Tuesday, July 22, 2014

ਪ੍ਰਾਰਥਨਾ ਰਹਿਤ


                                 ਬਾਈਬਲ ਦੇ ਕੁਝ ਵਚਨ ਵਿਸ਼ਾ: ਪ੍ਰਾਰਥਨਾ ਰਹਿਤ                                                                                                   ਪੰਜਾਬੀ ਮਸੀਹੀ ਸੰਦੇਸ਼

ਅੱਯੂਬ 21:15

15 ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ?
    ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ।
    ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!

 

ਰੋਮੀਆਂ ਨੂੰ 3:11

11     ਇੱਥੇ ਕੋਈ ਨਹੀਂ ਜੋ ਸਮਝਦਾ ਹੈ
ਕੋਈ ਵੀ ਨਹੀਂ ਜੋ ਪਰਮੇਸ਼ੁਰ ਨੂੰ ਖੋਜਦਾ ਹੈ

ਲੂਕਾ 22:45

45 ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ

ਮੱਤੀ 26:40

40 ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?

ਮਰਕੁਸ 14:37

37 ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?

ਮੱਤੀ 26:43-45

43 ਜਦੋਂ ਯਿਸੂ ਵਾਪਿਸ ਆਇਆ, ਉਸ ਨੇ ਆਪਣੇ ਚੇਲਿਆਂ ਨੂੰ ਫ਼ਿਰ ਸੁਤਾ ਹੋਇਆ ਪਾਇਆ। ਉਨ੍ਹਾਂ ਦੀਆਂ ਅੱਖਾ ਥੱਕੀਆ ਹੋਈਆਂ ਸਨ 44 ਤਾ ਯਿਸੂ ਤੋ ਵਿਦਾ ਹੋਕੇ ਇੱਕ ਵਾਰ ਫਿਰ ਚੱਲਾ ਗਿਆ ਅਤੇ ਤੀਜੀ ਵਾਰ ਉਹੀ ਬਚਨ ਆਖਦੇ ਹੋਏ ਪ੍ਰਾਰਥਨਾ ਕੀਤੀ
45 ਯਿਸੂ ਵਾਪਿਸ ਚੇਲਿਆਂ ਕੋਲ ਗਿਆ ਅਤੇ ਆਖਣ ਲੱਗਾ, “ਤੁਸੀਂ ਅਜੇ ਵੀ ਸੌਂ ਰਹੇ ਹੋ ਅਤੇ ਅਰਾਮ ਕਰ ਰਹੇ ਹੋ? ਵੇਖੋ ਉਹ ਘੜੀ ਗਈ ਹੈ ਜਦੋਂ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥ ਫ਼ੜਾਇਆ ਜਾਣਾ ਹੈ

ਮਰਕੁਸ 14:40-41

40 ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ
41 ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ੜਵਾਏ ਜਾਣ ਦਾ ਵਕਤ ਗਿਆ ਹੈ


ਜ਼ਬੂਰ 14:1-4

 1 ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।
    ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ।
    ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ

ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ
    ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।
ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ,
    ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ।
ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ
ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ
    ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ
    ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ

 

ਜ਼ਬੂਰ 53:1-4

 ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ।
    ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ
    ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।
ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ
    ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ
    ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।
ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ
    ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ।
ਕੋਈ ਨਹੀਂ, ਇੱਕ ਬੰਦਾ ਵੀ ਨਹੀਂ

ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ
    ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ।
    ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।

 

 

ਯਿਰਮਿਯਾਹ 17:5

ਯਹੋਵਾਹ ਇਹ ਗੱਲਾਂ ਆਖਦਾ ਹੈ,
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ,
    ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ।
    ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ

 

ਸਫ਼ਨਯਾਹ 3:2

ਤੁਹਾਡੇ ਲੋਕਾਂ ਨੇ ਮੇਰੀ ਇੱਕ ਨਾ ਸੁਣੀ। ਉਨ੍ਹਾਂ ਮੇਰੀਆਂ ਸਿੱਖਿਆਵਾਂ ਨੂੰ ਨਾ ਕਬੂਲਿਆ। ਯਰੂਸ਼ਲਮ ਨੇ ਯਹੋਵਾਹ ਤੇ ਭਰੋਸਾ ਨਾ ਕੀਤਾ। ਉਹ ਆਪਣੇ ਪਰਮੇਸ਼ੁਰ ਕੋਲ ਨਾ ਗਈ

