Tuesday, July 22, 2014

ਪ੍ਰਭਾਵੀ ਪ੍ਰਾਰਥਨਾ ਲਈ ਸਲਾਹ


                            ਬਾਈਬਲ ਦੇ ਕੁਝ ਵਚਨ ਵਿਸ਼ਾ: ਪ੍ਰਭਾਵੀ ਪ੍ਰਾਰਥਨਾ ਲਈ ਸਲਾਹ                                                                                    ਪੰਜਾਬੀ ਮਸੀਹੀ ਸੰਦੇਸ਼

ਯਸਾਯਾਹ 59:2

ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ

 

ਜ਼ਬੂਰ 66:18

17-18 ਮੈਂ ਉਸ ਅੱਗੇ ਪ੍ਰਾਰਥਨਾ ਕੀਤੀ,
    ਮੈਂ ਉਸਦੀ ਉਸਤਤਿ ਕੀਤੀ।
ਮੇਰਾ ਹਿਰਦਾ ਸ਼ੁੱਧ ਸੀ,
    ਇਸ ਲਈ ਮੇਰੇ ਮਾਲਕ ਨੇ ਮੇਰੀ ਗੱਲ ਸੁਣੀ

 

ਯਿਰਮਿਯਾਹ 14:10-12

10 ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।
11 ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ 12 ਭਾਵੇਂ ਯਹੂਦਾਹ ਦੇ ਲੋਕ ਰੋਜ਼ੇ ਰੱਖਣੇ ਸ਼ੁਰੂ ਕਰ ਦੇਣ, ਅਤੇ ਮੇਰੇ ਅੱਗੇ ਪ੍ਰਾਰਥਨਾ ਵੀ ਕਰਨ ਪਰ ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਨਹੀਂ ਸੁਣਾਂਗਾ। ਭਾਵੇਂ ਉਹ ਮੇਰੇ ਅੱਗੇ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾਂ ਚੜ੍ਹਾਉਣ, ਮੈਂ ਉਨ੍ਹਾਂ ਲੋਕਾਂ ਨੂੰ ਪ੍ਰਵਾਨ ਨਹੀਂ ਕਰਾਂਗਾ। ਮੈਂ ਯਹੂਦਾਹ ਦੇ ਲੋਕਾਂ ਨੂੰ ਜੰਗ ਨਾਲ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਦਾ ਰਿਜ਼ਕ ਖੋਹ ਲਵਾਂਗਾ ਅਤੇ ਯਹੂਦਾਹ ਦੇ ਲੋਕ ਭੁੱਖੇ ਮਰਨਗੇ। ਅਤੇ ਮੈਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਨਾਲ ਤਬਾਹ ਕਰਾਂਗਾ।

ਵਿਰਲਾਪ 3:42-44

42 ਆਓ ਅਸੀਂ ਉਸ ਨੂੰ ਆਖੀਏ, “ਅਸੀਂ ਪਾਪ ਕੀਤੇ ਅਤੇ ਬੜੇ ਜ਼ਿੱਦੀ ਰਹੇ ਹਾਂ
    ਇਸੇ ਲਈ ਹੀ, ਤੁਸੀਂ ਸਾਨੂੰ ਮਾਫ਼ ਨਹੀਂ ਕੀਤਾ।
43 ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ,
    ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!
44 ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ
    ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ

 

ਮੀਕਾਹ 3:4

ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ
    ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ
ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ।
    ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।

 

ਜ਼ਕਰਯਾਹ 7:13

13 ਤਾਂ ਸਰਬ ਸ਼ਕਤੀਮਾਨ ਯਹੋਵਾਹ ਨੇ ਕਿਹਾ,
ਮੈਂ ਉਨ੍ਹਾਂ ਨੂੰ ਬੁਲਾਇਆ,
    ਪਰ ਉਨ੍ਹਾਂ ਹੁਂਗਾਰਾ ਨਾ ਭਰਿਆ ਸੋ ਜੇਕਰ ਉਹ ਹੁਣ ਮੈਨੂੰ ਬੁਲਾਉਣਗੇ ਮੈਂ ਹੁੰਗਾਰਾਂ ਨਾ ਭਰਾਂਗਾ

