Monday, April 24, 2017

ਬੁਰੇ ਦਾਸ


                                            ਬਾਈਬਲ ਦੇ ਕੁਝ ਵਚਨ ਵਿਸ਼ਾ : ਬੁਰੇ ਦਾਸ
                                                           ਪੰਜਾਬੀ ਮਸੀਹੀ ਸੰਦੇਸ਼                                    

 

2 ਥੱਸਲੁਨੀਕੀਆਂ ਨੂੰ 3:11

11 ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ

 

ਕਹਾਉਤਾਂ 18:9

ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ

 

ਮੱਤੀ 25:24-30

24 ਜਿਸ ਨੋਕਰ ਨੇ ਧਨ ਦਾ ਸਿਰਫ਼ ਇੱਕ ਹੀ ਤੋੜਾ ਪ੍ਰਾਪਤ ਕੀਤਾ ਸੀ, ਉਹ ਆਇਆ ਅਤੇ ਆਖਿਆ, ‘ਸੁਆਮੀ ਜੀ, ਮੈਂ ਜਾਣਦਾ ਸਾਂ ਕਿ ਤੁਸੀਂ ਇੱਕ ਸਖਤ ਦਿਲ ਆਦਮੀ ਹੋ ਕਿਉਂਕਿ ਜਿੱਥੇ ਤੁਸੀਂ ਕੁਝ ਨਹੀਂ ਬੀਜਿਆ ਤੁਸੀਂ ਉੱਥੋਂ ਵੱਢਦੇ ਹੋ ਅਤੇ ਜਿੱਥੇ ਖਿਲਾਰਿਆ ਨਹੀਂ ਉੱਥੋਂ ਇਕੱਠਾ ਕਰਦੇ ਹੋ। 25 ਇਸ ਲਈ ਮੈਂ ਡਰਦਾ ਸਾਂ। ਮੈਂ ਗਿਆ ਅਤੇ ਤੁਹਾਡਾ ਧਨ ਧਰਤੀ ਵਿੱਚ ਲਕੋ ਦਿੱਤਾ। ਆਹ ਰਿਹਾ ਤੁਹਾਡਾ ਧਨ ਦਾ ਤੋੜਾ

26 ਮਾਲਕ ਨੇ ਉਸ ਨੂੰ ਆਖਿਆ ਕੀ ਤੂੰ ਇੱਕ ਬੁਰਾ ਅਤੇ ਆਲਸੀ ਨੋਕਰ ਹੈਂ। ਤੂੰ ਜਾਣਦਾ ਸੀ ਕਿ ਜਿੱਥੇ ਮੈਂ ਬੀਜਿਆ ਨਹੀਂ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਖਿਲਾਰਿਆ ਨਹੀਂ ਸੀ ਉੱਥੋਂ ਇਕੱਠਾ ਕਰਦਾ ਹਾਂ 27 ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ
28 ਤਾਂ ਮਾਲਕ ਨੇ ਦੂਜੇ ਨੋਕਰਾਂ ਨੂੰ ਆਖਿਆ, ‘ਧਨ ਦਾ ਇਹ ਇੱਕ ਝੋਲਾ ਇਸ ਕੋਲੋਂ ਲੈ ਲਵੋ ਅਤੇ ਉਸ ਨੂੰ ਦੇ ਦੇਵੋ ਜਿਸ ਕੋਲ ਦਸ ਝੋਲੇ ਹਨ 29 ਕਿਉਂਕਿ ਹਰ ਕੋਈ ਜਿਸ ਕੋਲ ਜੋ ਹੈ ਉਸ ਨੂੰ ਵਰਤਦਾ ਹੈ ਉਸ ਨੂੰ ਵੱਧ ਮਿਲੇਗਾ ਅਤੇ ਉਹ ਆਪਣੀ ਜ਼ਰੂਰਤ ਤੋਂ ਵੀ ਵੱਧ ਪ੍ਰਾਪਤ ਕਰੇਗਾ। ਅਤੇ ਉਹ ਜਿਸ ਕੋਲ ਜੋ ਹੈ ਉਸਦੀ ਵਰਤੋਂ ਨਹੀਂ ਕਰਦਾ, ਤਾਂ ਉਸ ਕੋਲੋਂ ਉਹ ਵੀ ਲੈ ਲਿਆ ਜਾਵੇਗਾ ਜੋ ਉਸ ਕੋਲ ਹੈ। 30 ਤਾਂ ਉਸ ਦੇ ਮਾਲਕ ਨੇ ਕਿਹਾ, ‘ਉਸ ਨਿਕੰਮੇ ਨੋਕਰ ਨੂੰ ਬਾਹਰ ਹਨੇਰੇ ਵਿੱਚ ਸੁੱਟ ਦਿਓ, ਉਸ ਜਗ੍ਹਾ ਜਿੱਥੇ ਲੋਕ ਚੀਕਦੇ ਅਤੇ ਦਰਦ ਨਾਲ ਆਪਣੇ ਦੰਦ ਪੀਸਦੇ ਹਨ।

