Monday, July 28, 2014

ਆਤਮਕ ਚੀਜ਼ਾਂ ਨਾ ਦਿਖਣਾ


                          ਬਾਈਬਲ ਦੇ ਕੁਝ ਵਚਨ ਵਿਸ਼ਾ: ਆਤਮਕ ਚੀਜ਼ਾਂ ਨਾ ਦਿਖਣਾ                                                                                                 ਪੰਜਾਬੀ ਮਸੀਹੀ ਸੰਦੇਸ਼

 

ਦਾਨੀਏਲ 10:7

ਮੈਂ, ਦਾਨੀਏਲ, ਹੀ ਇੱਕਲਾ ਬੰਦਾ ਸਾਂ ਜਿਸਨੇ ਇਹ ਦਰਸ਼ਨ ਦੇਖਿਆ। ਮੇਰੇ ਨਾਲ ਦੇ ਬੰਦਿਆਂ ਨੇ ਦਰਸ਼ਨ ਨਹੀਂ ਦੇਖਿਆ ਪਰ ਤਾਂ ਵੀ ਉਹ ਭੈਭੀਤ ਸਨ। ਉਹ ਇਤਨੇ ਭੈਭੀਤ ਸਨ ਕਿ ਉਹ ਦੌੜਕੇ ਛੁਪ ਗਏ


ਰਸੂਲਾਂ ਦੇ ਕਰਤੱਬ 9:7

ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ

1 ਕੁਰਿੰਥੀਆਂ ਨੂੰ 2:9

ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ;
ਕਿਸੇ ਅੱਖ ਨੇ ਨਹੀਂ ਦੇਖਿਆ,
    ਕਿਸੇ ਕੰਨ ਨੇ ਨਹੀਂ ਸੁਣਿਆ,
ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ
    ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।

ਮੱਤੀ 13:17

17 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਬਹੁਤ ਸਾਰੇ ਨਬੀ ਅਤੇ ਚੰਗੇ ਲੋਕੀਂ ਉਹ ਗੱਲਾਂ ਵੇਖਣੀਆਂ ਚਾਹੁੰਦੇ ਸਨ ਜੋ ਤੁਸੀਂ ਹੁਣ ਵੇਖੀਆਂ ਹਨ। ਪਰ ਉਨ੍ਹਾਂ ਨੇ ਇਹ ਗੱਲਾਂ ਨਾ ਵੇਖੀਆਂ। ਉਹ ਗੱਲਾਂ ਸੁਨਣੀਆਂ ਚਾਹੁੰਦੇ ਸਨ ਜੋ ਹੁਣ ਤੁਸੀਂ ਸੁਣਦੇ ਹੋ ਪਰ ਉਨ੍ਹਾਂ ਨੇ ਨਾ ਸੁਣੀਆਂ

ਲੂਕਾ 10:24

24 ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ

ਇਬਰਾਨੀਆਂ ਨੂੰ 2:8

ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।
ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ

ਯਿਰਮਿਯਾਹ 5:21

21 ਇਹ ਸੰਦੇਸ਼ ਸੁਣੋ:
    ਮੂਰਖ ਲੋਕੋ ਤੁਹਾਨੂੰ ਕੋਈ ਸਮਝ ਨਹੀਂ ਹੈ,
ਤੁਹਾਡੀਆਂ ਅੱਖਾਂ ਹਨ ਪਰ ਤੁਸੀਂ ਨਹੀਂ ਦੇਖ ਸੱਕਦੇ!
    ਤੁਹਾਡੇ ਕੰਨ ਹਨ ਪਰ ਤੁਸੀਂ ਸੁਣਦੇ ਨਹੀਂ!

 

ਹਿਜ਼ਕੀਏਲ 12:2

ਆਦਮੀ ਦੇ ਪੁੱਤਰ, ਤੂੰ ਬਾਗ਼ੀ ਲੋਕਾਂ ਦਰਮਿਆਨ ਰਹਿੰਦਾ ਹੈਂ-ਉਹ ਹਮੇਸ਼ਾ ਮੇਰੇ ਖਿਲਾਫ਼ ਹੋ ਜਾਂਦੇ ਨੇ। ਉਨ੍ਹਾਂ ਕੋਲ ਦੇਖਣ ਲਈ ਅੱਖਾਂ ਹਨ (ਉਹ ਚੀਜ਼ਾਂ ਵੇਖਣ ਲਈ ਜੋ ਮੈਂ ਉਨ੍ਹਾਂ ਲਈ ਬਣਾਈਆਂ ਹਨ) ਪਰ ਉਹ ਉਨ੍ਹਾਂ ਚੀਜ਼ਾਂ ਨੂੰ ਨਹੀਂ ਦੇਖਦੇ। ਉਨ੍ਹਾਂ ਕੋਲ ਸੁਣਨ ਲਈ ਕੰਨ ਹਨ (ਉਨ੍ਹਾਂ ਗੱਲਾਂ ਨੂੰ ਸੁਣਨ ਲਈ ਜਿਹੜੀਆਂ ਮੈਂ ਉਨ੍ਹਾਂ ਨੂੰ ਕਰਨ ਲਈ ਆਖੀਆਂ ਹਨ।) ਪਰ ਉਹ ਮੇਰੇ ਆਦੇਸ਼ ਨਹੀਂ ਸੁਣਦੇ। ਕਿ ਉਹ ਬਾਗ਼ੀ ਲੋਕ ਹਨ

 

