Thursday, July 10, 2014

ਚੰਗੇ ਦਾਸ


                                         ਬਾਈਬਲ ਦੇ ਕੁਝ ਵਚਨ ਵਿਸ਼ਾ : ਚੰਗੇ ਦਾਸ

                                                       ਪੰਜਾਬੀ ਮਸੀਹੀ ਸੰਦੇਸ਼         

 

1 ਰਾਜਿਆਂ 11:28

28 ਯਾਰਾਬੁਆਮ ਇੱਕ ਤਕੜਾ ਆਦਮੀ ਸੀ ਅਤੇ ਜਦੋਂ ਸੁਲੇਮਾਨ ਨੇ ਵੇਖਿਆ ਕਿ ਇਹ ਜਵਾਨ ਮਿਹਨਤੀ ਸੀ ਉਸ ਨੇ ਉਸ ਨੂੰ ਯੂਸੁਫ਼ ਦੇ ਪਰਿਵਾਰ-ਸਮੂਹ ਵਿੱਚਲੇ ਸਾਰੇ ਕਾਮਿਆਂ ਉੱਤੇ ਨਿਗਰਾਨ ਠਹਿਰਾ ਦਿੱਤਾ

 

ਕਹਾਉਤਾਂ 10:4

ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ

ਕਹਾਉਤਾਂ 22:29

29 ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ

 

ਮੱਤੀ 25:14-23

14 ਸਵਰਗ ਦਾ ਰਾਜ ਕਿਸੇ ਵਿਅਕਤੀ ਦੇ ਵਿਦੇਸ਼ ਜਾਣ ਵਰਗਾ ਹੈ। ਵਿਦਾ ਹੋਣ ਤੋਂ ਪਹਿਲਾਂ, ਉਸ ਨੇ ਆਪਣੇ ਨੋਕਰਾਂ ਨੂੰ ਸੱਦਿਆ ਅਤੇ ਆਪਣੀ ਜਾਇਦਾਦ ਉਨ੍ਹਾਂ ਨੂੰ ਸੌਂਪ ਦਿੱਤੀ15 ਉਸ ਨੇ ਹਰ ਨੋਕਰ ਦੀ ਯੋਗਤਾ ਅਨੁਸਾਰ, ਇੱਕ ਨੋਕਰ ਨੂੰ ਧਨ ਦੇ ਪੰਜ ਤੋੜੇ, ਦੂਜੇ ਨੂੰ ਦੋ ਅਤੇ ਤੀਜੇ ਨੂੰ ਧਨ ਦਾ ਇੱਕ ਤੋੜਾ ਦਿੱਤਾ ਇਸ ਤੋਂ ਬਾਦ ਉਹ ਆਪਣੀ ਯਾਤਰਾ ਤੇ ਚੱਲਿਆ ਗਿਆ 16 ਜਿਸ ਨੋਕਰ ਨੇ ਧਨ ਦੇ ਪੰਜ ਤੋੜੇ ਪ੍ਰਾਪਤ ਕੀਤੇ ਸਨ ਉਹ ਝੱਟ ਚੱਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਤੋੜੇ ਕਮਾ ਲਏ 17 ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ 18 ਪਰ ਜਿਸ ਨੂੰ ਧਨ ਦਾ ਸਿਰਫ਼ ਇੱਕ ਹੀ ਤੋੜਾ ਮਿਲਿਆ ਸੀ, ਉਸ ਨੇ ਧਰਤੀ ਵਿੱਚ ਟੋਆ ਪੁਟਿਆ ਅਤੇ ਆਪਣੇ ਮਾਲਕ ਦਾ ਧਨ ਦੱਬ ਦਿੱਤਾ
19 ਲੰਬੇ ਸਮੇਂ ਬਾਦ, ਉਨ੍ਹਾਂ ਨੋਕਰਾਂ ਦਾ ਮਾਲਕ ਵਾਪਿਸ ਪਰਤਿਆ ਅਤੇ ਉਨ੍ਹਾਂ ਨੂੰ ਪੁੱਛਿਆ ਕਿ ਉਨ੍ਹਾਂ ਨੇ ਉਸ ਦੇ ਧਨ ਦਾ ਕੀ ਕੀਤਾ 20 ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।
21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।
22 ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਦੋ ਤੋੜੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸ ਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਤੋੜੇ ਰੱਖਵਾਲੀ ਲਈ ਦੇ ਗਏ ਸੀ, ਮੈਂ ਉਸ ਨੂੰ ਵਰਤਕੇ ਦੋ ਹੋਰ ਬਣਾ ਲਏ ਹਨ।
23 ਮਾਲਕ ਨੇ ਆਖਿਆ, ‘ਬਹੁਤ ਵੱਧੀਆ! ਤੂੰ ਇੱਕ ਚੰਗਾ ਅਤੇ ਵਫ਼ਾਦਾਰ ਨੋਕਰ ਹੈ ਤੂੰ ਉਸ ਥੋੜੇ ਜਿਹੇ ਧਨ ਦੀ ਸਹੀ ਵਰਤੋਂ ਕੀਤੀ ਹੈ, ਇਸ ਲਈ ਮੈਂ ਤੈਨੂੰ ਵੱਡੀਆਂ ਜ਼ਿੰਮੇਦਾਰੀਆਂ ਦੇਵਾਂਗਾ। ਤੂੰ ਅਤੇ ਮੇਰੇ ਨਾਲ ਪ੍ਰਸ਼ੰਸਾ ਸਾਂਝੀ ਕਰ।

