Tuesday, July 22, 2014

ਪਰਾਹੁਣਚਾਰੀ ਦੇ ਉਦਾਹਰਣ


                             ਬਾਈਬਲ ਦੇ ਕੁਝ ਵਚਨ ਵਿਸ਼ਾ: ਪਰਾਹੁਣਚਾਰੀ ਦੇ ਉਦਾਹਰਣ                                                                                      ਪੰਜਾਬੀ ਮਸੀਹੀ ਸੰਦੇਸ਼

 

ਉਤਪਤ 18:2-5

ਅਬਰਾਹਾਮ ਨੇ ਉੱਪਰ ਵੱਲ ਤੱਕਿਆ ਅਤੇ ਤਿੰਨ ਆਦਮੀਆਂ ਨੂੰ ਆਪਣੇ ਸਾਹਮਣੇ ਖਲੋਤਿਆਂ ਦੇਖਿਆ। ਜਦੋਂ ਉਸ ਨੇ ਉਨ੍ਹਾਂ ਨੂੰ ਦੇਖਿਆ, ਉਹ ਉਨ੍ਹਾਂ ਵੱਲ ਦੌੜਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਝੁਕ ਕੇ ਸਨਮਾਨ ਦਿੱਤਾ ਅਬਰਾਹਾਮ ਨੇ ਆਖਿਆ, “ਸ਼੍ਰੀਮਾਨ ਜੀਓ, ਕੁਝ ਸਮਾਂ ਮੇਰੇ ਨਾਲ, ਆਪਣੇ ਨੌਕਰ, ਨਾਲ ਠਹਿਰੋ ਮੈਂ ਤੁਹਾਡੇ ਚਰਨ ਧੋਣ ਲਈ ਕੁਝ ਪਾਣੀ ਲਿਆਉਂਦਾ ਹਾਂ। ਤੁਸੀਂ ਰੁੱਖਾਂ ਹੇਠਾਂ ਆਰਾਮ ਕਰ ਸੱਕਦੇ ਹੋਂ ਮੈਂ ਤੁਹਾਡੇ ਲਈ ਕੁਝ ਭੋਜਨ ਲਿਆਉਂਦਾ ਹਾਂ ਅਤੇ ਤੁਸੀਂ ਰੱਜ ਕੇ ਛਕੋ। ਫ਼ੇਰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।

ਤਿੰਨਾਂ ਆਦਮੀਆਂ ਨੇ ਆਖਿਆ, “ਚੰਗੀ ਗੱਲ ਹੈ। ਅਸੀਂ ਓਵੇਂ ਹੀ ਕਰਾਂਗੇ ਜਿਵੇਂ ਤੂੰ ਆਖਦਾ ਹੈਂ।

ਉਤਪਤ 19:1-3
ਲੂਤ ਦੇ ਮਹਿਮਾਨ
ਉਸ ਸ਼ਾਮ ਸਦੂਮ ਸ਼ਹਿਰ ਵਿੱਚ ਦੋ ਦੂਤ ਆਏ। ਲੂਤ ਸ਼ਹਿਰ ਦੇ ਦਰਵਾਜ਼ੇ ਤੇ ਬੈਠਾ ਹੋਇਆ ਸੀ ਅਤੇ ਉਸ ਨੇ ਦੂਤਾਂ ਨੂੰ ਦੇਖਿਆ। ਲੂਤ ਨੇ ਸੋਚਿਆ ਕਿ ਉਹ ਨਗਰ ਵਿੱਚੋਂ ਲੰਘਣ ਵਾਲੇ ਆਦਮੀ ਸਨ। ਲੂਤ ਉੱਠ ਖਲੋਤਾ ਅਤੇ ਉਨ੍ਹਾਂ ਕੋਲ ਚੱਲਾ ਗਿਆ ਅਤੇ ਝੁਕ ਗਿਆ। ਲੂਤ ਨੇ ਆਖਿਆ, “ਸ਼੍ਰੀਮਾਨ, ਕਿਰਪਾ ਕਰਕੇ ਮੇਰੇ ਘਰ ਆਓ, ਮੈਂ ਤੁਹਾਡੀ ਸੇਵਾ ਕਰਾਂਗਾ। ਓੱਥੇ ਤੁਸੀਂ ਆਪਣੇ ਪੈਰ ਧੋ ਸੱਕਦੇ ਹੋਂ ਅਤੇ ਰਾਤ ਠਹਿਰ ਸੱਕਦੇ ਹੋਂ। ਫ਼ੇਰ ਕੱਲ੍ਹ ਨੂੰ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ।
ਦੂਤਾਂ ਨੇ ਜਵਾਬ ਦਿੱਤਾ, “ਨਹੀਂ ਅਸੀਂ ਨਗਰ ਦੇ ਚੌਕ ਵਿੱਚ ਰਾਤ ਗੁਜ਼ਾਰਾਂਗੇ।
3     ਪਰ ਲੂਤ ਉਨ੍ਹਾਂ ਨੂੰ ਆਪਣੇ ਘਰ ਆਉਣ ਦਾ ਸੱਦਾ ਦਿੰਦਾ ਰਿਹਾ। ਇਸ ਲਈ ਦੂਤ ਲੂਤ ਦੇ ਘਰ ਜਾਣ ਲਈ ਰਾਜ਼ੀ ਹੋ ਗਏ। ਉਹ ਲੂਤ ਦੇ ਘਰ ਗਏ। ਲੂਤ ਨੇ ਉਨ੍ਹਾਂ ਨੂੰ ਕੁਝ ਖਾਣ-ਪੀਣ ਵਾਸਤੇ ਦਿੱਤਾ। ਲੂਤ ਨੇ ਦੂਤਾਂ ਲਈ ਰੋਟੀ ਪਕਾਈ ਅਤੇ ਉਨ੍ਹਾਂ ਨੇ ਭੋਜਨ ਕਰ ਲਿਆ

