Monday, July 28, 2014

ਵਰਤ ਦਾ ਸੁਭਾਅ


                                      ਬਾਈਬਲ ਦੇ ਕੁਝ ਵਚਨ ਵਿਸ਼ਾ: ਵਰਤ ਦਾ ਸੁਭਾਅ                                                                                                      ਪੰਜਾਬੀ ਮਸੀਹੀ ਸੰਦੇਸ਼

 

ਅਜ਼ਰਾ 10:6

ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ

 

ਦਾਨੀਏਲ 9:3

ਫ਼ੇਰ ਮੈਂ ਪਰਮੇਸ਼ੁਰ, ਆਪਣੇ ਪ੍ਰਭੂ ਵੱਲ ਪਰਤਿਆ। ਮੈਂ ਉਸ ਅੱਗੇ ਪ੍ਰਾਰਥਨਾ ਕੀਤੀ ਅਤੇ ਉਸ ਪਾਸੋਂ ਸਹਾਇਤਾ ਮੰਗੀ। ਮੈਂ ਕੋਈ ਭੋਜਨ ਨਹੀਂ ਕੀਤਾ, ਅਤੇ ਮੈਂ ਸੋਗ ਦੇ ਵਸਤਰ ਪਹਿਨ ਲੇ। ਅਤੇ ਮੈਂ ਆਪਣੇ ਸਿਰ ਵਿੱਚ ਘਟ੍ਟਾ ਪਾ ਲਿਆ

 

ਰਸੂਲਾਂ ਦੇ ਕਰਤੱਬ 23:12

ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ

12 ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ


1 ਸਮੂਏਲ 1:7

ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ

 

ਦਾਨੀਏਲ 6:18

18 ਫ਼ੇਰ ਰਾਜਾ ਦਾਰਾ ਮਾਦੀ ਵਾਪਸ ਆਪਣੇ ਮਹਿਲ ਨੂੰ ਚੱਲਾ ਗਿਆ। ਉਸ ਨੇ ਵਰਤ ਰੱਖ ਕੇ ਰਾਤ ਗੁਜਾਰੀ। ਉਹ ਨਹੀਂ ਸੀ ਚਾਹੁੰਦਾ ਕਿ ਕੋਈ ਵੀ ਉਸ ਕੋਲ ਆਵੇ ਅਤੇ ਉਸਦਾ ਮਨੋਰਂਜਨ ਕਰੇ। ਰਾਜਾ ਸਾਰੀ ਰਾਤ ਸੌਂ ਨਹੀਂ ਸੱਕਿਆ


ਲੇਵੀਆਂ ਦੀ ਪੋਥੀ 23:32

32 ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ [a]ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।

ਨਿਆਂਈਆਂ ਦੀ ਪੋਥੀ 20:26

26 ਫ਼ੇਰ ਇਸਰਾਏਲ ਦੇ ਸਾਰੇ ਲੋਕ ਬੈਤੇਲ ਸ਼ਹਿਰ ਗਏ। ਉਸ ਸਥਾਨ ਉੱਤੇ ਉਹ ਬੈਠ ਗਏ ਅਤੇ ਯਹੋਵਾਹ ਦੇ ਸਾਹਮਣੇ ਰੋਏ। ਉਨ੍ਹਾਂ ਨੇ ਸ਼ਾਮ ਤੱਕ ਕੁਝ ਨਹੀਂ ਖਾਧਾ। ਉਨ੍ਹਾਂ ਨੇ ਯਹੋਵਾਹ ਅੱਗੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ

2 ਸਮੂਏਲ 1:12

12 ਉਹ ਸਭ ਬੜੇ ਉਦਾਸ ਹੋਏ, ਰੋਏ-ਪਿੱਟੇ ਅਤੇ ਸ਼ਾਮ ਤੀਕ ਕੁਝ ਨਾ ਖਾਧਾ। ਉਹ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦਾ ਸੋਗ ਮਨਾਉਂਦੇ ਰੋਦੇ-ਪਿੱਟਦੇ ਰਹੇ। ਦਾਊਦ ਅਤੇ ਉਸ ਦੇ ਆਦਮੀ ਇਸ ਲਈ ਵੀ ਰੋਦੇ ਰਹੇ ਕਿਉਂ ਜੋ ਯਹੋਵਾਹ ਦੇ ਲੋਕ ਕਿੰਨੇ ਹੀ ਜੰਗ ਵਿੱਚ ਮਾਰੇ ਗਏ ਸਨ ਅਤੇ ਉਹ ਇਸਰਾਏਲ ਦੇ ਦੁੱਖ ਵਿੱਚ ਰੋਦੇ ਰਹੇ। ਉਹ ਸ਼ਾਊਲ, ਉਸ ਦੇ ਪੁੱਤਰ, ਜੰਗ ਵਿੱਚ ਮਰੇ ਆਦਮੀਆਂ ਅਤੇ ਇਸਰਾਏਲ ਲਈ ਰੋਦੇ ਅਤੇ ਦੁੱਖੀ ਹੁੰਦੇ ਰਹੇ