 

ਬਿਵਸਥਾ ਸਾਰ 32:17-18

17 ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ
    ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ,
    ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
18 ਤੁਸੀਂ ਉਸ ਚੱਟਾਨ ਨੂੰ ਛੱਡ ਦਿੱਤਾ ਜਿਸਨੇ ਤੁਸਾਂ ਨੂੰ ਜਨਮ ਦਿੱਤਾ ਸੀ;
    ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ

 

ਯਿਰਮਿਯਾਹ 2:5-6

ਇਹ ਹੈ ਜੋ ਯਹੋਵਾਹ ਆਖਦਾ ਹੈ:
ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ
    ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ।
ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ
    ਅਤੇ ਉਹ ਖੁਦ ਵੀ ਨਿਕੰਮੇ ਬਣ ਗਏ।
ਤੁਹਾਡੇ ਪੁਰਖਿਆਂ ਇਹ ਨਹੀਂ ਆਖਿਆ,
    ਯਹੋਵਾਹ ਨੇ ਸਾਨੂੰ ਮਿਸਰ ਵਿੱਚੋਂ ਲਿਆਂਦਾ।
ਯਹੋਵਾਹ ਨੇ ਮਾਰੂਬਲ ਅੰਦਰ ਸਾਡੀ ਅਗਵਾਈ ਕੀਤੀ।
    ਯਹੋਵਾਹ ਨੇ ਖੁਸ਼ਕ ਪਬਰੀਲੀ ਧਰਤੀ ਅੰਦਰ ਸਾਡੀ ਅਗਵਾਈ ਕੀਤੀ।
ਯਹੋਵਾਹ ਨੇ ਹਨੇਰੀ ਅਤੇ ਖਤਰਨਾਕ ਧਰਤੀ ਵਿੱਚੋਂ ਸਾਡੀ ਅਗਵਾਈ ਕੀਤੀ।
    ਉੱਥੇ ਕੋਈ ਵੀ ਲੋਕ ਨਹੀਂ ਰਹਿੰਦੇ।
    ਲੋਕ ਉਸ ਧਰਤੀ ਵਿੱਚੋਂ ਸਫ਼ਰ ਵੀ ਨਹੀਂ ਕਰਦੇ।
ਪਰ ਯਹੋਵਾਹ ਨੇ ਉਸ ਧਰਤੀ ਅੰਦਰ ਸਾਡੀ ਅਗਵਾਈ ਕੀਤੀ,
    ਇਸ ਲਈ ਹੁਣ ਯਹੋਵਾਹ ਕਿੱਥੋ ਹੈ?’”

 

ਉਤਪਤ 3:9-12

ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਆਵਾਜ਼ ਦਿੱਤੀ, “ਕਿੱਥੇ ਹੈਂ ਤੂੰ?
10 ਆਦਮ ਨੇ ਆਖਿਆ, “ਮੈਂ ਤੁਹਾਡੀ ਬਾਗ਼ ਵਿੱਚ ਤੁਰਨ ਫ਼ਿਰਨ ਦੀ ਆਹਟ ਸੁਣਕੇ ਮੈਂ ਡਰ ਗਿਆ ਸੀ। ਮੈਂ ਨੰਗਾ ਸੀ ਇਸ ਲਈ ਮੈਂ ਛੁਪ ਗਿਆ।
11 ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!
12 ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।

 

