Tuesday, July 22, 2014

ਵਫ਼ਾਦਾਰੀ ਦੀ ਉਦਾਹਰਨਾਂ


                            ਬਾਈਬਲ ਦੇ ਕੁਝ ਵਚਨ ਵਿਸ਼ਾ: ਵਫ਼ਾਦਾਰੀ ਦੀ ਉਦਾਹਰਨਾਂ 
                                                   ਪੰਜਾਬੀ ਮਸੀਹੀ ਸੰਦੇਸ਼

ਨਹਮਯਾਹ 9:7-8

ਤੂੰ ਹੀ ਯਹੋਵਾਹ ਪਰਮੇਸ਼ੁਰ ਹੈ
    ਜਿਸ ਨੇ ਅਬਰਾਮ ਨੂੰ ਚੁਣਿਆ,
ਤੂੰ ਹੀ ਉਸ ਨੂੰ ਕਸਦੀਆਂ ਦੇ ਊਰ ਵਿੱਚੋਂ ਬਾਹਰ ਲਿਆਂਦਾ
    ਤੇ ਫਿਰ ਉਸ ਦਾ ਨਾਉ ਅਬਰਾਹਾਮ ਰੱਖਿਆ।
ਤੂੰ ਵੇਖਿਆ ਕਿ ਉਹ ਤੇਰੇ ਨਾਲ ਵਫ਼ਾਦਾਰ ਸੀ
    ਅਤੇ ਇਸ ਲਈ ਤੂੰ ਉਸ ਨਾਲ ਇਕਰਾਰਨਾਮਾ ਕੀਤਾ
ਤੂੰ ਉਸ ਨੂੰ ਕਨਾਨੀਆਂ ਹਿੱਤੀਆਂ ਅਤੇ
    ਅੰਮੋਰੀਆਂ ਫਰਿਜ਼ੀਆਂ ਯ੍ਯਬੂਸੀਆਂ ਅਤੇ ਗਿਰਗਾਸ਼ੀਆਂ ਦੀ ਧਰਤੀ ਦੇਣ ਦਾ ਇਕਰਾਰ ਕੀਤਾ।
ਤੂੰ ਉਹ ਧਰਤੀ ਅਬਰਾਹਾਮ ਦੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ
    ਤੇ ਉਸ ਇਕਰਾਰ ਨੂੰ ਨਿਭਾਇਆ। ਕਿਉਂ ਕਿ ਤੂੰ ਧਰਮੀ ਹੈਂ

ਗਲਾਤੀਆਂ ਨੂੰ 3:9

ਅਬਰਾਹਾਮ ਨੇ ਇਸ ਉੱਪਰ ਵਿਸ਼ਵਾਸ ਕੀਤਾ। ਕਿਉਂਕਿ ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਉਸ ਉੱਤੇ ਪਰਮੇਸ਼ੁਰ ਦੀ ਮਿਹਰ ਹੋਈ ਹੈ। ਅੱਜ ਵੀ ਇਹੋ ਗੱਲ ਹੈ। ਸਾਰੇ ਲੋਕ, ਜਿਨ੍ਹਾਂ ਨੂੰ ਵਿਸ਼ਵਾਸ ਹੈ, ਉਵੇਂ ਹੀ ਅਸੀਸ ਦਿੱਤੀ ਗਈ ਹੈ ਜਿਵੇਂ ਅਬਰਾਹਾਮ ਨੂੰ ਦਿੱਤੀ ਗਈ ਸੀ

 

ਇਬਰਾਨੀਆਂ ਨੂੰ 11:8-12

ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ ਅਬਰਾਹਾਮ ਉਸ ਦੇਸ਼ ਵਿੱਚ ਰਹਿਣ ਲੱਗਾ ਜਿਸਦਾ ਪਰਮੇਸ਼ੁਰ ਨੇ ਉਸ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਉਸ ਜਗ਼੍ਹਾ ਇੱਕ ਯਾਤਰੀ ਵਾਂਗ ਰਿਹਾ ਜਿੱਥੇ ਦਾ ਉਹ ਨਹੀਂ ਸੀ। ਉਸ ਨੇ ਅਜਿਹਾ ਆਪਣੀ ਨਿਹਚਾ ਕਾਰਣ ਕੀਤਾ। ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਤੰਬੂਆਂ ਵਿੱਚ ਰਿਹਾ ਜਿਨ੍ਹਾਂ ਨੇ ਵੀ ਪਰਮੇਸ਼ੁਰ ਕੋਲੋਂ ਉਹੀ ਵਾਇਦਾ ਪ੍ਰਾਪਤ ਕੀਤਾ ਸੀ 10 ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ

11 ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ 12 ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ

ਇਬਰਾਨੀਆਂ ਨੂੰ 3:5

ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸ ਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸੱਕਦਾ ਸੀ

 

ਗਿਣਤੀ 12:7

ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ

 