ਲੂਕਾ 19:12-19

12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸ ਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿੱਥੇ ਉਸ ਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸ ਨੇ ਆਪਣੇ ਦੇਸ਼ ਵਾਪਸ ਆਉਣਾ ਸੀ 13 ਇਸ ਲਈ ਉਸ ਨੇ ਆਪਣੇ ਦਸ ਨੋਕਰਾਂ ਨੂੰ ਇਕੱਠਿਆਂ ਕੀਤਾ। ਉਸ ਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁੜਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ। 14 ਪਰ ਉਸ ਦੇ ਰਾਜ ਵਿੱਚ ਲੋਕਾਂ ਨੇ ਉਸ ਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸ ਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।
15 ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁੜ ਆਇਆ, ਉਸ ਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ। 16 ਪਹਿਲਾ ਨੋਕਰ ਆਇਆ ਤੇ ਆਖਿਆ, ‘ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸ ਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।17 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
18 ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ। 19 ਬਾਦਸ਼ਾਹ ਨੇ ਉਸ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।

1 ਕੁਰਿੰਥੀਆਂ ਨੂੰ 4:2

ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ

2 ਸਮੂਏਲ 15:21

21 ਪਰ ਇੱਤਈ ਨੇ ਪਾਤਸ਼ਾਹ ਨੂੰ ਉੱਤਰ ਦਿੱਤਾ, “ਜਿਉਂਦੇ ਯਹੋਵਾਹ ਅਤੇ ਮੇਰੇ ਮਹਾਰਾਜ ਪਾਤਸ਼ਾਹ ਦੀ ਸੌਂਹ, ਮੈਂ ਤੇਰੇ ਸੰਗ ਰਹਾਂਗਾ। ਮੈਂ ਜ਼ਿੰਦਗੀ ਜਾਂ ਮੌਤ ਵਿੱਚ ਤੇਰੇ ਸੰਗ ਹੋਵਾਂਗਾ!

2 ਇਤਹਾਸ 34:11-12

11-12 ਇਸ ਤੋਂ ਇਲਾਵਾ, ਤਰਖਾਣਾਂ ਅਤੇ ਰਾਜਾਂ ਨੂੰ ਧੰਨ ਦਿੱਤਾ ਗਿਆ ਤਾਂ ਜੋ ਉਹ ਪੱਥਰ ਅਤੇ ਲੱਕੜ ਖਰੀਦ ਸੱਕਣ, ਜਿਹੜੀ ਕਿ ਇਮਾਰਤ ਨੂੰ ਫਿਰ ਤੋਂ ਬਨਾਉਣ ਲਈ ਲੋੜੀਂਦੀ ਸੀ। ਉਨ੍ਹਾਂ ਨੂੰ ਮੰਦਰ ਦੇ ਉਨ੍ਹਾਂ ਘਰਾਂ ਲਈ ਵੀ ਰਕਮ ਦਿੱਤੀ ਸੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਨ੍ਹਾਂ ਦੀ ਅਣਗਿਹਲੀ ਕਾਰਣ ਢਹਿ ਲੈਣ ਦਿੱਤਾ ਸੀ। ਉਨ੍ਹਾਂ ਨੂੰ ਇਨ੍ਹਾਂ ਘਰਾਂ ਲਈ ਸ਼ਤੀਰਾਂ ਬਨਾਉਣ ਲਈ ਕਿਹਾ ਗਿਆ ਸੀ। ਮਰਾਰੀ ਦੇ ਘਰਾਣੇ ਵਿੱਚੋਂ ਯਹਤ ਅਤੇ ਓਬਦਯਾਹ ਨੇ ਅਤੇ ਕੋਹਾਥੀਆਂ ਦੇ ਘਰਾਣੇ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਮ ਨੇ ਲੇਵੀਆਂ ਅਤੇ ਉਨ੍ਹਾਂ ਸਾਰਿਆਂ ਦੀ ਨਿਗਰਾਨੀ ਕੀਤੀ ਜਿਹੜੇ ਸੰਗੀਤਕ ਸਾਜਾਂ ਦੇ ਮਾਹਰ ਸਨ

