Monday, July 28, 2014

ਸਵਰਗ ਦੇਖਣ ਨੂੰ ਕੇਹੋ ਜਿਹਾ ਹੋਵੇਗਾ


                            ਬਾਈਬਲ ਦੇ ਕੁਝ ਵਚਨ ਵਿਸ਼ਾ: ਸਵਰਗ ਦੇਖਣ ਨੂੰ ਕੇਹੋ ਜਿਹਾ ਹੋਵੇਗਾ                                                                                 ਪੰਜਾਬੀ ਮਸੀਹੀ ਸੰਦੇਸ਼


ਪਰਕਾਸ਼ ਦੀ ਪੋਥੀ 21:3

ਮੈਂ ਤਖਤ ਵੱਲੋਂ ਆਉਂਦੀ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਹੁਣ ਪਰਮੇਸ਼ੁਰ ਦਾ ਘਰ ਲੋਕਾਂ ਦੇ ਨਾਲ ਹੈ। ਉਹ ਉਨ੍ਹਾਂ ਦੇ ਨਾਲ ਹੋਵੇਗਾ। ਉਹ ਉਸ ਦੇ ਲੋਕ ਹੋਣਗੇ। ਪਰਮੇਸ਼ੁਰ ਖੁਦ ਉਨ੍ਹਾਂ ਦੇ ਨਾਲ ਰਹੇਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵੇਗਾ

ਜ਼ਬੂਰ 17:15


15 ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ
ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ।
    ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ

 

ਯੂਹੰਨਾ 14:3

ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ

 

1 ਥੱਸਲੁਨੀਕੀਆਂ ਨੂੰ 4:17

17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ

 

ਪਰਕਾਸ਼ ਦੀ ਪੋਥੀ 22:4

ਉਹ ਉਸਦਾ ਦੀਦਾਰ ਕਰਨਗੇ। ਪਰਮੇਸ਼ੁਰ ਦਾ ਨਾਮ ਉਨ੍ਹਾਂ ਦੇ ਮੱਥਿਆਂ ਤੇ ਲਿਖਿਆ ਹੋਵੇਗਾ

 

ਜ਼ਬੂਰ 16:11

11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ
    ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ।
    ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ

 

ਯਸਾਯਾਹ 51:11

11 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ
    ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ।
ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ,
    ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ।
ਉਹ ਖੁਸ਼ੀ ਨਾਲ ਗਾ ਰਹੇ ਹੋਣਗੇ।
    ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ

 

ਮੱਤੀ 25:21

21 ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।

 

ਯੂਹੰਨਾ 15:11

11 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਕਹੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਸਥਿਰ ਰਹਿ ਸੱਕੇ ਅਤੇ ਤੁਹਾਡੀ ਪ੍ਰਸੰਨਤਾ ਸੰਪੂਰਣ ਪ੍ਰਸੰਨਤਾ ਹੋ ਸੱਕੇ

 

1 ਥੱਸਲੁਨੀਕੀਆਂ ਨੂੰ 2:19-20

19 ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ 20 ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ

 

2 ਥੱਸਲੁਨੀਕੀਆਂ ਨੂੰ 1:5-7

ਪੌਲੁਸ ਪਰਮੇਸ਼ੁਰ ਦੇ ਨਿਆਂ ਬਾਰੇ ਦੱਸਦਾ ਹੈ

ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਆਪਣੇ ਨਿਆਂ ਵਿੱਚ ਸਹੀ ਹੈ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਦੇ ਰਾਜ ਦੇ ਯੋਗ ਹੋਵੋ। ਤੁਹਾਡੀਆਂ ਤਕਲੀਫ਼ਾਂ ਉਸ ਰਾਜ ਲਈ ਹਨਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ

 

ਪਰਕਾਸ਼ ਦੀ ਪੋਥੀ 14:13

13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।

ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।

 

ਮੱਤੀ 22:30

30 ਕਿਉਂ ਜੋ ਪੁਨਰ ਉਥਾਨ ਤੋਂ ਬਾਦ, ਉੱਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ

 

ਮਰਕੁਸ 12:25

25 ਜਦ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ

 

ਲੂਕਾ 20:35-36

35 ਪਰ ਉਹ ਲੋਕ ਜਿਹੜੇ ਮੁਰਦਿਆਂ ਵਿੱਚੋਂ ਜੀਅ ਉੱਠਦੇ ਹਨ ਅਤੇ ਪਰਮੇਸ਼ੁਰ ਦੀ ਨਵੀਂ ਦੁਨੀਆਂ ਵਿੱਚ ਜਿਉਣਗੇ, ਉਹ ਵਿਆਹ ਨਹੀਂ ਕਰਨਗੇ 36 ਅਤੇ ਉਹ ਹੋਰ ਨਹੀਂ ਮਰ ਸੱਕਦੇ, ਕਿਉਂਕਿ ਮੌਤ ਤੋਂ ਉਨ੍ਹਾਂ ਦਾ ਪੁਨਰ ਉੱਥਾਨ ਕੀਤਾ ਗਿਆ ਹੈ ਉਹ ਦੂਤਾਂ ਵਰਗੇ ਹਨ ਅਤੇ ਪਰਮੇਸ਼ੁਰ ਦੇ ਬੱਚੇ ਹਨ