 

ਰਸੂਲਾਂ ਦੇ ਕਰਤੱਬ 9:9

ਤਿੰਨ ਦਿਨ ਤੱਕ ਉਹ ਨਾ ਵੇਖ ਸੱਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ

 

1 ਸਮੂਏਲ 31:13

13 ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ

1 ਇਤਹਾਸ 10:12

12 ਫ਼ਿਰ ਸਾਰੇ ਵੀਰ ਬਹਾਦੁਰ ਯਾਬੋਸ਼-ਗਿਲਆਦ ਵਿੱਚੋਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਮ੍ਰਿਤਕ ਸ਼ਰੀਰ ਲੈਣ ਲਈ ਨਿਕਲੇ ਅਤੇ ਉਹ ਉਨ੍ਹਾਂ ਦੀਆਂ ਲੋਥਾਂ ਯਾਬੋਸ਼-ਗਿਲਆਦ ਵਿੱਚ ਵਾਪਸ ਲਿਆਏ। ਅਤੇ ਉਨ੍ਹਾਂ ਲੋਕਾਂ ਨੇ ਯਾਬੋਸ਼ ਦੇ ਇੱਕ ਵਿਸ਼ਾਲ ਰੁੱਖ ਹੇਠਾਂ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀਆਂ ਹੱਡੀਆਂ ਨੂੰ ਦਫ਼ਨਾਅ ਦਿੱਤਾ। ਇਉਂ 7 ਦਿਨ ਤੀਕ ਵਰਤ ਰੱਖ ਕੇ ਉਨ੍ਹਾਂ ਨੇ ਆਪਣਾ ਸੋਗ ਪ੍ਰਗਟਾਇਆ

