇਹ ਪ੍ਰਗਟਾਉਣ ਲਈ ਕਿ ਉਹ ਬੜਾ ਦੁੱਖੀ ਹੈ, ਆਪਣੇ ਕੱਪੜੇ ਫ਼ਾੜ ਲੇ। ਤੇ ਫ਼ਿਰ ਉਸ ਨੇ ਖਾਸ ਉਦਾਸੀ ਵਾਲੇ ਕੱਪੜੇ ਪਾ ਲਏ ਤੇ ਖਾਣ ਤੋਂ ਇਨਕਾਰ ਕੀਤਾ ਤੇ ਉਨ੍ਹਾਂ ਕੱਪੜਿਆਂ ਦੇ ਨਾਲ ਹੀ ਸੁੱਤਾ ਕਿਉਂ ਕਿ ਉਹ ਬੜਾ ਉਦਾਸ ਅਤੇ ਪਰੇਸ਼ਾਨ ਸੀ

28 ਯਹੋਵਾਹ ਨੇ ਏਲੀਯਾਹ ਨਬੀ ਨੂੰ ਆਖਿਆ, 29 ਮੈਂ ਵੇਖਦਾ ਹਾਂ ਕਿ ਅਹਾਬ ਨੇ ਮੇਰੇ ਸਾਹਮਣੇ ਆਪਣੇ-ਆਪਨੂੰ ਬੜਾ ਨਿਮਾਣਾ ਦਰਸਾਇਆ ਹੈ, ਇਸ ਲਈ ਮੈਂ ਉਸ ਦੇ ਜੀਵਨ ਵਿੱਚ ਉਸ ਉੱਪਰ ਇਹ ਮੁਸੀਬਤ ਨਾ ਲਿਆਵਾਂਗਾ। ਮੈਂ ਉਸ ਦੇ ਪੁੱਤਰ ਦੇ ਪਾਤਸ਼ਾਹ ਬਨਣ ਦਾ ਇੰਤਜ਼ਾਰ ਕਰਾਂਗਾ। ਤਦ ਫ਼ਿਰ ਉਸ ਦੇ ਪੁੱਤਰ ਦੇ ਸਮੇਂ ਉਸ ਦੇ ਘਰਾਣੇ ਉੱਪਰ ਇਹ ਬੁਰਿਆਈ ਲਿਆਵਾਂਗਾ।

 

ਅਜ਼ਰਾ 8:21

21 ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ

 

ਜ਼ਬੂਰ 69:10

10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ,
    ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ

 

1 ਸਮੂਏਲ 7:6

ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ

 

ਨਹਮਯਾਹ 9:1-3

ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ

1 ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ। ਉਹ ਜਿਹੜੇ ਸੱਚੇ ਇਸਰਾਏਲੀ ਸਨ, ਉਨ੍ਹਾਂ ਨੇ ਆਪਣੇ-ਆਪ ਨੂੰ ਵਿਦੇਸ਼ੀਆਂ ਤੋਂ ਅੱਡ ਕਰ ਲਿਆ। ਉਹ ਖੜ੍ਹੇ ਹੋਏ ਅਤੇ ਆਪਣੇ ਪੁਰਖਿਆਂ ਦੀਆਂ ਦੁਸ਼ਟਤਾਵਾਂ ਨੂੰ ਕਬੂਲ ਕੀਤਾ ਉੱਥੇ ਤਕਰੀਬਨ ਉਹ ਤਿੰਨ ਘਂਟੇ ਖੜੋਤੇ ਰਹੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਬਾ ਦੀ ਪੋਥੀ ਨੂੰ ਪੜ੍ਹਿਆ। ਫਿਰ ਹੋਰ ਤਿੰਨਾਂ ਘਂਟਿਆਂ ਲਈ, ਉਨ੍ਹਾਂ ਨੇ ਆਪਣੇ ਕੀਤੇ ਪਾਪਾਂ ਦਾ ਇਕਰਾਰ ਕੀਤਾ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਕੇ ਉਸ ਦੀ ਉਪਾਸਨਾ ਕੀਤੀ