ਯੂਨਾਹ 1:1-6

 ਯਹੋਵਾਹ ਦੀ ਬਾਣੀ ਅਮਿਤਈ ਦੇ ਪੁੱਤਰ ਯੂਨਾਹ ਨੂੰ ਹੋਈ ਅਤੇ ਯਹੋਵਾਹ ਨੇ ਕਿਹਾ, ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।
ਯੂਨਾਹ ਪਰਮੇਸ਼ੁਰ ਦੇ ਹੁਕਮ ਦਾ ਪਾਲਨ ਨਹੀਂ ਕਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਯਹੋਵਾਹ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਹ ਯਾਪਾ ਵੱਲ ਚੱਲਾ ਗਿਆ ਅਤੇ ਉੱਥੇ ਉਸ ਨੂੰ ਤਰਸ਼ੀਸ਼ ਨੂੰ ਜਾਂਦੀ ਹੋਈ ਇੱਕ ਬੇੜੀ ਮਿਲੀ ਮੇਰਾ ਅਤੇ ਯੂਨਾਹ ਨੇ ਆਪਣੇ ਸਫ਼ਰ ਲਈ ਕਿਰਾਯਾ ਅਦਾ ਕੀਤਾ ਤੇ ਉਸ ਬੇੜੀ ਚੜ੍ਹ ਗਿਆ। ਉਹ ਯਹੋਵਾਹ ਤੋਂ ਬਚਕੇ, ਇਸ ਬੇੜੀ ਵਿੱਚ ਤਰਸ਼ੀਸ਼ ਨੂੰ ਜਾਣਾ ਚਾਹੁੰਦਾ ਸੀ

ਭਿਅੰਕਰ ਤੂਫ਼ਾਨ

ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ। ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ
ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ। ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।

1 ਪਤਰਸ 3:7

ਇਸੇ ਤਰ੍ਹਾਂ ਪਤੀਓ ਤੁਹਾਨੂੰ ਆਪਣੀਆਂ ਪਤਨੀਆਂ ਨਾਲ ਸਹਿਮਤੀ ਨਾਲ ਰਹਿਣਾ ਚਾਹੀਦਾ ਹੈ। ਤੁਹਾਨੂੰ ਪਤਨੀਆਂ ਦੀ ਇੱਜ਼ਤ ਕਰਨੀ ਚਾਹੀਦੀ ਹੈ। ਕਿਉਂਕਿ ਉਹ ਤੁਹਾਡੇ ਨਾਲੋਂ ਕਮਜ਼ੋਰ ਹਨ। ਉਵੇਂ ਹੀ ਜਿਵੇਂ ਕਿ ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ, ਉਹ ਉਨ੍ਹਾਂ ਨੂੰ ਵੀ ਉਸੇ ਤਰ੍ਹਾਂ ਦੀਆਂ ਅਸੀਸਾਂ ਦੇਵੇਗਾ