2 ਸਮੂਏਲ 12:16-20

16 ਦਾਊਦ ਨੇ ਉਸ ਮੁੰਡੇ ਲਈ ਪਰਮੇਸ਼ੁਰ ਕੋਲ ਜਾਕੇ ਬੇਨਤੀ ਕੀਤੀ ਅਤੇ ਉਸ ਨੇ ਵਰਤ ਵੀ ਰੱਖਿਆ ਅਤੇ ਸਾਰੀ ਰਾਤ ਆਪਣੇ ਘਰ ਜਾਕੇ ਜ਼ਮੀਨ ਤੇ ਪੈ ਕੇ ਕੱਟੀ
17 ਦਾਊਦ ਪਰਿਵਾਰ ਦੇ ਬਜ਼ੁਰਗ ਆਏ ਅਤੇ ਉਸ ਨੂੰ ਭੁੰਜਿਓਁ ਉੱਠਣ ਦੀ ਬੇਨਤੀ ਕੀਤੀ ਪਰ ਦਾਊਦ ਨੇ ਉੱਠਣ ਤੋਂ ਇਨਕਾਰ ਕਰ ਦਿੱਤਾ। ਉਸ ਨੇ ਉਨ੍ਹਾਂ ਨਾਲ ਭੋਜਨ ਕਰਨ ਤੋਂ ਵੀ ਇਨਕਾਰ ਕਰ ਦਿੱਤਾ 18 ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸ ਨੂੰ ਇਹ ਖਬਰ ਦੇਣ ਤੋਂ ਘਬਰਾ ਰਹੇ ਸਨ ਤਾਂ ਉਨ੍ਹਾਂ ਆਖਿਆ, “ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸ ਨੂੰ ਕਿਹਾ ਅਤੇ ਉਸ ਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸ ਨੂੰ ਇਹ ਦੱਸੀਏ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸੱਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।
19 ਪਰ ਦਾਊਦ ਨੇ ਆਪਣੇ ਸੇਵਕਾਂ ਨੂੰ ਖੁਸਰ-ਫ਼ੁਸਰ ਕਰਦਿਆਂ ਵੇਖਿਆ ਤਾਂ ਦਾਊਦ ਸਮਝ ਗਿਆ ਕਿ ਮੰਡਾ ਮਰ ਗਿਆ ਹੈ, ਤਾਂ ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, “ਕੀ ਮੁੰਡਾ ਮਰ ਗਿਆ ਹੈ?
ਸੇਵਕਾਂ ਨੇ ਕਿਹਾ, “ਹਾਂ, ਉਹ ਮਰ ਗਿਆ ਹੈ।
20 ਤਦ ਦਾਊਦ ਭੁੰਜਿਓਂ ਉੱਠਿਆ ਅਤੇ ਉਸ ਨੇ ਨਹਾ ਕੇ ਆਪਣਾ-ਆਪ ਪਵਿੱਤਰ ਕੀਤਾ, ਆਪਣੇ ਕੱਪੜੇ ਬਦਲੇ ਅਤੇ ਤਿਆਰ ਹੋਇਆ। ਫ਼ਿਰ ਉਹ ਉਪਾਸਨਾ ਕਰਨ ਲਈ ਯਹੋਵਾਹ ਦੇ ਘਰ ਆਇਆ। ਫ਼ਿਰ ਉਹ ਜਦੋਂ ਘਰ ਵਾਪਸ ਮੁੜਿਆ ਤਾਂ ਕੁਝ ਖਾਣ ਲਈ ਮੰਗਿਆ। ਉਸ ਦੇ ਸੇਵਕਾਂ ਨੇ ਉਸ ਨੂੰ ਕੁਝ ਭੋਜਨ ਦਿੱਤਾ ਅਤੇ ਉਸ ਨੇ ਭੋਜਨ ਛਕਿਆ

 

ਕੂਚ 34:28

28 ਮੂਸਾ ਉੱਥੇ ਯਹੋਵਾਹ ਦੇ ਨਾਲ 40 ਦਿਨ ਅਤੇ 40 ਰਾਤਾਂ ਠਹਿਰਿਆ। ਮੂਸਾ ਨੇ ਨਾ ਕੋਈ ਭੋਜਨ ਖਾਧਾ ਨਾ ਕੋਈ ਪਾਣੀ ਪੀਤਾ। ਅਤੇ ਮੂਸਾ ਨੇ ਪੱਥਰ ਦੀਆਂ ਦੋ ਤਖਤੀਆਂ ਉੱਤੇ ਇਕਰਾਰਨਾਮੇ ਦੇ ਸ਼ਬਦ (ਦਸ ਹੁਕਮ) ਲਿਖੇ

1 ਰਾਜਿਆਂ 19:8

ਤਾਂ ਏਲੀਯਾਹ ਉੱਠਿਆ ਅਤੇ ਉਸ ਨੇ ਖਾਧਾ-ਪੀਤਾ। ਭੋਜਨ ਨੇ ਏਲੀਯਾਹ ਨੂੰ ਇੰਨੀ ਤਾਕਤ ਦਿੱਤੀ ਕਿ ਉਹ 40 ਦਿਨ ਅਤੇ 40 ਰਾਤਾਂ ਚੱਲ ਸੱਕਿਆ ਜਦੋਂ ਤੱਕ ਕਿ ਉਹ ਹੋਰੇਬ ਵਿਖੇ ਪਰਮੇਸ਼ੁਰ ਦੇ ਪਰਬਤ ਤੇ ਨਹੀਂ ਪਹੁੰਚ ਗਿਆ

 

ਮੱਤੀ 4:2

ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ

 

ਲੂਕਾ 4:2

ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ

 

