Tuesday, July 22, 2014

ਪ੍ਰਾਰਥਨਾ ਅਤੇ ਪਰਮੇਸ਼ੁਰ ਦੀ ਇੱਛਾ


                               ਬਾਈਬਲ ਦੇ ਕੁਝ ਵਚਨ ਵਿਸ਼ਾ: ਪ੍ਰਾਰਥਨਾ ਅਤੇ ਪਰਮੇਸ਼ੁਰ ਦੀ ਇੱਛਾ                                                                                      ਪੰਜਾਬੀ ਮਸੀਹੀ ਸੰਦੇਸ਼

ਮੱਤੀ 6:9-13

ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ:

ਸੁਰਗ ਵਿੱਚ,
    ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
10 ਤੇਰਾ ਰਾਜ ਆਵੇ, ਤੇਰੀ ਮਰਜ਼ੀ,
    ਜਿਹੜੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
11 ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ
12 ਅਤੇ ਤੁਸੀਂ ਸਾਡੇ ਪਾਪ ਮਾਫ਼
    ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
13 ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ,
    ਸਗੋਂ ਦੁਸ਼ਟ ਤੋਂ ਬਚਾਵੋ। 

ਲੂਕਾ 11:2-4

ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ:

ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ,
    ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ
    ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ
ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”

 

ਗਿਣਤੀ 14:13-16

13 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ 14 ਮਿਸਰ ਦੇ ਲੋਕਾਂ ਨੇ ਕਨਾਨ ਦੇ ਲੋਕਾਂ ਨੂੰ ਇਸ ਬਾਰੇ ਦੱਸਿਆ ਸੀ। ਉਹ ਪਹਿਲਾਂ ਹੀ ਜਾਣਦੇ ਹਨ ਕਿ ਤੂੰ ਯਹੋਵਾਹ ਹੈ ਅਤੇ ਤੂੰ ਆਪਣੇ ਲੋਕਾਂ ਦੇ ਨਾਲ ਹੈ। ਉਹ ਜਾਣਦੇ ਹਨ ਕਿ ਲੋਕਾਂ ਨੇ ਤੈਨੂੰ ਦੇਖਿਆ ਹੈ। ਉਹ ਵਿਸ਼ੇਸ਼ ਬੱਦਲ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਤੂੰ ਦਿਨ ਵਿੱਚ ਆਪਣੇ ਲੋਕਾਂ ਦੀ ਅਗਵਾਈ ਕਰਨ ਲਈ ਬੱਦਲ ਦੀ ਵਰਤੋਂ ਕਰਦਾ ਹੈ ਅਤੇ ਇਹ ਕਿ ਬੱਦਲ ਰਾਤ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਲਈ ਅੱਗ ਬਣ ਜਾਂਦਾ ਹੈ 15 ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ, 16 ਯਹੋਵਾਹ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਵਿੱਚ ਸਫ਼ਲ ਨਹੀਂ ਹੋ ਸੱਕਿਆ ਜਿਸਦਾ ਉਸ ਨੇ ਇਨ੍ਹਾਂ ਨਾਲ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਨੇ ਇਨ੍ਹਾਂ ਨੂੰ ਮਾਰੂਥਲ ਵਿੱਚ ਮਾਰ ਮੁਕਾਇਆ।

 

ਯਹੋਸ਼ੁਆ 7:7-9

ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?

 

2 ਸਮੂਏਲ 7:25-26

25 ਹੁਣ, ਹੇ ਯਹੋਵਾਹ ਪਰਮੇਸ਼ੁਰ, ਉਸ ਗੱਲ ਨੂੰ ਜੋ ਤੂੰ ਆਪਣੇ ਦਾਸ ਲਈ ਅਤੇ ਉਸ ਦੇ ਪਰਿਵਾਰ ਲਈ ਬੋਲਿਆ ਹੈ ਸਦੈਵ ਲਈ ਅਟੱਲ ਕਰ ਅਤੇ ਜਿਵੇਂ ਤੂੰ ਬੋਲਿਆ ਹੈ ਤਿਵੇਂ ਹੀ ਕਰ 26 ਅਤੇ ਇਹ ਆਖ ਕਿ ਤੇਰੇ ਨਾਮ ਦੀ ਹਮੇਸ਼ਾ ਵਡਿਆਈ ਹੋਵੇ ਕਿ ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਇਸਰਾਏਲ ਉੱਪਰ ਹਕੂਮਤ ਕਰਦਾ ਹੈ ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ

 

1 ਰਾਜਿਆਂ 18:36-37

36 ਤਾਂ ਤਕਾਲਾਂ ਦੀ ਬਲੀ ਚੜ੍ਹਾਉਣ ਦੇ ਵੇਲੇ ਏਲੀਯਾਹ ਨਬੀ ਨੇ ਜਗਵੇਦੀ ਦੇ ਨੇੜੇ ਆਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ ਅਬਰਾਹਮ, ਇਸਹਾਕ ਤੇ ਯਾਕੂਬ ਦੇ ਪਰਮੇਸ਼ੁਰ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਅੱਜ ਸਭ ਨੂੰ ਪਤਾ ਲੱਗ ਜਾਵੇ ਕਿ ਤੂੰ ਇਸਰਾਏਲ ਦਾ ਪਰਮੇਸ਼ੁਰ ਹੈ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ37 ਹੇ ਯਹੋਵਾਹ, ਮੇਰੀ ਗੱਲ ਸੁਣ! ਮੇਰੀ ਪ੍ਰਾਰਥਨਾ ਦਾ ਉਤਰ ਦੇਹ ਤਾਂ ਜੋ ਇਹ ਲੋਕ ਜਾਨਣ ਕਿ ਤੂੰ ਯਹੋਵਾਹ ਹੀ ਪਰਮੇਸ਼ੁਰ ਹੈਂ ਅਤੇ ਤੂੰ ਹੀ ਹੈਂ ਜੋ ਉਨ੍ਹਾਂ ਦੇ ਦਿਲ ਬਦਲ ਰਿਹਾ ਹੈਂ।

 

ਜ਼ਬੂਰ 115:1

115 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ
    ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ
    ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ

 

ਯੂਹੰਨਾ 17:1

ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ

17 ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ

 

ਮੱਤੀ 26:39

39 ਤਦ ਯਿਸੂ ਉਨ੍ਹਾਂ ਤੋਂ ਥੋੜਾ ਕੁ ਅੱਗੇ ਨੂੰ ਵੱਧਿਆ। ਯਿਸੂ ਮੂੰਹ ਭਾਰ ਜ਼ਮੀਨ ਉੱਤੇ ਪਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇਕਰ ਇਹ ਸੰਭਵ ਹੈ ਤਾਂ ਦੁੱਖ ਦਾ ਇਹ ਪਿਆਲਾ ਲੈ ਲਵੋ। ਪਰ ਤੂੰ ਉਹੀ ਕਰ ਜੋ ਤੂੰ ਚਾਹੁੰਦਾ ਹੈ ਨਾ ਕਿ ਜੋ ਮੈਂ ਚਾਹੁੰਦਾ ਹਾਂ।

 

ਮਰਕੁਸ 14:36

36 ਉਸ ਨੇ ਪ੍ਰਾਰਥਨਾ ਕੀਤੀ, ਅੱਬਾ, ਹੇ ਪਿਤਾ, ਤੂੰ ਸਭ ਕੁਝ ਕਰ ਸੱਕਦਾ ਹੈਂ। ਇਹ ਦੁੱਖਾਂ ਦਾ ਪਿਆਲਾ ਮੈਥੋਂ ਲੈ ਲਵੋ, ਤਾਂ ਵੀ ਜੋ ਮੈਂ ਚਾਹੁੰਦਾ ਹਾਂ ਉਹ ਨਾ ਹੋਵੇ, ਉਹੀ ਹੋਵੇ ਜੋ ਤੈਨੂੰ ਭਾਵੇ।

 

ਲੂਕਾ 22:42

42 ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁੱਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।

 

ਮੱਤੀ 26:42

42 ਫ਼ੇਰ ਯਿਸੂ ਦੂਜੀ ਵਾਰ ਉੱਥੇ ਚੱਲਿਆ ਗਿਆ ਅਤੇ ਪ੍ਰਾਰਥਨਾ ਕੀਤੀ, “ਮੇਰੇ ਪਿਤਾ, ਜੇਕਰ ਇਹ ਦੁੱਖਾ ਦਾ ਪਿਆਲਾ ਹਟਾਇਆ ਜਾਣਾ ਸੰਭਵ ਨਹੀਂ, ਕਾਸ਼ ਤੁਹਾਡੀ ਇੱਛਾ ਹੀ ਪੂਰਨ ਹੋਵੇ।

 

