Tuesday, July 22, 2014

ਪਰਾਹੁਣਚਾਰੀ ਪਰਮੇਸ਼ੁਰ ਦੇ ਲੋਕਾਂ ਦਾ ਇੱਕ ਫ਼ਰਜ਼


                       ਬਾਈਬਲ ਦੇ ਕੁਝ ਵਚਨ ਵਿਸ਼ਾ: ਪਰਾਹੁਣਚਾਰੀ ਪਰਮੇਸ਼ੁਰ ਦੇ ਲੋਕਾਂ ਦਾ ਇੱਕ ਫ਼ਰਜ਼                                                                     ਪੰਜਾਬੀ ਮਸੀਹੀ ਸੰਦੇਸ਼

 ਕੁਲੁੱਸੀਆਂ ਨੂੰ 4:10

10 ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ

 

ਜ਼ਬੂਰ 23:5-6

ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ
    ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ
    ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।
ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ
    ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ

 

ਪਰਕਾਸ਼ ਦੀ ਪੋਥੀ 3:20

20 ਇਹ ਮੈਂ ਹਾਂ! ਮੈਂ ਦਰਵਾਜ਼ੇ ਤੇ ਖਲੋਤਾ ਹੋਇਆ ਦਸਤਕ ਦੇ ਰਿਹਾ ਹਾਂ। ਜੇਕਰ ਕੋਈ ਮੇਰੀ ਅਵਾਜ਼ ਸੁਣਕੇ ਦਰਵਾਜ਼ਾ ਖੋਲ੍ਹ ਦਿੰਦਾ ਹੈ, ਮੈਂ ਅੰਦਰ ਆਵਾਂਗਾ, ਅਤੇ ਅਸੀਂ ਇਕੱਠੇ ਖਾਵਾਂਗੇ। ਅਤੇ ਉਹ ਵਿਅਕਤੀ ਮੇਰੇ ਨਾਲ ਭੋਜਨ ਕਰੇਗਾ

 

ਯਸਾਯਾਹ 25:6

ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ

ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ

 

ਮੱਤੀ 22:1-14

ਵਿਆਹ ਦੀ ਦਾਵਤ ਦੇ ਨਿਉਂਤੇ ਬਾਰੇ ਇੱਕ ਦ੍ਰਿਸ਼ਟਾਂਤ

22 ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ: ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸ ਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ
ਫ਼ੇਰ ਉਸ ਨੇ ਹੋਰ ਵੱਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸੱਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵੱਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।
ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰਕੁਝ ਹੋਰ ਲੋਕਾਂ ਨੇ ਇਕੱਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ੜਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ ਬਾਦਸ਼ਾਹ ਨੂੰ ਬੜਾ ਗੁੱਸਾ ਆਇਆ। ਉਸ ਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾੜਨ ਲਈ ਆਪਣੀ ਫ਼ੌਜ ਨੂੰ ਭੇਜਿਆ
ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇੱਥੇ ਆਉਂਦੇ ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ। 10 ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲੱਭ ਸੱਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕੱਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ
11 ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸ ਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪੜੇ ਨਹੀਂ ਪਾਏ ਹੋਏ ਸਨ 12 ਬਾਦਸ਼ਾਹ ਨੇ ਉਸ ਨੂੰ ਕਿਹਾ, ‘ਭਈ ਤੂੰ ਇੱਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ?’ ਪਰ ਉਸ ਆਦਮੀ ਨੇ ਕੁਝ ਨਾ ਕਿਹਾ 13 ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸ ਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।
14 ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋੜੇ ਹੀ ਚੁਣੇ ਗਏ ਹਨ।

 