 

ਯੋਏਲ 1:13-14

13 ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ
    ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ,
ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ
    ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ

ਟਿੱਡੀਦਲ ਦਾ ਭਿਆਨਕ ਨਾਸ

14 ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ

 

ਯੋਏਲ 2:12-15

ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ

12 ਯਹੋਵਾਹ ਦਾ ਇਹ ਸੰਦੇਸ਼ ਹੈ:
    ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ।
ਤੁਸੀਂ ਪਾਪ ਕੀਤੇ ਇਸ ਲਈ ਰੋਵੋ,
    ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
13 ਆਪਣੇ ਵਸਤਰਾਂ ਦੀ ਬਜਾਇ
    ਆਪਣੇ ਦਿਲਾਂ ਨੂੰ ਪਾੜੋ।
ਯਹੋਵਾਹ ਆਪਣੇ ਪਰਮੇਸ਼ੁਰ ਵੱਲ ਪਰਤੋਂ ਜੋ ਦਯਾਲੂ
    ਅਤੇ ਮਿਹਰਬਾਨ ਹੈ ਉਹ ਜਲਦੀ ਕਿਤੇ ਕਰੋਧ ਨਹੀਂ ਆਉਂਦਾ।
ਉਹ ਪਿਆਰ ਨਾਲ ਭਰਪੂਰ ਹੈ
    ਅਤੇ ਲੋਕਾਂ ਨੂੰ ਸਜ਼ਾ ਦੇਣ ਬਾਰੇ ਆਪਣਾ ਮਨ ਬਦਲ ਲੈਂਦਾ ਹੈ।
14 ਕੌਣ ਜਾਣਦਾ ਉਹ ਕੀ ਫ਼ੈਸਲਾ ਕਰੇਗਾ?
    ਹੋ ਸੱਕਦਾ ਮਗਰੋਂ ਉਹ ਆਪਣਾ ਇਰਾਦਾ ਬਦਲ ਲਵੇ
ਤੇ ਪਿੱਛੇ ਤੁਹਾਡੇ ਲਈ ਬਖਸ਼ੀਸ਼ਾਂ ਦੇ ਢੇਰ ਛੱਡ ਜਾਵੇ।
ਫ਼ੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਨਾਜ
    ਅਤੇ ਪੀਣ ਦੀਆਂ ਭੇਟਾਂ ਚੜ੍ਹਾ ਸੱਕਦੇ ਹੋ

ਯਹੋਵਾਹ ਅੱਗੇ ਪ੍ਰਾਰਥਨਾ ਕਰੋ

15 ਸੀਯੋਨ ਵਿੱਚ ਤੁਰ੍ਹੀ ਵਜਾਓ।
    ਵਿਸ਼ੇਸ਼ ਸਭਾ ਬੁਲਾਓ ਵਰਤ ਲਈ ਖਾਸ ਸਮਾਂ ਰੱਖ ਕੇ ਬੁਲਾਓ

 

ਨਹਮਯਾਹ 1:4

ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ

 