 

ਬਿਵਸਥਾ ਸਾਰ 1:43-45

43 ਮੈਂ ਤੁਹਾਡੇ ਨਾਲ ਗੱਲ ਕੀਤੀ, ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਯਹੋਵਾਹ ਦੇ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਕਰ ਦਿੱਤਾ ਤੁਸੀਂ ਸੋਚਿਆ ਕਿ ਤੁਸੀਂ ਆਪਣੀ ਤਾਕਤ ਦੀ ਵਰਤੋਂ ਕਰ ਸੱਕੋਂਗੇ। ਇਸ ਲਈ ਤੁਸੀਂ ਪਹਾੜੀ ਪ੍ਰਦੇਸ਼ ਵੱਲ ਉਤਾਂਹ ਨੂੰ ਚੱਲੇ ਗਏ 44 ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ 45 ਫ਼ੇਰ ਤੁਸੀਂ ਵਾਪਸ ਗਏ ਅਤੇ ਯਹੋਵਾਹ ਅੱਗੇ ਸਹਾਇਤਾ ਲਈ ਰੋਏ ਕੁਰਲਾਏ। ਪਰ ਯਹੋਵਾਹ ਨੇ ਤੁਹਾਡੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ

 

ਕਹਾਉਤਾਂ 1:28-31

28 ਜਦੋਂ ਇਹ ਸਭ ਗੱਲਾਂ ਵਾਪਰਨਗੀਆਂ ਤਾਂ ਤੁਸੀਂ ਮੇਰੇ ਕੋਲੋਂ ਸਹਾਇਤਾ ਮੰਗੋਂਗੇ। ਮੈਂ ਤੁਹਾਡੀ ਸਹਾਇਤਾ ਨਹੀਂ ਕਰਾਂਗੀ। ਤੁਸੀਂ ਮੇਰੀ ਤਲਾਸ਼ ਕਰੋਂਗੇ ਪਰ ਮੈਂ ਤੁਹਾਨੂੰ ਨਹੀਂ ਮਿਲਾਂਗੀ29 ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ 30 ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ, 31 ਉਹ ਆਪਣੇ ਰਾਹਾਂ ਦਾ ਫ਼ਲ ਖਾਣਗੇ, ਅਤੇ ਆਪਣੀਆਂ ਹੀ ਸੱਕੀਮਾਂ ਨਾਲ ਭਰ ਜਾਣਗੇ!

ਯਾਕੂਬ 4:3

ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ

 

ਯਸਾਯਾਹ 1:15-17

15 ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ
16 ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ! 17 ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।

ਕਹਾਉਤਾਂ 21:13

13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ

ਯਸਾਯਾਹ 58:1-7

ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ

58 ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ।
    ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ।
ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ।
    ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ
    ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ
    ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ।
ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ।
    ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ
ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?
ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ। ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।

ਯਾਕੂਬ 1:6-8

ਪਰ ਜਦੋਂ ਤੁਸੀਂ ਪਰਮੇਸ਼ੁਰ ਪਾਸੋਂ ਮੰਗੋ ਤਾਂ ਤੁਹਾਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਪਰਮੇਸ਼ੁਰ ਉੱਪਰ ਸ਼ੰਕਾ ਨਾ ਕਰੋ। ਜਿਹੜਾ ਵਿਅਕਤੀ ਸ਼ੰਕਾ ਕਰਦਾ ਹੈ ਉਹ ਸਮੁੰਦਰ ਵਿੱਚਲੀ ਲਹਿਰ ਵਰਗਾ ਹੈ। ਹਵਾ ਉਸ ਨੂੰ ਉੱਪਰ ਹੇਠਾਂ ਕਰਦੀ ਹੈ। ਸ਼ੰਕਾਲੂ ਵਿਅਕਤੀ ਉਸ ਲਹਿਰ ਵਰਗਾ ਹੈ 7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ

ਲੂਕਾ 18:9-14

ਪਰਮੇਸ਼ੁਰ ਨੂੰ ਨਿਮ੍ਰਤਾ ਨਾਲ ਬੇਨਤੀ

ਉੱਥੇ ਕੁਝ ਲੋਕ ਸਨ ਜੋ ਆਪਣੇ-ਆਪ ਨੂੰ ਬਹੁਤ ਭਲਾ ਸਮਝਦੇ ਸਨ। ਉਹ ਬਾਕੀ ਲੋਕਾਂ ਨੂੰ ਆਪਣੇ ਨਾਲੋਂ ਹੀਣੇ ਮੰਨਦੇ ਸਨ। ਤਾਂ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ10 ਇੱਕ ਵਾਰ ਇੱਕ ਫਰੀਸੀ ਅਤੇ ਇੱਕ ਮਸੂਲੀਆ ਸੀ। ਇੱਕ ਦਿਨ ਉਹ ਦੋਵੇ ਇਕੱਠੇ ਪ੍ਰਾਰਥਨਾ ਕਰਨ ਲਈ ਮੰਦਰ ਗਏ 11 ਫਰੀਸੀ ਮਸੂਲੀਏ ਕੋਲੋਂ ਦੂਰ ਅਲੱਗ ਪ੍ਰਾਰਥਨਾ ਕਰਨ ਲਈ ਖੜ੍ਹਾ ਹੋਇਆ। ਜਦੋਂ ਫਰੀਸੀ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸ ਨੇ ਆਖਿਆ, ‘ਹੇ ਪਰਮੇਸ਼ੁਰ! ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਬਾਕੀ ਲੋਕਾਂ ਵਾਂਗ ਭੈੜਾ ਨਹੀਂ ਹਾਂ। ਮੈਂ ਕੋਈ ਚੋਰ ਜਾਂ ਧੋਖੇਬਾਜ ਜਾਂ ਕੋਈ ਬਦਕਾਰ ਨਹੀਂ ਹਾਂ। ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਮੈਂ ਇਸ ਮਸੂਲੀਏ ਨਾਲੋਂ ਚੰਗਾ ਹਾਂ 12 ਮੈਂ ਚੰਗਾ ਹਾਂ, ਮੈਂ ਹਫਤੇ ਵਿੱਚ ਦੋ ਵਾਰ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
13 ਮਸੂਲੀਆ ਇੱਕ ਖੂੰਜੇ ਵਿੱਚ ਖੜ੍ਹਾ ਹੋ ਗਿਆ, ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ, ਉਸ ਨੇ ਆਪਣਾ ਸਿਰ ਵੀ ਸਵਰਗ ਵੱਲ ਚੁੱਕਣ ਦੀ ਦਲੇਰੀ ਨਾ ਕੀਤੀ। ਉਸ ਨੇ ਪਰਮੇਸ਼ੁਰ ਅੱਗੇ ਆਪਣੇ-ਆਪ ਨੂੰ ਬੜਾ ਨਿਮਾਣਾ ਪ੍ਰਗਟ ਕੀਤਾ ਅਤੇ ਆਖਿਆ, ‘ਹੇ ਪਰਮੇਸ਼ੁਰ! ਮੇਰੇ ਤੇ ਮਿਹਰ ਕਰ! ਮੈਂ ਇੱਕ ਪਾਪੀ ਹਾਂ! 14 ਮੈਂ ਤੁਹਾਨੂੰ ਦੱਸਦਾ ਹਾਂ ਕਿ ਇਹ ਆਦਮੀ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਬਣਕੇ ਘਰ ਗਿਆ, ਪਰ ਫਰੀਸੀ ਜਿਸਨੇ ਆਪਣੇ-ਆਪ ਨੂੰ ਇੱਕ ਚੰਗਾ ਆਦਮੀ ਸਮਝਿਆ, ਧਰਮੀ ਨਹੀਂ ਸੀ। ਕੋਈ ਵੀ ਜੋ ਆਪਣੇ-ਆਪ ਨੂੰ ਉੱਚਾ ਚੁੱਕਦਾ ਹੈ ਨੀਵਾਂ ਕੀਤਾ ਜਾਵੇਗਾ ਅਤੇ ਜੋ ਵਿਅਕਤੀ ਆਪਣੇ-ਆਪ ਨੂੰ ਨਿਮ੍ਰ ਬਣਾਉਂਦਾ ਹੈ ਸੋ ਉੱਚਾ ਚੁੱਕਿਆ ਜਾਵੇਗਾ।

