Thursday, July 10, 2014

ਪਾਪੀ ਦਿਲ

                   
                                          ਬਾਈਬਲ ਦੇ ਕੁਝ ਵਚਨ ਵਿਸ਼ਾ : ਪਾਪੀ ਦਿਲ
                                                           ਪੰਜਾਬੀ ਮਸੀਹੀ ਸੰਦੇਸ਼                                    

 

ਉਤਪਤ 6:5

ਯਹੋਵਾਹ ਨੇ ਦੇਖਿਆ ਕਿ ਧਰਤੀ ਦੇ ਲੋਕ ਬਹੁਤ ਮੰਦੇ ਸਨ। ਯਹੋਵਾਹ ਨੇ ਦੇਖਿਆ ਕਿ ਲੋਕ ਹਰ ਸਮੇਂ ਕੇਵਲ ਮੰਦੀਆਂ ਗੱਲਾਂ ਬਾਰੇ ਸੋਚਦੇ ਸਨ

 

ਅੱਯੂਬ 36:13

13 ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ
    ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ

 

ਜ਼ਬੂਰ 10:3

ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ
    ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ

 

ਜ਼ਬੂਰ 41:6

ਲੋਕ ਮੈਨੂੰ ਮਿਲਣ ਆਉਂਦੇ ਹਨ ਪਰ ਉਸ ਬਾਰੇ ਨਹੀਂ ਦੱਸਦੇ ਜੋ ਉਹ ਅਸਲ ਵਿੱਚ ਸੋਚ ਰਹੇ ਹਨ
    ਉਹ ਬਸ ਮੇਰੀ ਖਬਰ ਲੈਣ ਖਾਤਿਰ ਆਉਂਦੇ ਹਨ
ਫ਼ੇਰ ਉਹ ਚੱਲੇ ਜਾਂਦੇ ਹਨ
    ਅਤੇ ਆਪਣੀ ਅਫ਼ਵਾਹਾਂ ਫ਼ੈਲਾਉਂਦੇ ਹਨ

ਜ਼ਬੂਰ 55:21

21 ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ,
    ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ
ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ
    ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ

 

ਕਹਾਉਤਾਂ 6:18

18     ਦਿਲ ਜਿਹੜਾ ਹਮੇਸ਼ਾ ਗੰਦੀਆਂ ਗੱਲਾਂ ਵਿਉਂਤਦਾ,
    ਪੈਰ ਜਿਹੜੇ ਬਦੀ ਕਰਨ ਲਈ ਦੌੜਦੇ ਹਨ

 

ਕਹਾਉਤਾਂ 20:9

ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!

ਯਸਾਯਾਹ 1:5

ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ

 

ਮੱਤੀ 9:4

ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ?

ਮਰਕੁਸ 2:8

ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿੱਚਾਰ ਪਏ ਕਰਦੇ ਹੋ?

 

ਲੂਕਾ 5:22

22 ਯਿਸੂ ਉਨ੍ਹਾਂ ਦੀ ਸੋਚਾਂ ਨੂੰ ਜਾਣਦਾ ਸੀ ਤਾਂ ਉਸ ਨੇ ਕਿਹਾ, “ਤੁਹਾਡੇ ਮਨ ਵਿੱਚ ਅਜਿਹੇ ਵਿੱਚਾਰ ਕਿਉਂ ਪੈਦਾ ਹੋ ਰਹੇ ਹਨ?

 

ਮੱਤੀ 15:18-19

18 ਪਰ ਜਿਹੜੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁੱਧ ਬਣਾ ਦਿੰਦੀਆਂ ਹਨ19 ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿੱਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਠ ਬੋਲਣਾ ਅਤੇ ਭੰਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ

 

ਮਰਕੁਸ 7:20-23

20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸ ਨੂੰ ਅਸ਼ੁੱਧ ਬਨਾਉਂਦਾ ਹੈ 21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿੱਚਾਰ, ਜਿਨਸੀ ਪਾਪ, ਚੋਰੀਆਂ, ਕਤਲ, 22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰੱਖਤਾਈ 23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸ ਨੂੰ ਅਸ਼ੁੱਧ ਬਣਾਉਂਦੀਆਂ ਹਨ।


ਉਤਪਤ 6:5; ਅੱਯੂਬ 36:13; ਜ਼ਬੂਰ 10:3; ਜ਼ਬੂਰ 41:6; ਜ਼ਬੂਰ 55:21; ਕਹਾਉਤਾਂ 6:18; ਕਹਾਉਤਾਂ 20:9; ਯਸਾਯਾਹ 1:5; ਮੱਤੀ 9:4; ਮਰਕੁਸ 2:8; ਲੂਕਾ 5:22; ਮੱਤੀ 15:18-19; ਮਰਕੁਸ 7:20-23