ਮੱਤੀ 13:13

13 ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਤਾਂ ਵਿੱਚ ਗੱਲਾਂ ਕਰਦਾ ਹਾਂ ਕਿਉਂਕਿ ਉਹ ਵੇਖਦੇ ਹੋਵੇ ਵੀ ਉਹ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਉਹ ਨਹੀਂ ਸੁਣਦੇ ਅਤੇ ਨਾ ਹੀ ਸਮਝਦੇ ਹਨ


ਮਰਕੁਸ 4:12

12 ਮੈਂ ਇਉਂ ਕਰਦਾ ਹਾਂ ਤਾਂ ਜੋ:
ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ।
    ਉਹ ਸੁਣਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ।
ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ
    ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁੜ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸੱਕਦੇ।

 

ਮਰਕੁਸ 8:18

18 ਕੀ ਤੁਸੀਂ ਆਪਣੀਆਂ ਅੱਖਾਂ ਨਾਲ ਨਹੀਂ ਵੇਖ ਸੱਕਦੇ? ਕੀ ਤੁਸੀਂ ਆਪਣੇ ਕੰਨਾਂ ਨਾਲ ਨਹੀਂ ਸੁਣ ਸੱਕਦੇ? ਕੀ ਤੁਹਾਨੂੰ ਯਾਦ ਨਹੀਂ ਜਦੋਂ ਸਾਡੇ ਖਾਣ ਨੂੰ ਕੁਝ ਨਹੀਂ ਸੀ ਤਾਂ ਮੈਂ ਕੀ ਕੀਤਾ ਸੀ

ਯਸਾਯਾਹ 26:11

11 ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ,
    ਪਰ ਉਹ ਇਹ ਨਹੀ ਵੇਖਦੇ।
ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ।
    ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ।
    ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ

 

ਯਸਾਯਾਹ 26:10

10 ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿੱਖੇਗਾ
    ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ।
ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ।
    ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸੱਕੇ

 

ਜ਼ਬੂਰ 10:5

ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ
    ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ।
    ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ

 

ਮੱਤੀ 13:15

15 ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ,
    ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ,
    ਅਤੇ ਇਨ੍ਹਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
    ਤਾਂ ਜੋ ਇਹ ਆਪਣੀਆਂ ਅੱਖਾਂ ਨਾਲ ਨਾ ਵੇਖ ਸੱਕਣ
ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸੱਕਣ।
    ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।

ਰਸੂਲਾਂ ਦੇ ਕਰਤੱਬ 28:27

27 ਇਨ੍ਹਾਂ ਲੋਕਾਂ ਦੀ ਬੁੱਧੀ ਮੋਟੀ ਹੋ ਚੁੱਕੀ ਹੈ
    ਇਨ੍ਹਾਂ ਲੋਕਾਂ ਦੇ ਕੰਨ ਹਨ ਪਰ ਇਹ ਸੁਣਦੇ ਨਹੀਂ।
    ਇਹ ਲੋਕ ਵੇਖਣ ਤੋਂ ਇਨਕਾਰ ਕਰਦੇ ਹਨ।
ਇਹ ਇਸ ਲਈ ਵਾਪਰਿਆ ਹੈ ਤਾਂ ਜੋ
    ਇਹ ਆਪਣੀਆਂ ਅੱਖਾਂ ਨਾਲ ਨਹੀਂ ਵੇਖਣਗੇ ਨਾਹੀ ਆਪਣੇ ਕੰਨਾਂ
    ਨਾਲ ਸੁਨਣਗੇ ਅਤੇ ਨਾ ਹੀ ਆਪਣੇ ਦਿਮਾਗਾਂ ਨਾਲ ਸਮਝਣਗੇ।
    ਇੰਝ ਇਸ ਲਈ ਵਾਪਰਿਆ ਹੈ ਤਾਂ ਜੋ ਇਹ
ਚੰਗੇ ਹੋਣ ਲਈ ਮੇਰੇ ਵੱਲ ਮੁੜਨਗੇ।

 

ਯੂਹੰਨਾ 12:40

40 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ
    ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ।
ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ,
ਨਾ ਦਿਮਾਗ ਨਾਲ ਸਮਝ ਸੱਕਣ
    ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।

 

ਲੂਕਾ 8:10

10 ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦੀ ਸਮਝ ਦਿੱਤੀ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ:
ਉਹ ਵੇਖਦੇ ਹੋਏ ਵੀ
    ਨਾ ਵੇਖਣ
ਅਤੇ ਸੁਣਦਿਆਂ ਹੋਇਆਂ ਵੀ
    ਨਾ ਸਮਝਣ।

ਦਾਨੀਏਲ 10:7; ਰਸੂਲਾਂ ਦੇ ਕਰਤੱਬ 9:7; 1 ਕੁਰਿੰਥੀਆਂ ਨੂੰ 2:9; ਮੱਤੀ 13:17; ਲੂਕਾ 10:24; ਇਬਰਾਨੀਆਂ ਨੂੰ 2:8; ਯਿਰਮਿਯਾਹ 5:21; ਹਿਜ਼ਕੀਏਲ 12:2; ਮੱਤੀ 13:13; ਮਰਕੁਸ 4:12; ਮਰਕੁਸ 8:18; ਯਸਾਯਾਹ 26:11; ਯਸਾਯਾਹ 26:10; ਜ਼ਬੂਰ 10:5; ਮੱਤੀ 13:15; ਰਸੂਲਾਂ ਦੇ ਕਰਤੱਬ 28:27; ਯੂਹੰਨਾ 12:40; ਲੂਕਾ 8:10