2 ਸਮੂਏਲ 7:18

ਦਾਊਦ ਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨਾ

18 ਤਦ ਦਾਊਦ ਪਾਤਸ਼ਾਹ ਅੰਦਰ ਗਿਆ ਅਤੇ ਯਹੋਵਾਹ ਦੇ ਸਾਹਮਣੇ ਜਾਕੇ ਬੈਠ ਗਿਆ। ਦਾਊਦ ਨੇ ਕਿਹਾ,
ਹੇ ਯਹੋਵਾਹ ਮੇਰੇ ਪ੍ਰਭੂ, ਤੂੰ ਮੇਰੇ ਤੇ ਇੰਨਾ ਮਿਹਰਬਾਨ ਕਿਉਂ ਹੈਂ? ਅਤੇ ਮੇਰਾ ਪਰਿਵਾਰ ਤੇਰੇ ਲਈ ਇੰਨਾ ਅਹਮ ਕਿਉਂ ਹੈ? ਤੂੰ ਮੇਰੇ ਤੇ ਇੰਨੀ ਕਿਰਪਾ ਕਿਉਂ ਕਰਦਾ ਹੈਂ?

2 ਇਤਹਾਸ 7:14

14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ

ਜ਼ਬੂਰ 51:16-17

16 ਅਸਲ ਵਿੱਚ ਤੁਹਾਨੂੰ ਬਲੀਆਂ ਨਹੀਂ ਚਾਹੀਦੀਆਂ,
    ਇਸ ਲਈ ਮੈਨੂੰ ਬਲੀਆਂ ਕਿਉਂ ਚੜ੍ਹਾਉਣੀਆਂ ਚਾਹੀਦੀਆਂ ਜਿਹੜੀਆਂ ਤੈਨੂੰ ਚਾਹੀਦੀਆਂ ਵੀ ਨਹੀਂ।
17 ਪਰਮੇਸ਼ੁਰ ਜਿਹੜੀ ਬਲੀ ਚਾਹੁੰਦਾ ਹੈ ਉਹ ਗੁਮਾਨ ਨਾਲ ਨਾ ਭਰੀ ਹੋਈ ਰੂਹ ਹੈ
    ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਨੂੰ ਵਾਪਸ ਨਹੀਂ ਮੋੜਦੇ ਜਿਹੜਾ ਲਾਚਾਰ ਅਤੇ ਨਿਮ੍ਰਤਾ ਨਾਲ ਤੁਹਾਡੇ ਕੋਲ ਆਉਂਦਾ ਹੈ

 

ਯਸਾਯਾਹ 57:15

15 ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ
    ਪਰਮੇਸ਼ੁਰ ਸਦਾ ਜਿਉਂਦਾ ਹੈ।
    ਪਰਮੇਸ਼ੁਰ ਦਾ ਨਾਮ ਪਵਿੱਤਰ ਹੈ।
ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ,
    ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ।
ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ।
    ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ

 

ਮੱਤੀ 8:8

ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ

 

ਲੂਕਾ 7:6

ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ

 