ਯਹੋਸ਼ੁਆ 7:2-5

ਜਦੋਂ ਉਨ੍ਹਾਂ ਨੇ ਯਰੀਹੋ ਨੂੰ ਹਰਾ ਦਿੱਤਾ ਤਾਂ ਯਹੋਸ਼ੁਆ ਨੇ ਕੁਝ ਬੰਦਿਆਂ ਨੂੰ ਅਈ ਵਿਖੇ ਭੇਜਿਆ। ਅਈ ਬੈਤਏਲ ਦੇ ਪੂਰਬ ਵੱਲ ਬੈਤ-ਆਵਾਨ ਦੇ ਨੇੜੇ ਸੀ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਅਈ ਵਲ ਜਾਉ ਅਤੇ ਉਸ ਇਲਾਕੇ ਦੀਆਂ ਕਮਜ਼ੋਰੀਆਂ ਦਾ ਪਤਾ ਲਾਉ।ਇਸ ਲਈ ਉਹ ਆਦਮੀ ਉਸ ਧਰਤੀ ਦੀ ਜਸੂਸੀ ਕਰਨ ਲਈ ਗਏ
ਬਾਦ ਵਿੱਚ ਉਹ ਆਦਮੀ ਯਹੋਸ਼ੁਆ ਵੱਲ ਵਾਪਸ ਗਏ। ਉਨ੍ਹਾਂ ਨੇ ਆਖਿਆ, “ਅਈ ਇੱਕ ਕਮਜ਼ੋਰ ਇਲਾਕਾ ਹੈ। ਇਸ ਥਾਂ ਨੂੰ ਹਰਾਉਣ ਲਈ ਸਾਨੂੰ ਆਪਣੇ ਸਾਰੇ ਬੰਦਿਆਂ ਦੀ ਲੋੜ ਨਹੀਂ ਪਵੇਗੀ। ਦੋ ਜਾਂ ਤਿੰਨ ਹਜ਼ਾਰ ਬੰਦੇ ਉੱਥੇ ਲੜਨ ਲਈ ਭੇਜ ਦਿਉ। ਸਾਰੀ ਫ਼ੌਜ ਨੂੰ ਵਰਤਨ ਦੀ ਕੋਈ ਲੋੜ ਨਹੀਂ। ਉੱਥੇ ਸਾਡੇ ਵਿਰੁੱਧ ਲੜਨ ਵਾਲੇ ਕੁਝ ਹੀ ਆਦਮੀ ਹਨ।
4-5 ਇਸ ਲਈ ਤਕਰੀਬਨ 3,000 ਆਦਮੀ ਅਈ ਨੂੰ ਗਏ। ਪਰ ਅਈ ਦੇ ਲੋਕਾਂ ਨੇ ਇਸਰਾਏਲ ਦੇ ਤਕਰੀਬਨ 36 ਆਦਮੀਆਂ ਨੂੰ ਮਾਰ ਦਿੱਤਾ। ਇਸ ਲਈ ਇਸਰਾਏਲ ਦੇ ਲੋਕ ਭੱਜ ਗਏ ਅਤੇ ਅਈ ਦੇ ਲੋਕਾਂ ਨੇ ਉਨ੍ਹਾਂ ਨੂੰ ਸ਼ਹਿਰ ਦੇ ਫ਼ਾਟਕਾਂ ਤੋਂ ਲੈ ਕੇ ਖਦਾਨਾ ਤੀਕ ਭਜਾਇਆ। ਅਈ ਦੇ ਲੋਕਾਂ ਨੇ ਢਲਾਣ ਉੱਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦਿੱਤਾ ਸੀ
ਜਦੋਂ ਇਸਰਾਏਲ ਦੇ ਲੋਕਾਂ ਨੇ ਇਹ ਦੇਖਿਆ, ਉਹ ਬਹੁਤ ਭੈਭੀਤ ਹੋ ਗਏ ਅਤੇ ਆਪਣਾ ਹੌਂਸਲਾ ਗੁਆ ਬੈਠੇ

2 ਰਾਜਿਆਂ 1:16

16 ਏਲੀਯਾਹ ਨੇ ਅਹਜ਼ਯਾਹ ਨੂੰ ਆਖਿਆ, “ਯਹੋਵਾਹ ਇਉਂ ਫ਼ਰਮਾਉਂਦਾ ਹੈਇਸਰਾਏਲ ਵਿੱਚ ਪਰਮੇਸ਼ੁਰ ਦੇ ਹੁੰਦਿਆਂ ਹੋਇਆਂ ਤੂੰ ਸੰਦੇਸ਼ਵਾਹਕਾਂ ਨੂੰ ਅਕਰੋਨ ਦੇ ਦੇਵਤੇ, ਬਆਲ-ਜਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਿਆ? ਇਸ ਲਈ ਜਿਸ ਪਲੰਘ ਉੱਪਰ ਤੂੰ ਪਿਆ ਹੈਂ, ਉਸ ਤੋਂ ਨਾ ਉਤਰੇਂਗਾ, ਅਸਲ ਵਿੱਚ ਤੂੰ ਇਸ ਉੱਤੇ ਹੀ ਮਰੇਂਗਾ।