 

ਲੂਕਾ 19:20-26

20 ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸ ਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸ ਨੂੰ ਵੱਡੇ ਕੱਪੜੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।

22 ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ 23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ। 24 ਤਦ ਜਿਹੜੇ ਆਦਮੀ ਖੜ੍ਹੇ ਇਹ ਸਭ ਵੇਖ ਰਹੇ ਸਨ ਉਸ ਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।
25 ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।
26 ਫ਼ੇਰ ਰਾਜੇ ਨੇ ਆਖਿਆ, ‘ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸ ਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ

ਲੂਕਾ 16:12

12 ਜੇਕਰ ਤੁਸੀਂ ਇਹ ਸਾਬਤ ਨਹੀਂ ਕਰਦੇ ਕਿ ਤੁਸੀਂ ਦੂਜਿਆਂ ਦੀ ਮਲਕੀਅਤ ਨਾਲ ਵਫਾਦਾਰ ਨਹੀਂ ਹੋ ਤਾਂ ਫ਼ਿਰ ਤੁਹਾਨੂੰ ਆਪਣੇ ਲਈ ਕੌਣ ਮਲਕੀਅਤ ਦੇਵੇਗਾ?

 

ਉਤਪਤ 21:25

25 ਫ਼ੇਰ ਅਬਰਾਹਾਮ ਨੇ ਅਬੀਮਲਕ ਨੂੰ ਸ਼ਿਕਾਇਤ ਕੀਤੀ। ਅਬਰਾਹਾਮ ਨੇ ਇਸ ਲਈ ਸ਼ਿਕਾਇਤ ਕੀਤੀ ਕਿਉਂਕਿ ਅਬੀਮਲਕ ਦੇ ਨੌਕਰਾਂ ਨੇ ਪਾਣੀ ਦੇ ਖੂਹ ਉੱਤੇ ਕਬਜ਼ਾ ਕਰ ਲਿਆ ਸੀ

 

ਲੇਵੀਆਂ ਦੀ ਪੋਥੀ 6:2

ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ [a] ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ

 

2 ਰਾਜਿਆਂ 5:20-25

20 ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ। 21 ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨੱਸਿਆ

ਨਅਮਾਨ ਨੇ ਵੇਖਿਆ ਕਿ ਉਸ ਦੇ ਪਿੱਛੇ ਕੋਈ ਭੱਜਿਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਥੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁੱਛਿਆ, “ਕੀ ਸਭ ਠੀਕ-ਠਾਕ ਤਾਂ ਹੈ?”
22 ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।
23 ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ 24 ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸ ਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾ ਲਈਆਂ
25 ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?
ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”

 

ਅਫ਼ਸੀਆਂ ਨੂੰ 6:6

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ

 

ਕੁਲੁੱਸੀਆਂ ਨੂੰ 3:22

22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ

 

ਲੂਕਾ 16:13

13 ਕੋਈ ਵੀ ਸੇਵਕ ਇੱਕੋ ਵੇਲੇ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ। ਉਹ ਇੱਕ ਨੂੰ ਪਿਆਰ ਕਰੇਗਾ ਅਤੇ ਦੂਜੇ ਨੂੰ ਨਫ਼ਰਤ ਜਾਂ ਇੱਕ ਨਾਲ ਵਫਾਦਾਰ ਹੋਵੇਗਾ ਅਤੇ ਦੂਜੇ ਨਾਲ ਅਣਗਹਿਲੀ ਕਰੇਗਾ। ਤੁਸੀਂ ਪਰਮੇਸ਼ੁਰ ਅਤੇ ਪੈਸੇ ਦੀ ਇੱਕੋ ਵੇਲੇ ਸੇਵਾ ਨਹੀਂ ਕਰ ਸੱਕਦੇ।

 

2 ਸਮੂਏਲ 19:24-27

24 ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸ ਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆਏ ਸਨ। 25 ਅਤੇ ਅਜਿਹਾ ਹੋਇਆ ਕਿ ਜਦੋਂ ਉਹ ਪਾਤਸ਼ਾਹ ਨੂੰ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਪਾਤਸ਼ਾਹ ਨੇ ਆਖਿਆ, “ਮਫ਼ੀਬੋਸ਼ਥ, ਜਦੋਂ ਮੈਂ ਯਰੂਸ਼ਲਮ ਤੋਂ ਭਜਿਆ ਸੀ ਤੂੰ ਮੇਰੇ ਨਾਲ ਕਿਉਂ ਨਾ ਭਜਿਆ?