1 ਯੂਹੰਨਾ 3:21-22

21 ਮੇਰੇ ਪਿਆਰੇ ਮਿੱਤਰੋ, ਜੇਕਰ ਅਸੀਂ ਇਹ ਮਹਿਸੂਸ ਕਰਾਂਗੇ ਕਿ ਅਸੀਂ ਕੁਝ ਗਲਤ ਨਹੀਂ ਕਰ ਰਹੇ, ਤਾਂ ਅਸੀਂ ਜਦੋਂ ਵੀ ਪਰਮੇਸ਼ੁਰ ਕੋਲ ਆਵਾਂਗੇ, ਨਿਡਰ ਹੋਵਾਂਗੇ 22 ਅਤੇ ਪਰਮੇਸ਼ੁਰ ਸਾਨੂੰ ਉਹ ਚੀਜ਼ਾਂ ਦੇਵੇਗਾ ਜੋ ਅਸੀਂ ਮੰਗਾਂਗੇ। ਸਾਨੂੰ ਇਸ ਲਈ ਚੀਜ਼ਾਂ ਪ੍ਰਾਪਤ ਹੁੰਦੀਆਂ ਹਨ ਕਿਉਂਕਿ ਅਸੀਂ ਪਰਮੇਸ਼ੁਰ ਦਾ ਹੁਕਮ ਮੰਨਦੇ ਹਾਂ ਅਤੇ ਅਸੀਂ ਉਹ ਗੱਲਾਂ ਕਰਦੇ ਹਾਂ ਜਿਨ੍ਹਾਂ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ

 

1 ਸਮੂਏਲ 15:22

22 ਪਰ ਸਮੂਏਲ ਨੇ ਆਖਿਆ, “ਭਲਾ ਇਹ ਦੱਸ ਕਿ ਯਹੋਵਾਹ ਹੋਮ ਦੀਆਂ ਭੇਟਾਂ ਦੀਆਂ ਬਲਿਆਂ ਨਾਲ ਪ੍ਰਸੰਨ ਹੁੰਦਾ ਹੈ ਜਾਂ ਇਸ ਗੱਲ ਉੱਪਰ ਕਿ ਉਸਦਾ ਹੁਕਮ ਮੰਨਿਆ ਜਾਵੇ? ਵੇਖ! ਮੰਨਣਾ ਭੇਟਾ ਚੜ੍ਹਾਉਣ ਨਾਲੋਂ ਅਤੇ ਸਰੋਤਾ ਬਨਣਾ ਭੇਡੇ ਦੀ ਚਰਬੀ ਚੜ੍ਹਾਉਣ ਨਾਲੋਂ ਕਿਤੇ ਵੱਧ ਚੰਗਾ ਹੈ

ਯਿਰਮਿਯਾਹ 7:22-23

22 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਮੈਂ ਉਨ੍ਹਾਂ ਨਾਲ ਗੱਲ ਕੀਤੀ ਸੀ, ਪਰ ਮੈਂ ਉਨ੍ਹਾਂ ਨੂੰ ਹੋਮ ਦੀਆਂ ਭੇਟਾਂ ਅਤੇ ਬਲੀਆਂ ਬਾਰੇ ਕੋਈ ਆਦੇਸ਼ ਨਹੀਂ ਦਿੱਤਾ ਸੀ23 ਮੈਂ ਉਨ੍ਹਾਂ ਨੂੰ ਸਿਰਫ਼ ਇਹੀ ਆਦੇਸ਼ ਦਿੱਤਾ ਸੀ: ‘ਮੇਰਾ ਹੁਕਮ ਮੰਨੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ, ਅਤੇ ਤੁਸੀਂ ਮੇਰੇ ਬੰਦੇ ਹੋਵੋਗੇ। ਉਹ ਸਭ ਕੁਝ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

 

