Tuesday, July 22, 2014

ਕਰਮਚਾਰੀ


                                        ਬਾਈਬਲ ਦੇ ਕੁਝ ਵਚਨ ਵਿਸ਼ਾ: ਕਰਮਚਾਰੀ                                                                                                           ਪੰਜਾਬੀ ਮਸੀਹੀ ਸੰਦੇਸ਼

 

ਮੱਤੀ 20:1-16

ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ

20 ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ। ਉਸ ਨੇ ਕਾਮਿਆਂ ਨਾਲ ਇੱਕ ਚਾਂਦੀ ਦਾ ਸਿੱਕਾ ਦਿਹਾੜੀ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਬਾਗ ਵਿੱਚ ਭੇਜ ਦਿੱਤਾ
ਨੌ ਕੁ ਵਜੇ ਉਹ ਆਦਮੀ ਬਜ਼ਾਰ ਗਿਆ ਤਾਂ ਕੁਝ ਬੰਦਿਆਂ ਨੂੰ ਉੱਥੇ ਖੜ੍ਹੇ ਵੇਖਿਆ, ਇਹ ਲੋਕ ਕੁਝ ਵੀ ਨਹੀਂ ਸੀ ਕਰ ਰਹੇ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‘ਜੇਕਰ ਤੁਸੀਂ ਵੀ ਮੇਰੇ ਬਾਗਾਂ ਵਿੱਚ ਜਾਕੇ ਕੰਮ ਕਰੋ ਤਾਂ ਮੈਂ ਤੁਹਾਨੂੰ ਜਿੰਨਾ ਤੁਹਾਡਾ ਹੱਕ ਬਣੇਗਾ ਦੇਵਾਂਗਾ। ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ
ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ। ਆਥਣ ਵੇਲੇ, ਪੰਜ ਕੁ ਵਜੇ ਉਹ ਬਾਹਰ ਗਿਆ ਅਤੇ ਕੁਝ ਹੋਰ ਲੋਕਾਂ ਨੂੰ ਬਜ਼ਾਰ ਵਿੱਚ ਖੜ੍ਹੇ ਵੇਖਿਆ। ਅਤੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਇੱਥੇ ਸਾਰਾ ਦਿਨ ਕੁਝ ਕੀਤੇ ਬਿਨਾ ਖੜ੍ਹੇ ਰਹਿੰਦੇ ਹੋ?
ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।
ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸੱਕਦੇ ਹੋ।
ਸ਼ਾਮ ਵੇਲੇ, ਅੰਗੂਰਾਂ ਦੇ ਬਾਗ ਦੇ ਮਾਲਕ ਨੇ ਕਾਮਿਆਂ ਦੇ ਮੁਖਤਿਆਰ ਨੂੰ ਆਖਿਆ, ‘ਕਾਮਿਆਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੀਕ ਉਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੀ ਮਜੂਰੀ ਦੇ।
ਜਿਹੜੇ ਕਾਮੇ ਪੰਜ ਵਜੇ ਲਿਆਂਦੇ ਗਏ ਸਨ, ਆਏ ਅਤੇ ਇੱਕ ਚਾਂਦੀ ਦਾ ਸਿੱਕਾ ਪ੍ਰਾਪਤ ਕੀਤਾ 10 ਫ਼ਿਰ ਜਿਹੜੇ ਕਾਮੇ ਪਹਿਲਾਂ ਲਿਆਂਦੇ ਗਏ ਸਨ ਆਏ। ਉਨ੍ਹਾਂ ਨੇ ਸੋਚਿਆ ਕਿ ਸ਼ਾਇਦ ਉਹ ਦੂਜਿਆਂ ਕਾਮਿਆਂ ਨਾਲੋਂ ਵੱਧ ਪ੍ਰਾਪਤ ਕਰਨਗੇ। ਪਰ ਉਨ੍ਹਾਂ ਨੂੰ ਵੀ ਇੱਕ ਚਾਂਦੀ ਦਾ ਸਿੱਕਾ ਹੀ ਮਿਲਿਆ 11 ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ 12 ਅਤੇ ਬੋਲੇ, ‘ਜਿਹੜੇ ਲੋਕ ਅੰਤ ਵਿੱਚ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਨੇ ਸਿਰਫ਼ ਇੱਕ ਹੀ ਘੰਟੇ ਲਈ ਕੰਮ ਕੀਤਾ, ਤੁਸੀਂ ਉਨ੍ਹਾਂ ਨੂੰ ਵੀ ਸਾਡੇ ਜਿੰਨਾ ਹੀ ਦਿੱਤਾ। ਅਤੇ ਅਸੀਂ ਸਾਰਾ ਦਿਨ ਧੁੱਪੇ ਸਖਤ ਮਿਹਨਤ ਕੀਤੀ।
13 ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?14 ਤੂੰ ਆਪਣੀ ਮਜੂਰੀ ਲੈ ਤੇ ਚੱਲਿਆ ਜਾ। ਪਰ ਮੈਂ ਅਖੀਰਲੇ ਬੰਦੇ ਨੂੰ ਵੀ ਉਹੀ ਦੇਣਾ ਚਾਹੁੰਦਾ ਹਾਂ ਜੋ ਮੈਂ ਤੈਨੂੰ ਦਿੱਤਾ 15 ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।
16 ਇਸੇ ਤਰ੍ਹਾਂ ਜਿਹੜੇ ਲੋਕਾਂ ਦਾ ਹੁਣ ਪਿੱਛਲਾ ਦਰਜਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਹਿਲਾ ਦਰਜਾ ਹੋਵੇਗਾ ਅਤੇ ਉਹ ਲੋਕ ਜਿਨ੍ਹਾਂ ਦਾ ਹੁਣ ਦਰਜਾ ਪਹਿਲਾ ਹੈ ਭਵਿੱਖ ਵਿੱਚ ਉਨ੍ਹਾਂ ਦਾ ਦਰਜਾ ਪਿੱਛਲਾ ਹੋਵੇਗਾ।