ਨਹਮਯਾਹ 13:13

13 ਮੈਂ ਸ਼ਲਮਯਾਹ ਜਾਜਕ, ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖਜ਼ਾਨਿਆਂ ਉੱਪਰ ਖਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦੇ ਪੋਤਰੇ, ਜ਼ਕੂਰ ਦੇ ਪੁੱਤਰ ਹਾਨਾਨ ਨੂੰ ਰੱਖਿਆ ਕਿਉਂ ਕਿ ਉਹ ਇਮਾਨਦਾਰ ਹੋਣ ਵਜੋਂ ਮਂਨੇ ਜਾਂਦੇ ਸੀ ਅਤੇ ਆਪਣੇ ਸੰਬੰਧੀਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੀ

ਕਹਾਉਤਾਂ 25:13

13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ

ਦਾਨੀਏਲ 6:4

ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ

2 ਰਾਜਿਆਂ 22:7

ਪਰ ਜਿਹੜਾ ਪੈਸਾ ਉਨ੍ਹਾਂ ਕਾਮਿਆਂ ਨੂੰ ਦਿੱਤਾ ਜਾਵੇ, ਉਸਦਾ ਲੇਖਾ ਨਾ ਲਿਆ ਜਾਵੇ, ਕਿਉਂ ਕਿ ਉਹ ਭਰੋਸੇ ਯੋਗ ਮਨੁੱਖ ਹਨ।

ਉਤਪਤ 39:6

ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ

ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ

ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ

2 ਰਾਜਿਆਂ 12:15
15 ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕਾਮਿਆਂ ਨੂੰ ਦੇਣ ਲਈ ਪੈਸੇ ਦਿੰਦੇ ਸਨ ਉਨ੍ਹਾਂ ਕੋਲੋਂ ਹਿਸਾਬ ਨਹੀਂ ਸੀ ਲਿਆ ਜਾਂਦਾ ਕਿਉਂ ਕਿ ਉਹ ਆਦਮੀ ਇਮਾਨਦਾਰੀ ਨਾਲ ਕੰਮ ਕਰਦੇ ਸਨ ਤੇ ਉਨ੍ਹਾਂ ਉੱਪਰ ਭਰੋਸਾ ਕੀਤਾ ਜਾਂਦਾ ਸੀ

ਤੀਤੁਸ ਨੂੰ 2:9-10

ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ 10 ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸੱਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ

ਅਫ਼ਸੀਆਂ ਨੂੰ 6:5

ਗੁਲਾਮ ਅਤੇ ਮਾਲਕ

ਗੁਲਾਮੋ, ਧਰਤੀ ਉੱਤੇ ਆਪਣੇ ਮਾਲਕਾਂ ਦੀ ਆਗਿਆ ਮੰਨੋ। ਆਦਰ ਅਤੇ ਡਰ ਨਾਲ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਕਰੋ। ਅਤੇ ਇਹ ਗੱਲ ਸੱਚੇ ਦਿਲੋਂ ਕਰੋ ਜਿਵੇਂ ਤੁਸੀਂ ਮਸੀਹ ਦੀ ਆਗਿਆ ਦਾ ਪਾਲਣ ਕਰਦੇ ਹੋ

ਲੂਕਾ 17:10

10 ਇਸੇ ਤਰ੍ਹਾਂ ਤੁਹਾਡੇ ਨਾਲ ਹੁੰਦਾ ਹੈ? ਜੇ ਤੁਸੀਂ ਉਹ ਸਭ ਕੁਝ ਉਵੇਂ ਹੀ ਕੀਤਾ ਹੈ, ਜਿਵੇਂ ਤੁਹਾਨੂੰ ਕਰਨ ਲਈ ਕਿਹਾ ਗਿਆ ਸੀ, ਤਾਂ ਤੁਹਾਨੂੰ ਆਖਣਾ ਚਾਹੀਦਾ ਹੈ ਕਿ ਅਸੀਂ ਕਿਸੇ ਖਾਸ ਧੰਨਵਾਦ ਦੇ ਲਾਇੱਕ ਨਹੀਂ। ਅਸੀਂ ਤਾਂ ਸਿਰਫ਼ ਉਹੀ ਕੁਝ ਕੀਤਾ ਹੈ ਜੋ ਕੁਝ ਸਾਨੂੰ ਕਰਨਾ ਚਾਹੀਦਾ ਹੈ।