26 ਮਫ਼ੀਬੋਸ਼ਥ ਨੇ ਆਖਿਆ, “ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲੰਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿਜਾ ਤੇ ਖੋਤੇ ਤੇ ਕਾਠੀ ਚੜ੍ਹਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ। 27 ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ

ਯੂਹੰਨਾ 10:13

13 ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ

 

ਰਸੂਲਾਂ ਦੇ ਕਰਤੱਬ 27:30

30 ਉਨ੍ਹਾਂ ਨੇ ਡੌਂਗੀ ਨੂੰ ਪਾਣੀ ਵਿੱਚ ਥੋੜਾ ਥੱਲੇ ਕੀਤਾ। ਉਹ ਚਾਹੁੰਦੇ ਸਨ ਕਿ ਬਾਕੀ ਲੋਕ ਇਹ ਸੋਚਣ ਕਿ ਉਹ ਜਹਾਜ਼ ਦੇ ਅਗਲੇ ਪਾਸਿਓ ਪਾਣੀ ਵਿੱਚ ਹੋਰ ਲੰਗਰ ਸੁੱਟ ਰਹੇ ਹਨ

 

ਮੱਤੀ 24:48-49

48 ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ? 49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁੱਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ

 

ਉਤਪਤ 13:7

ਕਨਾਨੀ ਲੋਕ ਅਤੇ ਪਰਿਜ਼ੀ ਲੋਕ ਵੀ ਉਸ ਵੇਲੇ ਉਸੇ ਧਰਤੀ ਉੱਤੇ ਰਹਿ ਰਹੇ ਸਨ। ਅਬਰਾਮ ਅਤੇ ਲੂਤ ਦੇ ਅਯਾਲੀਆਂ ਵਿੱਚ ਲੜਾਈ ਝਗੜਾ ਹੋਣ ਲੱਗ ਪਿਆ

 

ਉਤਪਤ 26:20

20 ਪਰ ਉਹ ਲੋਕ ਜਿਹੜੇ ਗਰਾਰ ਦੀ ਵਾਦੀ ਵਿੱਚ ਇੱਜੜ ਚਾਰਦੇ ਸਨ ਉਹ ਇਸਹਾਕ ਦੇ ਨੌਕਰਾਂ ਨਾਲ ਝਗੜਨ ਲੱਗੇ। ਉਨ੍ਹਾਂ ਨੇ ਆਖਿਆ, “ਇਹ ਪਾਣੀ ਸਾਡਾ ਹੈ।ਇਸ ਲਈ ਇਸਹਾਕ ਨੇ ਉਸ ਖੂਹ ਦਾ ਨਾਂ ਏਸੱਕ ਧਰ ਦਿੱਤਾ। ਉਸ ਨੇ ਇਹ ਨਾਮ ਇਸ ਨੂੰ ਇਸ ਵਾਸਤੇ ਦਿੱਤਾ ਕਿਉਂਕਿ ਇਹੀ ਥਾਂ ਸੀ ਜਿੱਥੇ ਉਨ੍ਹਾਂ ਲੋਕਾਂ ਨੇ ਉਸ ਨਾਲ ਝਗੜਾ ਕੀਤਾ ਸੀ

 