 

ਲੂਕਾ 10:7

ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ

 

ਮੱਤੀ 10:10

10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ

 

ਤੀਤੁਸ ਨੂੰ 2:9

ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ

 

ਕਹਾਉਤਾਂ 12:24

24 ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ

 

ਕੂਚ 23:12

12 ਛੇ ਦਿਨ ਕੰਮ ਕਰੋ। ਫ਼ੇਰ ਸੱਤਵੇ ਦਿਨ ਛੁੱਟੀ ਕਰੋ। ਇਸ ਨਾਲ ਤੁਹਾਡੇ ਗੁਲਾਮਾਂ ਅਤੇ ਹੋਰਨਾਂ ਕਾਮਿਆਂ ਨੂੰ ਅਰਾਮ ਕਰਨ ਅਤੇ ਸੁਸਤਾਉਣ ਦਾ ਸਮਾਂ ਮਿਲ ਜਾਵੇਗਾ। ਅਤੇ ਤੁਹਾਡੇ ਬਲਦਾਂ ਅਤੇ ਖੋਤਿਆਂ ਨੂੰ ਵੀ ਅਰਾਮ ਕਰਨ ਦਾ ਸਮਾਂ ਮਿਲੇਗਾ

 

ਬਿਵਸਥਾ ਸਾਰ 5:13

13 ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ

 

ਕੂਚ 21:5

ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।

 

ਜ਼ਬੂਰ 123:2

ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ
    ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ,
ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ
    ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ

 

ਕਹਾਉਤਾਂ 17:2

ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ

 

ਕਹਾਉਤਾਂ 25:13

13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ

 

ਕਹਾਉਤਾਂ 27:18

18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ

 

ਮੱਤੀ 24:45

ਚੰਗੇ ਨੋਕਰ ਅਤੇ ਬੁਰੇ ਨੋਕਰ

45 ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸ ਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?

 

ਅਫ਼ਸੀਆਂ ਨੂੰ 6:5

ਗੁਲਾਮ ਅਤੇ ਮਾਲਕ

ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ

ਕੁਲੁੱਸੀਆਂ ਨੂੰ 3:22

22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ

 

1 ਤਿਮੋਥਿਉਸ ਨੂੰ 6:1

ਗੁਲਾਮਾਂ ਨੂੰ ਖਾਸ ਨਿਰਦੇਸ਼

ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ

 

1 ਪਤਰਸ 2:18

ਮਸੀਹ ਦੇ ਦੁੱਖ ਦੀ ਮਿਸਾਲ

18 ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ



ਮੱਤੀ 20:1-16; ਲੂਕਾ 10:7; ਮੱਤੀ 10:10; ਤੀਤੁਸ ਨੂੰ 2:9; ਕਹਾਉਤਾਂ 12:24; ਕੂਚ 23:12; ਬਿਵਸਥਾ ਸਾਰ 5:13; ਕੂਚ 21:5; ਜ਼ਬੂਰ 123:2; ਕਹਾਉਤਾਂ 17:2; ਕਹਾਉਤਾਂ 25:13; ਕਹਾਉਤਾਂ 27:18; ਮੱਤੀ 24:45; ਅਫ਼ਸੀਆਂ ਨੂੰ 6:5; ਕੁਲੁੱਸੀਆਂ ਨੂੰ 3:22; 1 ਤਿਮੋਥਿਉਸ ਨੂੰ 6:1; 1 ਪਤਰਸ 2:18