Monday, July 28, 2014

ਕਪਟੀ ਲੋਕਾਂ ਦਾ ਵਰਤ



                               ਬਾਈਬਲ ਦੇ ਕੁਝ ਵਚਨ ਵਿਸ਼ਾ: ਕਪਟੀ ਲੋਕਾਂ ਦਾ ਵਰਤ                                                                                                 ਪੰਜਾਬੀ ਮਸੀਹੀ ਸੰਦੇਸ਼

 

ਯਸਾਯਾਹ 58:4-5

ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?

 

ਮੱਤੀ 6:16

ਯਿਸੂ ਦਾ ਵਰਤ ਬਾਰੇ ਉਪਦੇਸ਼

16 ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ

 

ਲੂਕਾ 18:12

12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।


ਯਸਾਯਾਹ 58:3

ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?
ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ

 

ਯਿਰਮਿਯਾਹ 14:12

12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।

ਯਸਾਯਾਹ 58:4-5; ਮੱਤੀ 6:16; ਲੂਕਾ 18:12; ਯਸਾਯਾਹ 58:3; ਯਿਰਮਿਯਾਹ 14:12