ਉਤਪਤ 24:22-25
22 ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ 23 ਨੌਕਰ ਨੇ ਪੁੱਛਿਆ, “ਤੇਰੇ ਪਿਤਾ ਦਾ ਕੀ ਨਾਮ ਹੈ? ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਮੇਰੇ ਟੋਲੇ ਲਈ ਸੌਣ ਦੀ ਥਾਂ ਹੈ?
24 ਰਿਬਕਾਹ ਨੇ ਜਵਾਬ ਦਿੱਤਾ, “ਮੇਰੇ ਪਿਤਾ ਦਾ ਨਾਮ ਬਥੂਏਲ ਹੈ ਜਿਹੜਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਹੈ। 25 ਫ਼ੇਰ ਉਸ ਨੇ ਆਖਿਆ, “ਅਤੇ ਹਾਂ, ਸਾਡੇ ਕੋਲ ਤੁਹਾਡੇ ਊਠਾਂ ਲਈ ਤੂੜੀ ਵੀ ਹੈ ਅਤੇ ਸੌਣ ਦੀ ਥਾਂ ਵੀ।

ਕੂਚ 2:20

20 ਇਸ ਲਈ ਰਊਏਲ ਨੇ ਆਪਣੀਆਂ ਧੀਆਂ ਨੂੰ ਆਖਿਆ, “ਕਿੱਥੇ ਹੈ ਉਹ ਆਦਮੀ? ਤੁਸੀਂ ਉਸ ਨੂੰ ਛੱਡ ਕੇ ਕਿਉਂ ਗਈਆਂ? ਉਸ ਨੂੰ ਇੱਥੋਂ ਸੱਦੋ ਅਤੇ ਉਸ ਨੂੰ ਸਾਡੇ ਨਾਲ ਖਾਣਾ ਖੁਆਓ।

 

ਨਿਆਂਈਆਂ ਦੀ ਪੋਥੀ 13:15

15 ਫ਼ੇਰ ਮਾਨੋਆਹ ਨੇ ਯਹੋਵਾਹ ਦੇ ਦੂਤ ਨੂੰ ਆਖਿਆ, “ਅਸੀਂ ਚਾਹੁੰਦੇ ਹਾਂ ਕਿ ਤੁਸੀਂ ਕੁਝ ਚਿਰ ਠਹਿਰੋ। ਅਸੀਂ ਤੁਹਾਡੇ ਲਈ ਭੋਜਨ ਵਾਸਤੇ ਇੱਕ ਬੱਕਰਾ ਰਿੰਨਣਾ ਚਾਹੁੰਦੇ ਹਾਂ।

 

ਨਿਆਂਈਆਂ ਦੀ ਪੋਥੀ 19:1-4

ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ

ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ

ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ। ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸ ਨੂੰ ਛੱਡ ਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉੱਥੇ ਚਾਰ ਮਹੀਨੇ ਠਹਿਰੀ ਫ਼ੇਰ ਉਸਦਾ ਪਤੀ ਉਸ ਦੇ ਪਿੱਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸ ਦੇ ਕੋਲ ਵਾਪਸ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸ ਦੇ ਪਿਤਾ ਦੇ ਘਰ ਗਿਆ। ਉਸ ਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸ ਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸੌਹਰੇ ਨੇ ਉਸ ਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸੌਹਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ

2 ਸਮੂਏਲ 17:27-29

ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ

27 ਤਦ ਦਾਊਦ ਮਹਨਇਮ ਵਿੱਚ ਪਹੁੰਚਿਆ। ਸ਼ੋਬੀ, ਮਾਕੀਰ ਅਤੇ ਬਰਜ਼ਿੱਲਈ ਵੀ ਉਸੇ ਜਗ੍ਹਾ ਸਨ। (ਸ਼ੋਬੀ ਨਾਹਸ਼ ਦਾ ਪੁੱਤਰ, ਅੰਮੋਨੀਆਂ ਦੇ ਰੱਬਾਹ ਤੋਂ ਸੀ। ਮਾਕੀਰ ਜੋ ਕਿ ਅੰਮੀਏਲ ਦਾ ਪੁੱਤਰ ਲੋ-ਦਬਾਰ ਤੋਂ ਸੀ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਸੀ।) 28-29 ਉਨ੍ਹਾਂ ਤਿੰਨਾਂ ਮਨੁੱਖਾਂ ਨੇ ਕਿਹਾ, “ਉਜਾੜ ਵਿੱਚ ਲੋਕ ਭੁੱਖੇ, ਪਿਆਸੇ ਅਤੇ ਥੱਕੇ ਹੋਏ ਹਨ।ਇਸ ਲਈ ਉਹ ਦਾਊਦ ਲਈ ਅਤੇ ਉਸ ਦੇ ਨਾਲ ਜਿੰਨੇ ਆਦਮੀ ਸਨ ਉਨ੍ਹਾਂ ਲਈ ਬਹੁਤ ਸਾਰਾ ਸਮਾਨ ਲਿਆਏ। ਉਨ੍ਹਾਂ ਨੇ ਉਨ੍ਹਾਂ ਲੋਕਾਂ ਵਾਸਤੇ ਅਤੇ ਦਾਊਦ ਲਈ ਬਿਸਤਰੇ ਭਾਂਡੇ ਤੇ ਕਟੋਰੇ ਕਈ ਤਰ੍ਹਾਂ ਦੇ ਬਰਤਨ ਲਿਆਂਦੇ। ਇਸ ਦੇ ਇਲਾਵਾ ਕਣਕ, ਜੌਂ, ਆਟਾ, ਭੁੰਨੇ ਹੋਏ ਅਨਾਜ, ਰਵਾਂਹ ਦੀਆਂ ਫ਼ਲੀਆਂ, ਮਸਰ, ਭੁੰਨੇ ਹੋਏ ਛੋਲੇ, ਸ਼ਹਿਦ, ਮੱਖਣ, ਭੇਡਾਂ ਅਤੇ ਪਨੀਰ ਆਦਿ ਵਸਤਾਂ ਲਿਆਏ

2 ਰਾਜਿਆਂ 4:8-10

ਸ਼ੂਨੇਮ ਦੀ ਇੱਕ ਔਰਤ ਦਾ ਅਲੀਸ਼ਾ ਨੂੰ ਕਮਰਾ ਦੇਣਾ

ਇੱਕ ਦਿਨ ਅਲੀਸ਼ਾ ਸ਼ੂਨੇਮ ਵੱਲੋਂ ਦੀ ਲੰਘਿਆ। ਉੱਥੇ ਇੱਕ ਮਹੱਤਵਪੂਰਣ ਔਰਤ ਰਹਿੰਦੀ ਸੀ ਜਿਸਨੇ ਅਲੀਸ਼ਾ ਨੂੰ ਰਾਤ ਉੱਥੇ ਠਹਿਰਨ ਤੇ ਆਪਣੇ ਘਰ ਭੋਜਨ ਕਰਨ ਲਈ ਆਖਿਆ। ਤਾਂ ਫ਼ਿਰ ਜਦੋਂ ਵੀ ਅਲੀਸ਼ਾ ਉਸ ਰਾਹ ਤੋਂ ਦੀ ਲੰਘਦਾ ਰੋਟੀ ਖਾਣ ਲਈ ਉਹ ਉਸ ਘਰੇ ਰੁਕ ਜਾਂਦਾ
ਉਸ ਔਰਤ ਨੇ ਆਪਣੇ ਪਤੀ ਨੂੰ ਕਿਹਾ, “ਵੇਖੋ! ਉਹ ਮਨੁੱਖ ਜਿਸਦਾ ਨਾਂ ਅਲੀਸ਼ਾ ਹੈ, ਜੋ ਕਿ ਅਕਸਰ ਇਸ ਰਾਹ ਤੋਂ ਦੀ ਲੰਘਦਾ ਹੈ, ਪਰਮੇਸ਼ੁਰ ਦਾ ਕੋਈ ਪਵਿੱਤਰ ਮਨੁੱਖ ਹੈ 10 ਆਪਾਂ ਛੱਤ ਉੱਪਰ ਉਸ ਲਈ ਇੱਕ ਕਮਰਾ ਪਾ ਦੇਈਏ ਅਤੇ ਉਸ ਦੇ ਕਮਰੇ ਵਿੱਚ ਇੱਕ ਮੰਜਾ, ਇੱਕ ਮੇਜ ਤੇ ਕੁਰਸੀ ਅਤੇ ਇੱਕ ਲਾਲਟੇਨ ਰੱਖ ਦੇਈਏ। ਇਉਂ ਫ਼ਿਰ ਉਹ ਜਦੋਂ ਕਦੇ ਵੀ ਇਸ ਰਾਹ ਤੋਂ ਦੀ ਜਾਵੇਗਾ, ਉਹ ਇਸ ਕਮਰੇ ਦੀ ਵਰਤੋਂ ਕਰ ਸੱਕਦਾ ਹੈ।

ਨਹਮਯਾਹ 5:17

17 ਇਸ ਤੋਂ ਇਲਾਵਾ, ਮੇਰੇ ਕੋਲ 150 ਯਹੂਦੀ ਲੋਕ ਅਤੇ ਅਧਿਕਾਰੀ ਅਤੇ ਹੋਰ ਸਾਡੇ ਆਸੇ-ਪਾਸੇ ਦੀਆਂ ਕੌਮਾਂ ਤੋਂ ਆਏ ਲੋਕ, ਮੇਰੀ ਮੇਜ਼ ਤੇ ਭੋਜਨ ਕਰਦੇ ਸਨ