 

ਪਰਕਾਸ਼ ਦੀ ਪੋਥੀ 21:23

23 ਸ਼ਹਿਰ ਨੂੰ ਸੂਰਜ ਜਾਂ ਚੰਨ ਦੀ ਚਮਕ ਦੀ ਲੋੜ ਨਹੀਂ ਸੀ। ਪਰਮੇਸ਼ੁਰ ਦੀ ਸ਼ਾਨ ਹੀ ਸ਼ਹਿਰ ਨੂੰ ਰੌਸ਼ਨੀ ਪ੍ਰਦਾਨ ਕਰਦੀ ਹੈ। ਲੇਲਾ (ਯਿਸੂ) ਸ਼ਹਿਰ ਦਾ ਦੀਪਕ ਹੈ

 

ਦਾਨੀਏਲ 12:3

ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ

 

ਮੱਤੀ 13:43

43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਗ ਚਮਕਣਗੇ। ਜਿਹੜੇ ਲੋਕ ਸੁਣ ਸੱਕਦੇ ਹਨ ਸੁਨਣ

 

2 ਕੁਰਿੰਥੀਆਂ ਨੂੰ 4:17

17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ

 

1 ਪਤਰਸ 2:9

ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ

 

ਕੁਲੁੱਸੀਆਂ ਨੂੰ 3:4

ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ

 

ਯੂਹੰਨਾ 17:24

24 ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ

 

1 ਥੱਸਲੁਨੀਕੀਆਂ ਨੂੰ 2:12

12 ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ

 

ਰੋਮੀਆਂ ਨੂੰ 8:18

ਸਾਨੂੰ ਭਵਿੱਖ ਵਿੱਚ ਮਹਿਮਾ ਮਿਲੇਗੀ

18 ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ

 

1 ਪਤਰਸ 5:1

ਪਰਮੇਸ਼ੁਰ ਦਾ ਪਰਿਵਾਰ

ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ

 

ਪਰਕਾਸ਼ ਦੀ ਪੋਥੀ 21:4

ਪਰਮੇਸ਼ੁਰ ਉਨ੍ਹਾਂ ਦੀਆਂ ਅੱਖਾਂ ਵਿੱਚਲਾ ਹਰ ਅੱਥਰੂ ਪੂੰਝ ਦੇਵੇਗਾ। ਹੁਣ ਕਦੀ ਵੀ ਮੌਤ, ਉਦਾਸੀ, ਰੋਣਾ ਜਾਂ ਦੁੱਖ ਦਰਦ ਨਹੀਂ ਹੋਵੇਗਾ। ਸਾਰੇ ਪੁਰਾਣੇ ਰਾਹ ਗੁਜ਼ਰ ਗਏ ਹਨ।

 

ਯਸਾਯਾਹ 25:8

ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ

 

ਯਸਾਯਾਹ 35:10

10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ

 

ਪਰਕਾਸ਼ ਦੀ ਪੋਥੀ 7:17

17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।

 

ਫ਼ਿਲਿੱਪੀਆਂ ਨੂੰ 3:20

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ

 

ਜ਼ਬੂਰ 87:5

ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ
    ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ

 

ਯਸਾਯਾਹ 35:9-10

ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ

10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ

 

ਗਲਾਤੀਆਂ ਨੂੰ 4:26

26 ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ

 

ਇਬਰਾਨੀਆਂ ਨੂੰ 11:16

16 ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ

 

ਪਰਕਾਸ਼ ਦੀ ਪੋਥੀ 21:2

ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ

 

ਲੂਕਾ 10:20

20 ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।

 

ਫ਼ਿਲਿੱਪੀਆਂ ਨੂੰ 4:3

ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ

 


ਇਬਰਾਨੀਆਂ ਨੂੰ 12:23

23 ਤੁਸੀਂ ਪਰਮੇਸ਼ੁਰ ਦੇ ਪਹਿਲਾਂ ਜਨਮੇ ਪੁੱਤਰਾਂ ਦੀ ਸਭਾ ਵਿੱਚ ਆਏ ਹੋ। ਉਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ। ਤੁਸੀਂ ਪਰਮੇਸ਼ੁਰ ਵੱਲ ਆਏ ਹੋ ਜਿਹੜਾ ਸਮੂਹ ਲੋਕਾਂ ਦਾ ਨਿਆਂ ਪਾਲਕ ਹੈ। ਅਤੇ ਤੁਸੀਂ ਉਨ੍ਹਾਂ ਚੰਗੇ ਲੋਕਾਂ ਦੇ ਆਤਮਿਆਂ ਕੋਲ ਆਏ ਹੋ ਜਿਨ੍ਹਾਂ ਨੂੰ ਸੰਪੂਰਣ ਬਣਾ ਦਿੱਤਾ ਗਿਆ ਹੈ