ਇਬਰਾਨੀਆਂ ਨੂੰ 11:24-28

24 ਜਦੋਂ ਮੂਸਾ ਵੱਡਾ ਹੋਇਆ, ਉਸ ਨੇ ਫ਼ਿਰਊਨ ਦੀ ਧੀ ਦਾ ਪੁੱਤਰ ਅਖਵਾਉਂਣਾ ਪਸੰਦ ਨਾ ਕੀਤਾ। ਕਿਉਂਕਿ ਉਸ ਨੂੰ ਵਿਸ਼ਵਾਸ ਸੀ, ਉਸ ਨੇ ਅਜਿਹਾ ਕੀਤਾ 25 ਮੂਸਾ ਨੇ ਪਾਪ ਦੇ ਭੋਗ ਬਿਲਾਸ ਨਾ ਮਾਨਣ ਦੀ ਚੋਣ ਕੀਤੀ। ਇਹ ਭੋਗ ਬਿਲਾਸ ਛੇਤੀ ਮੁੱਕ ਜਾਣ ਵਾਲੇ ਸਨ। ਇਸਦੀ ਬਜਾਏ ਮੂਸਾ ਨੇ ਪਰਮੇਸ਼ੁਰ ਦੇ ਲੋਕਾਂ ਸੰਗ ਕਸ਼ਟ ਝੱਲਣ ਦੀ ਚੋਣ ਕੀਤੀ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ 26 ਮੂਸਾ ਨੇ ਸੋਚਿਆ ਕਿ ਮਿਸਰ ਦੇ ਸਾਰੇ ਖਜਾਨਿਆਂ ਦਾ ਮਾਲਕ ਹੋਣ ਨਾਲੋਂ ਮਸੀਹਾ ਲਈ ਦੁੱਖ ਝੱਲਣਾ ਬਿਹਤਰ ਸੀ। ਮੂਸਾ ਉਸ ਇਨਾਮ ਦੀ ਉਡੀਕ ਕਰ ਰਿਹਾ ਸੀ ਜੋ ਪਰਮੇਸ਼ੁਰ ਉਸ ਨੂੰ ਦੇਣ ਵਾਲਾ ਸੀ

27 ਮੂਸਾ ਨੇ ਮਿਸਰ ਛੱਡ ਦਿੱਤਾ। ਉਸ ਨੇ ਮਿਸਰ ਇਸ ਲਈ ਛੱਡਿਆ ਕਿਉਂਕਿ ਉਸ ਨੂੰ ਨਿਹਚਾ ਸੀ। ਮੂਸਾ ਰਾਜੇ ਦੇ ਕਹਿਰ ਤੋਂ ਨਹੀਂ ਡਰਦਾ ਸੀ। ਮੂਸਾ ਨੇ ਇਉਂ ਦ੍ਰਿੜ੍ਹ ਰਹਿਣਾ ਜਾਰੀ ਰੱਖਿਆ ਜਿਵੇਂ ਕਿ ਉਹ ਪਰਮੇਸ਼ੁਰ ਨੇ ਵੇਖ ਸੱਕੇ ਜਿਸ ਨੂੰ ਕੋਈ ਵੀ ਨਾ ਵੇਖ ਸੱਕਿਆ 28 ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ

 

ਗਿਣਤੀ 14:24

24 ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ

 

ਬਿਵਸਥਾ ਸਾਰ 1:36

36 ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਧਰਤੀ ਨੂੰ ਦੇਖੇਗਾ। ਮੈਂ ਕਾਲੇਬ ਨੂੰ ਅਤੇ ਉਸ ਦੇ ਉੱਤਰਾਧਿਕਾਰੀਆਂ ਨੂੰ ਉਹ ਧਰਤੀ ਦੇਵਾਂਗਾ ਜਿਸ ਵਿੱਚ ਉਹ ਚੱਲਿਆ ਸੀ। ਕਿਉਂਕਿ ਕਾਲੇਬ ਨੇ ਉਹ ਸਭ ਕੁਝ ਕੀਤਾ ਜੋ ਮੈਂ ਉਸ ਨੂੰ ਕਰਨ ਲਈ ਕਿਹਾ ਸੀ।

 

ਯਹੋਸ਼ੁਆ 14:8-9

ਹੋਰਨਾ ਆਦਮੀਆਂ ਨੇ, ਜਿਹੜੇ ਮੇਰੇ ਨਾਲ ਗਏ ਸਨ, ਲੋਕਾਂ ਨੇ ਅਜਿਹੀਆਂ ਗੱਲਾਂ ਦੱਸੀਆਂ ਜਿਨ੍ਹਾਂ ਨੇ ਉਨ੍ਹਾ ਨੂੰ ਭੈਭੀਤ ਕਰ ਦਿੱਤਾ। ਪਰ ਮੈਂ ਸੱਚ ਮੁੱਚ ਵਿਸ਼ਵਾਸ ਕਰਦਾ ਹਾਂ ਕਿ ਯਹੋਵਾਹ ਸਾਨੂੰ ਉਸ ਧਰਤੀ ਨੂੰ ਪ੍ਰਾਪਤ ਕਰਨ ਦੀ ਇਜਾਜ਼ਤ ਦੇ ਦੇਵੇਗਾ ਇਸ ਲਈ ਉਸ ਦਿਨ ਮੂਸਾ ਨੇ ਮੇਰੇ ਨਾਲ ਇੱਕ ਇਕਰਾਰ ਕੀਤਾ ਉਸ ਨੇ ਆਖਿਆ, ‘ਉਹ ਧਰਤੀ, ਜਿੱਥੇ ਤੂੰ ਗਿਆ ਸੀ, ਤੇਰੀ ਹੋ ਜਾਵੇਗੀ। ਤੇਰੇ ਬੱਚੇ ਹਮੇਸ਼ਾ ਉਸ ਦੇ ਮਾਲਿਕ ਰਹਿਣਗੇ। ਉਹ ਧਰਤੀ ਮੈਂ, ਤੈਨੂੰ ਇਸ ਲਈ ਦੇਵਾਂਗਾ ਕਿਉਂਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਵਿੱਚ ਸੱਚ ਮੁੱਚ ਯਕੀਨ ਕੀਤਾ।