ਮੱਤੀ 9:10

10 ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ

ਮਰਕੁਸ 2:15

15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ

ਲੂਕਾ 5:29

29 ਲੇਵੀ ਨੇ ਆਪਣੇ ਘਰ ਵਿੱਚ ਯਿਸੂ ਲਈ ਇੱਕ ਵੱਡੀ ਦਾਵਤ ਦਾ ਇੰਤਜਾਮ ਕੀਤਾ। ਖਾਣੇ ਦੀ ਮੇਜ ਤੇ ਕਾਫ਼ੀ ਸਾਰੇ ਮਸੂਲੀਏ ਅਤੇ ਕੁਝ ਹੋਰ ਵੀ ਲੋਕ ਇੱਕਤਰ ਹੋਏ ਸਨ

ਮੱਤੀ 8:14-15

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ

14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ। 15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ

ਮਰਕੁਸ 1:29-31

ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ

29 ਯਿਸੂ ਅਤੇ ਉਸ ਦੇ ਚੇਲੇ ਫ਼ਿਰ ਪ੍ਰਾਰਥਨਾ ਸਥਾਨ ਛੱਡ ਕੇ ਯਾਕੂਬ ਅਤੇ ਯੂਹੰਨਾ ਸਮੇਤ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ। 30 ਸ਼ਮਊਨ ਦੀ ਸੱਸ ਮੰਜੇ ਤੇ ਪਈ ਤਾਪ ਨਾਲ ਤੱਪ ਰਹੀ ਸੀ। ਉੱਥੇ ਲੋਕਾਂ ਨੇ ਯਿਸੂ ਨੂੰ ਉਸ ਦੇ ਬਾਰੇ ਦਸਿਆ 31 ਤਾਂ ਯਿਸੂ ਉਸ ਦੇ ਮੰਜੇ ਕੋਲ ਗਿਆ। ਉਸ ਨੇ ਉਸਦਾ ਹੱਥ ਫ਼ੜਕੇ ਉਸ ਨੂੰ ਉੱਠਾਇਆ, ਅਤੇ ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਸ ਤੋਂ ਬਾਦ ਉਸ ਨੇ ਯਿਸੂ ਦੀ ਸੇਵਾ ਕੀਤੀ

ਲੂਕਾ 4:38-39

ਯਿਸੂ ਦਾ ਪਤਰਸ ਦੀ ਮਾਤਾ ਨੂੰ ਰਾਜੀ ਕਰਨਾ

38 ਫ਼ਿਰ ਉਹ ਪ੍ਰਾਰਥਨਾ ਸਥਾਨ ਤੋਂ ਉੱਠ ਕੇ ਸ਼ਮਊਨ [a] ਦੇ ਘਰ ਗਿਆ। ਸ਼ਮਊਨ ਦੀ ਸੱਸ ਬੜੀ ਬਿਮਾਰ ਸੀ, ਉਸ ਨੂੰ ਬੜਾ ਤੇਜ ਬੁਖਾਰ ਸੀ। ਉਨ੍ਹਾਂ ਨੇ ਯਿਸੂ ਨੂੰ ਉਸਦੀ ਮਦਦ ਕਰਨ ਲਈ ਕਿਹਾ। 39 ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ

ਮੱਤੀ 26:6-7

ਇੱਕ ਔਰਤ ਨੇ ਵਿਸ਼ੇਸ਼ ਕੰਮ ਕੀਤਾ

ਜਦੋਂ ਯਿਸੂ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਸੀ। ਤਾਂ ਇੱਕ ਔਰਤ ਉਸ ਕੋਲ ਆਈ। ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਵਿੱਚ ਬੜਾ ਮਹਿੰਗਾ ਅਤਰ ਭਰਿਆ ਹੋਇਆ ਸੀ। ਉਸ ਔਰਤ ਨੇ ਜਦੋਂ ਯਿਸੂ ਭੋਜਨ ਕਰ ਰਿਹਾ ਸੀ, ਇਹ ਅਤਰ ਉਸ ਦੇ ਸਿਰ ਉੱਤੇ ਡੋਲ੍ਹ ਦਿੱਤਾ

ਮਰਕੁਸ 14:3

ਇੱਕ ਔਰਤ ਵੱਲੋਂ ਵਿਸ਼ੇਸ਼ ਕਾਰਜ

ਜਦੋਂ ਯਿਸੂ ਬੈਤਅਨੀਆ ਵਿੱਚ ਸੀ ਤਾਂ ਉਹ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ ਤਾਂ ਇੱਕ ਔਰਤ ਉਸ ਕੋਲ ਆਈ। ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਕੀਮਤੀ ਅਤਰ ਭਰਕੇ ਲਿਆਈ। ਇਹ ਅਤਰ ਨਾਰਡ ਪੌਦੇ ਤੋਂ ਬਣਿਆ ਹੋਇਆ ਸੀ। ਉਸ ਔਰਤ ਨੇ ਸ਼ੀਸ਼ੀ ਖੋਲ੍ਹੀ ਅਤੇ ਯਿਸੂ ਦੇ ਸਿਰ ਉੱਤੇ ਡੋਲ੍ਹ ਦਿੱਤੀ

ਯੂਹੰਨਾ 12:1-3

ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ

ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ। ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ

ਲੂਕਾ 7:36

ਸ਼ਮਊਨ ਫ਼ਰੀਸੀ

36 ਫ਼ਿਰ ਫ਼ਰੀਸੀਆਂ ਵਿੱਚੋਂ ਇੱਕ ਨੇ ਬੇਨਤੀ ਕੀਤੀ ਕਿ ਉਹ ਉਸ ਨਾਲ ਰੋਟੀ ਖਾਵੇ। ਤਾਂ ਯਿਸੂ ਉਸ ਫ਼ਰੀਸੀ ਨਾਲ ਉਸ ਦੇ ਘਰ ਜਾਕੇ ਖਾਣੇ ਦੀ ਮੇਜ ਤੇ ਬੈਠਾ

ਲੂਕਾ 10:38

ਮਰਿਯਮ ਅਤੇ ਮਾਰਥਾ

38 ਜਦੋਂ ਯਿਸੂ ਅਤੇ ਉਸ ਦੇ ਚੇਲੇ ਸਫ਼ਰ ਤੇ ਸਨ ਤਾਂ ਉਹ ਇੱਕ ਨਗਰ ਵਿੱਚ ਪਹੁੰਚੇ। ਮਾਰਥਾ ਨਾਉਂ ਦੀ ਇੱਕ ਔਰਤ ਨੇ ਉਸ ਨੂੰ ਆਪਣੇ ਘਰ ਨਿਉਂਤਾ ਦਿੱਤਾ

ਲੂਕਾ 14:1

ਕੀ ਸਬਤ ਦੇ ਦਿਨ ਕਿਸੇ ਨੂੰ ਰਾਜੀ ਕਰਨਾ ਯੋਗ ਹੈ?

1 ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉੱਥੇ ਸਭ ਲੋਕ ਬੜੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ

ਲੂਕਾ 19:5-7

ਜਦੋਂ ਯਿਸੂ ਉਸ ਥਾਵੇਂ ਅੱਪੜਿਆ, ਉਸ ਉੱਪਰ ਤੱਕਿਆ ਅਤੇ ਜ਼ੱਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸ ਨੂੰ ਆਖਿਆ, “ਜ਼ੱਕੀ, ਜਲਦੀ ਹੇਠਾਂ ਉੱਤਰ ! ਅੱਜ ਮੈਂ ਤੇਰੇ ਘਰ ਰੁਕਣਾ ਹੈ।
ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।

ਲੂਕਾ 24:29

29 ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ

ਯੂਹੰਨਾ 2:2

ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ

ਮਰਕੁਸ 6:10

10 ਜਦੋਂ ਤੁਸੀਂ ਕਿਸੇ ਵੀ ਘਰ ਵਿੱਚ ਪ੍ਰਵੇਸ਼ ਕਰੋ, ਓਨਾਂ ਚਿਰ ਉੱਥੇ ਹੀ ਰਹੋ ਜਿੰਨਾ ਚਿਰ ਤੁਸੀਂ ਦੂਜੇ ਸ਼ਹਿਰ ਨੂੰ ਨਹੀਂ ਜਾਂਦੇ


ਮੱਤੀ 10:11-12

11 ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ 12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ

ਲੂਕਾ 9:4

ਅਤੇ ਜਿਸ ਘਰ ਜਾਵੋ ਅੱਗੇ ਹੋਰ ਜਗ੍ਹਾ ਤੁਰਨ ਤੱਕ ਉੱਥੇ ਹੀ ਰੁਕੋ

ਲੂਕਾ 10:5-7

ਜਿਸ ਘਰ ਵਿੱਚ ਵੀ ਤੁਸੀਂ ਜਾਵੋ ਪਹਿਲਾਂ ਇਹ ਆਖੋ ਕਿਇਸ ਘਰ ਵਿੱਚ ਸ਼ਾਂਤੀ ਰਹੇ। ਜੇਕਰ ਉੱਥੇ ਕੋਈ ਸ਼ਾਂਤੀ ਨੂੰ ਪਿਆਰ ਕਰਨ ਵਾਲਾ ਬੰਦਾ ਹੈ, ਤੁਹਾਡੀ ਸ਼ਾਂਤੀ ਦੀ ਅਸੀਸ ਉਸ ਦੇ ਨਾਲ ਹੋਵੇਗੀ। ਜੇਕਰ ਨਹੀਂ ਤਾਂ ਤੁਹਾਡੀ ਸ਼ਾਂਤੀ ਦੀ ਅਸੀਸ ਤੁਹਾਡੇ ਕੋਲ ਵਾਪਸ ਜਾਵੇਗੀ ਉਸ ਘਰ ਵਿੱਚ ਰਹਿਣਾ ਜੋ ਸ਼ਾਂਤੀ ਨੂੰ ਪਿਆਰ ਕਰਦਾ ਹੈ। ਅਤੇ ਉਹ ਜੋ ਖਾਣ-ਪੀਣ ਨੂੰ ਦੇਣ ਉਹੀ ਖਾਣਾ। ਕਿਉਂਕਿ ਇੱਕ ਕਾਮਾ ਆਪਣੀ ਮਜੂਰੀ ਦਾ ਹੱਕਦਾਰ ਹੁੰਦਾ ਹੈ। ਤੁਸੀਂ ਇੱਕ ਘਰ ਛੱਡ ਕੇ ਦੂਜੇ ਘਰ ਨਾ ਜਾਣਾ