ਅਜ਼ਰਾ 8:21-23

21 ਉੱਥੇ ਅਹਵਾ ਨਦੀ ਦੇ ਨੇੜੇ, ਮੈਂ (ਅਜ਼ਰਾ) ਨੇ ਐਲਾਨ ਕਰਵਾਇਆ ਕਿ ਸਾਨੂੰ ਸਭਨਾ ਨੂੰ ਵਰਤ ਰੱਖਣਾ ਚਾਹੀਦਾ ਹੈ ਤਾਂ ਜੋ ਅਸੀਂ ਪਰਮੇਸ਼ੁਰ ਦੇ ਸਾਹਮਣੇ ਆਪਣੇ-ਆਪ ਨੂੰ ਨਿਮਾਣਾ ਬਣਾਕੇ ਪੇਸ਼ ਹੋ ਸੱਕੀਏ, ਅਸੀਂ ਪਰਮੇਸ਼ੁਰ ਨੂੰ ਆਪਣੇ ਲਈ, ਆਪਣੇ ਬੱਚਿਆਂ ਅਤੇ ਮਾਲ ਅਸਬਾਬ ਨਾਲ ਸੁਰੱਖਿਅਤ ਸਫ਼ਰ ਲਈ ਪ੍ਰਾਰਥਨਾ ਕਰੀਏ 22 ਮੈਂ ਪਾਤਸ਼ਾਹ ਅਰਤਰਸ਼ਸ਼ਤਾ ਤੋਂ ਸਫ਼ਰ ਸਾਡੀ ਸੁਰੱਖਿਆ ਕਰਨ ਲਈ, ਕਿਉਂ ਜੋ ਰਾਹ ਵਿੱਚ ਦੁਸ਼ਮਣ ਸਨ ਸਿਪਾਹੀ ਅਤੇ ਘੋੜ-ਸਵਾਰ ਮੰਗਣ ਲੱਜਾ ਮਹਿਸੂਸ ਕੀਤੀ। ਮੇਰੀ ਲਾਜ ਦਾ ਕਾਰਣ ਇਹ ਸੀ ਕਿਉਂ ਕਿ ਅਸੀਂ ਪਾਤਸ਼ਾਹ ਨੂੰ ਆਖਿਆ ਸੀਸਾਡੇ ਪਰਮੇਸ਼ੁਰ ਦਾ ਹੱਥ ਉਨ੍ਹਾਂ ਸਾਰਿਆਂ ਲੋਕਾਂ ਦੇ ਨਾਲ ਹੈ ਜੋ ਉਸ ਦੇ ਵਫ਼ਾਦਾਰ ਹਨ ਪਰ ਪਰਮੇਸ਼ੁਰ ਉਨ੍ਹਾਂ ਤੇ ਬੜਾ ਕਰੋਧ ਕਰਦਾ ਹੈ ਜੋ ਉਸ ਦੇ ਵਿਰੁੱਧ ਉੱਠਦੇ ਹਨ। 23 ਇਸ ਲਈ ਅਸੀਂ ਵਰਤ ਰੱਖ ਕੇ ਇਸ ਗੱਲ ਲਈ ਸਾਡੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਬੇਨਤੀ ਦਾ ਉੱਤਰ ਦਿੱਤਾ

 

ਦਾਨੀਏਲ 9:3

ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ

 

ਮੱਤੀ 17:20

20 ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।

 

ਮਰਕੁਸ 9:29

29 ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸੱਕਦਾ ਹੈ।

 

ਲੂਕਾ 2:37

37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ

 

ਲੂਕਾ 5:33

ਯਿਸੂ ਦਾ ਵਰਤ ਬਾਰੇ ਸਵਾਲ ਦਾ ਜਵਾਬ ਦੇਣਾ

33 ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।

 

ਰਸੂਲਾਂ ਦੇ ਕਰਤੱਬ 13:3

ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ

 