ਕੁਲੁੱਸੀਆਂ ਨੂੰ 3:22

22 ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ

ਉਤਪਤ 31:40-41

40  ਦਿਨ ਵੇਲੇ, ਸੂਰਜ ਮੇਰੀ ਸ਼ਕਤੀ ਨੂੰ ਨਸ਼ਟ ਕਰ ਦਿੰਦਾ ਸੀ ਅਤੇ ਰਾਤ ਵੇਲੇ ਠਂਡ ਨਾਮ ਮੇਰੀ ਨੀਂਦ ਉੱਡ ਜਾਂਦੀ ਸੀ 41 ਮੈਂ 20 ਵਰ੍ਹੇ ਇੱਕ ਗੁਲਾਮ ਵਾਂਗ ਤੇਰੀ ਚਾਕਰੀ ਕੀਤੀ। ਪਹਿਲੇ 14 ਵਰ੍ਹੇ ਮੈਂ ਤੇਰੀਆਂ ਧੀਆਂ ਨੂੰ ਜਿੱਤਣ ਲਈ ਚਾਕਰੀ ਕੀਤੀ। ਆਖਰੀ ਛੇ ਸਾਲ ਮੈਂ ਤੇਰੇ ਜਾਨਵਰਾਂ ਨੂੰ ਪ੍ਰਾਪਤ ਕਰਨ ਲਈ ਕੰਮ ਕੀਤਾ। ਅਤੇ ਇਸ ਸਮੇਂ ਦੌਰਾਨ ਤੂੰ ਦਸ ਵਾਰੀ ਮੇਰੀ ਤਨਖਾਹ ਵਿੱਚ ਅਦਲਾ-ਬਲਦੀ ਕੀਤੀ


1 ਤਿਮੋਥਿਉਸ ਨੂੰ 6:1-2

ਗੁਲਾਮਾਂ ਨੂੰ ਖਾਸ ਨਿਰਦੇਸ਼

 ਉਹ ਜਿਹੜੇ ਗੁਲਾਮ ਹਨ ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ। ਕਈਆਂ ਗੁਲਾਮਾਂ ਦੇ ਮਾਲਕ ਨਿਹਚਾਵਾਨ ਹੁੰਦੇ ਹਨ। ਇਸ ਲਈ ਗੁਲਾਮ ਅਤੇ ਮਾਲਕ ਭਰਾ-ਭਰਾ ਹਨ। ਪਰ ਗੁਲਾਮਾਂ ਨੂੰ ਇਸ ਗੱਲੋਂ ਉਨ੍ਹਾਂ ਦੀ ਘੱਟ ਇੱਜ਼ਤ ਨਹੀਂ ਕਰਨੀ ਚਾਹੀਦੀ। ਨਹੀਂ। ਉਨ੍ਹਾਂ ਗੁਲਾਮਾਂ ਨੂੰ ਤਾਂ ਸਗੋਂ ਉਨ੍ਹਾਂ ਨਿਹਚਾਵਾਨ ਮਾਲਕਾਂ ਦੀ ਹੋਰ ਵੱਧੇਰੇ ਚੰਗੀ ਸੇਵਾ ਕਰਨੀ ਚਾਹੀਦੀ ਹੈ। ਕਿਉਂ? ਕਿਉਂ ਕਿ ਜਿਹੜੇ ਵਿਅਕਤੀ ਅਪਣੀ ਚੰਗੀ ਸੇਵਾ ਦੇ ਲਾਭ ਦੇ ਆਨੰਦ ਮਾਣਦੇ ਹਨ ਉਹ ਸ਼ਰਧਾਲੂ ਹਨ ਜਿਨ੍ਹਾਂ ਨੂੰ ਉਹ ਪਿਆਰ ਕਰਦੇ ਹਨ
ਇਹੀ ਸੱਚ ਹਨ ਜਿਨ੍ਹਾਂ ਦੇ ਤੁਹਾਨੂੰ ਉਪਦੇਸ਼ ਦੇਣੇ ਚਾਹੀਦੇ ਹਨ ਅਤੇ ਲੋਕਾਂ ਨੂੰ ਉਨ੍ਹਾਂ ਨੂੰ ਕਰਨ ਦੀ ਸਲਾਹ ਦੇਣੀ ਚਾਹੀਦੀ ਹੈ

 