ਲੇਵੀਆਂ ਦੀ ਪੋਥੀ 16:29-31

29 ਇਹ ਨੇਮ ਤੁਹਾਡੇ ਲਈ ਹਮੇਸ਼ਾ ਜਾਰੀ ਰਹੇਗਾ; ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ। ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਤੁਹਾਡੇ ਸਾਰਿਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਉੱਤੇ ਵੀ ਲਾਗੂ ਹਨ 30 ਕਿਉਂਕਿ ਇਸ ਦਿਨ, ਜਾਜਕ ਤੁਹਾਡੇ ਲਈ ਪਰਾਸਚਿਤ ਕਰੇਗਾ ਅਤੇ ਤੁਹਾਨੂੰ ਤੁਹਾਡੇ ਪਾਪਾਂ ਤੋਂ ਪਾਕ ਬਣਾਵੇਗਾ। ਫ਼ੇਰ ਤੁਸੀਂ ਯਹੋਵਾਹ ਅੱਗੇ ਪਾਕ ਹੋਵੋਂਗੇ 31 ਤੁਹਾਡੇ ਲਈ ਇਹ ਦਿਨ ਅਰਾਮ ਕਰਨ ਦਾ ਬਹੁਤ ਮਹੱਤਵਪੂਰਣ ਦਿਨ ਹੈ। ਤੁਹਾਨੂੰ ਭੋਜਨ ਨਹੀਂ ਕਰਨਾ ਚਾਹੀਦਾ। ਇਹ ਨੇਮ ਹਮੇਸ਼ਾ ਲਈ ਜਾਰੀ ਰਹੇਗਾ

 

ਲੇਵੀਆਂ ਦੀ ਪੋਥੀ 23:26-32

ਪਰਾਸਚਿਤ ਦਾ ਦਿਨ

26 ਯਹੋਵਾਹ ਨੇ ਮੂਸਾ ਨੂੰ ਆਖਿਆ, 27 ਪਰਾਸਚਿਤ ਦਾ ਦਿਨ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਹੋਵੇਗਾ। ਇੱਥੇ ਇੱਕ ਪਵਿੱਤਰ ਸਭਾ ਹੋਵੇਗੀ। ਤੁਹਾਨੂੰ ਆਪਣੇ-ਆਪ ਨੂੰ ਨਿਮਾਣਾ ਬਣਾਕੇ ਵਰਤ ਰੱਖਣਾ ਚਾਹੀਦਾ ਅਤੇ ਤੁਹਾਨੂੰ ਯਹੋਵਾਹ ਨੂੰ ਅੱਗ ਦੁਆਰਾ ਇੱਕ ਭੇਟ ਚੜ੍ਹਾਉਣੀ ਚਾਹੀਦੀ ਹੈ 28 ਤੁਹਾਨੂੰ ਇਸ ਦਿਨ ਕੋਈ ਕੰਮ ਨਹੀਂ ਕਰਨਾ ਚਾਹੀਦਾ। ਕਿਉਂਕਿ ਇਹ ਪਰਾਸਚਿਤ ਦਾ ਦਿਨ ਤੁਹਾਡੇ ਲਈ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਾਹਮਣੇ ਪਰਾਸਚਿਤ ਕਰਨ ਲਈ ਹੋਵੇਗਾ
29 ਜੇ ਕੋਈ ਬੰਦਾ ਇਸ ਦਿਨ ਵਰਤ ਰੱਖਣ ਤੋਂ ਇਨਕਾਰ ਕਰਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ 30 ਜੇ ਕੋਈ ਬੰਦਾ ਇਸ ਦਿਨ ਕੋਈ ਕੰਮ ਕਰਦਾ ਹੈ ਮੈਂ (ਪਰਮੇਸ਼ੁਰ) ਉਸ ਬੰਦੇ ਨੂੰ ਉਸ ਦੇ ਲੋਕਾਂ ਵਿੱਚੋਂ ਤਬਾਹ ਕਰ ਦਿਆਂਗਾ 31 ਤੁਹਾਨੂੰ ਬਿਲਕੁਲ ਵੀ ਕੋਈ ਕੰਮ ਨਹੀਂ ਕਰਨਾ ਚਾਹੀਦਾ। ਇਹ ਨੇਮ ਹੈ ਜਿਹੜਾ ਤੁਹਾਡੇ ਲਈ ਹਮੇਸ਼ਾ ਲਈ ਜਾਰੀ ਰਹੇਗਾ ਭਾਵੇਂ ਤੁਸੀਂ ਕਿਧਰੇ ਵੀ ਰਹਿੰਦੇ ਹੋਵੋ 32 ਇਹ ਤੁਹਾਡੇ ਲਈ ਅਰਾਮ ਦਾ ਖਾਸ ਦਿਨ ਹੋਵੇਗਾ। ਤੁਹਾਨੂੰ ਭੋਜਨ ਨਹੀਂ ਖਾਣਾ ਚਾਹੀਦਾ। ਤੁਸੀਂ ਇਸ ਦਿਨ ਨੂੰ ਅਰਾਮ ਦੇ ਖਾਸ ਦਿਨ ਵਜੋਂ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਨੂੰ ਸ਼ੁਰੂ ਕਰੋਂਗੇ-ਇਹ ਅਰਾਮ ਦਾ ਖਾਸ ਦਿਨ ਉਸ ਸ਼ਾਮ ਤੋਂ ਲੈ ਕੇ ਅਗਲੀ ਸ਼ਾਮ ਤੱਕ ਜਾਰੀ ਰਹੇਗਾ।