ਇਬਰਾਨੀਆਂ ਨੂੰ 10:7

ਫ਼ੇਰ ਮੈਂ ਆਖਿਆ, ‘ਹੇ ਪਰਮੇਸ਼ੁਰ, ਮੈਂ ਇੱਥੇ ਹਾਂ
    ਮੇਰੇ ਬਾਰੇ ਇਹ ਸ਼ਰ੍ਹਾ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਤੇ
    ਮੈਂ ਤੇਰੀ ਰਜ਼ਾ ਨੂੰ ਹੀ ਪੂਰਾ ਕਰਨ ਲਈ ਆਇਆ ਹਾਂ।

1 ਯੂਹੰਨਾ 5:14-15

14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ 15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ

 

ਜ਼ਬੂਰ 143:10

10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ
    ਤੁਸੀਂ ਮੇਰੇ ਪਰਮੇਸ਼ੁਰ ਹੋ

 

ਉਤਪਤ 25:22-23

22 ਜਦੋਂ ਰਿਬਕਾਹ ਗਰਭਵਤੀ ਸੀ, ਉਸਦੀ ਕੁੱਖ ਅੰਦਰਲੇ ਬੱਚਿਆਂ ਨੇ ਇੱਕ ਦੂਜੇ ਨਾਲ ਘੋਲ ਕੀਤਾ। ਰਿਬਕਾਹ ਯਹੋਵਾਹ ਨੂੰ ਪੁੱਛਣ ਲਈ ਗਈ, “ਮੇਰੇ ਨਾਲ ਇਹ ਕਿਉਂ ਹੋ ਰਿਹਾ ਹੈ?23 ਯਹੋਵਾਹ ਨੇ ਉਸ ਨੂੰ ਆਖਿਆ,

ਤੇਰੇ ਸ਼ਰੀਰ ਅੰਦਰ ਦੋ ਕੌਮਾਂ ਹਨ।
    ਦੋ ਪਰਿਵਾਰਾਂ ਦੇ ਹਾਕਮ ਤੇਰੇ ਵਿੱਚੋਂ ਪੈਦਾ ਹੋਣਗੇ
    ਅਤੇ ਉਹ ਵੱਖ ਕੀਤੇ ਜਾਣਗੇ।
ਇੱਕ ਪੁੱਤਰ ਦੂਜੇ ਨਾਲੋਂ ਤਕੜਾ ਹੋਵੇਗਾ।
    ਵੱਡਾ ਪੁੱਤਰ ਛੋਟੇ ਦੀ ਖਿਦਮਤ ਕਰੇਗਾ।

 

ਨਿਆਂਈਆਂ ਦੀ ਪੋਥੀ 1:1-2

ਯਹੂਦਾਹ ਦੀ ਕਨਾਨੀਆਂ ਨਾਲ ਲੜਾਈ

ਯਹੋਸ਼ੁਆ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਪੁੱਛਿਆ, “ਸਾਡੇ ਕਿਹੜੇ ਪਰਿਵਾਰ-ਸਮੂਹ ਪਹਿਲਾਂ ਜਾਣਗੇ ਅਤੇ ਕਨਾਨੀਆਂ ਦੇ ਖਿਲਾਫ਼ ਸਾਡੇ ਲਈ ਲੜਨਗੇ?”
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸ ਨੂੰ ਧਰਤੀ ਜਿੱਤਣ ਦੇਵਾਂਗਾ।

2 ਸਮੂਏਲ 2:1

ਦਾਊਦ ਅਤੇ ਉਸ ਦੇ ਸਾਥੀਆਂ ਦਾ ਹਬਰੋਨ ਨੂੰ ਜਾਣਾ

ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁੱਛਿਆ, “ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?”
ਯਹੋਵਾਹ ਨੇ ਦਾਊਦ ਨੂੰ ਕਿਹਾ, “ਚਲਾ ਜਾ।
ਦਾਊਦ ਨੇ ਪੁੱਛਿਆ, “ਮੈਂ ਕਿੱਥੋ ਜਾਵਾਂ?”
ਯਹੋਵਾਹ ਨੇ ਆਖਿਆ, “ਹਬਰੋਨ ਨੂੰ ਚੱਲਿਆਂ ਜਾ।