2 ਰਾਜਿਆਂ 1:1-6

ਅਹਾਬ ਦੇ ਮਰਨ ਤੋਂ ਪਿੱਛੋਂ ਮੋਆਬ ਇਸਰਾਏਲ ਤੋਂ ਬੇਮੁੱਖ ਹੋ ਗਿਆ
ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?
ਪਰ ਯਹੋਵਾਹ ਦੇ ਦੂਤ ਨੇ ਏਲੀਯਾਹ ਤਿਸ਼ਬੀ ਨੂੰ ਆਖਿਆ, “ਅਹਜ਼ਯਾਹ ਪਾਤਸ਼ਾਹ ਨੇ ਸਾਮਰਿਯਾ ਤੋਂ ਕੁਝ ਸੰਦੇਸ਼ਵਾਹਕ ਭੇਜੇ ਹਨ, ਸੋ ਤੂੰ ਜਾ, ਅਤੇ ਜਾਕੇ ਉਨ੍ਹਾਂ ਨੂੰ ਮਿਲ, ਅਤੇ ਉਨ੍ਹਾਂ ਨੂੰ ਜਾਕੇ ਆਖ, ‘ਇਸਰਾਏਲ ਵਿੱਚ ਵੀ ਪਰਮੇਸ਼ੁਰ ਹੈ, ਤਾਂ ਫ਼ਿਰ ਤੁਸੀਂ ਭਲਾ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਤੋਂ ਸਵਾਲ ਪੁੱਛਣ ਕਿਉਂ ਚੱਲੇ ਹੋ? ਜਾ ਅਤੇ ਅਹਜ਼ਯਾਹ ਪਾਤਸ਼ਾਹ ਨੂੰ ਇਹ ਗੱਲਾਂ ਦੱਸ, ਕਿਉਂ ਜੋ ਤੂੰ ਬਆਲ-ਜ਼ਬੂਲ ਤੋਂ ਪ੍ਰਸ਼ਨ ਪੁੱਛਣ ਲਈ ਸੰਦੇਸ਼ਵਾਹਕ ਭੇਜੇ ਇਸ ਲਈ ਯਹੋਵਾਹ ਆਖਦਾ ਹੈ: ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈ, ਉਸ ਤੋਂ ਤੂੰ ਨਹੀਂ ਉਤਰੇਂਗਾ ਸਗੋਂ ਤੂੰ ਉੱਥੇ ਹੀ ਮਰੇਂਗਾ!’” ਤਾਂ ਏਲੀਯਾਹ ਚੱਲਾ ਗਿਆ ਅਤੇ ਇਹ ਸਾਰੇ ਸ਼ਬਦ ਅਹਜ਼ਯਾਹ ਦੇ ਸੰਦੇਸ਼ਵਾਹਕਾਂ ਨੂੰ ਦੱਸੇ
ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਗਏ ਹੋ?
ਸੰਦੇਸ਼ਵਾਹਕਾਂ ਨੇ ਅਹਜ਼ਯਾਹ ਨੂੰ ਆਖਿਆ, “ਇੱਕ ਆਦਮੀ ਸਾਨੂੰ ਮਿਲਣ ਲਈ ਆਇਆ ਅਤੇ ਉਸ ਨੇ ਸਾਨੂੰ ਉਸ ਰਾਜੇ ਕੋਲ ਵਾਪਸ ਜਾਣ ਲਈ ਕਿਹਾ ਜਿਸ ਨੇ ਤੁਹਾਨੂੰ ਇੱਥੇ ਭੇਜਿਆ ਅਤੇ ਉਸ ਨੂੰ ਆਖੋ, ਯਹੋਵਾਹ ਆਖਦਾ ਹੈ, ‘ਜਦ ਇਸਰਾਏਲ ਵਿੱਚ ਪਰਮੇਸ਼ੁਰ ਹੈ ਤਾਂ ਤੂੰ ਅਕਰੋਨ ਦੇ ਦੇਵਤੇ ਬਆਲ-ਜ਼ਬੂਲ ਕੋਲ ਸਵਾਲ ਪੁੱਛਣ ਲਈ ਕਿਉਂ ਭੇਜਦਾ ਹੈਂ? ਇਸ ਲਈ ਜਿਸ ਪਲੰਘ ਉੱਪਰ ਤੂੰ ਚੜ੍ਹਿਆ ਹੈਂ, ਉਸਤੋਂ ਨਹੀਂ ਉਤਰੇਂਗਾ, ਸਗੋਂ ਉੱਥੇ ਹੀ ਮਰੇਂਗਾ?’