ਰਸੂਲਾਂ ਦੇ ਕਰਤੱਬ 14:23

23 ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ


1 ਕੁਰਿੰਥੀਆਂ ਨੂੰ 7:3-5

ਪਤੀ ਨੂੰ ਆਪਣੀ ਪਤਨੀ ਨੂੰ ਉਹ ਸਭ ਕੁਝ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦੀ ਉਹ ਹੱਕਦਾਰ ਹੈ, ਅਤੇ ਪਤੀ ਨੂੰ ਆਪਣੇ ਪਤਨੀ ਨੂੰ ਉਹ ਦੇਣਾ ਚਾਹੀਦਾ ਹੈ ਜਿਸ ਨੂੰ ਪ੍ਰਾਪਤ ਕਰਨ ਦਾ ਉਹ ਹੱਕਦਾਰ ਹੈ ਇੱਕ ਪਤਨੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਹੈ। ਜਦਕਿ ਉਸ ਦੇ ਪਤੀ ਨੂੰ ਉਸ ਦੇ ਸਰੀਰ ਉੱਪਰ ਇਖਤਿਆਰ ਹੈ। ਇਸੇ ਤਰ੍ਹਾਂ ਹੀ, ਇੱਕ ਪਤੀ ਦਾ ਆਪਣੇ ਸਰੀਰ ਉੱਪਰ ਕੋਈ ਇਖਤਿਆਰ ਨਹੀਂ ਜਦਕਿ ਉਸਦੀ ਪਤਨੀ ਨੂੰ ਉਸ ਦੇ ਸਰੀਰ ਉੱਤੇ ਇਖਤਿਆਰ ਹੈ ਆਪੋ ਆਪਣੇ ਸਰੀਰਾਂ ਨੂੰ ਇੱਕ ਦੂਸਰੇ ਨੂੰ ਦੇਣ ਤੋਂ ਇਨਕਾਰੀ ਨਾ ਹੋਵੋ। ਪਰ ਤੁਸੀਂ ਦੋਵੇਂ ਕੁਝ ਅਰਸੇ ਲਈ ਇੱਕ ਦੂਸਰੇ ਤੋਂ ਦੂਰ ਰਹਿਣ ਲਈ ਰਜ਼ਾਮੰਦ ਹੋ ਸੱਕਦੇ ਹੋ। ਤੁਸੀਂ ਅਜਿਹਾ ਕਰ ਸੱਕਦੇ ਹੋ ਤਾਂ ਜੋ ਤੁਸੀਂ ਆਪਣਾ ਸਮਾਂ ਪ੍ਰਾਰਥਨਾ ਲਈ ਅਰਪਿਤ ਕਰ ਸੱਕੋ, ਫ਼ੇਰ ਦੁਬਾਰਾ ਇਕੱਠੇ ਹੋ ਜਾਉ। ਫ਼ੇਰ ਸੈਤਾਨ ਨੂੰ ਤੁਹਾਡੀ ਕਮਜ਼ੋਰੀ ਕਾਰਣ ਤੁਹਾਨੂੰ ਉਕਸਾਉਣ ਦਾ ਕੋਈ ਅਵਸਰ ਨਹੀਂ ਮਿਲੇਗਾ

 

ਰਸੂਲਾਂ ਦੇ ਕਰਤੱਬ 13:2

ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।


ਯਿਰਮਿਯਾਹ 14:11-12; ਯਸਾਯਾਹ 58:1-7; ਜ਼ਕਰਯਾਹ 7:4-7; ਮੱਤੀ 6:16-18; ਮੱਤੀ 9:14-15; ਮਰਕੁਸ 2:18-20; ਲੂਕਾ 5:33-35; 1 ਸਮੂਏਲ 14:24-30; ਜ਼ਬੂਰ 35:13; 1 ਰਾਜਿਆਂ 21:27-29; ਅਜ਼ਰਾ 8:21; ਜ਼ਬੂਰ 69:10; 1 ਸਮੂਏਲ 7:6; ਨਹਮਯਾਹ 9:1-3; ਯੋਏਲ 1:13-14; ਯੋਏਲ 2:12-15; ਨਹਮਯਾਹ 1:4; ਅਜ਼ਰਾ 8:21-23; ਦਾਨੀਏਲ 9:3; ਮੱਤੀ 17:20; ਮਰਕੁਸ 9:29; ਲੂਕਾ 2:37; ਲੂਕਾ 5:33; ਰਸੂਲਾਂ ਦੇ ਕਰਤੱਬ 13:3; ਰਸੂਲਾਂ ਦੇ ਕਰਤੱਬ 14:23; 1 ਕੁਰਿੰਥੀਆਂ ਨੂੰ 7:3-5; ਰਸੂਲਾਂ ਦੇ ਕਰਤੱਬ 13:2