ਮੱਤੀ 18:23-30

23 ਸੋ ਸੁਰਗ ਦਾ ਰਾਜ ਉਸ ਰਾਜੇ ਵਰਗਾ ਹੈ ਜਿਸਨੇ ਆਪਣੇ ਉਨ੍ਹਾਂ ਨੋਕਰਾਂ ਤੋਂ ਪੈਸਾ ਵਸੂਲਣ ਦਾ ਮਨ ਬਣਾਇਆ ਜੋ ਉਸ ਦੇ ਨੌਕਰ ਉਸ ਨੂੰ ਦੇਣਦਾਰ ਸਨ 24 ਜਦੋਂ ਰਾਜੇ ਨੇ ਪੈਸਾ ਇਕੱਠਾ ਕਰਨਾ ਸ਼ੁਰੂ ਕੀਤਾ, ਤਾਂ ਉਸ ਦੇ ਇੱਕ ਨੋਕਰ ਨੂੰ, ਜੋ ਉਸ ਨੂੰ ਚਾਂਦੀ ਦੇ ਕਈ ਹਜ਼ਾਰ ਸਿੱਕਿਆਂ ਦਾ ਦੇਣਦਾਰ ਸੀ, ਉਸ ਕੋਲ ਲਿਆਂਦਾ ਗਿਆ 25 ਪਰ ਨੋਕਰ, ਕੋਲ ਦੇਣ ਨੂੰ ਕੁਝ ਨਹੀਂ ਸੀ, ਤਦ ਉਸ ਦੇ ਮਾਲਕ ਨੇ ਹੁਕਮ ਦਿੱਤਾ ਉਹ ਉਸਦੀ ਤੀਵੀਂ, ਬਾਲ-ਬੱਚੇ ਅਤੇ ਜੋ ਕੁਝ ਵੀ ਉਸਦਾ ਹੈ ਸਭ ਵੇਚਿਆ ਜਾਵੇ ਅਤੇ ਕਰਜ ਭਰ ਲਿਆ ਜਾਵੇ

26 ਉਸ ਸਮੇਂ ਨੋਕਰ ਨੇ ਉਸ ਅੱਗੇ ਝੁਕ ਕੇ ਬੇਨਤੀ ਕੀਤੀ, ‘ਮੇਰੇ ਤੇ ਰਹਿਮ ਕਰੋ ਅਤੇ ਮੈਂ ਜੋ ਕੁਝ ਤੁਹਾਥੋਂ ਲਿਆ ਹੈ, ਜਲਦੀ ਮੋੜ ਦੇਵਾਂਗਾ। 27 ਤਾਂ ਮਾਲਕ ਨੂੰ ਉਸ ਉੱਤੇ ਤਰਸ ਆਇਆ। ਮਾਲਕ ਨੇ ਤਰਸ ਖਾਕੇ ਉਸਦਾ ਕਰਜ ਮਾਫ਼ ਕਰ ਦਿੱਤਾ ਅਤੇ ਉਸ ਨੂੰ ਵੀ ਛੱਡ ਦਿੱਤਾ
28 ਜਦੋਂ ਉਹੀ ਨੋਕਰ ਬਾਹਰ ਆਇਆ, ਤਾਂ ਉਸ ਨੂੰ ਦੂਜਾ ਨੋਕਰ ਮਿਲਿਆ ਜੋ ਉਸ ਨੂੰ ਚਾਂਦੀ ਦੇ ਇੱਕ ਸੌ ਸਿੱਕਿਆਂ ਦਾ ਦੇਣਦਾਰ ਸੀ। ਤਾਂ ਉਸ ਨੋਕਰ ਨੇ ਦੂਜੇ ਨੂੰ ਗਲੋਂ ਫ਼ੜ ਲਿਆ ਅਤੇ ਆਖਿਆ ਜਿਸਦਾ ਤੂੰ ਮੈਨੂੰ ਦੇਣਦਾਰ ਹੈ, ਸੋ ਦੇ
29 ਤਾਂ ਉਸ ਦੇ ਨਾਲ ਦਾ ਨੋਕਰ ਉਸ ਦੇ ਗੋਡੀ ਪੈ ਗਿਆ ਅਤੇ ਉਸ ਨੂੰ ਬੇਨਤੀ ਕੀਤੀ, ‘ਤੂੰ ਮੇਰੇ ਨਾਲ ਸਬਰ ਤੋਂ ਕੰਮ ਲੈ, ਮੈਂ ਤੇਰਾ ਸਾਰਾ ਕਰਜਾ ਦੇ ਦਿਆਂਗਾ।
30 ਪਰ ਉਸ ਨੇ ਇਨਕਾਰ ਕਰ ਦਿੱਤਾ ਅਤੇ ਕਚਿਹਰੀ ਰਾਹੀਂ ਉਸ ਨੋਕਰ ਨੂੰ ਕੈਦ ਵਿੱਚ ਸੁੱਟ ਦਿਤਾ ਗਿਆ। ਉਸ ਨੂੰ ਓਨਾ ਚਿਰ ਕੈਦ ਵਿੱਚ ਰੱਖਿਆ ਗਿਆ ਜਦੋਂ ਤੱਕ ਕਿ ਉਸ ਨੇ ਸਾਰਾ ਕਰਜਾ ਵਾਪਸ ਨਹੀਂ ਦੇ ਦਿੱਤਾ