ਯਸਾਯਾਹ 43:22

22 ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ

ਯਸਾਯਾਹ 1:14

14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ

 

ਯਸਾਯਾਹ 64:7

ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ
    ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ।
ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ।
    ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ।
ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ
    ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ

 

ਯਸਾਯਾਹ 30:1-2

ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ। ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁੱਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ

ਯਸਾਯਾਹ 31:1

ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ

ਦਾਨੀਏਲ 9:13

13 ਇਹ ਓਵੇਂ ਹੀ ਵਾਪਰਿਆ ਜਿਵੇਂ ਇਸ ਬਾਰੇ ਮੂਸਾ ਦੀ ਬਿਵਸਬਾ ਵਿੱਚ ਲਿਖਿਆ ਹੈ। ਪਰ ਅਸੀਂ ਫ਼ੇਰ ਵੀ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗੀ! ਅਸੀਂ ਫ਼ੇਰ ਵੀ ਪਾਪ ਕਰਨੋ ਨਹੀਂ ਹਟੇ। ਅਸੀਂ ਹਾਲੇ ਵੀ ਤੁਹਾਡੇ ਸੱਚ ਵੱਲ ਧਿਆਨ ਨਹੀਂ ਦਿੰਦੇ, ਯਹੋਵਾਹ

 

ਯਸਾਯਾਹ 9:13

13 ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦੇਵੇਗਾ ਪਰ ਉਹ ਪਾਪ ਕਰਨ ਤੋਂ ਨਹੀਂ ਹਟਣਗੇ। ਉਹ ਉਸ ਵੱਲ ਨਹੀਂ ਪਰਤਣਗੇ। ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਸਾਰ ਚੱਲਣਗੇ

 

ਯਿਰਮਿਯਾਹ 5:3

ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ
    ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ।
ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ
    ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ।
ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ।
    ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ।
ਉਹ ਬਹੁਤ ਜ਼ਿੱਦੀ ਬਣ ਗਏ।
    ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ

 

ਹਿਜ਼ਕੀਏਲ 22:30

30 ਮੈਂ ਲੋਕਾਂ ਨੂੰ ਉਨ੍ਹਾਂ ਦਾ ਬਚਾਉ ਕਰਨ ਲਈ ਉਨ੍ਹਾਂ ਦੀਆਂ ਜ਼ਿੰਦਗੀਆਂ ਬਦਲਣ ਲਈ ਆਖਿਆ ਸੀ। ਮੈਂ ਲੋਕਾਂ ਨੂੰ ਦੀਵਾਰਾਂ ਦੀ ਮੁਰੰਮਤ ਕਰਨ ਲਈ ਆਖਿਆ ਸੀ। ਮੈਂ ਉਨ੍ਹਾਂ ਨੂੰ ਕੰਧਾਂ ਦੇ ਉਨ੍ਹਾਂ ਸੁਰਾਖਾਂ ਕੋਲ ਖੜ੍ਹੇ ਹੋਣ ਲਈ ਆਖਿਆ ਸੀ ਅਤੇ ਆਪਣੇ ਸ਼ਹਿਰ ਲਈ ਲੜਨ ਅਤੇ ਰੱਖਿਆ ਕਰਨ ਲਈ ਆਖਿਆ ਸੀ। ਪਰ ਕੋਈ ਬੰਦਾ ਸਹਾਇਤਾ ਲਈ ਨਹੀਂ ਬਹੁੜਿਆ!

ਯੂਹੰਨਾ 15:6

ਜੇਕਰ ਕੋਈ ਮੇਰੇ ਵਿੱਚ ਸਥਿਰ ਨਹੀਂ ਰਹਿੰਦਾ, ਉਹ ਇੱਕ ਟਹਿਣੀ ਦੀ ਤਰ੍ਹਾਂ ਹੈ ਜੋ ਕਿ ਬਾਹਰ ਸੁੱਟਿਆ ਗਿਆ ਹੈ। ਅਤੇ ਸੁੱਕ ਗਿਆ ਹੈ। ਅਜਿਹੀਆਂ ਟਹਿਣੀਆਂ ਨੂੰ ਲੋਕੀ ਅੱਗ ਵਿੱਚ ਸੁੱਟ ਦਿੰਦੇ ਹਨ

 

ਜ਼ਬੂਰ 73:27

27 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ
    ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ

 