1 ਇਤਹਾਸ 14:14-15

14 ਦਾਊਦ ਨੇ ਮੁੜ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਉਸ ਦੀ ਪ੍ਰਾਰਥਨਾ ਦਾ ਜਵਾਬ ਦਿੱਤਾ ਅਤੇ ਆਖਿਆ, “ਦਾਊਦ, ਇਸ ਵਾਰ, ਪਹਾੜੀਆਂ ਤਾਈਂ ਉਨ੍ਹਾਂ ਦਾ ਪਿੱਛਾ ਨਾ ਕਰੀਂ, ਪਰ ਉਨ੍ਹਾਂ ਦੇ ਦੁਆਲੇ ਮੈਂਹਦੀ ਦੇ ਦ੍ਰੱਖਤਾਂ ਦੇ ਪਿੱਛੇ ਲੁਕ ਜਾਵੀਂ 15 ਇੱਕ ਦਰਬਾਨ ਨੂੰ ਮੈਂਹਦੀ ਦੇ ਦ੍ਰੱਖਤਾਂ ਉੱਤੇ ਚੜ੍ਹਨ ਲਈ ਆਖੀਂ। ਜਦੋਂ ਹੀ ਉਹ ਉਨ੍ਹਾਂ ਨੂੰ ਕੂਚ ਕਰਦਿਆਂ ਸੁਣੇ, ਤੈਨੂੰ ਉਨ੍ਹਾਂ ਤੇ ਹਮਲਾ ਕਰ ਦੇਣਾ ਚਾਹੀਦਾ ਹੈ। ਮੈਂ ਤੇਰੇ ਅਗਾਂਹ ਹੋਵਾਂਗਾ ਅਤੇ ਫ਼ਲਿਸਤੀ ਫ਼ੌਜ ਨੂੰ ਹਰਾ ਦੇਵਾਂਗਾ।

 

ਰੋਮੀਆਂ ਨੂੰ 8:26-27

26 ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ

27 ਪਰਮੇਸ਼ੁਰ ਵੇਖ ਸੱਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸ ਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ

 

2 ਕੁਰਿੰਥੀਆਂ ਨੂੰ 12:7-9

ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ [a] ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ ਮੈਂ ਪ੍ਰਭੂ ਨੂੰ ਇਹ ਸਮੱਸਿਆ ਲੈਣ ਲਈ ਤਿੰਨ ਵਾਰ ਬੇਨਤੀ ਕੀਤੀ ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ

 

ਕੂਚ 33:18-20

18 ਤਾਂ ਮੂਸਾ ਨੇ ਆਖਿਆ, “ਹੁਣ ਕਿਰਪਾ ਕਰਕੇ ਮੈਨੂੰ ਆਪਣਾ ਪਰਤਾਪ ਦਰਸਾਉ।

19 ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ 20 ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ

2 ਸਮੂਏਲ 12:15-18

ਦਾਊਦ ਅਤੇ ਬਥ-ਸ਼ਬਾ ਦੇ ਬੱਚੇ ਦੀ ਮੌਤ

15 ਤਦ ਨਾਥਾਨ ਵਾਪਸ ਘਰ ਗਿਆ। ਯਹੋਵਾਹ ਨੇ ਉਸ ਬਾਲਕ ਨੂੰ ਜੋ ਊਰਿੱਯਾਹ ਦੀ ਪਤਨੀ ਤੋਂ ਦਾਊਦ ਲਈ ਜੰਮਿਆ ਸੀ ਅਜਿਹਾ ਮਾਰਿਆ ਕਿ ਉਹ ਬਹੁਤ ਬਿਮਾਰ ਹੋ ਗਿਆ16 ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ
17 ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁੰਜਿਓ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ 18 ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸ ਨੂੰ ਇਹ ਖਬਰ ਦੇਣ ਤੋਂ ਘਬਰਾ ਰਹੇ ਸਨ ਤਾਂ ਉਨ੍ਹਾਂ ਆਖਿਆ, “ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸ ਨੂੰ ਕਿਹਾ ਅਤੇ ਉਸ ਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸ ਨੂੰ ਇਹ ਦੱਸੀਏ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸੱਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।

ਅੱਯੂਬ 19:7-8

ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ!
ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ
    ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ
    ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ

 