 

1 ਰਾਜਿਆਂ 19:10

10 ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।

 

1 ਰਾਜਿਆਂ 19:14

14 ਏਲੀਯਾਹ ਨੇ ਆਖਿਆ, “ਹੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਆਪਣੇ ਇਕਰਾਰਨਾਮੇ ਨੂੰ ਤੋੜ ਦਿੱਤਾ। ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਉਨ੍ਹਾਂ ਨੇ ਤੇਰੇ ਨਬੀਆਂ ਨੂੰ ਮਾਰਿਆ। ਮੈਂ ਹੀ ਇੱਕ ਨਬੀ ਹਾਂ ਜਿਹੜਾ ਹਾਲੇ ਜਿਉਂਦਾ ਹਾਂ। ਅਤੇ ਹੁਣ ਉਹ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

 

1 ਸਮੂਏਲ 29:6

ਤਦ ਆਕੀਸ਼ ਨੇ ਦਾਊਦ ਨੂੰ ਬੁਲਾਕੇ ਆਖਿਆ, “ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ, ਕਿ ਤੂੰ ਮੇਰੇ ਨਾਲ ਵਫ਼ਾਦਾਰ ਹੈਂ। ਮੈਨੂੰ ਬਹੁਤ ਖੁਸ਼ੀ ਹੋਵੇਗੀ ਜੇਕਰ ਤੂੰ ਮੇਰੀ ਸੈਨਾ ਵਿੱਚ ਸੇਵਾ ਕਰੇਂਗਾ। ਮੈਂ ਤੇਰੇ ਵਿੱਚ ਕੋਈ ਭੈੜ ਨਹੀਂ ਵੇਖਿਆ ਜਦੋਂ ਤੋਂ ਤੂੰ ਮੇਰੇ ਕੋਲ ਆਇਆ ਹੈ। ਫ਼ਲਿਸਤੀ ਸ਼ਾਸਕ ਵੀ ਤੈਨੂੰ ਚੰਗਾ ਮਨੁੱਖ ਸਮਝਦੇ ਹਨ।

 

2 ਸਮੂਏਲ 9:6-7

ਤਦ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਕੋਲ ਆਇਆ ਅਤੇ ਮੂੰਹ ਪਰਨੇ ਡਿੱਗ ਕੇ ਉਸ ਨੇ ਦਾਊਦ ਨੂੰ ਮੱਥਾ ਟੇਕਿਆ

ਤਦ ਦਾਊਦ ਨੇ ਕਿਹਾ, “ਮਫ਼ੀਬੋਸ਼ਥ!”
ਮਫ਼ੀਬੋਸ਼ਥ ਨੇ ਆਖਿਆ, “ਹਾਂ ਮਾਲਿਕ! ਮੈਂ ਹੀ, ਮਫ਼ੀਬੋਸ਼ਥ, ਤੁਹਾਡਾ ਦਾਸ ਹਾਂ।
ਦਾਊਦ ਨੇ ਉਸ ਨੂੰ ਆਖਿਆ, “ਮੇਰੇ ਤੋਂ ਨਾ ਡਰ। ਮੈਂ ਤੇਰੇ ਤੇ ਕਿਰਪਾ ਕਰਾਂਗਾ। ਇਹ ਭਲਿਆਈ ਮੈਂ ਤੇਰੇ ਉੱਪਰ ਤੇਰੇ ਪਿਤਾ ਯੋਨਾਥਾਨ ਦੇ ਕਾਰਣ ਕਰਾਂਗਾ। ਮੈਂ ਤੇਰੇ ਦਾਦੇ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਵਾਪਸ ਕਰ ਦੇਵਾਂਗਾ ਅਤੇ ਤੂੰ ਸਦਾ ਮੇਰੇ ਮੇਜ਼ ਉੱਪਰ ਦੇ ਭੋਜਨ ਵਿੱਚੋਂ ਖਾ ਸੱਕਦਾ ਹੈਂ।

 

2 ਸਮੂਏਲ 22:22-24

22 ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ!
    ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।
23 ਮੈਂ ਹਮੇਸ਼ਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ
    ਮੈਂ ਉਸ ਦੇ ਕਨੂੰਨਾਂ ਦਾ ਪਾਲਣ ਕਰਦਾ ਹਾਂ।
24 ਉਸ ਦੇ ਸਾਹਮਣੇ ਮੈਂ ਖੁਦ ਨੂੰ ਪਾਕ ਤੇ ਮਾਸੂਮ ਰੱਖਿਆ

 