 

ਲੂਕਾ 3:14

14 ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।

 

ਮੱਤੀ 20:9-15

ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ 10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ 11 ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ 12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।

13 ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?14 ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ 15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।

ਕਹਾਉਤਾਂ 29:19

19 ਜੇ ਤੁਸੀਂ ਉਸ ਨਾਲ ਸਿਰਫ਼ ਗੱਲਾਂ ਹੀ ਕਰੋਂਗੇ ਤਾਂ ਨੌਕਰ ਕਦੇ ਸਬਕ ਨਹੀਂ ਸਿਖੇਗਾ। ਉਹ ਤੁਹਾਡੇ ਸ਼ਬਦਾਂ ਨੂੰ ਸਮਝ ਸੱਕਦਾ ਹੈ ਪਰ ਉਹ ਮੰਨੇਗਾ ਨਹੀਂ

 

2 ਸਮੂਏਲ 16:1-4

 ਦਾਊਦ ਪਹਾੜ ਦੀ ਚੋਟੀ ਜੈਤੂਨ ਦੇ ਪਹਾੜ ਤੋਂ ਅਗਾਂਹ ਵੱਧਿਆ ਤਾਂ ਮਫ਼ੀਬੋਸ਼ਥ ਦਾ ਨੌਕਰ ਸੀਬਾ ਦਾਊਦ ਨੂੰ ਮਿਲਿਆ। ਉਸ ਕੋਲ ਦੋ ਖੋਤੇ ਕੱਸੇ ਹੋਏ ਸਨ। ਉਨ੍ਹਾਂ ਉੱਪਰ 200 ਰੋਟੀਆਂ, 100 ਗੁੱਛਾ ਦਾਖਾਂ ਦਾ, 100 ਗਰਮੀਆਂ ਦੇ ਮੌਸਮੀ ਫ਼ਲ ਅਤੇ ਇੱਕ ਮਸ਼ਕ ਮੈਅ ਦੀ ਸੀ। ਦਾਊਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਸਭ ਵਸਤਾਂ ਕਿਸ ਲਈ ਹਨ?

ਸੀਬਾ ਨੇ ਕਿਹਾ, “ਇਹ ਖੋਤੇ ਪਾਤਸ਼ਾਹ ਦੇ ਪਰਿਵਾਰ ਦੇ ਚੜ੍ਹਨ ਲਈ ਹਨ ਅਤੇ ਇਹ ਰੋਟੀਆਂ ਅਤੇ ਫ਼ਲ ਉਸ ਦੇ ਅਫ਼ਸਰਾਂ ਦੇ ਖਾਣ ਲਈ ਅਤੇ ਉਜਾੜ ਵਿੱਚ ਜਾਂਦਿਆਂ ਕੋਈ ਵੀ ਮਨੁੱਖ ਰਾਹ ਵਿੱਚ ਕਮਜ਼ੋਰੀ ਮਹਿਸੂਸ ਕਰੇ ਉਸ ਲਈ ਇਹ ਮੈਅ ਦੀ ਮਸ਼ਕ ਹੈ।
ਪਾਤਸ਼ਾਹ ਨੇ ਪੁੱਛਿਆ, “ਮਫ਼ੀਬੋਸ਼ਥ ਕਿੱਥੇ ਹੈ?
ਸੀਬਾ ਨੇ ਪਾਤਸ਼ਾਹ ਨੂੰ ਕਿਹਾ, “ਮਫ਼ੀਬੋਸ਼ਥ ਤਾਂ ਯਰੂਸ਼ਲਮ ਵਿੱਚ ਠਹਿਰਿਆ ਹੋਇਆ ਹੈ। ਕਿਉਂ ਜੋ ਉਸ ਨੇ ਆਖਿਆ ਹੈ ਕਿ ਇਸਰਾਏਲੀ ਅੱਜ ਹੀ ਮੇਰੇ ਪਿਤਾ ਦਾ ਰਾਜ ਮੈਨੂੰ ਮੋੜ ਦੇਣਗੇ।
ਤਦ ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਸੇ ਲਈ ਮੈਂ ਤੈਨੂੰ ਉਹ ਸਭ ਕੁਝ ਵਾਪਸ ਕਰਦਾ ਹਾਂ ਜੋ ਮਫ਼ੀਬੋਸ਼ਥ ਨਾਲ ਸਬੰਧਿਤ ਹੈ।
ਸੀਬਾ ਨੇ ਕਿਹਾ, “ਮੈਂ ਤੇਰੇ ਅੱਗੇ ਸਿਰ ਨਿਵਾਉਂਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਪਣੇ ਪਾਤਸ਼ਾਹ ਦੀ ਨਿਗਾਹ ਹੇਠਾਂ ਕਿਰਪਾ ਯੋਗ ਹੋਵਾਂ।