ਸਫ਼ਨਯਾਹ 1:4-6

ਯਹੋਵਾਹ ਨੇ ਆਖਿਆ, “ਮੈਂ ਯਹੂਦਾਹ ਅਤੇ ਯਰੂਸ਼ਲਮ ਵਿੱਚ ਵੱਸਦੇ ਲੋਕਾਂ ਨੂੰ ਸਜ਼ਾ ਦੇਵਾਂਗਾ। ਮੈਂ ਇਹ ਚੀਜ਼ਾਂ ਓਬੋ ਲੈ ਲਵਾਂਗਾ: ਮੈਂ ਇਸ ਥਾਵੋਂ ਬਆਲ ਦੀ ਉਪਾਸਨਾ ਦੀਆਂ ਆਖਿਰੀ ਨਿਸ਼ਾਨੀਆਂ ਹਟਾ ਦੇਵਾਂਗਾ। ਮੈਂ ਉਨ੍ਹਾਂ ਸਾਰੇ ਜਾਜਕਾਂ ਅਤੇ ਲੋਕਾਂ ਨੂੰ ਲੈ ਲਵਾਂਗਾ ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।

 

ਯਿਰਮਿਯਾਹ 10:21

21 ਅਯਾਲੀ ਮੂਰਖ ਹਨ ਅਤੇ ਉਹ ਯਹੋਵਾਹ ਦੀ ਭਾਲ ਨਹੀਂ ਕਰਦੇ,
    ਇਸੇ ਲਈ ਉਨ੍ਹਾਂ ਦੇ ਚੇਲੇ ਖਿੰਡਾ ਦਿੱਤੇ ਗਏ ਹਨ ਅਤੇ ਉਹ ਵੱਧੇ ਫ਼ੁੱਲੇ ਨਹੀਂ

 

ਮੱਤੀ 26:74

74 ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸ ਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕੜ ਨੇ ਬਾਂਗ ਦਿੱਤੀ

 

ਮਰਕੁਸ 14:71

71 ਪਰ ਪਤਰਸ ਆਪਣੇ-ਆਪ ਨੂੰ ਸਰਾਪਣ ਲੱਗਾ ਅਤੇ ਦ੍ਰਿੜਤਾ ਨਾਲ ਆਖਿਆ, “ਮੈਂ ਸੌਹ ਖਾਂਦਾ ਹਾਂ ਕਿ ਜਿਸ ਆਦਮੀ ਦੀ ਤੁਸੀਂ ਗੱਲ ਕਰਦੇ ਹੋ ਮੈਂ ਉਸ ਨੂੰ ਨਹੀਂ ਜਾਣਦਾ।

 

ਲੂਕਾ 22:60

60 ਪਰ ਪਤਰਸ ਨੇ ਆਖਿਆ,ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?
ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕੜ ਨੇ ਬਾਂਗ ਦਿੱਤੀ

 

ਯੂਹੰਨਾ 18:27

27 ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ

 

ਯਾਕੂਬ 4:2

ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ

2 ਰਾਜਿਆਂ 17:15

15 ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ

 

ਯਿਰਮਿਯਾਹ 2:5

ਇਹ ਹੈ ਜੋ ਯਹੋਵਾਹ ਆਖਦਾ ਹੈ:
ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ
    ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ।
ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ
    ਅਤੇ ਉਹ ਖੁਦ ਵੀ ਨਿਕੰਮੇ ਬਣ ਗਏ

 

1 ਸਮੂਏਲ 2:12

12 ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ

 

1 ਸਮੂਏਲ 12:23

23 ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ

ਯੂਹੰਨਾ 15:4-5

ਮੇਰੇ ਵਿੱਚ ਸਥਿਰ ਰਹੋ ਅਤੇ ਮੈਂ ਤੁਹਾਡੇ ਵਿੱਚ ਸਥਿਰ ਰਹਾਂਗਾ। ਕੋਈ ਵੀ ਟਹਿਣੀ ਆਪਣੇ-ਆਪ ਫ਼ਲ ਨਹੀਂ ਦੇ ਸੱਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਸਥਿਰ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਕਰਨ ਦੇ ਯੋਗ ਨਹੀਂ ਹੋਵੋਂਗੇ
ਅੰਗੂਰਾਂ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮਨੁੱਖ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਮਨੁੱਖ ਅਨੇਕਾਂ ਫ਼ਲ ਦੇਵੇਗਾ ਪਰ ਮੈਥੋਂ ਬਗੈਰ ਤੁਸੀਂ ਕੁਝ ਵੀ ਨਹੀਂ ਕਰ ਸੱਕਦੇ