2 ਰਾਜਿਆਂ 20:3

ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ! ਯਾਦ ਕਰੋ ਕਿ ਮੈਂ ਕਿਵੇਂ ਪੂਰੀ ਵਫ਼ਾਦਾਰੀ ਨਾਲ ਸੱਚੇ ਦਿਲੋਂ ਤੇਰੀ ਸੇਵਾ ਕੀਤੀ ਤੇ ਜੋ ਕੰਮ ਤੈਨੂੰ ਠੀਕ ਲੱਗੇ ਮੈਂ ਉਹੀ ਕੀਤੇ।ਉਸ ਬਾਅਦ ਹਿਜ਼ਕੀਯਾਹ ਬੜੀ ਜ਼ੋਰ-ਜ਼ੋਰ ਦੀ ਰੋਇਆਾ

 

ਯਸਾਯਾਹ 38:3

ਯਹੋਵਾਹ ਜੀ, ਯਾਦ ਰੱਖਣਾ ਕਿ ਮੈਂ ਸੱਚੇ ਦਿਲੋਂ ਤੁਹਾਡੀ ਸੇਵਾ ਕੀਤੀ ਹੈ। ਮੈਂ ਓਹੀ ਗੱਲਾਂ ਕੀਤੀਆਂ ਹਨ ਜਿਹੜੀਆਂ ਤੁਹਾਡੇ ਕਹਿਣ ਅਨੁਸਾਰ ਸਹੀ ਹਨ।ਫ਼ੇਰ ਹਿਜ਼ਕੀਯਾਹ ਬਹੁਤ ਜ਼ੋਰ ਦੀ ਰੋਣ ਲੱਗਿਆ

 

2 ਇਤਹਾਸ 31:20

20 ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸ ਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸ ਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ

 

2 ਇਤਹਾਸ 32:1

ਅੱਸ਼ੂਰ ਦੇ ਪਾਤਸ਼ਾਹ ਦਾ ਹਿਜ਼ਕੀਯਾਹ ਨੂੰ ਤੰਗ ਕਰਨਾ

 ਇਹ ਸਾਰੇ ਕੰਮ ਜਦੋਂ ਹਿਜ਼ਕੀਯਾਹ ਨੇ ਸ਼ਰਧਾ ਨਾਲ ਮੁਕੰਮਲ ਕੀਤੇ, ਤਾਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇਸ ਵਿੱਚ ਹਮਲਾ ਕਰ ਦਿੱਤਾ। ਸਨਹੇਰੀਬ ਅਤੇ ਉਸਦੀ ਸੈਨਾ ਨੇ ਕਿਲੇ ਦੇ ਬਾਹਰ ਡੇਰੇ ਲਾ ਲਏ। ਇਹ ਵਿਉਂਤ ਉਸ ਨੇ ਉਨ੍ਹਾਂ ਸ਼ਹਿਰਾਂ ਨੂੰ ਹਰਾਉਣ ਲਈ ਬਣਾਈ। ਕਿਉਂ ਜੋ ਉਹ ਇਨ੍ਹਾਂ ਸ਼ਹਿਰਾਂ ਨੂੰ ਆਪਣੇ ਲਈ ਜਿੱਤਣਾ ਚਾਹੁੰਦਾ ਸੀ

ਦਾਨੀਏਲ 6:4

ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ

 

ਦਾਨੀਏਲ 6:10

10 ਦਾਨੀਏਲ ਹਰ ਰੋਜ਼ ਤਿੰਨ ਵਾਰੀ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦਾ ਸੀ। ਹਰ ਰੋਜ਼ ਤਿੰਨ ਵਾਰੀ ਦਾਨੀਏਲ ਆਪਣੇ ਗੋਡਿਆਂ ਤੇ ਝੁਕਦਾ ਸੀ ਪ੍ਰਾਰਥਨਾ ਕਰਦਾ ਸੀ ਅਤੇ ਪਰਮੇਸ਼ੁਰ ਦੀ ਉਸਤਤ ਕਰਦਾ ਸੀ। ਜਦੋਂ ਦਾਨੀਏਲ ਨੇ ਇਸ ਨਵੇਂ ਕਨੂੰਨ ਬਾਰੇ ਸੁਣਿਆ ਤਾਂ ਉਹ ਆਪਣੇ ਘਰ ਚੱਲਿਆ ਗਿਆ। ਦਾਨੀਏਲ ਆਪਣੇ ਘਰ ਦੀ ਛੱਤ ਉਤ੍ਤਲੇ ਕਮਰੇ ਵਿੱਚ ਚੱਲਾ ਗਿਆ। ਦਾਨੀਏਲ ਉਨ੍ਹਾਂ ਖਿੜਕੀਆਂ ਕੋਲ ਗਿਆ ਜਿਹੜੀਆਂ ਯਰੂਸ਼ਲਮ ਵੱਲ ਖੁਲ੍ਹਦੀਆਂ ਸਨ। ਫ਼ੇਰ ਦਾਨੀਏਲ ਗੋਡਿਆਂ ਪਰਨੇ ਝੁਕਿਆ ਅਤੇ ਪ੍ਰਾਰਥਨਾ ਕੀਤੀ ਜਿਹਾ ਕਿ ਉਹ ਹਰ ਰੋਜ਼ ਕਰਦਾ ਸੀ

 

1 ਤਿਮੋਥਿਉਸ ਨੂੰ 1:12

ਪਰਮੇਸ਼ੁਰ ਦੀ ਦਯਾ ਲਈ ਧੰਨਵਾਦ

12 ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ

 

1 ਕੁਰਿੰਥੀਆਂ ਨੂੰ 7:25

ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ

25 ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ

 