ਮਲਾਕੀ 1:6

ਲੋਕ ਪਰਮੇਸ਼ੁਰ ਦੀ ਇੱਜ਼ਤ ਨਹੀਂ ਕਰਦੇ

ਯਹੋਵਾਹ ਸਰਬ ਸ਼ਕਤੀਮਾਨ ਨੇ ਆਖਿਆ, “ਬੱਚੇ ਆਪਣੇ ਪਿਤਾ ਦਾ ਅਤੇ ਨੌਕਰ ਆਪਣੇ ਮਾਲਿਕ ਦਾ ਆਦਰ ਕਰਦੇ ਹਨ। ਮੈਂ ਵੀ ਤੁਹਾਡਾ ਸੁਆਮੀ ਹਾਂ, ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਮੈਂ ਤੁਹਾਡਾ ਪਿਤਾ ਹਾਂ, ਤਾਂ ਫ਼ਿਰ ਭਲਾ ਤੁਸੀਂ ਮੇਰਾ ਆਦਰ ਕਿਉਂ ਨਹੀਂ ਕਰਦੇ? ਤੁਸੀਂ ਜਾਜਕੋ ਮੇਰੇ ਨਾਂ ਦਾ ਨਿਰਾਦਰ ਕਰਦੇ ਹੋ।
ਪਰ ਤੁਸੀਂ ਕਹਿੰਦੇ ਹੋ, “ਅਸੀਂ ਅਜਿਹਾ ਕੀ ਕੀਤਾ ਹੈ ਜੋ ਇਹ ਦਰਸਾਉਂਦਾ ਹੈ ਕਿ ਅਸੀਂ ਤੇਰੇ ਨਾਉਂ ਦੀ ਇੱਜ਼ਤ ਨਹੀਂ ਕਰਦੇ?”

1 ਪਤਰਸ 2:18

ਮਸੀਹ ਦੇ ਦੁੱਖ ਦੀ ਮਿਸਾਲ

18 ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ

ਅਫ਼ਸੀਆਂ ਨੂੰ 6:6-7

ਜਦੋਂ ਤੁਹਾਡੇ ਮਾਲਕ ਤੁਹਾਨੂੰ ਦੇਖ ਰਹੇ ਹੁੰਦੇ ਹਨ। ਤੁਹਾਨੂੰ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਤੋਂ ਕਿਤੇ ਵੱਧੇਰੇ ਸੰਤੁਸ਼ਟ ਕਰਨਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀ ਸੇਵਾ ਉਵੇਂ ਹੀ ਕਰਨੀ ਚਾਹੀਦੀ ਹੈ ਜਿਵੇਂ ਤੁਸੀਂ ਮਸੀਹ ਦੀ ਸੇਵਾ ਕਰਦੇ ਹੋ। ਤੁਹਾਨੂੰ ਆਪਣੇ ਪੂਰੇ ਦਿਲੋਂ ਉਹੀ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ ਆਪਣਾ ਕੰਮ ਕਰੋ ਅਤੇ ਇਸਦੇ ਕਰਨ ਵਿੱਚ ਖੁਸ਼ੀ ਮਹਿਸੂਸ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਕਿ ਤੁਸੀਂ ਪ੍ਰਭੂ ਦੀ ਸੇਵਾ ਕਰ ਰਹੇ ਹੋ ਅਤੇ ਨਾ ਕਿ ਜਿਵੇਂ ਤੁਸੀਂ ਮਨੁੱਖਾਂ ਦੀ ਸੇਵਾ ਕਰ ਰਹੇ ਹੋ

1 ਇਤਹਾਸ 28:21

21 ਜਾਜਕਾਂ ਅਤੇ ਲੇਵੀਆਂ ਦੇ ਸਮੂਹ ਯਹੋਵਾਹ ਦੇ ਮੰਦਰ ਦੇ ਸਾਰੇ ਕਾਰਜ ਲਈ ਤਿਆਰ ਹਨ। ਹਰ ਕੁਸ਼ਲ ਵਿਅਕਤੀ ਤੇਰੀ ਮਦਦ ਲਈ ਤਿਆਰ ਹੈ ਅਤੇ ਸਾਰੇ ਅਧਿਕਾਰੀ ਅਤੇ ਸਾਰੇ ਲੋਕ ਤੈਨੂੰ ਮੰਨਣ ਲਈ ਤਿਆਰ ਹਨ।

ਤੀਤੁਸ ਨੂੰ 2:9

ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ

ਉਤਪਤ 24:9

ਇਸ ਲਈ ਨੌਕਰ ਨੇ ਆਪਣੇ ਮਾਲਕ ਦੀ ਲੱਤ ਹੇਠਾਂ ਆਪਣਾ ਹੱਥ ਰੱਖਿਆ ਅਤੇ ਇਹ ਸਾਰੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ

2 ਸਮੂਏਲ 12:18

18 ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਸੇਵਕ ਉਸ ਨੂੰ ਇਹ ਖਬਰ ਦੇਣ ਤੋਂ ਘਬਰਾ ਰਹੇ ਸਨ ਤਾਂ ਉਨ੍ਹਾਂ ਆਖਿਆ, “ਵੇਖ! ਜਦੋਂ ਉਹ ਮੁੰਡਾ ਅਜੇ ਜਿਉਂਦਾ ਸੀ ਤਾਂ ਅਸੀਂ ਉਸ ਨੂੰ ਕਿਹਾ ਅਤੇ ਉਸ ਨੇ ਸਾਡੀ ਗੱਲ ਨਾ ਮੰਨੀ ਅਤੇ ਜੇਕਰ ਹੁਣ ਅਸੀਂ ਉਸ ਨੂੰ ਇਹ ਦੱਸੀਏ ਕਿ ਮੁੰਡਾ ਮਰ ਗਿਆ ਹੈ ਤਾਂ ਹੋ ਸੱਕਦਾ ਹੈ ਕਿ ਉਹ ਆਪਣੀ ਜਾਨ ਨੂੰ ਕਸ਼ਟ ਦੇਵੇ।

2 ਸਮੂਏਲ 23:13-17

13 ਇੱਕ ਵਾਰ ਉਨ੍ਹਾਂ ਤੀਹਾਂ ਮੁਖੀਆਂ ਵਿੱਚੋਂ ਤਿੰਨ ਨਿਕਲ ਗਏ ਅਤੇ ਅਦੁਲਾਮ ਦੀ ਗੁਫ਼ਾ ਨੂੰ ਵਾਢੀਆਂ ਦੇ ਵਕਤ ਦਾਊਦ ਕੋਲ ਆਏ, ਅਤੇ ਫ਼ਲਿਸਤੀਆਂ ਦੇ ਦਲ ਨੇ ਰਫ਼ਾਈਮ ਦੀ ਵਾਦੀ ਵਿੱਚ ਤੰਬੂ ਲਾਏ ਹੋਏ ਸਨ
14 ਇੰਝ ਹੀ ਇੱਕ ਵਾਰ, ਦਾਊਦ ਇੱਕ ਗੜ੍ਹੀ ਵਿੱਚ ਸੀ ਅਤੇ ਕੁਝ ਫ਼ਲਿਸਤੀ ਸਿਪਾਹੀ ਬੈਤਲਹਮ ਵਿੱਚ ਸਨ 15 ਦਾਊਦ ਆਪਣੇ ਨਗਰ ਦਾ ਪਾਣੀ ਪੀਣ ਲਈ ਬਹੁਤ ਉਤਸੁਕ ਸੀ ਇਸ ਲਈ ਉਸ ਨੇ ਆਖਿਆ, “ਮੈਂ ਇੱਛਾ ਕਰਦਾ ਕਿ ਕਾਸ਼ ਕੋਈ ਮੈਨੂੰ ਬੈਤਲਹਮ ਦੇ ਪ੍ਰਵੇਸ਼ ਵਾਲੇ ਖੂਹ ਤੋਂ ਪਾਣੀ ਲਿਆਕੇ ਦੇਵੇ। 16 ਪਰ ਉਨ੍ਹਾਂ ਤਿੰਨਾਂ ਨਾਇੱਕਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ, ਜਿਹੜਾ ਕਿ ਉਸੇ ਫ਼ਾਟਕ ਉੱਪਰ ਸੀ ਅਤੇ ਪਾਣੀ ਭਰਕੇ ਦਾਊਦ ਨੂੰ ਲਿਆਕੇ ਦਿੱਤਾ। ਪਰ ਦਾਊਦ ਨੇ ਉਹ ਪਾਣੀ ਨਾ ਪੀਤਾ ਸਗੋਂ ਉਸ ਨੂੰ ਭੇਟ ਵਜੋਂ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ 17 ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਇਹ ਪਾਣੀ ਨਹੀਂ ਪੀ ਸੱਕਦਾ, ਇਹ ਪਾਣੀ ਪੀਣਾ ਉਨ੍ਹਾਂ ਵੀਰ ਸੂਰਮਿਆਂ ਦਾ ਖੂਨ ਪੀਣ ਦੇ ਬਰਾਬਰ ਹੋਵੇਗਾ, ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਮੇਰੇ ਲਈ ਇਹ ਪਾਣੀ ਲਿਆਂਦਾ ਹੈ।ਇਸੇ ਕਾਰਣ ਦਾਊਦ ਨੇ ਪਾਣੀ ਪੀਣ ਤੋਂ ਇਨਕਾਰ ਕੀਤਾ। ਇੰਝ ਇਨ੍ਹਾਂ ਤਿੰਨਾਂ ਨਾਇੱਕਾਂ ਨੇ ਅਜਿਹੇ ਬੜੇ ਸੂਰਮਗਤੀ ਦੇ ਕਾਰਜ ਕੀਤੇ