 

ਪਰਕਾਸ਼ ਦੀ ਪੋਥੀ 3:5

ਹਰ ਉਹ ਵਿਅਕਤੀ ਜਿਹੜਾ ਜਿੱਤ ਹਾਸਿਲ ਕਰੇਗਾ ਇਨ੍ਹਾਂ ਲੋਕਾਂ ਵਾਂਗ ਹੀ ਚਿੱਟੇ ਵਸਤਰ ਪਹਿਨੇਗਾ। ਮੈਂ ਉਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚੋਂ ਨਹੀਂ ਕੱਢਾਂਗਾ। ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਸਨਮੁੱਖ ਆਖਾਂਗਾ ਕਿ ਉਹ ਮੇਰੇ ਨਾਲ ਸੰਬੰਧਿਤ ਹਨ

 

ਪਰਕਾਸ਼ ਦੀ ਪੋਥੀ 13:8

ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ

 

ਪਰਕਾਸ਼ ਦੀ ਪੋਥੀ 14:1

ਮੁਕਤ ਲੋਕਾਂ ਦਾ ਗੀਤ

14 ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ

 

ਪਰਕਾਸ਼ ਦੀ ਪੋਥੀ 17:8

ਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚੱਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁੱਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ

 

ਪਰਕਾਸ਼ ਦੀ ਪੋਥੀ 20:12

12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ

 

ਪਰਕਾਸ਼ ਦੀ ਪੋਥੀ 21:27

27 ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ




ਪਰਕਾਸ਼ ਦੀ ਪੋਥੀ 21:3; ਜ਼ਬੂਰ 17:15; ਯੂਹੰਨਾ 14:3; 1 ਥੱਸਲੁਨੀਕੀਆਂ ਨੂੰ 4:17; ਪਰਕਾਸ਼ ਦੀ ਪੋਥੀ 22:4; ਜ਼ਬੂਰ 16:11; ਯਸਾਯਾਹ 51:11; ਮੱਤੀ 25:21; ਯੂਹੰਨਾ 15:11; 1 ਥੱਸਲੁਨੀਕੀਆਂ ਨੂੰ 2:19-20; 2 ਥੱਸਲੁਨੀਕੀਆਂ ਨੂੰ 1:5-7; ਪਰਕਾਸ਼ ਦੀ ਪੋਥੀ 14:13; ਮੱਤੀ 22:30; ਮਰਕੁਸ 12:25; ਲੂਕਾ 20:35-36; ਪਰਕਾਸ਼ ਦੀ ਪੋਥੀ 21:23; ਦਾਨੀਏਲ 12:3; ਮੱਤੀ 13:43; 2 ਕੁਰਿੰਥੀਆਂ ਨੂੰ 4:17; 1 ਪਤਰਸ 2:9; ਕੁਲੁੱਸੀਆਂ ਨੂੰ 3:4; ਯੂਹੰਨਾ 17:24; 1 ਥੱਸਲੁਨੀਕੀਆਂ ਨੂੰ 2:12; ਰੋਮੀਆਂ ਨੂੰ 8:18; 1 ਪਤਰਸ 5:1; ਪਰਕਾਸ਼ ਦੀ ਪੋਥੀ 21:4; ਯਸਾਯਾਹ 25:8; ਯਸਾਯਾਹ 35:10; ਪਰਕਾਸ਼ ਦੀ ਪੋਥੀ 7:17; ਫ਼ਿਲਿੱਪੀਆਂ ਨੂੰ 3:20; ਜ਼ਬੂਰ 87:5; ਯਸਾਯਾਹ 35:9-10; ਗਲਾਤੀਆਂ ਨੂੰ 4:26; ਇਬਰਾਨੀਆਂ ਨੂੰ 11:16; ਪਰਕਾਸ਼ ਦੀ ਪੋਥੀ 21:2; ਲੂਕਾ 10:20; ਫ਼ਿਲਿੱਪੀਆਂ ਨੂੰ 4:3; ਇਬਰਾਨੀਆਂ ਨੂੰ 12:23; ਪਰਕਾਸ਼ ਦੀ ਪੋਥੀ 3:5; ਪਰਕਾਸ਼ ਦੀ ਪੋਥੀ 13:8; ਪਰਕਾਸ਼ ਦੀ ਪੋਥੀ 14:1; ਪਰਕਾਸ਼ ਦੀ ਪੋਥੀ 17:8; ਪਰਕਾਸ਼ ਦੀ ਪੋਥੀ 20:12; ਪਰਕਾਸ਼ ਦੀ ਪੋਥੀ 21:27