ਕਹਾਉਤਾਂ 15:29

29 ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ

1 ਰਾਜਿਆਂ 3:11-12

ਤਾਂ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੂੰ ਆਪਣੇ ਲਈ ਮੇਰੇ ਕੋਲੋਂ ਜੀਵਨ ਨਹੀਂ ਮੰਗਿਆ ਨਾ ਹੀ ਤੂੰ ਆਪਣੇ ਲਈ ਮੇਰੇ ਕੋਲੋਂ ਅਮੀਰੀ ਅਤੇ ਧੰਨ-ਦੌਲਤ ਮੰਗੇ। ਨਾ ਹੀ ਤੂੰ ਆਪਣੇ ਦੁਸ਼ਮਣਾਂ ਲਈ ਮੌਤ ਮੰਗੀ ਸਗੋਂ ਤੂੰ ਲੋਕਾਂ ਨੂੰ ਸੁਣਨ ਅਤੇ ਨਿਆਂ ਦੇਣ ਲਈ ਆਪਣੇ ਲਈ ਬੁੱਧ ਮੰਗੀ ਹੈ 12 ਇਸ ਲਈ ਮੈਂ ਤੇਰੀਆਂ ਗੱਲਾਂ ਦੇ ਮੁਤਾਬਕ ਕਰਾਂਗਾ ਮੈਂ ਤੈਨੂੰ ਬੁੱਧ ਅਤੇ ਸਿਆਣਪ ਬਖਸ਼ਾਂਗਾ। ਮੈਂ ਤੈਨੂੰ ਇੰਨੀ ਬੁੱਧ ਬਖਸ਼ਾਂਗਾ ਜਿੰਨੀ ਕਿ ਤੇਰੇ ਤੋਂ ਪਹਿਲਾਂ ਕਿਸੇ ਕੋਲ ਨਾ ਹੋਈ ਹੋਵੇ ਅਤੇ ਨਾ ਹੀ ਭਵਿੱਖ ਵਿੱਚ ਤੇਰਾ ਕੋਈ ਸਾਨੀ ਹੋਵੇਗਾ

ਜ਼ਬੂਰ 34:15

15 ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ
    ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ

 

ਯਿਰਮਿਯਾਹ 29:13

13 ਤੁਸੀਂ ਲੋਕ ਮੇਰੀ ਤਲਾਸ਼ ਕਰੋਗੇ। ਅਤੇ ਜਦੋਂ ਤੁਸੀਂ ਪੂਰੇ ਦਿਲ ਨਾਲ ਮੇਰੀ ਤਲਾਸ਼ ਕਰੋਗੇ ਤੁਸੀਂ ਮੈਨੂੰ ਲੱਭ ਲਵੋਗੇ


ਬਿਵਸਥਾ ਸਾਰ 4:29

29 ਪਰ ਜੇਕਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭਾਲੋਂਗੇ, ਤੁਸੀਂ ਉਸ ਨੂੰ ਭਾਲ ਲਵੋਂਗੇ, ਜੇਕਰ ਤੁਸੀਂ ਉਸ ਨੂੰ ਆਪਣੇ ਪੂਰੇ ਦਿਨ ਅਤੇ ਰੂਹ ਨਾਲ ਭਾਲੋਂਗੇ

 

1 ਇਤਹਾਸ 28:9

ਅਤੇ ਸੁਲੇਮਾਨ ਤੂੰ, ਮੇਰੇ ਪੁੱਤਰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ। ਤਹਿ ਦਿਲੋਂ ਅਤੇ ਇਛਿੱਤ ਮਨ ਨਾਲ ਉਸਦੀ ਸੇਵਾ ਕਰ, ਕਿਉਂ ਕਿ ਯਹੋਵਾਹ ਸਾਰਿਆਂ ਦੇ ਹਿਰਦਿਆਂ ਦੀ ਮਨਾਂ ਦੀ ਪਰੀਖਿਆ ਲੈਂਦਾ ਹੈ ਅਤੇ ਉਹ ਸਭ ਦੇ ਮਨਾਂ ਦਾ ਜਾਣੀ ਜਾਣ ਹੈ। ਜੇਕਰ ਤੁਸੀਂ ਯਹੋਵਾਹ ਕੋਲੋਂ ਮਦਦ ਮੰਗੋਂਗੇ ਤਾਂ ਤੁਸੀਂ ਜਵਾਬ ਪਾਵੋਗੇ ਪਰ ਜੇਕਰ ਤੁਸੀਂ ਉਸਤੋਂ ਬੇਮੁਖ ਹੋਵੋਂਗੇ ਉਹ ਸਦਾ ਲਈ ਤੁਹਾਨੂੰ ਤਿਲਾਂਜਲੀ ਦੇਵੇਗਾ

 

ਮੱਤੀ 21:21-22

21 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ 22 ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।