2 ਤਿਮੋਥਿਉਸ ਨੂੰ 4:7

ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ

 

1 ਕੁਰਿੰਥੀਆਂ ਨੂੰ 4:17

17 ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ

 

2 ਤਿਮੋਥਿਉਸ ਨੂੰ 1:5

ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ

 

1 ਪਤਰਸ 5:12

ਅੰਤਿਮ ਸ਼ੁਭਕਾਮਨਾਵਾਂ

12 ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ

 

ਰਸੂਲਾਂ ਦੇ ਕਰਤੱਬ 16:25

25 ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ

 

ਪਰਕਾਸ਼ ਦੀ ਪੋਥੀ 2:13

13 ਮੈਂ ਜਾਣਦਾ ਹਾਂ ਕਿ ਤੁਸੀਂ ਕਿੱਥੇ ਰਹਿੰਦੇ ਹੋ। ਤੁਸੀਂ ਉੱਥੇ ਰਹਿੰਦੇ ਹੋ ਜਿੱਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹੜਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉੱਥੇ ਤੁਹਾਡਾ ਸ਼ਹਿਰ ਹੈ ਜਿੱਥੇ ਸ਼ੈਤਾਨ ਰਹਿੰਦਾ ਹੈ

 

ਪਰਕਾਸ਼ ਦੀ ਪੋਥੀ 2:10

10 ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹੜੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰੱਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ

 

ਪਰਕਾਸ਼ ਦੀ ਪੋਥੀ 12:11

11 ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ

 

ਉਤਪਤ 5:22-24

22 ਮਥੂਸਲਹ ਦੇ ਜਨਮ ਤੋਂ ਬਾਅਦ, ਹਨੋਕ ਨੇ ਪਰਮੇਸ਼ੁਰ ਦੇ ਨਾਮ ਤੁਰਦਿਆਂ 300 ਵਰ੍ਹੇ ਹੋਰ ਬਿਤਾਏ। ਉਸ ਸਮੇਂ ਦੌਰਾਨ ਉਸ ਦੇ ਹੋਰ ਧੀਆਂ ਪੁੱਤਰ ਹੋਏ 23 ਇਸ ਤਰ੍ਹਾਂ, ਹਨੋਕ ਕੁੱਲ 365 ਵਰ੍ਹੇ ਜੀਵਿਆ 24 ਇੱਕ ਦਿਨ ਹਨੋਕ ਪਰਮੇਸ਼ੁਰ ਦੇ ਨਾਲ ਤੁਰ ਰਿਹਾ ਸੀ, ਅਤੇ ਹਨੋਕ ਗਾਇਬ ਹੋ ਗਿਆ। ਪਰਮੇਸ਼ੁਰ ਨੇ ਉਸ ਨੂੰ ਉੱਠਾ ਲਿਆ

 

ਇਬਰਾਨੀਆਂ ਨੂੰ 11:5

ਹਨੋਕ ਨੂੰ ਇਸ ਧਰਤੀ ਤੋਂ ਉੱਠਾ ਲਿਆ ਗਿਆ। ਉਹ ਕਦੇ ਨਹੀਂ ਮਰਿਆ ਪੋਥੀ ਆਖਦੀ ਹੈ ਕਿ ਹਨੋਕ ਨੂੰ ਉੱਠਾਏ ਜਾਣ ਤੋਂ ਪਹਿਲਾਂ, ਉਹ ਸੱਚੀ ਤਰ੍ਹਾਂ ਪਰਮੇਸ਼ੁਰ ਨੂੰ ਪ੍ਰਸੰਨ ਕਰਕੇ ਜਿਉਂਇਆ। ਬਾਦ ਵਿੱਚ, ਲੋਕ ਹਨੋਕ ਨੂੰ ਨਹੀਂ ਲੱਭ ਸੱਕੇ, ਕਿਉਂਕਿ ਪਰਮੇਸ਼ੁਰ ਨੇ ਹਨੋਕ ਨੂੰ ਸਵਰਗ ਵਿੱਚ ਹੋਣ ਲਈ ਉੱਠਾਇਆ। ਹਨੋਕ ਨਾਲ ਅਜਿਹਾ ਵਾਪਰਿਆ ਕਿਉਂਕਿ ਉਹ ਨਿਹਚਾਵਾਨ ਸੀ

 

ਉਤਪਤ 6:9

ਨੂਹ ਅਤੇ ਵੱਡਾ ਹੜ੍ਹ

ਇਹ ਕਹਾਣੀ ਨੂਹ ਦੇ ਪਰਿਵਾਰ ਬਾਰੇ ਹੈ। ਨੂਹ ਆਪਣੇ ਜੀਵਨ ਭਰ ਚੰਗਾ ਇਨਸਾਨ ਰਿਹਾ। ਨੂਹ ਹਮੇਸ਼ਾ ਪਰਮੇਸ਼ੁਰ ਦਾ ਪੈਰੋਕਾਰ ਰਿਹਾ

 

ਇਬਰਾਨੀਆਂ ਨੂੰ 11:7

ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ

 

ਯਹੋਸ਼ੁਆ 24:14-15

14 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਈ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ

15 ਪਰ ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ ਸ਼ਾਇਦ ਤੁਸੀਂ ਯਹੋਵਾਹ ਦੀ ਸੇਵਾ ਨਹੀਂ ਕਰਨਾ ਚਾਹੁੰਦੇ। ਤੁਹਾਨੂੰ ਅੱਜ ਆਪਣੇ ਲਈ ਅਵੱਸ਼ ਚੋਣ ਕਰਨੀ ਚਾਹੀਦੀ ਹੈ। ਅੱਜ ਤੁਹਾਨੂੰ ਇਹ ਨਿਆਂ ਕਰਨਾ ਪਵੇਗਾ ਕਿ ਤੁਸੀਂ ਕਿਸਦੀ ਸੇਵਾ ਕਰੋਂਗੇ। ਕੀ ਤੁਸੀਂ ਉਨ੍ਹਾਂ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ ਜਦੋਂ ਉਹ ਫ਼ਰਾਤ ਨਦੀ ਦੇ ਪਰਲੇ ਪਾਸੇ ਰਹਿੰਦੇ ਸਨ? ਜਾਂ ਕੀ ਤੁਸੀਂ ਅਮੋਰੀ ਲੋਕਾਂ ਦੇ ਦੇਵਤਿਆਂ ਦੀ ਸੇਵਾ ਕਰੋਂਗੇ ਜਿਹੜੇ ਇਸ ਧਰਤੀ ਉੱਤੇ ਰਹਿੰਦੇ ਸਨ? ਤੁਹਾਨੂੰ ਇਹ ਚੋਣ ਖੁਦ ਕਰਨੀ ਪਵੇਗੀ। ਪਰ ਜਿੱਥੇ ਤੱਕ ਮੇਰਾ ਅਤੇ ਮੇਰੇ ਪਰਿਵਾਰ ਦਾ ਸੰਬੰਧ ਹੈ, ਅਸੀਂ ਤਾਂ ਯਹੋਵਾਹ ਦੀ ਸੇਵਾ ਕਰਾਂਗੇ!

 

1 ਰਾਜਿਆਂ 19:18

18 ਏਲੀਯਾਹ, ਇਸਰਾਏਲ ਵਿੱਚ ਇੱਕ ਤੂੰ ਹੀ ਵਫ਼ਾਦਾਰ ਮਨੁੱਖ ਨਹੀਂ। ਉਹ ਆਦਮੀ ਅਨੇਕਾਂ ਲੋਕਾਂ ਨੂੰ ਮਾਰਨਗੇ, ਪਰ ਫ਼ਿਰ ਵੀ, ਉਸ ਤੋਂ ਬਿਨਾ ਇਸਰਾਏਲ ਵਿੱਚ 7,000 ਲੋਕ ਬਚੇ ਰਹਿਣਗੇ ਜਿਹੜੇ ਕਦੇ ਵੀ ਬਆਲ ਦੇ ਅੱਗੇ ਨਹੀਂ ਝੁਕੇ। ਮੈਂ ਉਨ੍ਹਾਂ 7,000 ਲੋਕਾਂ ਨੂੰ ਜਿਉਂਦਿਆਂ ਰਹਿਣ ਦੇਵਾਂਗਾ, ਕਿਉਂ ਕਿ ਉਨ੍ਹਾਂ ਕਦੇ ਬਆਲ ਦੇ ਬੁੱਤ ਨੂੰ ਨਹੀਂ ਚੁੰਮਿਆ।

 

2 ਰਾਜਿਆਂ 22:2

ਯੋਸੀਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸਨ। ਯੋਸੀਯਾਹ ਨੇ ਆਪਣੇ ਪੁਰਖੇ ਦਾਊਦ ਵਾਂਗ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਪਰਮੇਸ਼ੁਰ ਦੀ ਬਿਵਸਥਾ ਤੇ ਅਮਲ ਕੀਤਾ। ਉਸ ਨੇ ਬਿਲਕੁਲ ਪਰਮੇਸ਼ੁਰ ਦੀ ਮਰਜ਼ੀ ਦੇ ਕੰਮ ਹੀ ਕੀਤੇ

 

2 ਇਤਹਾਸ 34:2

ਯੋਸੀਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਸਹੀ ਸਨ। ਉਸ ਦਾ ਵਿਹਾਰ ਉਸ ਦੇ ਪੁਰਖੇ ਦਾਊਦ ਵਰਗਾ ਹੀ ਸੀ, ਅਤੇ ਉਸ ਨੇ ਚੰਗੇ ਕੰਮਾਂ ਕਰਨ ਤੋਂ ਮੂੰਹ ਨਾ ਮੋੜਿਆ

 

2 ਇਤਹਾਸ 35:26

26-27 ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈ ਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸ ਨੇ ਯਹੋਵਾਹ ਦੀ ਬਿਵਸਥਾ ਮੰਨੀ ਬਾਰੇ ਦੱਸਦੀ ਹੈ

 

ਨਹਮਯਾਹ 13:13-14

13 ਮੈਂ ਸ਼ਲਮਯਾਹ ਜਾਜਕ, ਸਾਦੋਕ ਲਿਖਾਰੀ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਖਜ਼ਾਨਿਆਂ ਉੱਪਰ ਖਜਾਨਚੀ ਬਣਾਇਆ ਅਤੇ ਇਨ੍ਹਾਂ ਦੇ ਹੇਠ ਮੱਤਨਯਾਹ ਦੇ ਪੋਤਰੇ, ਜ਼ਕੂਰ ਦੇ ਪੁੱਤਰ ਹਾਨਾਨ ਨੂੰ ਰੱਖਿਆ ਕਿਉਂ ਕਿ ਉਹ ਇਮਾਨਦਾਰ ਹੋਣ ਵਜੋਂ ਮਂਨੇ ਜਾਂਦੇ ਸੀ ਅਤੇ ਆਪਣੇ ਸੰਬੰਧੀਆਂ ਵਿੱਚ ਵੰਡਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਸੀ

14 ਹੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਕਰਨੀ ਵਜੋਂ ਮੈਨੂੰ ਅਤੇ ਜੋ ਵੀ ਮੈਂ ਮੇਰੇ ਪਰਮੇਸ਼ੁਰ ਦੇ ਮੰਦਰ ਦੀ ਸੇਵਾ ਵਿੱਚ ਇਮਾਨਦਾਰੀ ਅਤੇ ਵਫ਼ਾਦਾਰੀ ਨਾਲ ਕੀਤਾ ਹੈ ਉਸ ਨੂੰ ਯਾਦ ਰੱਖੀ

 

ਅੱਯੂਬ 23:11-12

11 ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ
    ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
12 ਮੈਂ ਸਦਾ ਪਰਮੇਸ਼ੁਰ ਦੇ ਆਦੇਸ਼ ਮੰਨਦਾ ਹਾਂ
    ਮੈਂ ਪਰਮੇਸ਼ੁਰ ਦੇ ਮੂੰਹੋਁ ਨਿਕਲਦੇ ਸ਼ਬਦਾਂ ਨੂੰ, ਆਪਣੇ ਭੋਜਨ ਨੂੰ ਪਿਆਰ ਕਰਨ ਨਾਲੋਂ ਵੀ ਵੱਧੀਕ ਪਿਆਰ ਕਰਦਾ ਹਾਂ

 

ਅੱਯੂਬ 27:6

ਮੈਂ ਆਪਣੀ ਮਾਸੂਮੀਅਤ ਨੂੰ ਘੁੱਟ ਕੇ ਫ਼ੜੀ ਰੱਖਾਂਗਾ
    ਮੈਂ ਕਦੇ ਵੀ ਨੇਕ ਜੀਵਨ ਜਿਉਣੋ ਨਹੀਂ ਹਟਾਂਗਾ।
    ਮੇਰਾ ਜ਼ਮੀਰ ਕਦੇ ਵੀ ਮੈਨੂੰ ਪਰੇਸ਼ਾਨ ਨਹੀਂ ਕਰੇਗਾ ਜਦੋਂ ਤੀਕ ਮੈਂ ਜਿਉਂਦਾ ਹਾਂ

 

ਯਸਾਯਾਹ 8:2

ਮੈਂ ਕੁਝ ਅਜਿਹੇ ਲੋਕਾਂ ਨੂੰ ਇੱਕਤ੍ਰ ਕੀਤਾ ਜਿਨ੍ਹਾਂ ਉੱਤੇ ਗਵਾਹ ਵਜੋਂ ਇਤਬਾਰ ਕੀਤਾ ਜਾ ਸੱਕਦਾ ਸੀ। (ਇਹ ਲੋਕ ਸਨ ਜਾਜਕ ਉਰੀਯਾਹ, ਅਤੇ ਯਬਰਕਯਾਹ ਦਾ ਪੁੱਤਰ ਜ਼ਕਰਯਾਹ।) ਇਨ੍ਹਾਂ ਲੋਕਾਂ ਨੇ ਮੈਨੂੰ ਉਹ ਸ਼ਬਦ ਲਿਖਦਿਆਂ ਦੇਖਿਆ

 

2 ਤਿਮੋਥਿਉਸ ਨੂੰ 2:2

ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ

 

ਦਾਨੀਏਲ 3:16-18

16 ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ! 17 ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ 18 ਪਰ ਜੇ ਪਰਮੇਸ਼ੁਰ ਸਾਨੂੰ ਨਹੀਂ ਵੀ ਬਚਾਉਂਦਾ, ਅਸੀਂ ਚਾਹੁੰਦੇ ਹਾਂ ਕਿ ਤੂੰ ਇਹ ਜਾਣ ਲਵੇਂ ਰਾਜਨ, ਕਿ ਅਸੀਂ ਤੇਰੇ ਦੇਵਤਿਆਂ ਦੀ ਸੇਵਾ ਕਰਨ ਤੋਂ ਇਨਕਾਰ ਕਰਦੇ ਹਾਂ। ਅਸੀਂ ਉਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਾਂਗੇ ਜਿਸ ਨੂੰ ਤੂੰ ਸਥਾਪਿਤ ਕੀਤਾ ਹੈ।

 

ਰਸੂਲਾਂ ਦੇ ਕਰਤੱਬ 4:18-20

18 ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ19 ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ? 20 ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।

 