ਯਾਕੂਬ 4:1-4

ਤੁਹਾਡੇ ਆਪਣੇ ਵਿੱਚਕਾਰ, ਲੜਾਈਆਂ ਅਤੇ ਝਗੜ੍ਹੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿੱਥੋਂ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹੜੀਆਂ ਤੁਹਾਡੇ ਅੰਦਰ ਲੜਦੀਆਂ ਹਨ। ਤੁਸੀਂ ਵਸਤਾਂ ਦੀ ਕਾਮਨਾ ਕਰਦੇ ਹੋ, ਪਰ ਤੁਸੀਂ ਉਨ੍ਹਾਂ ਨੂੰ ਪ੍ਰਾਪਤ ਨਹੀਂ ਕਰਦੇ। ਇਸ ਲਈ ਤੁਸੀਂ ਕਤਲ ਕਰਦੇ ਹੋ ਅਤੇ ਦੂਸਰੇ ਲੋਕਾਂ ਨਾਲ ਈਰਖਾ ਕਰਦੇ ਹੋ। ਪਰ ਤੁਸੀਂ ਫ਼ੇਰ ਵੀ ਉਹ ਚੀਜ਼ਾਂ ਪ੍ਰਾਪਤ ਨਹੀਂ ਕਰਦੇ ਜਿਨ੍ਹਾਂ ਦੀ ਤੁਸੀਂ ਕਾਮਨਾ ਕਰਦੇ ਹੋ। ਇਸ ਕਰਕੇ ਤੁਸੀਂ ਲੜਦੇ ਅਤੇ ਝਗੜਦੇ ਹੋ। ਤੁਸੀਂ ਆਪਣੀਆਂ ਮਨ ਇਛਿੱਤ ਚੀਜ਼ਾਂ ਇਸ ਲਈ ਪ੍ਰਾਪਤ ਨਹੀਂ ਕਰਦੇ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਮੰਗਦੇ ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ
ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ


ਜ਼ਬੂਰ 14:1-4; ਜ਼ਬੂਰ 53:1-4; ਅੱਯੂਬ 21:15; ਰੋਮੀਆਂ ਨੂੰ 3:11; ਯਿਰਮਿਯਾਹ 17:5; ਸਫ਼ਨਯਾਹ 3:2; ਬਿਵਸਥਾ ਸਾਰ 32:17-18; ਯਿਰਮਿਯਾਹ 2:5-6; ਉਤਪਤ 3:9-12; ਯੂਨਾਹ 1:1-6; ਲੂਕਾ 22:45; ਮੱਤੀ 26:40; ਮਰਕੁਸ 14:37; ਮੱਤੀ 26:43-45; ਮਰਕੁਸ 14:40-41; 1 ਪਤਰਸ 3:7; ਯਹੋਸ਼ੁਆ 7:2-5; 2 ਰਾਜਿਆਂ 1:16; 2 ਰਾਜਿਆਂ 1:1-6; ਯਸਾਯਾਹ 43:22; ਯਸਾਯਾਹ 1:14; ਯਸਾਯਾਹ 64:7; ਯਸਾਯਾਹ 30:1-2; ਯਸਾਯਾਹ 31:1; ਦਾਨੀਏਲ 9:13; ਯਸਾਯਾਹ 9:13; ਯਿਰਮਿਯਾਹ 5:3; ਹਿਜ਼ਕੀਏਲ 22:30; ਯੂਹੰਨਾ 15:6; ਜ਼ਬੂਰ 73:27; ਸਫ਼ਨਯਾਹ 1:4-6; ਯਿਰਮਿਯਾਹ 10:21; ਮੱਤੀ 26:74; ਮਰਕੁਸ 14:71; ਲੂਕਾ 22:60; ਯੂਹੰਨਾ 18:27; ਯਾਕੂਬ 4:2; 2 ਰਾਜਿਆਂ 17:15; ਯਿਰਮਿਯਾਹ 2:5; 1 ਸਮੂਏਲ 2:12; 1 ਸਮੂਏਲ 12:23; ਯੂਹੰਨਾ 15:4-5; ਯਾਕੂਬ 4:1-4