ਗਿਣਤੀ 29:7

ਪਰਾਸਚਿਤ ਦਾ ਦਿਨ

ਸੱਤਵੇਂ ਮਹੀਨੇ ਦੇ 10ਵੇਂ ਦਿਨ, ਇੱਕ ਖਾਸ ਸਭਾ ਹੋਵੇਗੀ। ਉਸ ਦਿਨ ਤੁਹਾਨੂੰ ਵਰਤ ਰੱਖਣਾ ਚਾਹੀਦਾ ਹੈ ਅਤੇ ਕੋਈ ਕੰਮ ਨਹੀਂ ਕਰਨਾ ਚਾਹੀਦਾ


ਰਸੂਲਾਂ ਦੇ ਕਰਤੱਬ 27:9

ਪਰ ਅਸੀਂ ਬੜਾ ਸਮਾਂ ਗੁਆ ਚੁੱਕੇ ਸਾਂ, ਇਸ ਵਕਤ ਜਹਾਜ਼ ਦਾ ਸਫ਼ਰ ਬਹੁਤ ਖਤਰੇ ਵਾਲਾ ਸੀ ਕਿਉਂਕਿ ਯਹੂਦੀਆਂ ਦੇ ਵਰਤ ਦੇ ਦਿਨ ਪਹਿਲਾਂ ਹੀ ਲੰਘ ਚੁੱਕੇ ਸਨ। ਇਸ ਲਾਈ ਪੌਲੁਸ ਨੇ ਉਨ੍ਹਾਂ ਨੂੰ ਚੁਕੰਨਾ ਕੀਤਾ ਤੇ ਕਿਹਾ,

 

ਜ਼ਕਰਯਾਹ 8:19

19 ਉਸ ਆਖਿਆ ਹੈ, “ਉਦਾਸੀ ਸੋਗ ਅਤੇ ਵਰਤ ਦੇ ਖਾਸ ਦਿਨ, ਵਰ੍ਹੇ ਦਾ ਚੌਬਾ, ਪੰਜਵਾਂ, ਸੱਤਵਾਂ ਅਤੇ ਦਸਵਾਂ ਮਹੀਨਾ ਤੁਸੀਂ ਚੁਣਿਆ। ਹੁਣ ਉਹ ਸੋਗੀ ਦਿਨ ਅਵੱਸ਼ ਹੀ ਖੁਸ਼ੀਆਂ ਵਿੱਚ ਤਬਦੀਲ ਹੋਣੇ ਚਾਹੀਦੇ ਹਨ। ਹੁਣ ਉਹ ਖੁਸ਼ੀਆਂ ਵਾਲੀਆਂ ਛੁੱਟੀਆਂ ਹੋਣਗੀਆਂ। ਤੁਸੀਂ ਸੱਚ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।

 

ਜ਼ਕਰਯਾਹ 7:2-5

ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?
ਇਹ ਵਾਕ ਮੈਨੂੰ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਹੋਇਆ: ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!