ਲੂਕਾ 14:15-24

ਵੱਡੇ ਭੋਜਨ ਬਾਰੇ ਇੱਕ ਦ੍ਰਿਸ਼ਟਾਂਤ

15 ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।
16 ਯਿਸੂ ਨੇ ਉਸ ਨੂੰ ਆਖਿਆ, “ਇੱਕ ਵਾਰ ਇੱਕ ਆਦਮੀ ਨੇ ਇੱਕ ਬਹੁਤ ਵੱਡੀ ਦਾਅਵਤ ਦਿੱਤੀ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਨਿਉਂਤਾ ਦਿੱਤਾ 17 ਜਦੋਂ ਖਾਣ ਦਾ ਵੇਲਾ ਹੋਇਆ ਉਸ ਆਦਮੀ ਨੇ ਆਪਣੇ ਨੌਕਰ ਨੂੰ ਮਹਿਮਾਨਾਂ ਨੂੰ ਬੁਲਾਉਣ ਲਈ ਅਤੇ ਇਹ ਆਖਣ ਲਈ ਭੇਜਿਆ, ‘ ਜਾਵੋ! ਖਾਣਾ ਤਿਆਰ ਹੈ। 18 ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ। 19 ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ। 20 ਤੀਜੇ ਮਨੁੱਖ ਨੇ ਕਿਹਾ, ‘ਮੇਰਾ ਹੁਣੇ-ਹੁਣੇ ਵਿਆਹ ਹੋਇਆ ਹੈ, ਮੈਂ ਨਹੀਂ ਸੱਕਦਾ।
21 ਇਉਂ ਨੌਕਰ ਇਹ ਸਭ ਸੁਣਦਾ ਮਾਲਕ ਕੋਲ ਵਾਪਸ ਪਰਤਿਆ ਤੇ ਸਾਰਾ ਹਾਲ ਜਾ ਸੁਣਾਇਆ। ਤਾਂ ਮਾਲਕ ਬੜਾ ਗੁੱਸੇ ਵਿੱਚ ਗਿਆ ਅਤੇ ਕਹਿਣ ਲੱਗਾ, ‘ਜਲਦੀ ਕਰੋ! ਸ਼ਹਿਰ ਦੀਆਂ ਗਲੀਆਂ ਵਿੱਚ, ਅਤੇ ਰਾਹਾਂ ਤੇ ਜਾਓ ਅਤੇ ਗਰੀਬਾਂ, ਟੁੰਡਿਆਂ, ਲੰਗਿਆਂ ਅਤੇ ਅੰਨ੍ਹਿਆਂ ਨੂੰ ਇੱਥੇ ਦਾਵਤ ਵਾਲੇ ਕਮਰੇ ਅੰਦਰ ਲੈ ਆਓ।
22 ਬਾਦ ਵਿੱਚ ਨੌਕਰ ਨੇ ਆਕੇ ਕਿਹਾ, ‘ਮਾਲਕ ਤੂੰ ਮੈਨੂੰ ਜੋ ਕਰਨ ਲਈ ਕਿਹਾ ਮੈਂ ਓਹੀ ਕੀਤਾ, ਹੋਰ ਲੋਕਾਂ ਲਈ ਹਾਲੇ ਵੀ ਬਹੁਤ ਥਾਂ ਖਾਲੀ ਪਈ ਹੈ। 23 ਮਾਲਕ ਨੇ ਨੌਕਰ ਨੂੰ ਕਿਹਾ, ‘ਵੱਡੀਆਂ ਸੜਕਾਂ ਅਤੇ ਨਗਰਾਂ ਵੱਲ ਜਾ ਅਤੇ ਉਨ੍ਹਾਂ ਲੋਕਾਂ ਨੂੰ ਆਉਣ ਲਈ ਮਜਬੂਰ ਕਰ। ਮੈਂ ਆਪਣੇ ਘਰ ਨੂੰ ਲੋਕਾਂ ਨਾਲ ਭਰਿਆ ਵੇਖਣਾ ਚਾਹੁੰਦਾ ਹਾਂ 24 ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਨ੍ਹਾਂ ਲੋਕਾਂ ਨੂੰ ਪਹਿਲਾਂ ਵੀ ਨਿਉਂਤਾ ਦਿੱਤਾ ਗਿਆ ਸੀ। ਉਹ ਮੇਰਾ ਰਾਤ ਦਾ ਭੋਜਨ ਕਦੇ ਨਹੀਂ ਕਰਨਗੇ।’”

ਲੂਕਾ 19:1-10

ਜ਼ੱਕੀ

19 ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ। ਯਰੀਹੋ ਵਿੱਚ ਜ਼ੱਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬੜੇ ਲੋਕ ਉੱਥੇ ਸਨ ਜਿਹੜੇ ਕਿ ਉਸ ਨੂੰ ਵੇਖਣਾ ਚਾਹੁੰਦੇ ਸਨ। ਕਿਉਂਕਿ ਜ਼ੱਕੀ ਮਧਰਾ ਸੀ, ਉਹ ਭੀੜ ਵਿੱਚ ਯਿਸੂ ਨੂੰ ਨਾ ਵੇਖ ਸੱਕਿਆ ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨੱਸਿਆ ਜਿੱਧਰੋਂ ਯਿਸੂ ਰਿਹਾ ਸੀ। ਫ਼ਿਰ ਉਹ ਉਸ ਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚੜ੍ਹ੍ਹ ਗਿਆ
ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ! ਅੱਜ ਮੈਂ ਤੇਰੇ ਘਰ ਰੁਕਣਾ ਹੈ।
ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।
ਪਰ ਜ਼ੱਕੀ ਉੱਪਰ ਉੱਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅੱਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋੜਾਂਗਾ।
ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ 10 ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲੱਭਣ ਅਤੇ ਬਚਾਉਣ ਲਈ ਆਇਆ ਹੈ।