ਜ਼ਬੂਰ 35:13-14

13 ਜਦੋਂ ਉਹ ਲੋਕ ਬਿਮਾਰ ਸਨ, ਮੈਂ ਉਨ੍ਹਾਂ ਲਈ ਦੁੱਖੀ ਸੀ
    ਮੈਂ ਭੋਜਨ ਛੱਡ ਕੇ ਉਨ੍ਹਾਂ ਨੂੰ ਆਪਣਾ ਪਿਆਰ ਦਰਸਾਇਆ।
    ਕੀ ਮੈਨੂੰ ਉਨ੍ਹਾਂ ਦੀ ਪ੍ਰਾਰਥਨਾ ਕਰਕੇ ਇਹੀ ਸਿਲਾ ਮਿਲਿਆ?
14 ਮੈਂ ਉਨ੍ਹਾਂ ਲੋਕਾਂ ਲਈ ਗਮੀ ਦੇ ਬਸਤਰ ਪਹਿਨੇ
    ਮੈਂ ਉਨ੍ਹਾਂ ਨਾਲ ਮਿੱਤਰਾਂ ਜਾਂ ਮੇਰੇ ਭਰਾਵਾਂ ਵਰਗਾ ਵਿਹਾਰ ਕੀਤਾ।
ਮੈਂ ਉਦਾਸ ਸਾਂ ਜਿਵੇਂ ਇੱਕ ਵਿਅਕਤੀ ਚੀਕਦਾ ਜਿਸਦੀ ਮਾਂ ਮਰ ਗਈ ਹੋਵੇ।
    ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਉਦਾਸੀ ਦਰਸਾਉਣ ਲਈ ਕਾਲੇ ਵਸਤਰ ਪਹਿਨੇ।
    ਮੈਂ ਗਮ ਨਾਲ ਨੀਵੀਂ ਪਾਕੇ ਤੁਰਦਾ

ਯੂਹੰਨਾ 9:31

31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ

 

ਜ਼ਬੂਰ 66:18

17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
    ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
    ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ

 

ਕਹਾਉਤਾਂ 15:8

ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ

 

ਯਸਾਯਾਹ 1:15

15 ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ

ਯਸਾਯਾਹ 59:1-2

ਮੰਦੇ ਲੋਕਾਂ ਨੂੰ ਆਪਣੇ ਜੀਵਨ ਬਦਲਣੇ ਚਾਹੀਦੇ ਹਨ

59 ਦੇਖੋ, ਯਹੋਵਾਹ ਵਿੱਚ ਤੁਹਾਨੂੰ ਬਚਾਉਣ ਲਈ ਕਾਫ਼ੀ ਤਾਕਤ ਹੈ। ਜਦੋਂ ਤੁਸੀਂ ਉਸਤੋਂ ਸਹਾਇਤਾ ਮੰਗਦੇ ਹੋ ਉਹ ਤੁਹਾਡੀ ਗੱਲ ਸੁਣ ਸੱਕਦਾ ਹੈ। ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ

 

ਵਿਰਲਾਪ 3:44

44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ
    ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ

 

1 ਪਤਰਸ 3:12

12 ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ
    ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ;
ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।



ਮੱਤੀ 6:9-13; ਲੂਕਾ 11:2-4; ਗਿਣਤੀ 14:13-16; ਯਹੋਸ਼ੁਆ 7:7-9; 2 ਸਮੂਏਲ 7:25-26; 1 ਰਾਜਿਆਂ 18:36-37; ਜ਼ਬੂਰ 115:1; ਯੂਹੰਨਾ 17:1; ਮੱਤੀ 26:39; ਮਰਕੁਸ 14:36; ਲੂਕਾ 22:42; ਮੱਤੀ 26:42; ਇਬਰਾਨੀਆਂ ਨੂੰ 10:7; 1 ਯੂਹੰਨਾ 5:14-15; ਜ਼ਬੂਰ 143:10; ਉਤਪਤ 25:22-23; ਨਿਆਂਈਆਂ ਦੀ ਪੋਥੀ 1:1-2; 2 ਸਮੂਏਲ 2:1; 1 ਇਤਹਾਸ 14:14-15; ਰੋਮੀਆਂ ਨੂੰ 8:26-27; 2 ਕੁਰਿੰਥੀਆਂ ਨੂੰ 12:7-9; ਕੂਚ 33:18-20; 2 ਸਮੂਏਲ 12:15-18; ਅੱਯੂਬ 19:7-8; ਜ਼ਬੂਰ 35:13-14; ਯੂਹੰਨਾ 9:31; ਜ਼ਬੂਰ 66:18; ਕਹਾਉਤਾਂ 15:8; ਯਸਾਯਾਹ 1:15; ਯਸਾਯਾਹ 59:1-2; ਵਿਰਲਾਪ 3:44; 1 ਪਤਰਸ 3:12