 

ਲੂਕਾ 18:11-12

11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।

2 ਇਤਹਾਸ 20:3

ਤਾਂ ਯਹੋਸ਼ਾਫ਼ਾਟ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਉਸ ਨੇ ਯਹੂਦਾਹ ਵਿੱਚ ਸਾਰਿਆਂ ਲਈ ਇਹ ਸਮਾਂ ਵਰਤ ਰੱਖਣ ਦੀ ਡੌਁਡੀ ਪਿਟਵਾਈ

 

1 ਸਮੂਏਲ 14:24

ਸ਼ਾਊਲ ਦਾ ਇੱਕ ਹੋਰ ਭੁੱਲ ਕਰਨਾ

24 ਪਰ ਸ਼ਾਊਲ ਨੇ ਉਸ ਦਿਨ ਇੱਕ ਬਹੁਤ ਵੱਡੀ ਗਲਤੀ ਕੀਤੀ। ਇਸਰਾਏਲੀ ਉਸ ਦਿਨ ਥੱਕੇ ਹੋਏ ਅਤੇ ਭੁੱਖੇ-ਭਾਣੇ ਸਨ ਉਹ ਬੜੇ ਔਖੇ ਹੋਏ ਕਿਉਂਕਿ ਸ਼ਾਊਲ ਨੇ ਲੋਕਾਂ ਨੂੰ ਸੌਂਹ ਚੁਕਾ ਕੇ ਇਹ ਆਖਿਆ ਸੀ ਕਿ, “ਜਿਹੜਾ ਮਨੁੱਖ ਅੱਜ ਸ਼ਾਮ ਤੀਕ ਭੋਜਨ ਖਾਵੇ, ਜਦ ਤੱਕ ਕਿ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਨਾ ਦੇਵਾਂ, ਤਾਂ ਉਸ ਆਦਮੀ ਨੂੰ ਸਜ਼ਾ ਮਿਲੇਗੀ।ਇਸ ਲਈ ਕਿਸੇ ਵੀ ਇਸਰਾਏਲੀ ਸਿਪਾਹੀ ਨੇ ਭੋਜਨ ਨਾ ਕੀਤਾ


1 ਰਾਜਿਆਂ 13:8-9

ਪਰ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਕਿਹਾ, “ਮੈਂ ਤੇਰੇ ਨਾਲ ਘਰ ਨਹੀਂ ਜਾਵਾਂਗਾ ਭਾਵੇਂ ਤੂੰ ਮੈਨੂੰ ਆਪਣਾ ਅੱਧਾ ਰਾਜ ਵੀ ਦੇ ਦੇਵੇਂ ਤਦ ਵੀ ਨਹੀਂ ਜਾਵਾਂਗਾ। ਮੈਂ ਇਸ ਥਾਂ ਦਾ ਅਨਜਲ ਨਹੀਂ ਛਕਾਂਗਾ ਯਹੋਵਾਹ ਦਾ ਇਹ ਹੁਕਮ ਸੀ ਕਿ ਇੱਥੋਂ ਕੁਝ ਨਹੀਂ ਖਾਣਾ-ਪੀਣਾ ਤੇ ਮੈਨੂੰ ਯਹੋਵਾਹ ਨੇ ਇਹ ਵੀ ਹੁਕਮ ਦਿੱਤਾ ਸੀ ਕਿ ਜਿਸ ਰਾਹ ਤੋਂ ਇੱਥੇ ਪਹੁੰਚੇ ਉਸ ਰਾਹ ਤੋਂ ਵਾਪਿਸ ਵੀ ਨਹੀਂ ਜਾਣਾ।

 

1 ਰਾਜਿਆਂ 21:9

ਉਨ੍ਹਾਂ ਖਤਾਂ ਵਿੱਚ ਇਉਂ ਲਿਖਿਆ ਹੋਇਆ ਸੀ:
ਵਰਤ ਦੇ ਇੱਕ ਦਿਨ ਦਾ ਐਲਾਨ ਕਰਵਾਓ। ਨਬੋਥ ਨੂੰ ਸਭਾ ਦੇ ਸਾਹਮਣੇ ਬਿਠਾਓ। ਉਸ ਸਭਾ ਵਿੱਚ ਅਸੀਂ ਨਾਬੋਥ ਬਾਰੇ ਗੱਲ ਕਰਾਂਗੇ।

 

ਯਿਰਮਿਯਾਹ 36:9

ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ

 