 

ਯੂਹੰਨਾ 14:2-3

ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ

 

ਬਿਵਸਥਾ ਸਾਰ 23:3-4

ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵੱਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)

 

ਮੱਤੀ 10:14

14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ

 

ਮਰਕੁਸ 6:11

11 ਜੇਕਰ ਕਿਸੇ ਵੀ ਸ਼ਹਿਰ ਦੇ ਵਾਸੀ ਤੁਹਾਨੂੰ ਕਬੂਲਣ ਅਤੇ ਸੁਣਨ ਤੋਂ ਇਨਕਾਰ ਕਰਦੇ ਹਨ, ਫ਼ਿਰ ਆਪਣੇ ਪੈਰਾਂ ਤੋਂ ਧੂੜ ਝਾੜ ਦੇਣੀ ਅਤੇ ਇੱਕੋ ਵਾਰ ਉਹ ਸ਼ਹਿਰ ਛੱਡ ਦੇਣਾ। ਇਹ ਉਨ੍ਹਾਂ ਲਈ ਚਿਤਾਵਨੀ ਹੋਵੇਗੀ।

 

ਲੂਕਾ 9:5

ਅਤੇ ਜਿੱਥੇ ਵੀ ਲੋਕ ਤੁਹਾਡਾ ਸੁਆਗਤ ਨਹੀਂ ਕਰਦੇ, ਜਦੋਂ ਤੁਸੀਂ ਉਹ ਨਗਰ ਛੱਡੋਂ, ਤਾਂ ਉਨ੍ਹਾਂ ਦੇ ਖਿਲਾਫ਼ ਗਵਾਹੀ ਦੇ ਤੌਰ ਤੇ ਆਪਣੇ ਪੈਰਾਂ ਦੀ ਧੂੜ ਝਾੜ ਦੇਵੋ।

 

ਮੱਤੀ 25:41-45

41 ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ 42 ਤੁਹਾਨੂੰ ਜਾਣਾ ਹੀ ਪਵੇਗਾ ਕਿਉਂਕਿ ਜਦ ਮੈਂ ਭੁੱਖਾ ਸਾਂ ਤੁਸੀਂ ਮੈਨੂੰ ਨਾ ਖੁਆਇਆ ਅਤੇ ਨਾ ਹੀ ਕੁਝ ਪੀਣ ਨੂੰ ਦਿੱਤਾ 43 ਜਦੋਂ ਮੈਂ ਇੱਕਲਾ ਅਤੇ ਘਰ ਤੋਂ ਦੂਰ ਸਾਂ ਤੁਸੀਂ ਮੈਨੂੰ ਆਪਣੇ ਘਰ ਨਿਉਤਾ ਨਹੀਂ ਦਿੱਤਾ ਅਤੇ ਜਦ ਵਸਤਰ-ਹੀਣ ਸਾਂ ਤੁਸੀਂ ਮੈਨੂੰ ਕੱਪੜਾ ਨਹੀਂ ਦਿੱਤਾ, ਜਦੋਂ ਮੈਂ ਬਿਮਾਰ ਅਤੇ ਕੈਦ ਵਿੱਚ ਸਾਂ, ਤੁਸੀਂ ਮੇਰਾ ਧਿਆਨ ਨਹੀਂ ਰੱਖਿਆ।

44 ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।
45 ਫ਼ੇਰ ਰਾਜਾ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜਦੋਂ ਤੁਸੀਂ ਇਨ੍ਹਾਂ ਤੁਛ ਲੋਕਾਂ ਲਈ ਕੁਝ ਵੀ ਕਰਨ ਤੋਂ ਇਨਕਾਰ ਕਰਦੇ ਹੋਂ, ਜੋ ਮੇਰੇ ਨਾਲ ਸੰਬੰਧਿਤ ਹਨ, ਤੁਸੀਂ ਇਹ ਮੇਰੇ ਲਈ ਕਰਨ ਤੋਂ ਇਨਕਾਰ ਕਰਦੇ ਹੋਂ।



ਕੁਲੁੱਸੀਆਂ ਨੂੰ 4:10; ਜ਼ਬੂਰ 23:5-6; ਪਰਕਾਸ਼ ਦੀ ਪੋਥੀ 3:20; ਯਸਾਯਾਹ 25:6; ਮੱਤੀ 22:1-14; ਲੂਕਾ 14:15-24; ਲੂਕਾ 19:1-10; ਯੂਹੰਨਾ 14:2-3; ਬਿਵਸਥਾ ਸਾਰ 23:3-4; ਮੱਤੀ 10:14; ਮਰਕੁਸ 6:11; ਲੂਕਾ 9:5; ਮੱਤੀ 25:41-45