 

2 ਸਮੂਏਲ 19:26-29

26 ਮਫ਼ੀਬੋਸ਼ਥ ਨੇ ਆਖਿਆ, “ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲੰਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿਜਾ ਤੇ ਖੋਤੇ ਤੇ ਕਾਠੀ ਚੜ੍ਹਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ। 27 ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ 28 ਕਿਉਂ ਜੋ ਮੇਰੇ ਪਿਤਾ ਦਾ ਸਾਰਾ ਪਰਿਵਾਰ ਮੇਰੇ ਮਹਾਰਾਜ ਦੇ ਅੱਗੇ ਮੁਰਦਿਆਂ ਵਰਗਾ ਸੀ, ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ, ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਸਨ। ਤਾਂ ਫ਼ਿਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਭਲਾ ਮੇਰਾ ਕੀ ਅਧਿਕਾਰ ਹੈ?
29 ਪਾਤਸ਼ਾਹ ਨੇ ਮਫ਼ੀਬੋਸ਼ਥ ਨੂੰ ਆਖਿਆ, “ਤੂੰ ਆਪਣੀਆਂ ਔਕੜਾਂ ਬਾਰੇ ਬਹੁਤਾਂ ਨਾ ਆਖੀ ਜਾ। ਮੈਂ ਤਾਂ ਫ਼ੈਸਲਾ ਕਰ ਚੁੱਕਿਆ ਹਾਂ ਕਿ ਤੂੰ ਅਤੇ ਸੀਬਾ ਇਸ ਪੈਲੀ ਨੂੰ ਵੰਡ ਲਵੋ।

1 ਰਾਜਿਆਂ 2:39

39 ਪਰ ਤਿੰਨ ਵਰ੍ਹੇ ਬਾਅਦ ਸ਼ਿਮਈ ਦੇ ਸੇਵਕਾਂ ਵਿੱਚੋਂ ਦੋ ਭੱਜ ਗਏ। ਉਹ ਗਥ ਦੇ ਰਾਜਾ, ਮਆਕਾਹ ਦੇ ਪੁੱਤਰ ਅਕੀਸ਼ ਦੇ ਕੋਲ ਨੱਠ ਗਏ

 

1 ਰਾਜਿਆਂ 16:9-10

ਜ਼ਿਮਰੀ ਏਲਾਹ ਪਾਤਸ਼ਾਹ ਦੇ ਅਫ਼ਸਰਾਂ ਵਿੱਚੋਂ ਇੱਕ ਸੀ ਅਤੇ ਪਾਤਸ਼ਾਹ ਦੇ ਅੱਧੇ ਰੱਥਾਂ ਉੱਪਰ ਹੁਕਮ ਕਰਦਾ ਸੀ, ਪਰ ਜ਼ਿਮਰੀ ਨੇ ਏਲਾਹ ਦੇ ਵਿਰੁੱਧ ਵਿਉਂਤ ਬਨਾਉਣੀ ਸ਼ੁਰੂ ਕੀਤੀ। ਏਲਾਹ ਪਾਤਸ਼ਾਹ ਤਿਰਸਾਹ ਵਿਖੇ ਅਰਸਾ ਦੇ ਘਰ ਵਿੱਚ ਸੀ, ਪੀਕੇ ਸ਼ਰਾਬੀ ਹੋ ਰਿਹਾ ਸੀ ਤੇ ਅਰਸਾ ਤਿਰਸਾਹ ਵਿੱਚ ਉਸ ਦੇ ਮਹਿਲ ਦਾ ਇੰਚਾਰਜ ਸੀ 10 ਜ਼ਿਮਰੀ ਉਸ ਘਰ ਵਿੱਚ ਗਿਆ ਅਤੇ ਜਾਕੇ ਏਲਾਹ ਪਾਤਸ਼ਾਹ ਦੀ ਹਤਿਆ ਕਰ ਦਿੱਤੀ। ਇਹ ਯਹੂਦਾਹ ਦੇ ਪਾਤਸ਼ਾਹ ਆਸਾ ਦੇ 27 ਵੇਂ ਵਰ੍ਹੇ ਵਿੱਚ ਹੋਇਆ ਅਤੇ ਇਉਂ ਏਲਾਹ ਤੋਂ ਬਾਅਦ ਜ਼ਿਮਰੀ ਰਾਜ ਕਰਨ ਲੱਗ ਪਿਆ