ਰਸੂਲਾਂ ਦੇ ਕਰਤੱਬ 27:33

33 ਦਿਨ ਚੜ੍ਹ੍ਹਨ ਤੋਂ ਪਹਿਲਾਂ ਪੌਲੁਸ ਨੇ ਸਾਰੇ ਆਦਮੀਆਂ ਨੂੰ ਕੁਝ ਖਾ ਲੈਣ ਲਈ ਮਿੰਨਤ ਕੀਤੀ। ਉਸ ਕਿਹਾ, “ਪਿੱਛਲੇ ਚੌਦਹਾਂ ਦਿਨਾਂ ਤੋਂ ਤੁਸੀਂ ਵੇਖ ਰਹੇ ਹੋ ਅਤੇ ਮੌਸਮ ਦੇ ਸੁਧਰਨ ਦਾ ਇੰਤਜ਼ਾਰ ਕਰ ਰਹੇ ਹੋ ਅਤੇ ਤੁਸੀਂ ਕੁਝ ਵੀ ਨਹੀਂ ਖਾਧਾ

 

2 ਕੁਰਿੰਥੀਆਂ ਨੂੰ 6:5

ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ

 

2 ਕੁਰਿੰਥੀਆਂ ਨੂੰ 11:27

27 ਮੈਂ ਸਖਤ ਅਤੇ ਥਕਾ ਦੇਣ ਵਾਲਾ ਕਾਰਜ ਵੀ ਕੀਤਾ ਹੈ। ਮੈਂ ਬਹੁਤ ਵਾਰ ਬਿਨ ਨੀਂਦੋਂ ਗਿਆ। ਮੈਂ ਭੁੱਖ ਅਤੇ ਪਿਆਸ ਮਹਿਸੂਸ ਕੀਤੀ। ਬਹੁਤ ਵਾਰੀ ਮੇਰੇ ਕੋਲ ਖਾਣ ਲਈ ਭੋਜਨ ਨਹੀਂ ਸੀ। ਮੈਂ ਕੱਪੜਿਆਂ ਤੋਂ ਬਿਨਾ ਸਰਦੀ ਸਹਾਰੀ ਹੈ

 

ਨਹਮਯਾਹ 1:4

ਜਦੋਂ ਮੈਂ ਇੰਝ ਸੁਣਿਆ, ਮੈਂ ਹੇਠਾਂ ਬੈਠ ਗਿਆ ਅਤੇ ਕਈ ਦਿਨਾਂ ਤਾਈਂ ਸੋਗ ਮਨਾਇਆ। ਮੈਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਵਰਤ ਰੱਖੇ


ਲੂਕਾ 2:37

37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ


ਅਜ਼ਰਾ 10:6; ਦਾਨੀਏਲ 9:3; ਰਸੂਲਾਂ ਦੇ ਕਰਤੱਬ 23:12; 1 ਸਮੂਏਲ 1:7; ਦਾਨੀਏਲ 6:18; ਲੇਵੀਆਂ ਦੀ ਪੋਥੀ 23:32; ਨਿਆਂਈਆਂ ਦੀ ਪੋਥੀ 20:26; 2 ਸਮੂਏਲ 1:12; ਰਸੂਲਾਂ ਦੇ ਕਰਤੱਬ 9:9; 1 ਸਮੂਏਲ 31:13; 1 ਇਤਹਾਸ 10:12; 2 ਸਮੂਏਲ 12:16-20; ਕੂਚ 34:28; 1 ਰਾਜਿਆਂ 19:8; ਮੱਤੀ 4:2; ਲੂਕਾ 4:2; ਲੇਵੀਆਂ ਦੀ ਪੋਥੀ 16:29-31; ਲੇਵੀਆਂ ਦੀ ਪੋਥੀ 23:26-32; ਗਿਣਤੀ 29:7; ਰਸੂਲਾਂ ਦੇ ਕਰਤੱਬ 27:9; ਜ਼ਕਰਯਾਹ 8:19; ਜ਼ਕਰਯਾਹ 7:2-5; ਲੂਕਾ 18:11-12; 2 ਇਤਹਾਸ 20:3; 1 ਸਮੂਏਲ 14:24; 1 ਰਾਜਿਆਂ 13:8-9; 1 ਰਾਜਿਆਂ 21:9; ਯਿਰਮਿਯਾਹ 36:9; ਰਸੂਲਾਂ ਦੇ ਕਰਤੱਬ 27:33; 2 ਕੁਰਿੰਥੀਆਂ ਨੂੰ 6:5; 2 ਕੁਰਿੰਥੀਆਂ ਨੂੰ 11:27; ਨਹਮਯਾਹ 1:4; ਲੂਕਾ 2:37