Tuesday, July 22, 2014

ਮਾਲਕ / ਰੋਜ਼ਗਾਰਦਾਤਾ


                                ਬਾਈਬਲ ਦੇ ਕੁਝ ਵਚਨ ਵਿਸ਼ਾ: ਮਾਲਕ / ਰੋਜ਼ਗਾਰਦਾਤਾ                                                                                              ਪੰਜਾਬੀ ਮਸੀਹੀ ਸੰਦੇਸ਼


ਅੱਯੂਬ 31:13

13 ਜੇ ਮੈਂ ਇਨਕਾਰ ਕਰਦਾ ਹਾਂ ਆਪਣੇ ਗੁਲਾਮਾਂ ਨਾਲ ਇਮਾਨਦਾਰ ਹੋਣ
    ਤੋਂ ਜਦੋਂ ਉਨ੍ਹਾਂ ਕੋਲ ਮੇਰੀ ਸ਼ਿਕਾਇਤ ਹੁੰਦੀ ਹੈ,

 

ਯਾਕੂਬ 5:4

ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ

 

ਬਿਵਸਥਾ ਸਾਰ 24:14

14 ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ

 

ਲੇਵੀਆਂ ਦੀ ਪੋਥੀ 19:13

13 ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ

 

ਲੇਵੀਆਂ ਦੀ ਪੋਥੀ 25:43

43 ਤੁਹਾਨੂੰ ਉਸਤੇ ਕਠੋਰ ਢੰਗ ਨਾਲ ਸ਼ਾਸਨ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਪਰਮੇਸ਼ੁਰ ਤੋਂ ਡਰਨਾ ਚਾਹੀਦਾ ਹੈ

 

ਬਿਵਸਥਾ ਸਾਰ 24:15

15 ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ

 

ਅੱਯੂਬ 31:14

14 ਤਾਂ ਫੈਰ ਮੈਂ ਉਦੋਂ ਕੀ ਕਰਾਂਗਾ ਜਦੋਂ ਮੈਨੂੰ ਪਰਮੇਸ਼ੁਰ ਦਾ ਸਾਹਮਣਾ ਕਰਨਾ ਪਵੇਗਾ?
    ਮੈਂ ਕੀ ਆਖਾਂਗਾ ਜਦੋਂ ਪਰਮੇਸ਼ੁਰ ਮੇਰੇ ਕੋਲੋਂ ਪੁੱਛੇਗਾ ਕਿ ਮੈਂ ਕੀ ਕੀਤਾ ਹੈ

 

ਅਫ਼ਸੀਆਂ ਨੂੰ 6:9

ਮਾਲਕੋ, ਇਸੇ ਤਰ੍ਹਾਂ ਹੀ ਤੁਸੀਂ ਆਪਣੇ ਗੁਲਾਮਾਂ ਨਾਲ ਚੰਗਾ ਸਲੂਕ ਕਰੋ। ਉਨ੍ਹਾਂ ਨੂੰ ਡਰਾਉਣ ਧਮਕਾਉਣ ਵਾਲੀਆਂ ਗੱਲਾਂ ਨਾ ਆਖੋ। ਤੁਸੀਂ ਜਾਣਦੇ ਹੋ ਕਿ ਤੁਹਾਡਾ ਮਾਲਕ ਅਤੇ ਉਨ੍ਹਾਂ ਦਾ ਮਾਲਕ ਇੱਕੋ ਹੀ ਹੈ ਜੋ ਸਵਰਗ ਵਿੱਚ ਹੈ। ਅਤੇ ਉਸ ਦੇ ਵਾਸਤੇ ਹਰ ਕੋਈ ਬਰਾਬਰ ਹੈ

 

ਕੁਲੁੱਸੀਆਂ ਨੂੰ 4:1

 ਮਾਲਕੋ, ਆਪਣੇ ਨੌਕਰਾਂ ਨਾਲ ਨਰਮ ਰਹੋ ਅਤੇ ਜੋ ਜਾਇਜ਼ ਤੌਰ ਤੇ ਉਨ੍ਹਾਂ ਦਾ ਹੈ, ਉਨ੍ਹਾਂ ਨੂੰ ਦਿਉ। ਯਾਦ ਰੱਖੋ ਕਿ ਸਵਰਗ ਵਿੱਚ ਤੁਹਾਡਾ ਵੀ ਕੋਈ ਮਾਲਕ ਹੈ

 

ਯਿਰਮਿਯਾਹ 22:13

ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ

13 ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ
    ਆਪਣੇ ਮਹਿਲ ਉਸਾਰਦਾ ਹੈ।
ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ।
    ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ

 

ਮਲਾਕੀ 3:5

ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ

 

ਲੂਕਾ 3:14

14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।



ਅੱਯੂਬ 31:13; ਯਾਕੂਬ 5:4; ਬਿਵਸਥਾ ਸਾਰ 24:14; ਲੇਵੀਆਂ ਦੀ ਪੋਥੀ 19:13; ਲੇਵੀਆਂ ਦੀ ਪੋਥੀ 25:43; ਬਿਵਸਥਾ ਸਾਰ 24:15; ਅੱਯੂਬ 31:14; ਅਫ਼ਸੀਆਂ ਨੂੰ 6:9; ਕੁਲੁੱਸੀਆਂ ਨੂੰ 4:1; ਯਿਰਮਿਯਾਹ 22:13; ਮਲਾਕੀ 3:5; ਲੂਕਾ 3:14