 

ਮਰਕੁਸ 11:22-24

22 ਯਿਸੂ ਨੇ ਆਖਿਆ, “ਪਰਮੇਸ਼ੁਰ ਤੇ ਵਿਸ਼ਵਾਸ ਰੱਖੋ 23 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾੜ ਨੂੰ ਕਹੋ, ‘ਖੜ੍ਹਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ।ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਵਿਸ਼ਵਾਸ ਰੱਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ 24 ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ

 

ਮੱਤੀ 7:7-11

ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ

ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ
ਤੁਹਾਡੇ ਵਿੱਚੋਂ ਕਿਹੜਾ ਐਸਾ ਹੈ, ਕਿ ਜਦੋਂ ਉਸਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇਗਾ? 10 ਜੇਕਰ ਉਹ ਇੱਕ ਮੱਛੀ ਮੰਗੇ, ਤਾਂ ਕੀ ਤੁਸੀਂ ਉਸ ਨੂੰ ਸੱਪ ਦੇਵੋਂਗੇ?11 ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?

 

ਲੂਕਾ 11:9-13

ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ 10 ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ 11 ਤੁਹਾਡੇ ਵਿੱਚੋਂ ਕਿਹੜਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮੱਛੀ ਮੰਗਦਾ ਹੈ 12 ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿੱਛੂ ਦੇਵੋਂਗੇ? ਨਹੀਂ! 13 ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।

 

ਮੱਤੀ 8:5-13

ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ

ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ, ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।
ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।
ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।
10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ 11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ 12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।
13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ

 

ਲੂਕਾ 7:1-10

ਯਿਸੂ ਦਾ ਇੱਕ ਨੌਕਰ ਨੂੰ ਠੀਕ ਕਰਨਾ

ਜਦੋਂ ਯਿਸੂ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਤੱਕ ਪਹੁੰਚਾ ਚੁੱਕਾ ਤਾਂ ਉਹ ਕਫ਼ਰਨਾਹੂਮ ਵੱਲ ਗਿਆ। ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ ਤਾਂ ਉਹ ਆਦਮੀ ਯਿਸੂ ਕੋਲ ਗਏ ਉਨ੍ਹਾਂ ਨੇ ਅਧਿਕਾਰੀ ਦੀ ਮਦਦ ਕਰਨ ਲਈ ਯਿਸੂ ਅੱਗੇ ਬੇਨਤੀ ਕੀਤੀ ਅਤੇ ਕਿਹਾ, “ਕਿ ਉਹ ਸੱਚ-ਮੁੱਚ ਤੇਰੀ ਸਹਾਇਤਾ ਦੇ ਕਾਬਿਲ ਹੈ ਉਹ ਸਾਡੇ ਲੋਕਾਂ ਨੂੰ ਪਿਆਰ ਕਰਦਾ ਹੈ ਅਤੇ ਸਾਡੇ ਲਈ ਉਸ ਨੇ ਪ੍ਰਾਰਥਨਾ ਸਥਾਨ ਵੀ ਬਨਵਾਇਆ ਹੈ।
ਇਸ ਲਈ ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦੋਂ ਉਹ ਉਸ ਦੇ ਘਰ ਤੋਂ ਜਿਆਦਾ ਦੂਰ ਨਹੀਂ ਸੀ। ਤਾਂ ਅਧਿਕਾਰੀ ਨੇ ਆਪਣੇ ਕੁਝ ਮਿੱਤਰਾਂ ਨੂੰ ਉਸ ਨੂੰ ਇਹ ਆਖਣ ਲਈ ਭੇਜਿਆ, “ਪ੍ਰਭੂ ਤੁਸੀਂ ਇੱਥੇ ਆਉਣ ਦੀ ਤਕਲੀਫ਼ ਨਾ ਕਰੋ, ਕਿਉਂਕਿ ਮੈਂ ਇਸ ਲਾਇੱਕ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।
10 ਜਿਹੜੇ ਲੋਕ ਯਿਸੂ ਕੋਲ ਭੇਜੇ ਗਏ ਸਨ ਜਦੋਂ ਉਹ ਘਰ ਨੂੰ ਵਾਪਸ ਚੱਲੇ ਗਏ ਤਾਂ ਉਨ੍ਹਾਂ ਨੇ ਵੇਖਿਆ ਕਿ ਨੌਕਰ ਰਾਜ਼ੀ ਹੋ ਗਿਆ ਸੀ