2 ਰਾਜਿਆਂ 5:13

13 ਪਰ ਤਦ ਨਅਮਾਨ ਦੇ ਸੇਵਕ ਉਸ ਕੋਲ ਆਏ ਤੇ ਉਸ ਨੂੰ ਆਖਣ ਲੱਗੇ, “ਹੇ ਮੇਰੇ ਪਿਤਾ! ਕੀ ਜੇ ਨਬੀ ਤੈਨੂੰ ਕੋਈ ਵੱਡਾ ਕੰਮ ਕਰਨ ਦੀ ਆਗਿਆ ਦਿੰਦਾ ਤਾਂ ਤੂੰ ਨਾ ਕਰਦਾ? ਤੇ ਫ਼ਿਰ ਜੇਕਰ ਉਸ ਨੇ ਤੈਨੂੰ ਇਹ ਆਖਿਆ ਹੈ ਕਿ ਯਰਦਨ ਨਦੀ ਵਿੱਚ ਨਹਾ ਲੈ ਤੇ ਸ਼ੁੱਧ ਹੋ ਜਾ, ਤਾਂ ਤੈਨੂੰ ਉਸਦੀ ਆਗਿਆ ਮੰਨ ਲੈਣੀ ਚਾਹੀਦੀ ਹੈ।

ਮੱਤੀ 8:9

ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।

ਉਤਪਤ 39:4-5

ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ ਜਦੋਂ ਯੂਸੁਫ਼ ਨੂੰ ਘਰ ਦਾ ਮੁਖਤਾਰ ਬਣਾਇਆ ਗਿਆ ਯਹੋਵਾਹ ਨੇ ਘਰ ਨੂੰ ਅਤੇ ਪੋਟੀਫ਼ਰ ਦੀ ਹਰ ਸ਼ੈਅ ਨੂੰ ਅਸੀਸ ਦਿੱਤੀ। ਯਹੋਵਾਹ ਨੇ ਇਹ ਸਭ ਯੂਸੁਫ਼ ਕਾਰਣ ਕੀਤਾ। ਅਤੇ ਯਹੋਵਾਹ ਨੇ ਪੋਟੀਫ਼ਰ ਦੇ ਖੇਤਾਂ ਵਿੱਚ ਪੈਦਾ ਹੋਣ ਵਾਲੀ ਹਰ ਸ਼ੈਅ ਨੂੰ ਅਸੀਸ ਦਿੱਤੀ

ਕਹਾਉਤਾਂ 27:18

18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ

ਮੱਤੀ 25:21

21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

ਉਤਪਤ 24:2-4

ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਾਜ਼ਰੀ ਵਿੱਚ ਮੈਨੂੰ ਵਚਨ ਦੇ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿੱਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ ਮੇਰੇ ਦੇਸ਼ ਅਤੇ ਮੇਰੇ ਲੋਕਾਂ ਕੋਲ ਵਾਪਸ ਜਾ। ਉੱਥੇ ਮੇਰੇ ਪੁੱਤਰ ਇਸਹਾਕ ਵਾਸਤੇ ਪਤਨੀ ਲੱਭ ਅਤੇ ਉਸ ਨੂੰ ਇੱਥੇ ਉਸ ਕੋਲ ਲੈ ਕੇ ਆ।