ਰਸੂਲਾਂ ਦੇ ਕਰਤੱਬ 10:32

32 ਇਸ ਲਈ ਯੱਪਾ ਵਿੱਚ ਕੁਝ ਆਦਮੀਆਂ ਨੂੰ ਭੇਜ ਅਤੇ ਪਤਰਸ ਸ਼ਮਊਨ ਨੂੰ ਇੱਥੇ ਆਉਣ ਲਈ ਆਖ। ਪਤਰਸ ਉਸ ਘਰ ਵਿੱਚ ਰਹਿ ਰਿਹਾ ਹੈ ਜਿਸ ਘਰ ਦੇ ਆਦਮੀ ਦਾ ਨਾਂ ਵੀ ਸ਼ਮਊਨ ਹੈ ਜੋ ਚਮੜੇ ਦਾ ਕੰਮ ਕਰਦਾ ਹੈ। ਅਤੇ ਉਸਦਾ ਘਰ ਸਮੁੰਦਰ ਕੰਢੇ ਹੈ।

ਰਸੂਲਾਂ ਦੇ ਕਰਤੱਬ 10:48

48 ਇਸ ਲਈ ਪਤਰਸ ਨੇ ਕੁਰਨੇਲਿਯੁਸ ਨੂੰ ਉਸ ਦੇ ਸਾਕ-ਸੰਬੰਧੀਆਂ ਨੂੰ ਉਸ ਦੇ ਦੋਸਤਾਂ ਨੂੰ ਯਿਸੂ ਮਸੀਹ ਦੇ ਨਾਂ ਤੇ ਬਪਤਿਸਮਾ ਲੈਣ ਦਾ ਹੁਕਮ ਦਿੱਤਾ। ਉਸਤੋਂ ਬਾਅਦ ਉੱਥੋਂ ਦੇ ਲੋਕਾਂ ਨੇ ਪਤਰਸ ਨੂੰ ਉੱਥੇ ਕੁਝ ਦਿਨ ਹੋਰ ਰਹਿਣ ਲਈ ਮਿੰਨਤ ਕੀਤੀ

ਰਸੂਲਾਂ ਦੇ ਕਰਤੱਬ 16:15

15 ਉਹ ਅਤੇ ਸਾਰੇ ਲੋਕਾਂ ਨੇ ਜੋ ਉਸ ਦੇ ਘਰ ਵਿੱਚ ਰਹਿੰਦੇ ਸਨ ਬਪਤਿਸਮਾ ਲਿਆ। ਉਸਤੋਂ ਬਾਅਦ, ਫ਼ੇਰ ਉਸ ਨੇ ਸਾਨੂੰ ਇਹ ਆਖਦਿਆਂ ਆਪਣੇ ਘਰ ਸੱਦਾ ਦਿੱਤਾ, “ਜੇਕਰ ਤੁਸੀਂ ਮਹਿਸੂਸ ਕਰਦੇ ਹੋ ਕਿ ਮੈਂ ਪ੍ਰਭੂ ਯਿਸੂ ਦੀ ਸੱਚੀ ਉਪਾਸੱਕ ਹਾਂ, ਫ਼ੇਰ ਕਿਰਪਾ ਕਰਕੇ ਆਓ ਅਤੇ ਮੇਰੇ ਘਰ ਵਿੱਚ ਠਹਿਰੋ।ਉਸ ਨੇ ਸਾਨੂੰ ਆਪਣੇ ਘਰ ਠਹਿਰਾਉਣ ਲਈ ਮਨਵਾ ਲਿਆ


ਰਸੂਲਾਂ ਦੇ ਕਰਤੱਬ 16:34

34 ਉਸਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ

 

ਰਸੂਲਾਂ ਦੇ ਕਰਤੱਬ 18:2-3

ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ

 

ਰਸੂਲਾਂ ਦੇ ਕਰਤੱਬ 21:8

ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ

 

ਰਸੂਲਾਂ ਦੇ ਕਰਤੱਬ 21:16

16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ

 

ਰਸੂਲਾਂ ਦੇ ਕਰਤੱਬ 28:2

ਬਾਰਸ਼ ਹੋ ਰਹੀ ਸੀ ਅਤੇ ਬਹੁਤ ਠੰਡਾ ਮੌਸਮ ਸੀ। ਪਰ ਜਿਹੜੇ ਉੱਥੋਂ ਦੇ ਵਸਨੀਕ ਸਨ ਉਨ੍ਹਾਂ ਦਾ ਸਾਡੇ ਨਾਲ ਸਲੂਕ ਬੜਾ ਵੱਧੀਆ ਸੀ। ਉਨ੍ਹਾਂ ਸਾਡੇ ਲਈ ਅੱਗ ਬਾਲੀ ਅਤੇ ਸਾਡਾ ਸਾਰਿਆਂ ਦਾ ਸਵਾਗਤ ਕੀਤਾ

 

ਰਸੂਲਾਂ ਦੇ ਕਰਤੱਬ 28:7

ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸ ਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ

 

ਰੋਮੀਆਂ ਨੂੰ 16:23

23 ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ

 

1 ਕੁਰਿੰਥੀਆਂ ਨੂੰ 16:19

19 ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸੱਕਾ ਪ੍ਰਭੂ ਦੇ ਨਾਮ ਵਿੱਚ ਸ਼ੁਭਕਾਮਨਾਵਾਂ ਭੇਜਦੇ ਹਨ। ਅਤੇ ਜਿਹੜੀ ਕਲੀਸਿਯਾ ਉਨ੍ਹਾਂ ਦੇ ਘਰ ਜੁੜ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ

 

ਰਸੂਲਾਂ ਦੇ ਕਰਤੱਬ 2:46

46 ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ

 

ਰੋਮੀਆਂ ਨੂੰ 16:3-5

ਪਰਿਸੱਕਾ ਅਤੇ ਅਕੂਲਾ ਨੂੰ ਸ਼ੁਭਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ

ਅਤੇ ਉਸ ਗਿਰਜੇ ਨੂੰ ਵੀ ਸ਼ੁਭਕਾਮਨਾਵਾਂ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ
ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸ਼ੁਭਕਾਮਨਾਵਾਂ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ

 

ਕੁਲੁੱਸੀਆਂ ਨੂੰ 4:15

15 ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਉਸ ਦੇ ਘਰ ਨਾਲ ਜੁੜਦੀ ਹੈ, ਸ਼ੁਭਕਾਮਨਾਵਾਂ ਆਖੋ

 

1 ਸਮੂਏਲ 25:10-11

10 ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ 11 ਅਤੇ ਆਪਣੇ ਚਾਕਰਾਂ ਦੇ ਖਾਣ ਲਈ ਮਾਸ ਹੈ ਕਿਉਂਕਿ ਉਹ ਮੇਰੀਆਂ ਭੇਡਾਂ ਦੀ ਉੱਨ ਕੁਤਰਦੇ ਹਨ ਪਰ ਇਹ ਸਭ ਮੈਂ ਉਨ੍ਹਾਂ ਲੋਕਾਂ ਨੂੰ ਕਿਵੇਂ ਦੇ ਦੇਵਾਂ ਜਿਨ੍ਹਾਂ ਨੂੰ ਮੈਂ ਜਾਣਦਾ ਤੱਕ ਨਹੀਂ।

 

ਗਿਣਤੀ 20:18

18 ਪਰ ਅਦੋਮ ਦੇ ਰਾਜੇ ਨੇ ਜਵਾਬ ਦਿੱਤਾ, “ਤੁਸੀਂ ਸਾਡੇ ਦੇਸ਼ ਵਿੱਚੋਂ ਨਾ ਲੰਘੇ। ਜੇ ਤੁਸੀਂ ਸਾਡੇ ਦੇਸ਼ ਵਿੱਚੋਂ ਹੋਕੇ ਗੁਜਰੋਂਗੇ, ਤਾਂ ਅਸੀਂ ਆਕੇ ਤੁਹਾਡੇ ਨਾਲ ਤਲਵਾਰਾ ਨਾਲ ਜੰਗ ਕਰਾਂਗੇ।

 

ਗਿਣਤੀ 21:21-23

ਸੀਹੋਨ ਅਤੇ ਓਗ

21 ਇਸਰਾਏਲ ਦੇ ਲੋਕਾਂ ਨੇ ਕੁਝ ਆਦਮੀਆਂ ਨੂੰ ਸੀਹੋਨ, ਅਮੋਰੀਆਂ ਦੇ ਰਾਜੇ ਵੱਲ ਭੇਜਿਆ। ਉਨ੍ਹਾਂ ਨੇ ਰਾਜੇ ਨੂੰ ਆਖਿਆ,
22 ਕਿਰਪਾ ਕਰਕੇ ਸਾਨੂੰ ਆਪਣੇ ਦੇਸ਼ ਵਿੱਚੋਂ ਦੀ ਲੰਘ ਲੈਣ ਦਿਉ। ਅਸੀਂ ਕਿਸੇ ਖੇਤ ਜਾਂ ਅੰਗੂਰਾਂ ਦੇ ਬਾਗ ਵਿੱਚੋਂ ਹੋਕੇ ਨਹੀਂ ਲੰਘਾਂਗੇ ਜਾਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਮੁਖ ਸੜਕ ਤੋਂ ਦੀ ਲੰਘਾਂਗੇ। ਤੁਹਾਡੇ ਦੇਸ਼ ਵਿੱਚੋਂ ਲੰਘ ਜਾਣ ਤੱਕ ਅਸੀਂ ਸੜਕ ਉਤੇ ਹੀ ਰੁਕਾਂਗੇ।
23 ਪਰ ਰਾਜੇ ਸੀਹੋਨ ਇਸਰਾਏਲ ਦੇ ਲੋਕਾਂ ਨੂੰ ਆਪਣੇ ਦੇਸ਼ ਵਿੱਚੋਂ ਨਹੀਂ ਜਾਣ ਦਿੱਤਾ। ਰਾਜੇ ਨੇ ਆਪਣੀ ਫ਼ੌਜ ਇਕੱਠੀ ਕੀਤੀ ਅਤੇ ਮਾਰੂਥਲ ਵੱਲ ਕੂਚ ਕਰ ਦਿੱਤਾ। ਉਹ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਲਈ ਪੇਸ਼ ਕਦਮੀ ਕਰ ਰਿਹਾ ਸੀ। ਯਹਸ ਦੇ ਸਥਾਨ ਉੱਤੇ ਰਾਜੇ ਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਾਈ ਕੀਤੀ

 