 

ਮੱਤੀ 15:21-28

ਯਿਸੂ ਦਾ ਇੱਕ ਗ਼ੈਰ-ਯਹੂਦੀ ਔਰਤ ਨੂੰ ਬਚਾਉਣਾ

21 ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। 22 ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।
23 ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸ ਦੇ ਚੇਲੇ ਉਸ ਕੋਲ ਆਏ ਅਤੇ ਉਸ ਨੂੰ ਬੇਨਤੀ ਕੀਤੀ, “ਐਰਤ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿੱਛਾ ਕਰਦੀ ਹੋਈ ਰੌਲਾ ਪਾ ਰਹੀ ਹੈ।
24 ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘੱਲਿਆ ਗਿਆ ਹੈ।
25 ਪਰ ਉਹ ਯਿਸੂ ਕੋਲ ਆਈ ਅਤੇ ਉਸ ਦੇ ਅੱਗੇ ਮੱਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।
26 ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈ ਕੇ ਕੁੱਤਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।
27 ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।
28 ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਵਿਸ਼ਵਾਸ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ

ਮਰਕੁਸ 7:24-30

ਯਿਸੂ ਦਾ ਗੈਰ-ਯਹੂਦੀ ਔਰਤ ਦੀ ਸਹਾਇਤਾ ਕਰਨਾ

24 ਫ਼ੇਰ ਯਿਸੂ ਉੱਥੋਂ ਉੱਠ ਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸ ਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸੱਕਿਆ। 25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ 26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸ ਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕੱਢਣ ਵਾਸਤੇ ਬੇਨਤੀ ਕੀਤੀ
27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।
28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।
29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸੱਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।
30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸ ਨੂੰ ਛੱਡ ਦਿੱਤਾ ਸੀ


ਯਸਾਯਾਹ 59:2; ਜ਼ਬੂਰ 66:18; ਯਿਰਮਿਯਾਹ 14:10-12; ਵਿਰਲਾਪ 3:42-44; ਮੀਕਾਹ 3:4; ਜ਼ਕਰਯਾਹ 7:13; ਬਿਵਸਥਾ ਸਾਰ 1:43-45; ਕਹਾਉਤਾਂ 1:28-31; ਯਾਕੂਬ 4:3; ਯਸਾਯਾਹ 1:15-17; ਕਹਾਉਤਾਂ 21:13; ਯਸਾਯਾਹ 58:1-7; ਯਾਕੂਬ 1:6-8; ਲੂਕਾ 18:9-14; 2 ਸਮੂਏਲ 7:18; 2 ਇਤਹਾਸ 7:14; ਜ਼ਬੂਰ 51:16-17; ਯਸਾਯਾਹ 57:15; ਮੱਤੀ 8:8; ਲੂਕਾ 7:6; 1 ਯੂਹੰਨਾ 3:21-22; 1 ਸਮੂਏਲ 15:22; ਯਿਰਮਿਯਾਹ 7:22-23; ਕਹਾਉਤਾਂ 15:29; 1 ਰਾਜਿਆਂ 3:11-12; ਜ਼ਬੂਰ 34:15; ਯਿਰਮਿਯਾਹ 29:13; ਬਿਵਸਥਾ ਸਾਰ 4:29; 1 ਇਤਹਾਸ 28:9; ਮੱਤੀ 21:21-22; ਮਰਕੁਸ 11:22-24; ਮੱਤੀ 7:7-11; ਲੂਕਾ 11:9-13; ਮੱਤੀ 8:5-13; ਲੂਕਾ 7:1-10; ਮੱਤੀ 15:21-28; ਮਰਕੁਸ 7:24-30