 

2 ਰਾਜਿਆਂ 5:19-27

19 ਤਦ ਅਲੀਸ਼ਾ ਨੇ ਨਅਮਾਨ ਨੂੰ ਆਖਿਆ, “ਜਾਹ ਅਤੇ ਸੁਖੀ ਰਹੁ।

ਤਦ ਨਅਮਾਨ ਉਸ ਤੋਂ ਬੋੜੀ ਦੂਰ ਚੱਲਾ ਗਿਆ। 20 ਪਰ ਪਰਮੇਸ਼ੁਰ ਦੇ ਮਨੁੱਖ, ਅਲੀਸ਼ਾ ਦੇ ਸੇਵਕ ਗੇਹਾਜੀ ਨੇ ਆਖਿਆ, “ਵੇਖੋ, ਮੇਰੇ ਸੁਆਮੀ ਨੇ ਨਅਮਾਨ ਅਰਾਮੀ ਦੇ ਹੱਥੋਂ ਜੋ ਕੁਝ ਉਹ ਲਿਆਇਆ ਸੀ ਉਸ ਨੂੰ ਇਨਕਾਰ ਕਰਕੇ ਉਸ ਨੂੰ ਵਰਜ ਦਿੱਤਾ ਤੇ ਉਸ ਦੇ ਹੱਥੋਂ ਤੋਹਫ਼ੇ ਸਵੀਕਾਰ ਨਹੀਂ ਕੀਤੇ। ਜਿਉਂਦੇ ਯਹੋਵਾਹ ਦੀ ਸੌਂਹ ਮੈਂ ਸੱਚਮੁੱਚ ਉਸ ਦੇ ਪਿੱਛੇ ਨੱਸਾਂਗਾ ਅਤੇ ਉਸ ਕੋਲੋਂ ਕੁਝ ਲੈ ਆਵਾਂਗਾ। 21 ਤਾਂ ਗੇਹਾਜੀ ਨਅਮਾਨ ਦੇ ਪਿੱਛੇ ਨੱਸਿਆ
ਨਅਮਾਨ ਨੇ ਵੇਖਿਆ ਕਿ ਉਸ ਦੇ ਪਿੱਛੇ ਕੋਈ ਭੱਜਿਆ ਰਿਹਾ ਹੈ ਤਾਂ ਉਸ ਨੇ ਆਪਣਾ ਰੱਥ ਰੋਕ ਕੇ ਉਸਤੋਂ ਥੱਲੇ ਉਤਰ ਕੇ ਗੇਹਾਜੀ ਨੂੰ ਮਿਲਿਆ ਅਤੇ ਨਅਮਾਨ ਨੇ ਪੁੱਛਿਆ, “ਕੀ ਸਭ ਠੀਕ-ਠਾਕ ਤਾਂ ਹੈ?”
22 ਗੇਹਾਜੀ ਨੇ ਆਖਿਆ, “ਹਾਂ, ਸਭ ਠੀਕ-ਠਾਕ ਹੈ। ਮੇਰੇ ਸੁਆਮੀ ਅਲੀਸ਼ਾ ਨੇ ਮੈਨੂੰ ਇਹ ਆਖਣ ਲਈ ਭੇਜਿਆ ਕਿ ਨਬੀਆਂ ਦੇ ਸਮੂਹ ਵਿੱਚੋਂ ਦੋ ਨੌਜੁਆਨ ਇਫ਼ਰਾਈਮ ਦੇ ਪਹਾੜੀ ਦੇਸ਼ ਤੋਂ ਮੇਰੇ ਕੋਲ ਰਹੇ ਹਨ। ਉਨ੍ਹਾਂ ਨੂੰ 34 ਕਿੱਲੋ ਚਾਂਦੀ ਅਤੇ ਦੋ ਜੋੜੇ ਬਸਤਰ ਦੇਹ।
23 ਨਅਮਾਨ ਨੇ ਆਖਿਆ, “ਖੁਸ਼ੀ ਨਾਲ 68 ਕਿੱਲੋ ਲੈ।ਅਤੇ ਉਹ ਉਸ ਦੇ ਪਿੱਛੇ ਪੈ ਗਿਆ ਜ਼ਿਦ ਨਾਲ ਦੋ ਥੈਲੀਆਂ ਵਿੱਚ 68 ਕਿੱਲੋ ਚਾਂਦੀ ਦੇ ਅਤੇ ਦੋ ਜੋੜੇ ਬਸਤਰਾਂ ਦੇ ਬੰਨ੍ਹ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਦੋ ਸੇਵਕਾਂ ਉੱਪਰ ਲੱਦ ਦਿੱਤਾ ਅਤੇ ਉਹ ਸੇਵਕ ਉਹ ਤੋਹਫ਼ੇ ਚੁੱਕ ਕੇ ਉਸ ਦੇ ਅੱਗੇ-ਅੱਗੇ ਹੋਕੇ ਤੁਰ ਪਏ 24 ਜਦ ਗੇਹਾਜੀ ਪਹਾੜੀ ਕੋਲ ਪਹੁੰਚਿਆ ਤਾਂ ਉਸ ਨੇ ਇਹ ਵਸਤਾਂ ਨੌਕਰਾਂ ਕੋਲੋਂ ਆਪਣੇ ਹੱਥਾਂ ਵਿੱਚ ਫ਼ੜਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਤੇ ਉਹ ਵਾਪਸ ਮੁੜ ਗਏ। ਉਸ ਉਪਰੰਤ ਗੇਹਾਜੀ ਨੇ ਉਹ ਵਸਤਾਂ ਆਪਣੇ ਘਰ ਵਿੱਚ ਛੁਪਾ ਲਈਆਂ
25 ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?
ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”
26 ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤੂੰ ਝੂਠ ਬੋਲ ਰਿਹਾ ਹੈਂ। ਜਦੋਂ ਨਅਮਾਨ ਤੈਨੂੰ ਮਿਲਣ ਲਈ ਰੱਥ ਤੋਂ ਉਤਰਿਆ ਉਸ ਵਕਤ ਕੀ ਮੇਰਾ ਦਿਲ ਭਲਾ ਤੇਰੇ ਨਾਲ ਨਹੀਂ ਸੀ? ਚਾਂਦੀ ਲੈਣ ਅਤੇ ਵਸਤਰ, ਜੈਤੂਨ ਦੇ ਬਾਗਾਂ ਅਤੇ ਅੰਗੂਰੀ ਬਾਗਾਂ, ਇੱਜੜਾਂ ਦੇ ਵੱਗਾਂ, ਸੇਵਕ ਅਤੇ ਦਾਸੀਆਂ ਨੂੰ ਲੈਣ ਲਈ ਇਹ ਵਕਤ ਠੀਕ ਨਹੀਂ 27 ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।
ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ

 

ਅੱਯੂਬ 19:16

16 ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ
    ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ


2 ਥੱਸਲੁਨੀਕੀਆਂ ਨੂੰ 3:11; ਕਹਾਉਤਾਂ 18:9; ਮੱਤੀ 25:24-30; ਲੂਕਾ 19:20-26; ਲੂਕਾ 16:12; ਉਤਪਤ 21:25; ਲੇਵੀਆਂ ਦੀ ਪੋਥੀ 6:2; 2 ਰਾਜਿਆਂ 5:20-25; ਅਫ਼ਸੀਆਂ ਨੂੰ 6:6; ਕੁਲੁੱਸੀਆਂ ਨੂੰ 3:22; ਲੂਕਾ 16:13; 2 ਸਮੂਏਲ 19:24-27; ਯੂਹੰਨਾ 10:13; ਰਸੂਲਾਂ ਦੇ ਕਰਤੱਬ 27:30; ਮੱਤੀ 24:48-49; ਉਤਪਤ 13:7; ਉਤਪਤ 26:20; ਮੱਤੀ 18:23-30; ਲੂਕਾ 3:14; ਮੱਤੀ 20:9-15; ਕਹਾਉਤਾਂ 29:19; 2 ਸਮੂਏਲ 16:1-4; 2 ਸਮੂਏਲ 19:26-29; 1 ਰਾਜਿਆਂ 2:39; 1 ਰਾਜਿਆਂ 16:9-10, 2 ਰਾਜਿਆਂ 5:19-27; ਅੱਯੂਬ 19:16