ਬਿਵਸਥਾ ਸਾਰ 23:3-4

ਕੋਈ ਵੀ ਅੰਮੋਨੀ ਜਾਂ ਮੋਆਬੀ ਯਹੋਵਾਹ ਦੀ ਸਭਾ ਵਿੱਚ ਸ਼ਾਮਿਲ ਨਹੀਂ ਹੋ ਸੱਕਦਾ। ਉਨ੍ਹਾਂ ਦੀ 10ਵੀ ਪੀੜੀ ਦੇ ਉੱਤਰਾਧਿਕਾਰੀ ਜਾਂ ਉਸਤੋਂ ਵੱਧੇਰੇ ਵੀ ਕਦੇ ਵੀ ਯਹੋਵਾਹ ਦੇ ਸਮਾਜ ਦਾ ਹਿੱਸਾ ਨਹੀਂ ਹੋ ਸੱਕਦੇ ਕਿਉਂਕਿ ਅੰਮੋਨੀਆਂ ਅਤੇ ਮੋਆਬੀਆਂ ਨੇ ਤੁਹਾਡੀ ਉਸ ਯਾਤਰਾ ਵੇਲੇ ਜਦੋਂ ਤੁਸੀਂ ਮਿਸਰ ਤੋਂ ਆਏ ਸੀ ਤੁਹਾਨੂੰ ਰੋਟੀ ਪਾਣੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਬਿਲਆਮ ਨੂੰ ਪੈਸੇ ਦੇਕੇ ਤੁਹਾਨੂੰ ਸਰਾਪ ਦੇਣ ਦੀ ਕੋਸ਼ਿਸ਼ ਕੀਤੀ ਸੀ। (ਬਿਲਆਮ ਮਸੋਪੋਤਾਮੀਆਂ ਦੇ ਫ਼ਤੋਂਰ ਸ਼ਹਿਰ ਤੋਂ ਬਓਰ ਦਾ ਪੁੱਤਰ ਸੀ।)

 

ਨਿਆਂਈਆਂ ਦੀ ਪੋਥੀ 19:15

15 ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉੱਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉੱਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ

 

ਲੂਕਾ 9:52-53

52 ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ 53 ਪਰ ਸਾਮਰਿਯਾ ਦੇ ਲੋਕਾਂ ਨੇ ਯਿਸੂ ਦਾ ਸੁਆਗਤ ਨਹੀਂ ਕੀਤਾ ਕਿਉਂਕਿ ਉਹ ਯਰੂਸ਼ਲਮ ਵੱਲ ਜਾ ਰਿਹਾ ਸੀ




ਉਤਪਤ 18:2-5; ਉਤਪਤ 19:1-3; ਉਤਪਤ 24:22-25; ਕੂਚ 2:20; ਨਿਆਂਈਆਂ ਦੀ ਪੋਥੀ 13:15; ਨਿਆਂਈਆਂ ਦੀ ਪੋਥੀ 19:1-4; 2 ਸਮੂਏਲ 17:27-29; 2 ਰਾਜਿਆਂ 4:8-10; ਨਹਮਯਾਹ 5:17; ਮੱਤੀ 9:10; ਮਰਕੁਸ 2:15; ਲੂਕਾ 5:29; ਮੱਤੀ 8:14-15; ਮਰਕੁਸ 1:29-31; ਲੂਕਾ 4:38-39; ਮੱਤੀ 26:6-7; ਮਰਕੁਸ 14:3; ਯੂਹੰਨਾ 12:1-3; ਲੂਕਾ 7:36; ਲੂਕਾ 10:38; ਲੂਕਾ 14:1; ਲੂਕਾ 19:5-7; ਲੂਕਾ 24:29; ਯੂਹੰਨਾ 2:2; ਮਰਕੁਸ 6:10; ਮੱਤੀ 10:11-12; ਲੂਕਾ 9:4; ਲੂਕਾ 10:5-7; ਰਸੂਲਾਂ ਦੇ ਕਰਤੱਬ 10:32; ਰਸੂਲਾਂ ਦੇ ਕਰਤੱਬ 10:48; ਰਸੂਲਾਂ ਦੇ ਕਰਤੱਬ 16:15; ਰਸੂਲਾਂ ਦੇ ਕਰਤੱਬ 16:34; ਰਸੂਲਾਂ ਦੇ ਕਰਤੱਬ 18:2-3; ਰਸੂਲਾਂ ਦੇ ਕਰਤੱਬ 21:8; ਰਸੂਲਾਂ ਦੇ ਕਰਤੱਬ 21:16; ਰਸੂਲਾਂ ਦੇ ਕਰਤੱਬ 28:2; ਰਸੂਲਾਂ ਦੇ ਕਰਤੱਬ 28:7; ਰੋਮੀਆਂ ਨੂੰ 16:23; 1 ਕੁਰਿੰਥੀਆਂ ਨੂੰ 16:19; ਰਸੂਲਾਂ ਦੇ ਕਰਤੱਬ 2:46; ਰੋਮੀਆਂ ਨੂੰ 16:3-5; ਕੁਲੁੱਸੀਆਂ ਨੂੰ 4:15; 1 ਸਮੂਏਲ 25:10-11; ਗਿਣਤੀ 20:18; ਗਿਣਤੀ 21:21-23; ਬਿਵਸਥਾ ਸਾਰ 23:3-4; ਨਿਆਂਈਆਂ ਦੀ ਪੋਥੀ 19:15; ਲੂਕਾ 9:52-53