ਉਤਪਤ 30:27-30

27 ਲਾਬਾਨ ਨੇ ਉਸ ਨੂੰ ਆਖਿਆ, “ਮੈਨੂੰ ਕੁਝ ਕਹਿਣ ਦੇ! ਮੈਂ ਭਵਿੱਖ ਕਥਨ ਤੋਂ ਸਿੱਖਿਆ ਹੈ ਕਿ ਯਹੋਵਾਹ ਨੇ ਤੇਰੇ ਸਦਕਾ ਮੈਨੂੰ ਅਸੀਸ ਦਿੱਤੀ ਹੈ 28 ਮੈਨੂੰ ਦੱਸ ਕਿ ਤੈਨੂੰ ਕੀ ਦੇਵਾਂ ਮੈਂ ਉਹ ਚੀਜ਼ ਤੈਨੂੰ ਦੇ ਦੇਵਾਂਗਾ।
29 ਯਾਕੂਬ ਨੇ ਜਵਾਬ ਦਿੱਤਾ, “ਤੂੰ ਜਾਣਦਾ ਹੈਂ ਕਿ ਮੈਂ ਤੇਰੇ ਵਾਸਤੇ ਸਖ਼ਤ ਮਿਹਨਤ ਕੀਤੀ ਹੈ। ਤੇਰੇ ਇੱਜੜ ਵੱਧੇ ਫ਼ੁੱਲੇ ਹਨ, ਜਦੋਂ ਤੋਂ ਮੈਂ ਉਨ੍ਹਾਂ ਦੀ ਦੇਖ-ਭਾਲ ਕੀਤੀ ਹੈ 30 ਜਦੋਂ ਮੈਂ ਆਇਆ ਸਾਂ, ਤੇਰੇ ਕੋਲ ਬਹੁਤ ਥੋੜਾ ਸੀ। ਹੁਣ ਤੇਰੇ ਕੋਲ ਬਹੁਤ ਕੁਝ ਹੈ। ਜਦੋਂ ਵੀ ਮੈਂ ਤੇਰੇ ਲਈ ਕੁਝ ਕੀਤਾ ਪਰਮੇਸ਼ੁਰ ਨੇ ਤੈਨੂੰ ਅਸੀਸ ਦਿੱਤੀ। ਹੁਣ ਮੇਰੇ ਲਈ ਆਪਣਾ ਕੰਮ ਕਰਨ ਦਾ ਸਮਾਂ ਗਿਆ ਹੈ-ਇਹ ਸਮਾਂ ਮੇਰਾ ਆਪਣਾ ਘਰ ਬਨਾਉਣ ਦਾ ਹੈ।

ਉਤਪਤ 39:2-4

ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ
ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ! ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ

ਉਤਪਤ 24:7

ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸੱਕੇਂ

ਉਤਪਤ 31:7

ਪਰ ਤੁਹਾਡੇ ਪਿਤਾ ਨੇ ਮੈਨੂੰ ਧੋਖਾ ਦਿੱਤਾ। ਤੁਹਾਡੇ ਪਿਤਾ ਨੇ ਦਸ ਵਾਰੀ ਮੇਰੀ ਤਨਖਾਹ ਬਦਲੀ ਹੈ। ਪਰ ਇਸ ਸਾਰੇ ਸਮੇਂ ਦੌਰਾਨ ਪਰਮੇਸ਼ੁਰ ਨੇ ਮੈਨੂੰ ਲਾਬਾਨ ਦੀਆਂ ਸਾਰੀਆਂ ਚਾਲਾਕੀਆਂ ਤੋਂ ਬਚਾਈ ਰੱਖਿਆ ਹੈ

ਉਤਪਤ 39:3

ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ!

ਮੱਤੀ 24:46

46 ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ

ਰਸੂਲਾਂ ਦੇ ਕਰਤੱਬ 7:9-10

ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ 10 ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ



1 ਰਾਜਿਆਂ 11:28; ਕਹਾਉਤਾਂ 10:4; ਕਹਾਉਤਾਂ 22:29; ਮੱਤੀ 25:14-23; ਲੂਕਾ 19:12-19; 1 ਕੁਰਿੰਥੀਆਂ ਨੂੰ 4:2; 2 ਸਮੂਏਲ 15:21; 2 ਇਤਹਾਸ 34:11-12; ਨਹਮਯਾਹ 13:13; ਕਹਾਉਤਾਂ 25:13; ਦਾਨੀਏਲ 6:4; 2 ਰਾਜਿਆਂ 22:7; ਉਤਪਤ 39:6; 2 ਰਾਜਿਆਂ 12:15; ਤੀਤੁਸ ਨੂੰ 2:9-10; ਅਫ਼ਸੀਆਂ ਨੂੰ 6:5; ਲੂਕਾ 17:10; ਕੁਲੁੱਸੀਆਂ ਨੂੰ 3:22; ਉਤਪਤ 31:40-41; 1 ਤਿਮੋਥਿਉਸ ਨੂੰ 6:1-2; ਮਲਾਕੀ 1:6; 1 ਪਤਰਸ 2:18; ਅਫ਼ਸੀਆਂ ਨੂੰ 6:6-7; 1 ਇਤਹਾਸ 28:21; ਤੀਤੁਸ ਨੂੰ 2:9; ਉਤਪਤ 24:9; 2 ਸਮੂਏਲ 12:18; 2 ਸਮੂਏਲ 23:13-17; 2 ਰਾਜਿਆਂ 5:13; ਮੱਤੀ 8:9; ਉਤਪਤ 39:4-5; ਕਹਾਉਤਾਂ 27:18; ਮੱਤੀ 25:21; ਉਤਪਤ 24:2-4; ਉਤਪਤ 30:27-30; ਉਤਪਤ 39:2-4; ਉਤਪਤ 24:7; ਉਤਪਤ 31:7; ਉਤਪਤ 39:3; ਮੱਤੀ 24:46; ਰਸੂਲਾਂ ਦੇ ਕਰਤੱਬ 7:9-10