ਅਫ਼ਸੀਆਂ ਨੂੰ 6:21-22

21 ਮੈਂ ਤੁਹਾਡੇ ਕੋਲ ਤੁਖਿਕੁਸ ਸਾਡੇ ਭਰਾ ਨੂੰ ਭੇਜ ਰਿਹਾ ਹਾਂ ਜਿਸ ਨੂੰ ਅਸੀਂ ਪਿਆਰ ਕਰਦੇ ਹਾਂ। ਉਹ ਪ੍ਰਭੂ ਦੇ ਕਾਰਜ ਦਾ ਵਫ਼ਾਦਾਰ ਨੌਕਰ ਹੈ। ਉਹ ਤੁਹਾਨੂੰ ਉਸ ਹਰ ਗੱਲ ਦੀ ਜਾਣਕਾਰੀ ਦੇਵੇਗਾ ਜਿਹੜੀ ਮੇਰੇ ਨਾਲ ਇੱਥੇ ਵਾਪਰ ਰਹੀ ਹੈ। ਫ਼ੇਰ ਤੁਹਾਨੂੰ ਮੇਰੀ ਸੁੱਖ ਸਾਂਦ ਬਾਰੇ ਪਤਾ ਲੱਗੇਗਾ ਅਤੇ ਮੈਂ ਕੀ ਕਰ ਰਿਹਾ। 22 ਇਹੀ ਕਾਰਣ ਹੈ ਕਿ ਮੈਂ ਉਸ ਨੂੰ ਘੱਲ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀ ਸੁੱਖਸਾਂਦ ਬਾਰੇ ਜਾਣ ਲਵੋ। ਮੈਂ ਉਸ ਨੂੰ ਤੁਹਾਨੂੰ ਹੌਂਸਲਾ ਦੇਣ ਲਈ ਘੱਲ ਰਿਹਾ ਹਾਂ

ਕੁਲੁੱਸੀਆਂ ਨੂੰ 4:7

ਪੌਲੁਸ ਦੇ ਸੰਗੀ ਲੋਕਾਂ ਬਾਰੇ ਖਬਰ

ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਦਿਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹੜੀਆਂ ਮੇਰੇ ਨਾਲ ਵਾਪਰ ਰਹੀਆਂ ਹਨ

ਕੁਲੁੱਸੀਆਂ ਨੂੰ 1:7

ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿੱਖਿਆ ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ

 

ਕੁਲੁੱਸੀਆਂ ਨੂੰ 4:12

12 ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ



ਨਹਮਯਾਹ 9:7-8; ਗਲਾਤੀਆਂ ਨੂੰ 3:9; ਇਬਰਾਨੀਆਂ ਨੂੰ 11:8-12; ਇਬਰਾਨੀਆਂ ਨੂੰ 3:5; ਗਿਣਤੀ 12:7; ਇਬਰਾਨੀਆਂ ਨੂੰ 11:24-28; ਗਿਣਤੀ 14:24; ਬਿਵਸਥਾ ਸਾਰ 1:36; ਯਹੋਸ਼ੁਆ 14:8-9; 1 ਰਾਜਿਆਂ 19:10; 1 ਰਾਜਿਆਂ 19:14; 1 ਸਮੂਏਲ 29:6; 2 ਸਮੂਏਲ 9:6-7; 2 ਸਮੂਏਲ 22:22-24; 2 ਰਾਜਿਆਂ 20:3; ਯਸਾਯਾਹ 38:3; 2 ਇਤਹਾਸ 31:20; 2 ਇਤਹਾਸ 32:1; ਦਾਨੀਏਲ 6:4; ਦਾਨੀਏਲ 6:10; 1 ਤਿਮੋਥਿਉਸ ਨੂੰ 1:12; 1 ਕੁਰਿੰਥੀਆਂ ਨੂੰ 7:25; 2 ਤਿਮੋਥਿਉਸ ਨੂੰ 4:7; 1 ਕੁਰਿੰਥੀਆਂ ਨੂੰ 4:17; 2 ਤਿਮੋਥਿਉਸ ਨੂੰ 1:5; 1 ਪਤਰਸ 5:12; ਰਸੂਲਾਂ ਦੇ ਕਰਤੱਬ 16:25; ਪਰਕਾਸ਼ ਦੀ ਪੋਥੀ 2:13; ਪਰਕਾਸ਼ ਦੀ ਪੋਥੀ 2:10; ਪਰਕਾਸ਼ ਦੀ ਪੋਥੀ 12:11; ਉਤਪਤ 5:22-24; ਇਬਰਾਨੀਆਂ ਨੂੰ 11:5; ਉਤਪਤ 6:9; ਇਬਰਾਨੀਆਂ ਨੂੰ 11:7; ਯਹੋਸ਼ੁਆ 24:14-15; 1 ਰਾਜਿਆਂ 19:18; 2 ਰਾਜਿਆਂ 22:2; 2 ਇਤਹਾਸ 34:2; 2 ਇਤਹਾਸ 35:26; ਨਹਮਯਾਹ 13:13-14; ਅੱਯੂਬ 23:11-12; ਅੱਯੂਬ 27:6; ਯਸਾਯਾਹ 8:2; 2 ਤਿਮੋਥਿਉਸ ਨੂੰ 2:2; ਦਾਨੀਏਲ 3:16-18; ਰਸੂਲਾਂ ਦੇ ਕਰਤੱਬ 4:18-20; ਅਫ਼ਸੀਆਂ ਨੂੰ 6:21-22; ਕੁਲੁੱਸੀਆਂ ਨੂੰ 4:7; ਕੁਲੁੱਸੀਆਂ ਨੂੰ 1:7; ਕੁਲੁੱਸੀਆਂ ਨੂੰ 4:12